Sex before marriage and multiple sexual partners according to guru granth sahib g is it allowed or is it a sin if then why?
Sex before marriage and multiple sexual partners according to guru granth sahib g is it allowed or is it a sin if then why?
Share
Dear one,
Waheguru ji ka Khalsa, Waheguru ji ki Fateh!
In response to your question about sex before marriage and sex with multiple partners, the same is not allowed, as per teachings of Guru Granth Sahib.
At Pannas 1159-60 of Guru Granth Sahib, Bhagat Kabir ji, in his Shabad, is guiding us:
‘ਹੈ ਹਜੂਰਿ ਕਤ ਦੂਰਿ ਬਤਾਵਹੁ ॥ ਦੁੰਦਰ ਬਾਧਹੁ ਸੁੰਦਰ ਪਾਵਹੁ ॥੧॥ ਰਹਾਉ ॥ ਅਰਥਾਤ ਕਬੀਰ ਜੀ ਸਿੱਖਿਆ ਦਿੰਦੇ ਹਨ ਕਿ ਜੇ ਤੂੰ ਉਸ ਪ੍ਰਭੂ ਨਾਲ ਸਾਂਝ ਪਾਉਣਾ ਚਾਹੁੰਦਾ ਹੈ ਤਾਂ ਤੂੰ ਮਨ ਨੂੰ ਵੱਸ ਕਰਨ ਦਾ ਜਤਨ ਕਰ ਕੇ, ਕਾਮਾਦਿਕ ਤੇ ਹੋਰ ਵਿਕਾਰਾਂ ਨੂੰ ਕਾਬੂ ਵਿਚ ਰੱਖ।’
Further, at Panna 26 of Guru Granth Sahib, the third Guru Nanak Guru Amardas is teaching us:
‘ਜੇ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ ॥ ਬਿਨੁ ਸਤਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ ਪਾਹਿ ॥੩॥(ਪੰਨਾ 26)ਅਰਥਾਤ (ਹੇ ਭਾਈ!) ਜੇ ਤੂੰ (ਕਾਮ-ਵਾਸਨਾ ਪੂਰੀ ਕਰਨ ਲਈ) ਲੱਖ ਇਸਤ੍ਰੀਆਂ ਭੀ ਭੋਗ ਲਏਂ, ਜੇ ਤੂੰ ਸਾਰੀ ਧਰਤੀ ਦਾ ਰਾਜ ਭੀ ਕਰ ਲਏਂ, ਤਾਂ ਭੀ ਸਤਿਗੁਰ ਦੀ ਸਰਨ ਤੋਂ ਬਿਨਾ ਆਤਮਕ ਸੁਖ ਨਹੀਂ ਲੱਭ ਸਕੇਂਗਾ, (ਸਗੋਂ) ਮੁੜ ਮੁੜ ਜੂਨਾਂ ਵਿਚ ਪਿਆ ਰਹੇਂਗਾ।3।
Though the word ਇਸਤ੍ਰੀਆਂ is used in Gurbani but it is gender neutral i.e. men or women.
Further, the undersigned wants to quote a Salok of Fifth Guru Person Guru Arjan Sahib, from Salok Sehaskriti Mehalla 5, in which Guru Sahib is addressing the problem of lust, results of indulging in it and also giving guidance to get rid of it, by building a strong character:
ਹੇ ਕਾਮੰ ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥ ਚਿਤ ਹਰਣੰ ਤ੍ਰੈ ਲੋਕ ਗੰਮ੍ਯ੍ਯੰ ਜਪ ਤਪ ਸੀਲ ਬਿਦਾਰਣਹ ॥ ਅਲਪ ਸੁਖ ਅਵਿਤ ਚੰਚਲ ਊਚ ਨੀਚ ਸਮਾਵਣਹ ॥ ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥੪੬॥ {ਪੰਨਾ 1358}
ਅਰਥ: ਹੇ ਕਾਮ! ਤੂੰ (ਜੀਵਾਂ ਨੂੰ ਆਪਣੇ ਵੱਸ ਵਿਚ ਕਰ ਕੇ) ਨਰਕ ਵਿਚ ਅਪੜਾਣ ਵਾਲਾ ਹੈਂ ਅਤੇ ਕਈ ਜੂਨਾਂ ਵਿਚ ਭਟਕਾਣ ਵਾਲਾ ਹੈਂ।
ਤੂੰ ਜੀਵਾਂ ਦੇ ਮਨ ਭਰਮਾ ਲੈਂਦਾ ਹੈਂ, ਤਿੰਨਾਂ ਹੀ ਲੋਕਾਂ ਵਿਚ ਤੇਰੀ ਪਹੁੰਚ ਹੈ, ਤੂੰ ਜੀਵਾਂ ਦੇ ਜਪ ਤਪ ਤੇ ਸੁੱਧ ਆਚਰਨ ਨਾਸ ਕਰ ਦੇਂਦਾ ਹੈਂ।
ਹੇ ਚੰਚਲ ਕਾਮ! ਤੂੰ ਸੁਖ ਤਾਂ ਥੋੜਾ ਹੀ ਦੇਂਦਾ ਹੈਂ, ਪਰ ਇਸੇ ਨਾਲ ਤੂੰ ਜੀਵਾਂ ਨੂੰ (ਸੁੱਧ ਆਚਰਨ ਦੇ) ਧਨ ਤੋਂ ਸੱਖਣਾ ਕਰ ਦੇਂਦਾ ਹੈਂ। ਜੀਵ ਉੱਚੇ ਹੋਣ, ਨੀਵੇਂ ਹੋਣ, ਸਭਨਾਂ ਵਿਚ ਤੂੰ ਪਹੁੰਚ ਜਾਂਦਾ ਹੈਂ।
ਸਾਧ ਸੰਗਤਿ ਵਿਚ ਪਹੁੰਚਿਆਂ ਤੇਰੇ ਡਰ ਤੋਂ ਖ਼ਲਾਸੀ ਮਿਲਦੀ ਹੈ। ਹੇ ਨਾਨਕ! (ਸਾਧ ਸੰਗ ਵਿਚ ਜਾ ਕੇ) ਪ੍ਰਭੂ ਦੀ ਸਰਨ ਲੈ। 46।
ਭਾਵ: ਮਨੁੱਖ ਉੱਚੀ ਜਾਤਿ ਦੇ ਹੋਣ ਚਾਹੇ ਨੀਵੀਂ ਜਾਤਿ ਦੇ, ਕਾਮਦੇਵ ਸਭਨਾਂ ਨੂੰ ਆਪਣੇ ਕਾਬੂ ਵਿਚ ਕਰ ਲੈਂਦਾ ਹੈ। ਇਸ ਦੀ ਮਾਰ ਤੋਂ ਉਹੀ ਬਚਦਾ ਹੈ ਜੋ ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਆਸਰਾ ਲੈਂਦਾ ਹੈ।
As taught in Gurbani, the goal of a person/Sikh’s life should be to get rid of vices, become a righteous/ virtuous person (Gurmukh), be one with Akalpurakh and Shabad Guru, who are spiritually embodiment of each other and achieve the stage of spiritual equipoise and spiritual bliss. The final goal is to achieve spiritual emancipation/salvation in this life itself because there is no concept of emancipation/ salvation, after death, in Sikhism.
Therefore, in Sikhism, keeping control on lust, by building a strong character and by becoming part of Sadh Sangat, is very much necessary.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
Five Human Vices, which need to be discarded.
ਪੰਜ ਵਿਕਾਰ – ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ – ਸਲੋਕ ਸਹਸਕ੍ਰਿਤੀ ਮਹਲਾ ੫ (ਪੰਨਾ 1358)
*ਮੋਹ*
ਹੇ ਅਜਿਤ ਸੂਰ ਸੰਗ੍ਰਾਮੰ ਅਤਿ ਬਲਨਾ ਬਹੁ ਮਰਦਨਹ ॥ ਗਣ ਗੰਧਰਬ ਦੇਵ ਮਾਨੁਖ੍ਯ੍ਯੰ ਪਸੁ ਪੰਖੀ ਬਿਮੋਹਨਹ ॥ ਹਰਿ ਕਰਣਹਾਰੰ ਨਮਸਕਾਰੰ ਸਰਣਿ ਨਾਨਕ ਜਗਦੀਸ੍ਵਰਹ ॥੪੫॥ {ਪੰਨਾ 1358}
ਅਰਥ: ਹੇ ਨਾਹ ਜਿੱਤੇ ਜਾਣ ਵਾਲੇ (ਮੋਹ) ! ਤੂੰ ਜੁੱਧ ਦਾ ਸੂਰਮਾ ਹੈਂ, ਤੂੰ ਅਨੇਕਾਂ ਮਹਾਂ ਬਲੀਆਂ ਨੂੰ ਮਲ ਦੇਣ ਵਾਲਾ ਹੈਂ। ਗਣ ਗੰਧਰਬ ਦੇਵਤੇ ਮਨੁੱਖ ਪਸ਼ੂ ਪੰਛੀ = ਇਹਨਾਂ ਸਭਨਾਂ ਨੂੰ ਤੂੰ ਮੋਹ ਲੈਂਦਾ ਹੈਂ।
(ਪਰ ਇਸ ਦੀ ਮਾਰ ਤੋਂ ਬਚਣ ਲਈ) ਹੇ ਨਾਨਕ! ਜਗਤ ਦੇ ਮਾਲਕ ਪ੍ਰਭੂ ਦੀ ਸਰਨ ਲੈ ਅਤੇ ਜਗਤ ਦੇ ਰਚਣਹਾਰ ਹਰੀ ਨੂੰ ਨਮਸਕਾਰ ਕਰ। 45।
*ਭਾਵ: ਮੋਹ ਜਗਤ ਦੇ ਸਾਰੇ ਜੀਵਾਂ ਉਤੇ ਭਾਰੂ ਹੈ। ਇਸ ਦੀ ਮਾਰ ਤੋਂ ਉਹੀ ਬਚਦੇ ਹਨ ਜੋ ਜਗਤ ਦੇ ਮਾਲਕ ਪਰਮਾਤਮਾ ਦਾ ਆਸਰਾ ਲੈਂਦੇ ਹਨ ਪਰਮਾਤਮਾ ਦਾ ਨਾਮ ਸਿਮਰਦੇ ਹਨ।*
*ਕਾਮ*
ਹੇ ਕਾਮੰ ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥ ਚਿਤ ਹਰਣੰ ਤ੍ਰੈ ਲੋਕ ਗੰਮ੍ਯ੍ਯੰ ਜਪ ਤਪ ਸੀਲ ਬਿਦਾਰਣਹ ॥ ਅਲਪ ਸੁਖ ਅਵਿਤ ਚੰਚਲ ਊਚ ਨੀਚ ਸਮਾਵਣਹ ॥ ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥੪੬॥ {ਪੰਨਾ 1358}
ਅਰਥ: ਹੇ ਕਾਮ! ਤੂੰ (ਜੀਵਾਂ ਨੂੰ ਆਪਣੇ ਵੱਸ ਵਿਚ ਕਰ ਕੇ) ਨਰਕ ਵਿਚ ਅਪੜਾਣ ਵਾਲਾ ਹੈਂ ਅਤੇ ਕਈ ਜੂਨਾਂ ਵਿਚ ਭਟਕਾਣ ਵਾਲਾ ਹੈਂ।
ਤੂੰ ਜੀਵਾਂ ਦੇ ਮਨ ਭਰਮਾ ਲੈਂਦਾ ਹੈਂ, ਤਿੰਨਾਂ ਹੀ ਲੋਕਾਂ ਵਿਚ ਤੇਰੀ ਪਹੁੰਚ ਹੈ, ਤੂੰ ਜੀਵਾਂ ਦੇ ਜਪ ਤਪ ਤੇ ਸੁੱਧ ਆਚਰਨ ਨਾਸ ਕਰ ਦੇਂਦਾ ਹੈਂ।
ਹੇ ਚੰਚਲ ਕਾਮ! ਤੂੰ ਸੁਖ ਤਾਂ ਥੋੜਾ ਹੀ ਦੇਂਦਾ ਹੈਂ, ਪਰ ਇਸੇ ਨਾਲ ਤੂੰ ਜੀਵਾਂ ਨੂੰ (ਸੁੱਧ ਆਚਰਨ ਦੇ) ਧਨ ਤੋਂ ਸੱਖਣਾ ਕਰ ਦੇਂਦਾ ਹੈਂ। ਜੀਵ ਉੱਚੇ ਹੋਣ, ਨੀਵੇਂ ਹੋਣ, ਸਭਨਾਂ ਵਿਚ ਤੂੰ ਪਹੁੰਚ ਜਾਂਦਾ ਹੈਂ।
ਸਾਧ ਸੰਗਤਿ ਵਿਚ ਪਹੁੰਚਿਆਂ ਤੇਰੇ ਡਰ ਤੋਂ ਖ਼ਲਾਸੀ ਮਿਲਦੀ ਹੈ। ਹੇ ਨਾਨਕ! (ਸਾਧ ਸੰਗ ਵਿਚ ਜਾ ਕੇ) ਪ੍ਰਭੂ ਦੀ ਸਰਨ ਲੈ। 46।
*ਭਾਵ: ਮਨੁੱਖ ਉੱਚੀ ਜਾਤਿ ਦੇ ਹੋਣ ਚਾਹੇ ਨੀਵੀਂ ਜਾਤਿ ਦੇ, ਕਾਮਦੇਵ ਸਭਨਾਂ ਨੂੰ ਆਪਣੇ ਕਾਬੂ ਵਿਚ ਕਰ ਲੈਂਦਾ ਹੈ। ਇਸ ਦੀ ਮਾਰ ਤੋਂ ਉਹੀ ਬਚਦਾ ਹੈ ਜੋ ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਆਸਰਾ ਲੈਂਦਾ ਹੈ।*
*ਕ੍ਰੋਧ*
ਹੇ ਕਲਿ ਮੂਲ ਕ੍ਰੋਧੰ ਕਦੰਚ ਕਰੁਣਾ ਨ ਉਪਰਜਤੇ ॥ ਬਿਖਯੰਤ ਜੀਵੰ ਵਸ੍ਯ੍ਯੰ ਕਰੋਤਿ ਨਿਰਤ੍ਯ੍ਯੰ ਕਰੋਤਿ ਜਥਾ ਮਰਕਟਹ ॥ ਅਨਿਕ ਸਾਸਨ ਤਾੜੰਤਿ ਜਮਦੂਤਹ ਤਵ ਸੰਗੇ ਅਧਮੰ ਨਰਹ ॥ ਦੀਨ ਦੁਖ ਭੰਜਨ ਦਯਾਲ ਪ੍ਰਭੁ ਨਾਨਕ ਸਰਬ ਜੀਅ ਰਖ੍ਯ੍ਯਾ ਕਰੋਤਿ ॥੪੭॥ {ਪੰਨਾ 1358}
ਅਰਥ: ਹੇ ਝਗੜੇ ਦੇ ਮੁੱਢ ਕ੍ਰੋਧ! (ਤੇਰੇ ਅੰਦਰ) ਕਦੇ ਦਇਆ ਨਹੀਂ ਉਪਜਦੀ। ਤੂੰ ਵਿਸ਼ਈ ਜੀਵਾਂ ਨੂੰ ਆਪਣੇ ਵੱਸ ਵਿਚ ਕਰ ਲੈਂਦਾ ਹੈਂ। ਤੇਰੇ ਵੱਸ ਵਿਚ ਆਇਆ ਜੀਵ ਇਉਂ ਨੱਚਦਾ ਹੈ ਜਿਵੇਂ ਬਾਂਦਰ।
ਤੇਰੀ ਸੰਗਤ ਵਿਚ ਜੀਵ ਨੀਚ (ਸੁਭਾਵ ਵਾਲੇ) ਬਣ ਜਾਂਦੇ ਹਨ। ਜਮਦੂਤ ਉਹਨਾਂ ਨੂੰ ਅਨੇਕਾਂ ਹੁਕਮ ਤੇ ਦੰਡ ਦੇਂਦੇ ਹਨ।
ਹੇ ਨਾਨਕ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਦਿਆਲ ਪ੍ਰਭੂ ਹੀ (ਇਸ ਕ੍ਰੋਧ ਤੋਂ) ਸਭ ਜੀਵਾਂ ਦੀ ਰੱਖਿਆ ਕਰਦਾ ਹੈ (ਹੋਰ ਕੋਈ ਨਹੀਂ ਕਰ ਸਕਦਾ) । 47।
*ਭਾਵ: ਬਲੀ ਕ੍ਰੋਧ ਦੇ ਵੱਸ ਵਿਚ ਆ ਕੇ ਮਨੁੱਖ ਕਈ ਝਗੜੇ ਖੜੇ ਕਰ ਲੈਂਦਾ ਹੈ, ਤੇ, ਆਪਣਾ ਜੀਵਨ ਦੁਖੀ ਬਣਾ ਲੈਂਦਾ ਹੈ। ਇਸ ਦੀ ਮਾਰ ਤੋਂ ਬਚਣ ਲਈ ਭੀ ਪਰਮਾਤਮਾ ਦੀ ਸਰਨ ਹੀ ਇਕੋ ਇਕ ਤਰੀਕਾ ਹੈ।*
*ਲੋਭ*
ਹੇ ਲੋਭਾ ਲੰਪਟ ਸੰਗ ਸਿਰਮੋਰਹ ਅਨਿਕ ਲਹਰੀ ਕਲੋਲਤੇ ॥ ਧਾਵੰਤ ਜੀਆ ਬਹੁ ਪ੍ਰਕਾਰੰ ਅਨਿਕ ਭਾਂਤਿ ਬਹੁ ਡੋਲਤੇ ॥ ਨਚ ਮਿਤ੍ਰੰ ਨਚ ਇਸਟੰ ਨਚ ਬਾਧਵ ਨਚ ਮਾਤ ਪਿਤਾ ਤਵ ਲਜਯਾ ॥ ਅਕਰਣੰ ਕਰੋਤਿ ਅਖਾਦ੍ਯ੍ਯਿ ਖਾਦ੍ਯ੍ਯੰ ਅਸਾਜ੍ਯ੍ਯੰ ਸਾਜਿ ਸਮਜਯਾ ॥ ਤ੍ਰਾਹਿ ਤ੍ਰਾਹਿ ਸਰਣਿ ਸੁਆਮੀ ਬਿਗ੍ਯ੍ਯਾਪ੍ਤਿ ਨਾਨਕ ਹਰਿ ਨਰਹਰਹ ॥੪੮॥ {ਪੰਨਾ 1358}
ਅਰਥ: ਹੇ ਲੋਭ! ਮੁਖੀ ਬੰਦੇ (ਭੀ) ਤੇਰੀ ਸੰਗਤਿ ਵਿਚ (ਰਹਿ ਕੇ ਵਿਕਾਰਾਂ ਵਿਚ) ਡੁੱਬ ਜਾਂਦੇ ਹਨ, ਤੇਰੀਆਂ ਲਹਿਰਾਂ ਵਿਚ (ਫਸ ਕੇ) ਅਨੇਕਾਂ ਕਲੋਲ ਕਰਦੇ ਹਨ।
ਤੇਰੇ ਵੱਸ ਵਿਚ ਆਏ ਹੋਏ ਜੀਵ ਕਈ ਤਰ੍ਹਾਂ ਭਟਕਦੇ ਫਿਰਦੇ ਹਨ, ਅਨੇਕਾਂ ਤਰੀਕਿਆਂ ਨਾਲ ਡੋਲਦੇ ਹਨ।
ਤੇਰੇ ਅਸਰ ਹੇਠ ਰਹਿਣ ਕਰਕੇ ਉਹਨਾਂ ਨੂੰ ਨਾਹ ਕਿਸੇ ਮਿਤ੍ਰ ਦੀ, ਨਾਹ ਗੁਰੂ-ਪੀਰ ਦੀ, ਨਾਹ ਸਨਬੰਧੀਆਂ ਦੀ, ਅਤੇ ਨਾ ਹੀ ਮਾਂ ਪਿਉ ਦੀ ਕੋਈ ਸ਼ਰਮ ਰਹਿੰਦੀ ਹੈ।
ਤੇਰੇ ਪ੍ਰਭਾਵ ਨਾਲ ਜੀਵ ਖੁਲ੍ਹੇ ਤੌਰ ਤੇ ਸਮਾਜ ਵਿਚ ਉਹ ਕੰਮ ਕਰਦਾ ਹੈ ਜੋ ਨਹੀਂ ਕਰਨੇ ਚਾਹੀਦੇ, ਉਹ ਚੀਜ਼ਾਂ ਖਾਂਦਾ ਹੈ ਜੋ ਨਹੀਂ ਖਾਣੀਆਂ ਚਾਹੀਦੀਆਂ, ਉਹ ਗੱਲਾਂ ਸ਼ੁਰੂ ਕਰ ਦੇਂਦਾ ਹੈ ਜੋ ਨਹੀਂ ਕਰਨੀਆਂ ਚਾਹੀਦੀਆਂ।
ਹੇ ਨਾਨਕ! (ਲੋਭ ਤੋਂ ਬਚਣ ਲਈ) ਇਉਂ ਅਰਦਾਸ ਕਰ = ਹੇ ਪ੍ਰਭੂ! ਹੇ ਸੁਆਮੀ! ਮੈਂ ਤੇਰੀ ਸਰਨ ਆਇਆ ਹਾਂ, ਮੈਨੂੰ ਇਸ ਤੋਂ ਬਚਾ ਲੈ, ਬਚਾ ਲੈ। 48।
*ਭਾਵ: ਲੋਭ ਦੇ ਅਸਰ ਹੇਠ ਮਨੁੱਖ ਸ਼ਰਮ-ਹਯਾ ਛੱਡ ਕੇ ਅਯੋਗ ਕਰਤੂਤਾਂ ਕਰਨ ਲੱਗ ਪੈਂਦਾ ਹੈ। ਪਰਮਾਤਮਾ ਦੇ ਹੀ ਦਰ ਤੇ ਅਰਦਾਸਾਂ ਕਰ ਕੇ ਇਸ ਤੋਂ ਬਚਿਆ ਜਾ ਸਕਦਾ ਹੈ।*
*ਅਹੰਕਾਰ*
ਹੇ ਜਨਮ ਮਰਣ ਮੂਲੰ ਅਹੰਕਾਰੰ ਪਾਪਾਤਮਾ ॥ ਮਿਤ੍ਰੰ ਤਜੰਤਿ ਸਤ੍ਰੰ ਦ੍ਰਿੜੰਤਿ ਅਨਿਕ ਮਾਯਾ ਬਿਸ੍ਤੀਰਨਹ ॥ ਆਵੰਤ ਜਾਵੰਤ ਥਕੰਤ ਜੀਆ ਦੁਖ ਸੁਖ ਬਹੁ ਭੋਗਣਹ ॥ ਭ੍ਰਮ ਭਯਾਨ ਉਦਿਆਨ ਰਮਣੰ ਮਹਾ ਬਿਕਟ ਅਸਾਧ ਰੋਗਣਹ ॥ ਬੈਦ੍ਯ੍ਯੰ ਪਾਰਬ੍ਰਹਮ ਪਰਮੇਸ੍ਵਰ ਆਰਾਧਿ ਨਾਨਕ ਹਰਿ ਹਰਿ ਹਰੇ ॥੪੯॥ {ਪੰਨਾ 1358}
ਅਰਥ: ਹੇ ਪਾਪੀ ਅਹੰਕਾਰ! ਤੂੰ ਜੀਵਾਂ ਦੇ ਜਨਮ ਮਰਨ ਦਾ ਕਾਰਨ ਹੈਂ। ਮਾਇਆ ਦੇ ਅਨੇਕਾਂ ਖਿਲਾਰੇ ਖਿਲਾਰ ਕੇ ਤੂੰ ਮਿੱਤ੍ਰਾਂ ਦਾ ਤਿਆਗ ਕਰਾ ਕੇ ਵੈਰੀ ਪੱਕੇ ਕਰਾਈ ਜਾਂਦਾ ਹੈਂ।
(ਤੇਰੇ ਵੱਸ ਵਿਚ ਹੋ ਕੇ) ਜੀਵ ਜਨਮ ਮਰਨ ਦੇ ਗੇੜ ਵਿਚ ਪੈ ਕੇ ਥੱਕ ਜਾਂਦੇ ਹਨ, ਅਨੇਕਾਂ ਦੁੱਖ ਸੁਖ ਭੋਗਦੇ ਹਨ, ਭਟਕਣਾ ਵਿਚ ਪੈ ਕੇ, ਮਾਨੋ, ਡਰਾਉਣੇ ਜੰਗਲ ਵਿਚੋਂ ਦੀ ਲੰਘਦੇ ਹਨ, ਅਤੇ ਬੜੇ ਭਿਆਨਕ ਲਾ-ਇਲਾਜ ਰੋਗਾਂ ਵਿਚ ਫਸੇ ਹੋਏ ਹਨ।
(ਅਹੰਕਾਰ ਦੇ ਰੋਗ ਤੋਂ ਬਚਾਣ ਵਾਲਾ) ਹਕੀਮ ਪਰਮਾਤਮਾ ਹੀ ਹੈ। ਹੇ ਨਾਨਕ! ਉਸ ਪ੍ਰਭੂ ਨੂੰ ਹਰ ਵੇਲੇ ਸਿਮਰ। 49।
*ਭਾਵ: ਪਰਮਾਤਮਾ ਹੀ ਇਕ ਐਸਾ ਹਕੀਮ ਹੈ ਜੋ ਅਹੰਕਾਰ ਦੇ ਰੋਗ ਤੋਂ ਜੀਵਾਂ ਨੂੰ ਬਚਾਂਦਾ ਹੈ। ਅਹੰਕਾਰ ਦੇ ਵੱਸ ਹੋ ਕੇ ਜੀਵ ਅਨੇਕਾਂ ਵੈਰੀ ਸਹੇੜ ਲੈਂਦਾ ਹੈ।*
Divine Virtues which need to be inculcated to realize the Creator
Humility
Contentment
Compassion
Forgiveness
Kindness
Patience