SGGS has a lot of similarity/overlap with teachings in the Quran and Bible and given how late our religion started, the arguement that SGGS copied these scriptures is made a lot, what is the correct way to answer if a Muslim/Christian was to bring this point towards a Sikh?
I also have this question in my own head a lot so even just to understand this myself and not exactly to answer others I would like to know. Thanks!
Respected Brother/Sister,
Waheguru ji ka Khalsa, Waheguru ji ki Fateh!
In response to your question, the undersigned wants to say that there doesn’t seem to be any clear reference to Christianity in Guru Granth Sahib. One common word Kateb or Kateban (ਕਤੇਬ ਜਾਂ ਕਤੇਬਾਂ) appears many times. Prof. Sahib Singh ji gives its meanings as four holy books of Christianity and Islam namely ‘ Qur’an, (ਕੁਰਾਨ), Injil which is Arabic name of Gospel of Jesus (ਅੰਜੀਲ), Torah (ਤੌਰੇਤ) which is religious book of Judaism ਤੇ Zabur which is Arabic name of the holy book of David (ਜ਼ੰਬੂਰ)’. Some examples from Shabads in Guru Granth Sahib are given below for your knowledge.
At Panna 1021-22 of Guru Granth Sahib, in the following stanza, Guru Sahib is guiding us that neither Vedas etc., the religious books of Hinduism, nor the religious books of western religions (Christianity and Islam etc.) have deeply understood the entity of God (Akalpurakh in Sikhism):-
ਬੇਦ ਕਤੇਬੀ ਭੇਦੁ ਨ ਜਾਤਾ ॥ ਨਾ ਤਿਸੁ ਮਾਤ ਪਿਤਾ ਸੁਤ ਭ੍ਰਾਤਾ ॥ ਸਗਲੇ ਸੈਲ ਉਪਾਇ ਸਮਾਏ ਅਲਖੁ ਨ ਲਖਣਾ ਜਾਈ ਹੇ ॥੬॥ (ਪੰਨਾ 1021-22)
ਅਰਥ: ਨਾਹ ਹੀ ਹਿੰਦੂ ਧਰਮ ਦੀਆਂ ਵੇਦ ਆਦਿਕ ਧਰਮ-ਪੁਸਤਕਾਂ ਨੇ ਤੇ ਨਾਹ ਹੀ ਸ਼ਾਮੀ ਮਤਾਂ ਦੀਆਂ ਕੁਰਾਨ ਆਦਿਕ ਕਿਤਾਬਾਂ ਨੇ ਪਰਮਾਤਮਾ ਦੀ ਹਸਤੀ ਦੀ ਡੂੰਘਾਈ ਨੂੰ ਸਮਝਿਆ ਹੈ। ਉਸ ਪਰਮਾਤਮਾ ਦੀ ਨਾਹ ਕੋਈ ਮਾਂ, ਨਾਹ ਉਸ ਦੇ ਕੋਈ ਖ਼ਾਸ ਪੁੱਤਰ ਤੇ ਨਾਹ ਕੋਈ ਭਰਾ ਹਨ। ਵੱਡੇ ਵੱਡੇ ਪਹਾੜ ਆਦਿਕ ਪੈਦਾ ਕਰ ਕੇ (ਜਦੋਂ ਚਾਹੇ) ਸਾਰੇ ਹੀ ਆਪਣੇ ਵਿਚ ਲੀਨ ਕਰ ਲੈਂਦਾ ਹੈ। ਉਸ ਦਾ ਸਰੂਪ ਬਿਆਨ ਤੋਂ ਪਰੇ ਹੈ, ਬਿਆਨ ਕੀਤਾ ਨਹੀਂ ਜਾ ਸਕਦਾ।6।
Further at Panna 761 of Guru Granth Sahib, the Fifth Guru Person, Guru Arjun Sahib, teaches us that those persons, who read Vedas, Puranas, Smritis (Religious books of Hinduism) and instead of guiding about Naam, teach about all kinds of Karamkands, at a high pitch, are just giving worthless/hollow talk, which has no meaning:-
ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ (ਪੰਨਾ 761)
ਅਰਥ: ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ। ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ।੧।
In view of the above position, it will be incorrect to say that the teachings of Guru Granth Sahib have been copied from Bible or Qur’an. There are always some common teachings, among religions.
However, the most distinct teaching of Guru Granth Sahib is that it teaches about spiritual emancipation/salvation in this life itself whereas no other religion teaches so.
Guru Granth Sahib doesn’t accept the existence of heaven and hell whereas it is not so in case of other religions.
Guru Granth Sahib doesn’t accept reincarnation (Both previous and after life) and teaches the Sikh to live the present life in such a way so as to become one with Akalpurakh and Shabad Guru, who are embodiment of each other, and reach the stage of spiritual equipoise and spiritual bliss and finally achieve spiritual emancipation/salvation in this life itself.
Guru Granth Sahib doesn’t not tell unbelievable stories, which is not so in the case of Bible and Qur’an. The Guru Granth Sahib teaches only and only spirituality.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
———————–
ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ (ਪੰਨਾ 5)
ਪਦ ਅਰਥ: ਸਹਸ ਅਠਾਰਹ = ਅਠਾਰਾਂ ਹਜ਼ਾਰ (ਆਲਮ) । ਕਹਨਿ ਕਤੇਬਾ = ਕਤੇਬਾਂ ਆਖਦੀਆਂ ਹਨ। ਕਤੇਬਾ = ਈਸਾਈ ਮਤ ਤੇ ਇਸਲਾਮ ਆਦਿਕ ਦੀਆਂ ਚਾਰ ਕਿਤਾਬਾਂ: ਕੁਰਾਨ, ਅੰਜੀਲ, ਤੌਰੇਤ ਤੇ ਜ਼ੰਬੂਰ।
ਅਰਥ: (ਮੁਸਲਮਾਨ ਤੇ ਈਸਾਈ ਆਦਿਕ ਦੀਆਂ ਚਾਰੇ) ਕਤੇਬਾਂ ਆਖਦੀਆਂ ਹਨ, “ਕੁੱਲ ਅਠਾਰਹ ਹਜ਼ਾਰ ਆਲਮ ਹਨ, ਜਿਨ੍ਹਾਂ ਦਾ ਮੁੱਢ ਇਕ ਅਕਾਲ ਪੁਰਖ ਹੈ”। (ਪਰ ਸੱਚੀ ਗੱਲ ਤਾਂ ਇਹ ਹੈ ਕਿ ਸ਼ਬਦ) ‘ਹਜ਼ਾਰਾਂ’ ਤੇ ‘ਲੱਖਾਂ’ ਭੀ ਕੁਦਰਤ ਦੀ ਗਿਣਤੀ ਵਿਚ ਵਰਤੇ ਨਹੀਂ ਜਾ ਸਕਦੇ, ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਤਦੋਂ ਹੀ ਲਿੱਖ ਸਕੀਦਾ ਹੈ, ਜੇ ਲੇਖਾ ਹੋ ਹੀ ਸਕੇ, (ਇਹ ਲੇਖਾ ਤਾਂ ਹੋ ਹੀ ਨਹੀਂ ਸਕਦਾ, ਲੇਖਾ ਕਰਦਿਆਂ ਕਰਦਿਆਂ) ਲੇਖੇ ਦਾ ਹੀ ਖ਼ਾਤਮਾ ਹੋ ਜਾਂਦਾ ਹੈ (ਗਿਣਤੀ ਦੇ ਹਿੰਦਸੇ ਹੀ ਮੁੱਕ ਜਾਂਦੇ ਹਨ) ।
—————–
ਪਉੜੀ ॥ ਤੁਧੁ ਧਿਆਇਨ੍ਹ੍ਹਿ ਬੇਦ ਕਤੇਬਾ ਸਣੁ ਖੜੇ ॥ (ਪੰਨਾ 518)
ਪਦ ਅਰਥ: ਕਤੇਬਾ = ਤੌਰੇਤ, ਜ਼ਬੂਰ, ਅੰਜੀਲ, ਕੁਰਾਨ।
——————–
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ (ਪੰਨਾ 727)
ਪਦ ਅਰਥ: ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ) । ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ।
———————–
ਕੋਈ ਪੜੈ ਬੇਦ ਕੋਈ ਕਤੇਬ ॥ ਕੋਈ ਓਢੈ ਨੀਲ ਕੋਈ ਸੁਪੇਦ ॥੩॥ (ਪੰਨਾ 885)
ਪਦ ਅਰਥ: ਕਤੇਬ = ਕੁਰਾਨ, ਅੰਜੀਲ ਆਦਿਕ ਪੱਛਮੀ ਧਰਮਾਂ ਦੇ ਧਾਰਮਿਕ ਗ੍ਰੰਥ।
DIFFERENCE BETWEEN RELIGION AND SPIRITUALITY
A learned man was once asked to explain the difference between Religion and Spirituality. His response was profound:
1. Religion is not just one, there are many.
2. Spirituality is one.
3. Religion is for those who sleep.
4. Spirituality is for those who are awake.
5. Religion is for those who need someone to tell them what to do and want to be guided.
6. Spirituality is for those who pay attention to their inner voice.
7. Religion has a set of dogmatic rules.
8. Spirituality invites us to explore within and get attuned to the Universal Rules.
9. Religion threatens and frightens.
10. Spirituality gives inner peace.
11. Religion speaks of sin and guilt.
12. Spirituality leads us on the path of emancipation!
13. Religion represses everything which it considers false.
14. Spirituality transcends everything, it brings us closer to our Truth!
15. Religion invents.
16 Spirituality helps us to discover.
16. Religion does not tolerate any question.
17. Spirituality encourages searching questions.
18. Religion is human. It is an organization with rules made by men.
19. Spirituality is Divine, without human rules….leads us to the Causeless Cause!
20. Religion divides between us and them.
21. Spirituality unites.
22. Religion feeds on fear.
23. Spirituality feeds on trust and faith.
24. Religion makes us to live in External Reality.
25. Spirituality lives in Inner Consciousness.
26. Religion deals with performing rituals.
26 Spirituality has to do with the Inner Self.
27. Religion feeds on internal ego.
28. Spirituality drives to transcend beyond self.
29. Religion makes us renounce the world to follow a God.
30. Spirituality makes us live in God, without renouncing our existing lives.
31.Religion is a cult.
32. Spirituality is inner meditation.
33. Religion fills us with dreams of glory in paradise.
34. Spirituality makes us live the glory and paradise on earth.
35. Religion lives in the past and in the future.
36. Spirituality lives in the present.
37. Religion creates cloisters in our memory.
38. Spirituality liberates our Consciousness.
We are not human beings, who go through a spiritual experience.
We are spiritual beings, who go through a human experience.
Waheguru Ji Ka Khalsa, Waheguru Ji Ki Fateh.
Thanks a lot for your response brother. I understand everything you have explained besides 2 small parts, firstly where you said Sri Guru Granth Sahib Ji rejects reincarnation. I had seen a video on basics of sikhi where Bhai Jagraj Singh explained that we do believe in reincarnation, I’m sorry if I’m misunderstanding something here but if you can please clarify this.
The second part would be the idea of heaven and hell, although we do not strictly believe in a heaven and hell like Christians do, the idea of Mukhti vs Reincarnation vs Narak do exist in some areas of our scriptures, would this mean there are some similarities to the heaven/hell concept even if they may not be the exact same (where Mukhti would be the somewhat equivalent of heaven and similar for the others)
Thanks again brother.
Respected Brother/Sister,
Waheguru ji ka Khalsa, Waheguru ji ki Fateh!
In response to your question, the undersigned wants to draw your attention to the following Stanza of a Shabad of Fourth Guru Person, Guru Ramdas Sahib, in which he is guiding us that Akalpurakh is all pervasive i.e. everywhere in water, earth and every living being:-
ਹਰਿ ਘਟਿ ਘਟੇ ਘਟਿ ਬਸਤਾ ਹਰਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਓੁ ॥ ਕੋਈ ਆਵੈ ਸੰਤੋ ਹਰਿ ਕਾ ਜਨੁ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥ ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਓੁ ॥੧॥ (ਪੰਨਾ 1201)
ਅਰਥ: ਹੇ ਮੇਰੇ ਮਨ! ਉਹ ਹਰੀ ਹਰੇਕ ਸਰੀਰ ਵਿਚ ਵੱਸਦਾ ਹੈ, ਜਲ ਵਿਚ ਧਰਤੀ ਵਿਚ ਵੱਸਦਾ ਹੈ, ਹਰੇਕ ਥਾਂ ਵਿਚ ਵੱਸਦਾ ਹੈ, ਮੇਰੇ ਅੰਦਰ ਉਸ ਦੇ ਦਰਸਨ ਦੀ ਤਾਂਘ ਹੈ। ਹੇ ਮੇਰੇ ਮਨ! ਜੇ ਕੋਈ ਸੰਤ ਮੈਨੂੰ ਆ ਮਿਲੇ, ਹਰੀ ਦਾ ਕੋਈ ਸੰਤ ਆ ਮਿਲੇ, ਕੋਈ ਮੇਰਾ ਪਿਆਰਾ ਸੰਤ ਜਨ ਮੈਨੂੰ ਆ ਮਿਲੇ, ਤੇ, ਮੈਨੂੰ (ਪਰਮਾਤਮਾ ਦੇ ਮਿਲਾਪ ਦਾ) ਰਾਹ ਵਿਖਾ ਜਾਏ, ਮੈਂ ਉਸ ਦੇ ਪੈਰ ਮਲ ਮਲ ਕੇ ਧੋਵਾਂ।1।
Further, Fifth Guru Person, Guru Arjun Sahib guides us in Sukhmani Sahib that after creating the universe, Akalpurakh has not remained separate from it but is very much present everywhere:-
ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥ ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ।।੧॥ (ਪੰਨਾ 290)
ਅਰਥ: ਨਿਰੰਕਾਰ (ਭਾਵ, ਆਕਾਰ-ਰਹਿਤ ਅਕਾਲ ਪੁਰਖ) ਤ੍ਰਿਗੁਣੀ ਮਾਇਆ ਦਾ ਰੂਪ (ਭਾਵ, ਜਗਤ ਰੂਪ) ਭੀ ਆਪ ਹੈ ਤੇ ਮਾਇਆ ਦੇ ਤਿੰਨਾਂ ਗੁਣਾਂ ਤੋਂ ਪਰੇ ਭੀ ਆਪ ਹੀ ਹੈ, ਅਫੁਰ ਅਵਸਥਾ ਵਿਚ ਟਿਕਿਆ ਹੋਇਆ ਭੀ ਆਪ ਹੀ ਹੈ। ਹੇ ਨਾਨਕ! (ਇਹ ਸਾਰਾ ਜਗਤ) ਪ੍ਰਭੂ ਨੇ ਆਪ ਹੀ ਰਚਿਆ ਹੈ (ਤੇ ਜਗਤ ਦੇ ਜੀਵਾਂ ਵਿਚ ਬੈਠ ਕੇ) ਆਪ ਹੀ (ਆਪਣੇ ਆਪ ਨੂੰ ਯਾਦ ਕਰ ਰਿਹਾ ਹੈ।1।।
Still further, reincarnation (ਪੁਨਰਜਨਮ), after death, is not a Sikhi concept but is of Hinduism. In Sikhism, the mind (ਮਨ) gets into the cycle of reincarnation, when it gets stuck into the material world. To make it clear the undersigned is just quoting two Pangtis of a Shabad of Bhagat Namdev ji at Panna 693 of Guru Granth Sahib:-
ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥ (ਪੰਨਾ 693)
ਅਰਥ: ਇਸ ਸੰਸਾਰ ਦੇ ਬੰਧਨਾਂ ਤੋਂ ਮੇਰੀ ਤਦੋਂ ਹੀ ਖ਼ਲਾਸੀ ਹੋ ਸਕਦੀ ਹੈ ਜੇ ਮੈਂ ਮਾਇਆ ਦੇ ਮੋਹ ਵਿਚ ਨਾ ਫਸਾਂ; ਮਾਇਆ (ਦਾ ਮੋਹ) ਹੀ ਜਨਮ ਮਰਨ ਦੇ ਗੇੜ ਵਿਚ ਪੈਣ ਦਾ ਮੂਲ ਹੈ, ਇਸ ਨੂੰ ਤਿਆਗ ਕੇ ਹੀ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ।੩।
Bhagat Kabir ji guides us:-
ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥ ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥੨॥ (ਪੰਨਾ 970) ਅਰਥਾਤ (ਹੇ ਗੋਬਿੰਦ!) ਪਰਾਏ ਧਨ (ਦੀ ਲਾਲਸਾ), ਪਰਾਈ ਇਸਤ੍ਰੀ (ਦੀ ਕਾਮਨਾ), ਪਰਾਈ ਚੁਗ਼ਲੀ, ਦੂਜਿਆਂ ਨਾਲ ਵਿਰੋਧ = ਇਹ ਵਿਕਾਰ ਦੂਰ ਨਹੀਂ ਹੁੰਦੇ, ਮੁੜ ਮੁੜ ਜਨਮ ਮਰਨ ਦਾ ਗੇੜ (ਸਾਨੂੰ) ਮਿਲ ਰਿਹਾ ਹੈ– ਫਿਰ ਭੀ ਪਰ ਮਨ, ਪਰ ਤਨ ਆਦਿਕ ਦਾ ਇਹ ਲੰਮਾ ਝੇੜਾ ਮੁੱਕਦਾ ਨਹੀਂ।2।
Sikhism subscribes to the theory of emancipation/salvation in this life itself (ਜੀਵਨ ਮੁਕਤ), as you would observe from just one example given below. The Fifth Guru Person Guru Arjan Sahib is guiding us in 8th Pauri of 23rd Ashatpadi of Sukhmani Sahib that one who becomes one with Akalpurakh while living, becomes Jeevan Mukat (Achieves emancipation/salvation in this life itself):-
ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥ ਆਪਿ ਮਿਲਾਇ ਲਏ ਪ੍ਰਭੁ ਸੋਇ ॥ ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥ ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥ ਧੰਨੁ ਧੰਨੁ ਧੰਨੁ ਜਨੁ ਆਇਆ ॥ ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥ ਜਨ ਆਵਨ ਕਾ ਇਹੈ ਸੁਆਉ ॥ ਜਨ ਕੈ ਸੰਗਿ ਚਿਤਿ ਆਵੈ ਨਾਉ ॥ ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥ ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥੮॥੨੩॥ {ਪੰਨਾ 294-295}
ਅਰਥ: ਜੋ ਮਨੁੱਖ ਪ੍ਰਭੂ ਨਾਲ ਸਾਂਝ ਪਾ ਲੈਂਦਾ ਹੈ ਉਸ ਨੂੰ ਸਦਾ ਸੁਖ ਹੁੰਦਾ ਹੈ, ਪ੍ਰਭੂ ਉਸ ਨੂੰ ਆਪਣੇ ਨਾਲ ਆਪ ਮਿਲਾ ਲੈਂਦਾ ਹੈ। ਜਿਸ ਮਨੁੱਖ ਦੇ ਹਿਰਦੇ ਵਿਚ ਭਗਵਾਨ ਵੱਸਦਾ ਹੈ, ਉਹ ਜੀਊਂਦਾ ਹੀ ਮੁਕਤ ਹੋ ਜਾਂਦਾ ਹੈ, ਉਹ ਧਨ ਵਾਲਾ, ਕੁਲ ਵਾਲਾ ਤੇ ਇੱਜ਼ਤ ਵਾਲਾ ਬਣ ਜਾਂਦਾ ਹੈ। ਜਿਸ ਮਨੁੱਖ ਦੀ ਮੇਹਰ ਨਾਲ ਸਾਰਾ ਜਗਤ ਹੀ ਤਰਦਾ ਹੈ, ਉਸ ਦਾ (ਜਗਤ ਵਿਚ) ਆਉਣਾ ਮੁਬਾਰਿਕ ਹੈ। ਅਜਿਹੇ ਮਨੁੱਖ ਦੇ ਆਉਣ ਦਾ ਇਹੀ ਮਨੋਰਥ ਹੈ ਕਿ ਉਸ ਦੀ ਸੰਗਤਿ ਵਿਚ (ਰਹਿ ਕੇ ਹੋਰ ਮਨੁੱਖਾਂ ਨੂੰ ਪ੍ਰਭੂ ਦਾ) ਨਾਮ ਚੇਤੇ ਆਉਂਦਾ ਹੈ। ਉਹ ਮਨੁੱਖ ਆਪ (ਮਾਇਆ ਤੋਂ) ਆਜ਼ਾਦ ਹੈ, ਜਗਤ ਨੂੰ ਭੀ ਮੁਕਤ ਕਰਦਾ ਹੈ; ਹੇ ਨਾਨਕ! ਐਸੇ (ਉੱਤਮ) ਮਨੁੱਖ ਨੂੰ ਸਾਡੀ ਸਦਾ ਪ੍ਰਣਾਮ ਹੈ।8। 23।
Therefore, you can very well see from the above teachings of Guru Granth Sahib that Akalpurakh lives in every living being, as what we call ‘Atma’ and with the strength given by Him, the body functions. As soon as the strength is withdrawn, the physical death takes place and the five elements of which the body is composed of, merge with the five elements and the Atma merges with Akalpurakh. Thus, nothing is left. No one knows as to what happens to the Atma after that.
Further, you can see from the following Salok of Ninth Guru Person, Guru Teg Bahadur Sahib that Guru Sahib is guiding us that that a.person, who is not affected by the sorrow/joy, has got rid of vices, and has attained the stage of spiritual equipoise and spiritual bliss, is ,just like Akalpurakh:-
ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥ ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥੧੩॥ (ਪੰਨਾ 1427)
ਅਰਥ: ਹੇ ਨਾਨਕ! ਆਖ– ਹੇ ਮਨ! ਸੁਣ, ਜਿਸ ਮਨੁੱਖ (ਦੇ ਹਿਰਦੇ) ਨੂੰ ਸੁਖ ਦੁਖ ਨਹੀਂ ਪੋਹ ਸਕਦਾ, ਲੋਭ ਮੋਹ ਅਹੰਕਾਰ ਨਹੀਂ ਪੋਹ ਸਕਦਾ (ਭਾਵ, ਜਿਹੜਾ ਮਨੁੱਖ ਸੁਖ ਦੁਖ ਵੇਲੇ ਆਤਮਕ ਜੀਵਨ ਵਲੋਂ ਨਹੀਂ ਡੋਲਦਾ, ਜਿਸ ਉਤੇ ਲੋਭ ਮੋਹ ਅਹੰਕਾਰ ਆਪਣਾ ਜ਼ੋਰ ਨਹੀਂ ਪਾ ਸਕਦਾ) ਉਹ ਮਨੁੱਖ (ਸਾਖਿਆਤ) ਪਰਮਾਤਮਾ ਦਾ ਰੂਪ ਹੈ।13।
Therefore , the first goal before a person is to change life, as per teachings of Guru Granth Sahib, get rid of vices, become a righteous/ virtuous person (ਸਚਿਆਰ ਮਨੁੱਖ/ਗੁਰਮੁਖ), become one with Akalpurakh and Shabad Guru, who are spiritually embodiment of each other and achieve the stage of spiritual equipoise (ਆਤਮਿਕ ਅਡੋਲਤਾ) and spiritual bliss (ਆਤਮਿਕ ਆਨੰਦ). The final goal is to achieve spiritual emancipation/ salvation in this life itself (ਇਸ ਜਨਮ ਵਿਚ ਹੀ ਆਤਮਿਕ ਤੌਰ ਤੇ ਜੀਵਨ ਮੁਕਤ ਹੋ ਜਾਣਾ).
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
Respected Brother/Sister,
Waheguru ji ka Khalsa, Waheguru ji ki Fateh!
In response to your question, the undersigned wants to say that Gurbani totally rejects both heaven and hell. This is what Bhagat Kabir ji is teaching us at Panna 969 of Guru Granth Sahib:-
ਕਵਨੁ ਨਰਕੁ ਕਿਆ ਸੁਰਗੁ ਬਿਚਾਰਾ ਸੰਤਨ ਦੋਊ ਰਾਦੇ ॥ ਹਮ ਕਾਹੂ ਕੀ ਕਾਣਿ ਨ ਕਢਤੇ ਅਪਨੇ ਗੁਰ ਪਰਸਾਦੇ ॥੫॥ (ਪੰਨਾ 969)
Any person, who has come to this world, has two choices. One to follow the route shown by inner voice i.e. Akalpurakh, sitting inside a person as Atma and become a Righteous person (Gurmukh). Second to follow the route shown by mind and become a Manmukh.
According to Sikhism, Gurmukhs are those who follow the teachings of Guru Granth Sahib, get rid of vices, become one with Akalpurakh and Shabad Guru, who are spiritually embodiment of each other, achieve the stage of spiritual equipoise i.e. inner peace and spiritual bliss and finally achieve spiritual emancipation/salvation (enlightenment) in this life itself.
Manmukhs are those, who instead of following teachings of Guru Granth Sahib, follow the guidance of their mind, become Manmukhs, die spiritual death every now and then, waste their valuable life and go away.
Akalpurakh sitting inside each of us (inner voice) , guides us to take the right path in life so as to have inner peace i.e. be in heaven but many of us don’t listen to it. Rather, many take guidance from mind and go on the wrong path and continue to suffer, during the entire life, which you are calling hell.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
ਚੰਗੇ ਕਰਮ, ਮੰਦੇ (ਭੈੜੇ) ਕਰਮ, ਉਨ੍ਹਾਂ ਦਾ ਪ੍ਰਭਾਵ ਅਤੇ ਪਿੱਛਲਾ ਜਨਮ
ਆਪਣੀ ਸਮਝ ਅਨੁਸਾਰ, ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਗੁਰਸਿੱਖੀ ਵਿਚ ‘ਕਰਣੀ’ ਅਰਥਾਤ ‘ਕਰਮ’ ਪ੍ਰਧਾਨ ਹੈ ਤੇ ਗੁਰਸਿੱਖੀ ਅੱਜ ਵਿਚ ਅਤੇ ਅਕਾਲਪੁਰਖ ਦੇ ਹੁਕਮ ਤੇ ਗੁਰੂ ਉਪਦੇਸ਼ ਅਨੁਸਾਰ ਜੀਵਨ ਜੀਉਣਾ ਸਿਖਾਉਂਦੀ ਹੈ। ਚੰਗੇ ਕਰਮ ਵੀ ਮਨੁੱਖ ਨੇ ਗੁਰੂ ਦੀ ਮੱਤ (ਗੁਰਮਤਿ) ਲੈ ਕੇ ਆਪ ਹੀ ਕਰਨੇ ਹਨ ਤੇ ਮਾੜੇ ਕਰਮ ਵੀ ਮਨ ਦੀ ਮੱਤ (ਮਨਮਤਿ) ਲੈ ਕੇ ਆਪ ਹੀ ਕਰਨੇ ਹਨ ਅਰਥਾਤ ਗੁਰਮੁਖ ਜਾਂ ਮਨਮੁਖ ਆਪ ਹੀ ਬਣਨਾ ਹੈ।
ਗੁਰੂ ਸਾਹਿਬ ਸਮਝਾਉਂਦੇ ਹਨ, ‘ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ॥ (ਪੰਨਾ 406)’ ਅਰਥਾਤ ‘ਕੀਤੇ ਵਿਕਾਰਾਂ ਦਾ ਮਾਨਸਕ ਸਿੱਟਾ ਨਿਕਲਦਿਆਂ ਰਤਾ ਭੀ ਸਮਾ ਨਹੀਂ ਲੱਗਦਾ, ਜੋ ਕੁਝ ਇਹ ਹੱਥ ਕਰਦਾ ਹੈ ਉਸ ਦਾ ਫਲ ਇਹੀ ਹੱਥ ਪਾ ਲੈਂਦਾ ਹੈ।’
ਹੋਰ ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ, ‘ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ (ਪੰਨਾ 134)’ ਅਰਥਾਤ ‘ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) ।’
ਗੁਰੂ ਸਾਹਿਬ ਦਾ ਫੁਰਮਾਨ ਹੈ, ‘ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ {ਪੰਨਾ 433}’ ਅਰਥਾਤ ‘(ਹੇ ਮਨ! ਜੇ ਤੂੰ ਪੜ੍ਹ ਕੇ ਸਚ ਮੁਚ ਪੰਡਿਤ ਹੋ ਗਿਆ ਹੈਂ, ਤਾਂ ਇਹ ਚੇਤੇ ਰੱਖ ਕਿ) ਜਿਹੋ ਜਿਹੇ ਕੰਮ ਮੈਂ ਕਰਦਾ ਹਾਂ, ਉਹੋ ਜਿਹਾ ਫਲ ਮੈਂ ਪਾ ਲੈਂਦਾ ਹਾਂ, (ਆਪਣੇ ਕੀਤੇ ਕਰਮਾਂ ਅਨੁਸਾਰ ਆਪਣੇ ਉਤੇ ਆਏ ਦੁੱਖ ਕਲੇਸ਼ਾਂ ਬਾਰੇ) ਹੋਰ ਲੋਕਾਂ ਨੂੰ ਦੋਸ਼ ਨਹੀਂ ਦੇਣਾ ਚਾਹੀਦਾ। ਭੈੜ ਆਪਣੇ ਕਰਮਾਂ ਵਿਚ ਹੀ ਹੁੰਦਾ ਹੈ; (ਇਸ ਵਾਸਤੇ ਹੇ ਮਨ! ਇਹ ਚੇਤਾ ਰੱਖ ਕਿ) ਮੈਂ ਕਿਸੇ ਹੋਰ ਦੇ ਮੱਥੇ ਦੋਸ਼ ਨ ਮੜ੍ਹਾਂ (ਆਪਣੀ ਵਿੱਦਿਆ ਦੇ ਬਲ ਆਸਰੇ ਕਿਸੇ ਹੋਰ ਨੂੰ ਦੋਸ਼ੀ ਠਹਰਾਣ ਦੇ ਥਾਂ, ਹੇ ਮਨ! ਆਪਣੀ ਹੀ ਕਰਣੀ ਨੂੰ ਸੁਧਾਰਨ ਦੀ ਲੋੜ ਹੈ) । 21।’
ਗੁਰੂ ਸਾਹਿਬ ਅੱਗੇ ਸਿੱਖਿਆ ਦਿੰਦੇ ਹਨ, ‘ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥ (ਪੰਨਾ 4);;;’ ਅਰਥਾਤ ‘ਹੇ ਨਾਨਕ! ‘ਪੁੰਨ’ ਜਾਂ ‘ਪਾਪ’ ਨਿਰਾ ਨਾਮ ਹੀ ਨਹੀਂ ਹੈ (ਭਾਵ, ਨਿਰਾ ਕਹਿਣ-ਮਾਤਰ ਨਹੀਂ ਹੈ, ਸੱਚ-ਮੁੱਚ ਹੀ) ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ। ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ। (ਆਪਣੇ ਬੀਜੇ ਅਨੁਸਾਰ) ਅਕਾਲ ਪੁਰਖ ਦੇ ਹੁਕਮ ਵਿਚ ਜਨਮ ਮਰਨ ਦੇ ਗੇੜ ਵਿਚ ਪਿਆ ਰਹੇਂਗਾ। 20।’
ਜਪੁ ਬਾਣੀ ਦੀ ਪਹਿਲੀ ਪਉੜੀ ਵਿਚ ਤੁਕ ਆਈ ਹੈ, ‘ਹੁਕਮਿ ਰਜਾਈ ਚਲਣਾ, ਨਾਨਕ ਲਿਖਿਆ ਨਾਲਿ’। ਦੂਜੀ ਪਉੜੀ ਵਿਚ ਜ਼ਿਕਰ ਆਇਆ ਹੈ, ‘ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖੁ ਸੁਖੁ ਪਾਈਅਹਿ’।
ਹੁਣ ਇਸ ਪਉੜੀ ਵਿਚ ਉਪਰਲੀਆਂ ਤੁਕਾਂ ਵਾਲਾ ਖ਼ਿਆਲ ਬਿਲਕੁਲ ਸਾਫ਼ ਕੀਤਾ ਗਿਆ ਹੈ। ਸਾਰੀ ਸ੍ਰਿਸ਼ਟੀ ਅਕਾਲ ਪੁਰਖ ਦੇ ਖ਼ਾਸ ਨਿਯਮਾਂ ਵਿਚ ਚੱਲ ਰਹੀ ਹੈ। ਇਹਨਾਂ ਨਿਯਮਾਂ ਦਾ ਨਾਮ ਸਤਿਗੁਰੂ ਜੀ ਨੇ ‘ਹੁਕਮ’ ਰੱਖਿਆ ਹੈ। ਉਹ ਨਿਯਮ ਇਹ ਹਨ ਕਿ ‘ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ, ਤਿਹੋ ਜਿਹਾ ਫਲ ਪਾਂਦਾ ਹੈ। ਉਸ ਦੇ ਆਪਣੇ ਧੁਰ ਅੰਦਰ ਉਹੋ ਜਿਹੇ ਹੀ ਚੰਗੇ-ਮੰਦੇ ਸੰਸਕਾਰ ਬਣ ਜਾਂਦੇ ਹਨ ਅਤੇ ਉਹਨਾਂ ਦੇ ਅਨੁਸਾਰ ਹੀ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਜਾਂ ਅਕਾਲ ਪੁਰਖ ਦੀ ਰਜ਼ਾ ਵਿਚ ਤੁਰ ਕੇ ਆਪਣਾ ਜਨਮ ਸਫਲ ਕਰ ਲੈਂਦਾ ਹੈ।’
ਸਿੱਖ ਇਤਿਹਾਸ ਸਾਨੂੰ ਗੁਰੂ ਅੰਗਦ ਸਾਹਿਬ ਜੀ ਤੇ ਗੁਰੂ ਅਮਰਦਾਸ ਸਾਹਿਬ ਜੀ ਦੇ ਹਿੰਦੂ ਪਰਿਵਾਰ ਵਿਚ ਪੈਦਾ ਹੋਣ ਕਰਕੇ ਹਿੰਦੂ ਸੰਸਕਾਰਾਂ ਤੇ ਕਰਮ ਕਾਂਡਾਂ ਵਿਚ ਲਗੇ ਹੋਣ ਦੇ ਬਾਰੇ ਦਸਦਾ ਹੈ। ਪਰ ਗੁਰੂ ਅੰਗਦ ਸਾਹਿਬ ਜੀ ਪਾਰਸ ਗੁਰੂ ਨਾਨਕ ਦੇਵ ਜੀ ਦੀ ਛੋਹ ਪ੍ਰਾਪਤ ਕਰਕੇ ਪਿਛਲੇ ਹਿੰਦੂ ਸੰਸਕਾਰ ਛਡ ਕੇ ਗੁਰੂ ਨਾਨਕ ਦੇਵ ਜੀ ਦੀ ਜੋਤ ਪ੍ਰਾਪਤ ਕਰਨ ਦੇ ਪਾਤਰ ਬਣ ਗਏ। ਇਹ ਹੀ ਗੁਰੂ ਅਮਰਦਾਸ ਸਾਹਿਬ ਜੀ ਨਾਲ ਹੋਇਆ।
ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਜੀ ਦਾ ਟੀਕਾ (ਅਰਥ) ਕਰਨ ਤੋਂ ਬਾਅਦ ਗੁਰਮਤਿ ਸਿੱਧਾਂਤ “ਕਿਵ ਕੂੜੈ ਤੁਟੈ ਪਾਲਿ” ਦਿੱਤਾ ਹੈ ਜਿਸ ਵਿਚ ‘ਕਰਮ ਅਤੇ ਉਹਨਾਂ ਦਾ ਪ੍ਰਭਾਵ’ ਦੇ ਸਿਰਲੇਖ ਹੇਠਾਂ ਪੇਂਡੂ ਬੱਚੇ ਦੀ ਉਦਾਹਰਣ ਦਿੰਦੇ ਹੋਏ ਸੰਸਕਾਰਾਂ ਦੇ ਬਣਨ ਤੇ ਮਿਟਣ ਬਾਰੇ ਆਪਣੀ ਵਿਚਾਰ ਦੇਂਦੇ ਹੋਏ ਲਿਖਦੇ ਹਨ:-
“ਜਿਹੜਾ ਭੀ ਕਰਮ ਮਨੁੱਖ ਕਰਦਾ ਹੈ ਉਸ ਦੇ ਸੰਸਕਾਰ ਉਸ ਦੇ ਅੰਦਰ ਟਿਕ ਜਾਂਦੇ ਹਨ, ਉਸ ਦੇ ਮਨ ਦਾ ਹਿੱਸਾ ਬਣ ਜਾਂਦੇ ਹਨ। ਮਨ ਕੀਹ ਹੈ? ਮਨੁੱਖ ਦੇ ਚੰਗੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ, ਕੀਤੇ ਕਰਮਾਂ ਦੇ ਲੁਕਵੇਂ ਚਿੱਤਰ ਗੁਪਤ ਚਿੱਤਰ। ਇਹ ਗੁਪਤ ਚਿੱਤਰ, ਚਿੱਤਰ ਗੁਪਤ, ਇਕ ਤਾਂ ਮਨੁੱਖ ਦੇ ਹੁਣ ਤਕ ਦੇ ਕੀਤੇ ਕਰਮਾਂ ਦੇ ਗਵਾਹ ਹਨ, ਦੂਜੇ ਉਹੋ ਜਿਹੇ ਹੀ ਹੋਰ ਕਰਮ ਕਰਨ ਲਈ ਪ੍ਰਰੇਦੇ ਰਹਿੰਦੇ ਹਨ।
ਜਦ ਤੋਂ ਦੁਨੀਆਂ ਬਣੀ ਹੈ ਜਦ ਤਕ ਬਣੀ ਰਹੇਗੀ, ਮਾਨਸਕ ਬਣਤਰ ਬਾਰੇ ਕੁਦਰਤਿ ਦਾ ਇਹ ਨਿਯਮ ਅਟੱਲ ਤੁਰਿਆ ਆ ਰਿਹਾ ਹੈ, ਅਟੱਲ ਤੁਰਿਆ ਰਹੇਗਾ। ਪਰ ਹਾਂ, ਮਨੁੱਖ ਦੀ ਇਹ ਮਾਨਸਕ ਬਣਤਰ ਖਾਸ ਨਿਯਮਾਂ ਅਨੁਸਾਰ ਬਦਲ ਭੀ ਸਕਦੀ ਹੈ ਤੇ ਬਦਲਦੀ ਰਹਿੰਦੀ ਹੈ। ਚੰਗੇ ਤੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਮਨੁੱਖ ਦੇ ਮਨ ਵਿਚ ਸਦਾ ਘੋਲ ਹੁੰਦਾ ਰਹਿੰਦਾ ਹੈ। ਤਕੜਾ ਧੜਾ ਮਾੜੇ ਧੜੇ ਨੂੰ ਹੋਰ ਮਾੜਾ ਕਰਨ ਦਾ ਜਤਨ ਸਦਾ ਕਰਦਾ ਰਹਿੰਦਾ ਹੈ। ਦੁਨੀਆਂ ਦੇ ਕਿਰਤ ਕਾਰ ਵਿਚ ਮਨੁੱਖ ਨੂੰ ਜਿਹੋ ਜਿਹੇ ਕਰਮਾਂ ਨਾਲ ਵਾਹ ਪੈਂਦਾ ਹੈ ਉਸ ਦੇ ਅੰਦਰਲੇ ਉਹੋ ਜਿਹੇ ਸੰਸਕਾਰ ਜਾਗ ਕੇ ਬਾਹਰਲੀ ਪ੍ਰੇਰਨਾ ਨਾਲ ਤਕੜੇ ਹੋ ਕੇ ਦੂਜੇ ਧੜੇ ਦੇ ਸੰਸਕਾਰਾਂ ਨੂੰ ਨੱਪ ਲੈਂਦੇ ਹਨ।
ਗੁਰੂ ਆਪਣੀ ਬਾਣੀ ਦੀ ਰਾਹੀਂ ਮਨੁੱਖ ਨੂੰ ਪਰਮਾਤਮਾ ਦੇ ਗੁਣ ਗਾਣ ਵਿਚ ਜੋੜਦਾ ਹੈ, ਸਿਫ਼ਤਿ-ਸਾਲਾਹ ਵਿਚ ਟਿਕਾਂਦਾ ਹੈ। ਇਸ ਸਿਫ਼ਤਿ-ਸਾਲਾਹ ਨੂੰ ਧਿਆਨ ਨਾਲ ਸੁਣਨਾ ਹੀ ਪਰਮਾਤਮਾ ਵਿਚ ਸਮਾਧੀ ਲਾਉਣੀ ਹੈ। ਜਿਉਂ ਜਿਉਂ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਸਿਰਜਣਹਾਰ ਕਰਤਾਰ ਵਿਚ ਜੁੜਦਾ ਹੈ, ਤਿਊ ਤਿਉਂ ਮਨੁੱਖ ਦੇ ਅੰਦਰ ਭਲੇ ਸੰਸਕਾਰ ਜਾਗ ਕੇ ਤਕੜੇ ਹੁੰਦੇ ਹਨ ਤੇ ਮੰਦੇ ਸੰਸਕਾਰ ਕਮਜ਼ੋਰ ਹੋ ਕੇ ਮਿਟਣੇ ਸ਼ੁਰੂ ਹੋ ਜਾਂਦੇ ਹਨ। ਇਸੇ ਦਾ ਨਾਮ ਹੈ ‘ਮਨ ਨੂੰ ਮਾਰਨਾ’, ‘ਆਪਾ-ਭਾਵ ਮਿਟਾਣਾ’, ‘ਗੁਰੂ ਦੀ ਸਰਨ ਪੈਣਾ’।”
ਕਰਮਾਂ ਦੀ ਮਹੱਤਤਾ ਇਸ ਗੱਲ ਤੋਂ ਵੀ ਪਤਾ ਲੱਗਦੀ ਹੈ ਕਿਉਂਕਿ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦੀ, ਗੁਰੂ ਗ੍ਰੰਥ ਵਿਚ ਮੁੱਢਲੀ ਬਾਣੀ ਜਪੁ ਵਿਚ, ਕਰਮ ਖੰਡ ਵਾਲੀ ਪਉੜੀ ਦੇ ਖ਼ਤਮ ਹੋਣ ਤੇ ਨਾਨਕ ਨਾਮ ਦੀ ਛਾਪ ਵੀ ਨਹੀਂ ਹੈ ਤੇ ਨਾਂਹ ਹੀ ਪਉੜੀ ਖ਼ਤਮ ਹੋਣ ਦਾ ਅੰਕ ਹੈ। ਸਿੱਧਾ ਹੀ ਸਚਖੰਡ ਵਾਲੀ ਪਉੜੀ ਸ਼ੁਰੂ ਹੋ ਗਈ ਹੈ ਤੇ ਸਚਖੰਡ ਵਾਲੀ ਪਉੜੀ ਖ਼ਤਮ ਹੋਣ ਤੇ ਨਾਨਕ ਨਾਮ ਦੀ ਛਾਪ ਵੀ ਹੈ ਤੇ ਪਉੜੀ ਦਾ ਨੰਬਰ ਵੀ ਹੈ।
ਇਸ ਤੋਂ ਕਰਮਾਂ ਦੀ ਮਹੱਤਤਾ ਦੀ ਸਮਝ ਆਉਂਦੀ ਹੈ ਕਿ ਆਪਣੇ ਕਰਮ ਸੁਧਾਰ ਕੇ ਹੀ ਮਨੁੱਖ/ਸਿੱਖ ਬਖ਼ਸ਼ਸ਼ ਲਈ ਯੋਗ ਬਣ ਸਕਦਾ ਹੈ ਤੇ ਸਚਖੰਡ ਅਰਥਾਤ ਅਕਾਲਪੁਰਖ ਨਾਲ ਇੱਕ ਰੂਪ ਹੋਣ ਦੀ ਅਵਸਥਾ ਵਿਚ ਪਹੁੰਚ ਸਕਦਾ ਹੈ।
ਇਸ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਗੁਰੂ ਅੰਗਦ ਦੇਵ ਜੀ ਤੇ ਗੁਰੂ ਅਮਰਦਾਸ ਜੀ ਨੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਹਿੰਦੂ ਸੰਸਕਾਰ ਉਨ੍ਹਾਂ ਨੇ ਗ੍ਰਹਿਣ ਕੀਤੇ ਸਨ, ਉਹ ਮਿਟਾ ਦਿੱਤੇ ਤੇ ਕਿਰਪਾ ਦੇ ਪਾਤਰ ਬਣ ਗਏ ਅਰਥਾਤ ਉਨ੍ਹਾਂ ਨੇ ਆਪਣਾ ਪਿੱਛਲਾ ਜਨਮ ਮਿਟਾ ਦਿੱਤਾ ਤੇ ਗੁਰੂ ਦੇ ਘਰ ਵਿਚ ਨਵਾਂ ਜਨਮ ਲੈ ਲਿਆ। ਇਸ ਵਿਚਾਰ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਗੁਰਸਿੱਖੀ ਅਨੁਸਾਰ ਜਨਮ ਤੋਂ ਲੈ ਕੇ ਹੁਣ ਤੱਕ ਦਾ ਸਮਾਂ ਹੀ ਪਿੱਛਲਾ ਜਨਮ ਹੈ।
ਇਸੇ ਤਰ੍ਹਾਂ ਅਸੀਂ ਵੀ ਗੁਰਸ਼ਬਦ ਦੀ ਰੋਸ਼ਨੀ ਵਿਚ ਆਪਣੇ ਜੀਵਨ ਨੂੰ ਬਦਲਣ ਦਾ ਉਪਰਾਲਾ ਕਰ ਸਕਦੇ ਹਾਂ ਤੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਮੰਦੇ ਸੰਸਕਾਰ ਗ੍ਰਹਿਣ ਕੀਤੇ ਹਨ, ਉਹ ਮਿਟਾ ਕੇ ਇਸੇ ਜੀਵਨ ਵਿਚ ਗੁਰੂ ਸਾਹਿਬ ਦੇ ਘਰ ਵਿਚ ਨਵਾਂ ਜਨਮ ਲੈ ਕੇ, ਆਪਣੇ ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਸਚਿਆਰ/ਗੁਣਵਾਨ ਮਨੁੱਖ (ਗੁਰਮੁਖ) ਬਣ ਕੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਉੱਚੀ ਆਤਮਿਕ ਅਵਸਥਾ (ਆਤਮਿਕ ਅਡੋਲਤਾ ਤੇ ਆਤਮਿਕ ਆਨੰਦ) ਪ੍ਰਾਪਤ ਕਰ ਸਕਦੇ ਹਾਂ ਤੇ ਇਸੇ ਜੀਵਨ ਵਿਚ ਆਤਮਿਕ ਤੌਰ ਤੇ ਜੀਵਨ ਮੁਕਤ ਹੋ ਸਕਦੇ ਹਾਂ ਕਿਉਂਕਿ ਮਰ ਕੇ ਮੁਕਤ ਹੋਣਾ ਗੁਰਸਿੱਖੀ ਸਿਧਾਂਤ ਨਹੀਂ ਹੈ।
ਆਵਾਗਉਣ (Transmigration)/ਪੁਨਰਜਨਮ (Reincarnation)
ਤੀਜੇ ਗੁਰੂ ਸਰੀਰ, ਗੁਰੂ ਅਮਰਦਾਸ ਸਾਹਿਬ ਆਪਣੀ ਬਾਣੀ ਆਨੰਦ ਸਾਹਿਬ ਵਿਚ ਉਚਾਰਦੇ ਹਨ:-
ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥ ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥ (ਪੰਨਾ 921) ਅਰਥਾਤ ਮੇਰੇ ਸਰੀਰ! (ਤੂੰ ਦੁਨੀਆ ਦੇ ਪਦਾਰਥਾਂ ਵਿਚੋਂ ਅਨੰਦ ਢੂੰਢਦਾ ਹੈਂ, ਪਰ ਆਨੰਦ ਦਾ ਸੋਮਾ ਤਾਂ ਪਰਮਾਤਮਾ ਹੈ ਜੋ ਤੇਰੇ ਅੰਦਰ ਵੱਸਦਾ ਹੈ) ਤੂੰ ਜਗਤ ਵਿਚ ਆਇਆ ਹੀ ਤਦੋਂ, ਜਦੋਂ ਹਰੀ ਨੇ ਆਪਣੀ ਜੋਤਿ ਤੇਰੇ ਅੰਦਰ ਰੱਖ ਦਿੱਤੀ। (ਇਹ ਯਕੀਨ ਜਾਣ ਕਿ) ਜਦੋਂ ਪਰਮਾਤਮਾ ਨੇ ਤੇਰੇ ਅੰਦਰ ਆਪਣੀ ਜੋਤਿ ਰੱਖੀ, ਤਦੋਂ ਤੂੰ ਜਗਤ ਵਿਚ ਜੰਮਿਆ।
ਅੱਗੇ ਚੌਥੇ ਗੁਰੂ ਸਰੀਰ, ਗੁਰੂ ਰਾਮਦਾਸ ਸਾਹਿਬ ਦੇ ਸ਼ਬਦ ਦੀ ਹੇਠ ਲਿੱਖੀ ਤੁੱਕ ਅਤੇ ਅਰਥਾਂ ਤੋਂ ਬਿਲਕੁਲ ਸਪੱਸ਼ਟ ਹੋ ਜਾਂਦਾ ਹੈ ਕਿ ਪਰਮਾਤਮਾ ਹਰ ਸਰੀਰ ਵਿਚ ਜੋਤ ਰੂਪ (ਆਤਮਾ) ਬਣ ਕੇ ਵੱਸਦਾ ਹੈ:-
ਹਰਿ ਘਟਿ ਘਟੇ ਘਟਿ ਬਸਤਾ ਹਰਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਓੁ ॥ (ਪੰਨਾ 1201) ਅਰਥਾਤ ਹੇ ਮੇਰੇ ਮਨ! ਉਹ ਹਰੀ ਹਰੇਕ ਸਰੀਰ ਵਿਚ ਵੱਸਦਾ ਹੈ, ਜਲ ਵਿਚ ਧਰਤੀ ਵਿਚ ਵੱਸਦਾ ਹੈ, ਹਰੇਕ ਥਾਂ ਵਿਚ ਵੱਸਦਾ ਹੈ, ਮੇਰੇ ਅੰਦਰ ਉਸ ਦੇ ਦਰਸਨ ਦੀ ਤਾਂਘ ਹੈ।
ਜਦੋਂ ਤੱਕ ਪਰਮਾਤਮਾ ਸਰੀਰ ਨੂੰ ਬਲ ਬਖਸ਼ਦਾ ਹੈ ਤਦੋਂ ਤੱਕ ਸਰੀਰ ਕੰਮ ਕਰਦਾ ਹੈ ਤੇ ਜਦੋਂ ਉਹ ਆਪਣਾ ਬਲ ਵਾਪਿਸ ਲੈ ਲੈਂਦਾ ਹੈ, ਤਾਂ ਸਰੀਰਕ ਮੌਤ ਹੋ ਜਾਂਦੀ ਹੈ। ਪੰਜ ਤੱਤ, ਜਿਨ੍ਹਾਂ ਤੋਂ ਸਰੀਰ ਬਣਿਆ ਹੈ, ਉਹ ਪੰਜਾਂ ਤੱਤਾਂ ਵਿਚ ਮਿਲ ਜਾਂਦੇ ਹਨ ਤੇ ਆਤਮਾ ਪਰਮਾਤਮਾ ਵਿਚ ਮਿਲ ਜਾਂਦੀ ਹੈ। ਬਾਕੀ ਕੁੱਝ ਵੀ ਨਹੀਂ ਬੱਚਦਾ। ਉਸ ਤੋਂ ਬਾਅਦ ਆਤਮਾ ਦਾ ਕੀ ਹੁੰਦਾ ਹੈ, ਇਹ ਕਿਸੇ ਨੂੰ ਪਤਾ ਨਹੀਂ ਹੈ। ਇਸ ਲਈ ਸਿੱਖੀ ਪੁਨਰਜਨਮ ਨੂੰ ਨਹੀਂ ਮੰਨਦੀ ਹੈ।
ਗੁਰੂ ਗ੍ਰੰਥ ਸਾਹਿਬ ਦੀ ਸਾਰੀ ਬਾਣੀ ਆਤਮਕ ਤਲ਼ ਤੇ ਹੈ ਨਾਂ ਕਿ ਸਰੀਰਕ ਤਲ਼ ਤੇ। ਇਸ ਲਈ ਜਿਥੋਂ ਤਕ ਗੁਰਬਾਣੀ ਦਾ ਸਵਾਲ ਹੈ, ਆਤਮਕ ਤਲ਼ ਤੇ ਹੋਣ ਕਰਕੇ ਬਾਣੀ ਮਨ ਨੂੰ ਸੰਬੋਧਿਤ ਕਰਦੀ ਹੈ ਕਿਉਂਕਿ ਮਨ ਉਸ ਦਾ ਹੀ ਅੰਸ਼ ਹੈ ਤੇ ਮਨ ਵਿਚ ਜਨਮ ਲੈਣ ਤੋਂ ਬਾਅਦ (ਜੋ ਗੁਰਬਾਣੀ ਅਨੁਸਾਰ ਪਿੱਛਲਾ ਜਨਮ ਹੈ), ਜੋ ਵੀ ਸੰਸਕਾਰ ਬਣਦੇ ਹਨ ਉਹ ਹੀ ਜੀਵਨ ਦੀ ਗੱਡੀ ਨੂੰ ਚਲਾਂਦੇ ਹਨ। ਗੁਰੂ ਗ੍ਰੰਥ ਸਾਹਿਬ ਦੇ ਪੰਨਾ ੪੪੧ ਤੇ ਗੁਰੂ ਸਾਹਿਬ ਫੁਰਮਾਉਂਦੇ ਹਨ: –
“ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ ॥ ਮੂਲੁ ਪਛਾਣਹਿ ਤਾਂ ਸਹੁ ਜਾਣਹਿ ਮਰਣ ਜੀਵਣ ਕੀ ਸੋਝੀ ਹੋਈ ॥ ਗੁਰ ਪਰਸਾਦੀ ਏਕੋ ਜਾਣਹਿ ਤਾਂ ਦੂਜਾ ਭਾਉ ਨ ਹੋਈ ॥ ਮਨਿ ਸਾਂਤਿ ਆਈ ਵਜੀ ਵਧਾਈ ਤਾ ਹੋਆ ਪਰਵਾਣੁ ॥ ਇਉ ਕਹੈ ਨਾਨਕੁ ਮਨ ਤੂੰ ਜੋਤਿ ਸਰੂਪੁ ਹੈ ਅਪਣਾ ਮੂਲੁ ਪਛਾਣੁ ॥੫॥ {ਪੰਨਾ 441} ਅਰਥਾਤ ਹੇ ਮੇਰੇ ਮਨ! ਤੂੰ ਉਸ ਪਰਮਾਤਮਾ ਦੀ ਅੰਸ ਹੈਂ ਜੋ ਨਿਰਾ ਨੂਰ ਹੀ ਨੂਰ ਹੈ (ਹੇ ਮਨ!) ਆਪਣੇ ਉਸ ਅਸਲੇ ਨਾਲ ਸਾਂਝ ਬਣਾ। ਹੇ ਮਨ! ਉਹ ਪਰਮਾਤਮਾ ਸਦਾ ਤੇਰੇ ਅੰਗ-ਸੰਗ ਵੱਸਦਾ ਹੈ, ਗੁਰੂ ਦੀ ਮਤਿ ਲੈ ਕੇ ਉਸ ਦੇ ਮਿਲਾਪ ਦਾ ਸੁਆਦ ਲੈ। ਹੇ ਮਨ! ਜੇ ਤੂੰ ਆਪਣਾ ਅਸਲਾ ਸਮਝ ਲਏਂ ਤਾਂ ਉਸ ਖਸਮ-ਪ੍ਰਭੂ ਨਾਲ ਤੇਰੀ ਡੂੰਘੀ ਜਾਣ-ਪਛਾਣ ਬਣ ਜਾਏਗੀ, ਤਦੋਂ ਤੈਨੂੰ ਇਹ ਸਮਝ ਭੀ ਆ ਜਾਇਗੀ ਕਿ ਆਤਮਕ ਮੌਤ ਕੀਹ ਚੀਜ਼ ਹੈ ਤੇ ਆਤਮਕ ਜ਼ਿੰਦਗੀ ਕੀਹ ਹੈ। ਹੇ ਮਨ! ਜੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਏਂ, ਤਾਂ ਤੇਰੇ ਅੰਦਰ (ਪਰਮਾਤਮਾ ਤੋਂ ਬਿਨਾ) ਕੋਈ ਹੋਰ ਮੋਹ ਪ੍ਰਬਲ ਨਹੀਂ ਹੋ ਸਕੇਗਾ। ਜਦੋਂ ਮਨੁੱਖ ਦੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ ਜਦੋਂ ਇਸ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਜਾਂਦੀ ਹੈ ਤਦੋਂ ਇਹ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ। ਨਾਨਕ ਇਉਂ ਦੱਸਦਾ ਹੈ– ਹੇ ਮੇਰੇ ਮਨ! ਤੂੰ ਉਸ ਪਰਮਾਤਮਾ ਦੀ ਅੰਸ ਹੈਂ ਜੋ ਨਿਰਾ ਚਾਨਣ ਹੀ ਚਾਨਣ ਹੈ (ਹੇ ਮਨ! ਆਪਣੇ ਉਸ ਅਸਲੇ ਨਾਲ ਸਾਂਝ ਬਣਾ।5।
ਅੱਗੇ ਗੁਰੂ ਸਾਹਿਬ ਫੁਰਮਾਉਂਦੇ ਹਨ:-
ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਹਿ ॥ ਮਾਇਆ ਮੋਹਣੀ ਮੋਹਿਆ ਫਿਰਿ ਫਿਰਿ ਜੂਨੀ ਭਵਾਹਿ ॥ ਗਾਰਬਿ ਲਾਗਾ ਜਾਹਿ ਮੁਗਧ ਮਨ ਅੰਤਿ ਗਇਆ ਪਛੁਤਾਵਹੇ ॥ ਅਹੰਕਾਰੁ ਤਿਸਨਾ ਰੋਗੁ ਲਗਾ ਬਿਰਥਾ ਜਨਮੁ ਗਵਾਵਹੇ ॥ ਮਨਮੁਖ ਮੁਗਧ ਚੇਤਹਿ ਨਾਹੀ ਅਗੈ ਗਇਆ ਪਛੁਤਾਵਹੇ ॥ ਇਉ ਕਹੈ ਨਾਨਕੁ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਵਹੇ ॥੬॥ {ਪੰਨਾ 441} ਅਰਥਾਤ ਹੇ ਮਨ! ਤੂੰ (ਹੁਣ) ਅਹੰਕਾਰ ਨਾਲ ਲਿਬੜਿਆ ਪਿਆ ਹੈਂ, ਅਹੰਕਾਰ ਨਾਲ ਲੱਦਿਆ ਹੋਇਆ ਹੀ (ਜਗਤ ਤੋਂ) ਚਲਾ ਜਾਵੇਂਗਾ, (ਵੇਖਣ ਨੂੰ) ਸੋਹਣੀ ਮਾਇਆ ਨੇ ਤੈਨੂੰ (ਆਪਣੇ) ਮੋਹ ਵਿਚ ਫਸਾਇਆ ਹੋਇਆ ਹੈ (ਇਸ ਦਾ ਨਤੀਜਾ ਇਹ ਨਿਕਲੇਗਾ ਕਿ) ਤੈਨੂੰ ਮੁੜ ਮੁੜ ਅਨੇਕਾਂ ਜੂਨਾਂ ਵਿਚ ਪਾਇਆ ਜਾਇਗਾ। ਹੇ ਮੂਰਖ ਮਨ! ਜਦੋਂ ਤੂੰ ਅਹੰਕਾਰ ਵਿਚ ਫਸਿਆ ਹੋਇਆ ਹੀ (ਇਥੋਂ) ਤੁਰੇਂਗਾ ਤਾਂ ਤੁਰਨ ਵੇਲੇ ਹੱਥ ਮਲੇਂਗਾ, ਤੈਨੂੰ ਅਹੰਕਾਰ ਚੰਬੜਿਆ ਹੋਇਆ ਹੈ ਤੈਨੂੰ ਤ੍ਰਿਸ਼ਨਾ ਦਾ ਰੋਗ ਲੱਗਾ ਹੋਇਆ ਹੈ ਤੂੰ (ਇਹ ਮਨੁੱਖਾ) ਜਨਮ ਵਿਅਰਥ ਗਵਾ ਰਿਹਾ ਹੈਂ। ਹੇ ਆਪ-ਹੁਦਰੇ ਮੂਰਖ ਮਨ! ਤੂੰ ਪਰਮਾਤਮਾ ਨੂੰ ਨਹੀਂ ਸਿਮਰਦਾ, ਪਰਲੋਕ ਜਾ ਕੇ ਅਫਸੋਸ ਕਰੇਂਗਾ। (ਤੈਨੂੰ) ਨਾਨਕ ਇਉਂ ਦੱਸਦਾ ਹੈ ਕਿ ਤੂੰ ਇੱਥੇ ਅਹੰਕਾਰ ਨਾਲ ਭਰਿਆ ਹੋਇਆ ਹੈਂ (ਜਗਤ ਤੋਂ ਤੁਰਨ ਵੇਲੇ ਭੀ) ਅਹੰਕਾਰ ਨਾਲ ਲੱਦਿਆ ਹੋਇਆ ਹੀ ਜਾਵੇਂਗਾ।6।”
ਇਨ੍ਹਾਂ ਉਪਰਲੀਆਂ ਤੁੱਕਾਂ ਵਿਚ ਗੁਰੂ ਸਾਹਿਬ ਗੁਰਮੁਖ ਬਣ ਕੇ ਆਤਮਿਕ ਜੀਵਨ ਜਿਊਣ ਤੇ ਮਨਮੁਖ ਬਣ ਕੇ ਆਤਮਿਕ ਮੌਤ ਮਰਨ ਦੀ ਗੱਲ ਸਮਝਾਉਣ ਦੇ ਨਾਲ ਨਾਲ ਇਹ ਵੀ ਸਮਝਾ ਰਹੇ ਹਨ ਕਿ ਮਾਇਆ ਦੇ ਮੋਹ ਵਿਚ ਫਸ ਕੇ ਤੈਨੂੰ ਮੁੜ ਮੁੜ ਜੂਨਾਂ ਵਿਚ ਪਾਇਆ ਜਾਵੇਂਗਾ ਅਰਥਾਤ ਆਵਾਗਉਣ ਵਿਚ ਪਿਆ ਰਹੇਂਗਾ।
ਅੱਗੇ ਕਬੀਰ ਜੀ ਸਿੱਖਿਆ ਦਿੰਦੇ ਹਨ:-
ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥ ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥੨॥ (ਪੰਨਾ 970) ਅਰਥਾਤ (ਹੇ ਗੋਬਿੰਦ!) ਪਰਾਏ ਧਨ (ਦੀ ਲਾਲਸਾ), ਪਰਾਈ ਇਸਤ੍ਰੀ (ਦੀ ਕਾਮਨਾ), ਪਰਾਈ ਚੁਗ਼ਲੀ, ਦੂਜਿਆਂ ਨਾਲ ਵਿਰੋਧ = ਇਹ ਵਿਕਾਰ ਦੂਰ ਨਹੀਂ ਹੁੰਦੇ, ਮੁੜ ਮੁੜ ਜਨਮ ਮਰਨ ਦਾ ਗੇੜ (ਸਾਨੂੰ) ਮਿਲ ਰਿਹਾ ਹੈ– ਫਿਰ ਭੀ ਪਰ ਮਨ, ਪਰ ਤਨ ਆਦਿਕ ਦਾ ਇਹ ਲੰਮਾ ਝੇੜਾ ਮੁੱਕਦਾ ਨਹੀਂ।2।
ਹੋਰ ਅੱਗੇ ਪੰਨਾ ੬੯੩ ਤੇ ਭਗਤ ਨਾਮਦੇਵ ਜੀ ਫੁਰਮਾਉਂਦੇ ਹਨ:-
ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ॥ ਅਰਥਾਤ ਇਸ ਸੰਸਾਰ ਦੇ ਬੰਧਨਾਂ ਤੋਂ ਮੇਰੀ ਤਦੋਂ ਹੀ ਖ਼ਲਾਸੀ ਹੋ ਸਕਦੀ ਹੈ ਜੇ ਮੈਂ ਮਾਇਆ ਦੇ ਮੋਹ ਵਿਚ ਨਾ ਫਸਾਂ; ਮਾਇਆ (ਦਾ ਮੋਹ) ਹੀ ਜਨਮ ਮਰਨ ਦੇ ਗੇੜ ਵਿਚ ਪੈਣ ਦਾ ਮੂਲ ਹੈ, ਇਸ ਨੂੰ ਤਿਆਗ ਕੇ ਹੀ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ।੩।
ਉਪਰ ਲਿਖੀ ਵਿਆਖਿਆ ਤੋਂ ਇਹ ਹੀ ਸਮਝ ਆਉਂਦਾ ਹੈ ਕਿ ਮਨ ਨੇ ਪਲ ਪਲ ਮਾਇਆ/ਵਿਕਾਰਾਂ ਵਿੱਚ ਫਸ ਕੇ ਜੂਨਾਂ ਵਿੱਚ ਪੈਣਾ ਹੈ ਅਰਥਾਤ ਆਵਾਗਉਣ ਵਿਚ ਪੈਣਾ ਹੈ ਤੇ ਪੈਣਾ ਵੀ ਇਸੇ ਜੀਵਨ ਵਿਚ ਹੈ। ਗੁਰਬਾਣੀ ਦਾ ਗਿਆਨ ਹੀ ਇਸ ਮਾਇਆ ਦੇ ਮੋਹ ਦੇ ਵਿਕਾਰ ਕੋਲੋਂ ਛੁਟਕਾਰਾ ਪਾਉਣ ਵਿਚ ਸਹਾਈ ਹੋ ਸਕਦਾ ਹੈ।
ਹੋਰ ਅੱਗੇ ਪੰਨਾ ੫੨੩ ਤੇ ਗੁਰੂ ਸਾਹਿਬ ਫੁਰਮਾਉਂਦੇ ਹਨ:-
ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥ ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥ ਅਰਥਾਤ ਜੋ ਮਨੁੱਖ ਤੇਰੇ ਪਿਆਰ ਵਿਚ ਰੰਗੇ ਜਾਂਦੇ ਹਨ ਉਹ ਜੂਨਾਂ ਵਿਚ ਨਹੀਂ ਪਾਏ ਜਾਂਦੇ, ਅੰਦਰ ਬਾਹਰ (ਹਰ ਥਾਂ) ਉਹ ਇਕ (ਤੈਨੂੰ ਹੀ) ਅੱਖਾਂ ਨਾਲ ਵੇਖਦੇ ਹਨ।
ਇਥੇ ਇਹ ਗੱਲ ਵੀ ਉਠੇਗੀ ਕਿ ਜੇ ਸਾਰਿਆਂ ਦੀ ਜੋਤ ਨੇ ਪਰਮਾਤਮਾ ਦੀ ਜੋਤ ਵਿਚ ਮਿਲਣਾ ਹੀ ਹੈ ਤਾਂ ‘ਇਹ ਜਗ ਮਿਠਾ ਤੇ ਅਗਲਾ ਕਿਸ ਨੇ ਡਿੱਠਾ’ ਵਾਲੇ ਹੀ ਵਧੀਆ ਹਨ।
ਇਸ ਬਾਰੇ ਇਹ ਸਮਝ ਆਉਂਦੀ ਹੈ ਕਿ ‘ਇਹ ਜਗ ਮਿਠਾ ਤੇ ਅਗਲਾ ਕਿਸ ਨੇ ਡਿੱਠਾ’ ਵਾਲਾ ਰਸਤਾ ਚੁਣਨ ਵਾਲੇ ਗੁਰਮਤਿ ਸਿਧਾਂਤ “ਦਦੈ ਦੋਸੁ ਨ ਦੇਉ ਕਿਸੈ ਦੋਸੁ ਕਰੰਮਾ ਆਪਣਿਆ।। ਜੋ ਮੈ ਕੀਆ ਸੋ ਮੈਂ ਪਾਇਆ ਦੋਸੁ ਨ ਦੀਸੈ ਅਵਰ ਜਨਾ।।(ਪੰਨਾ ੪੩੩)” ਅਨੁਸਾਰ ਇਸੇ ਜਨਮ ਵਿਚ ਫਲ ਪਾਉਣਗੇ ਅਰਥਾਤ ਆਪਣੇ ਕੀਤੇ ਕਰਮਾਂ ਦੀ ਫ਼ਸਲ਼ ਵੱਢਣਗੇ। ਪਰ ਉਹਨਾਂ ਦੀ ਜੋਤ ਵੀ ਪਰਮਾਤਮਾ ਦੀ ਜੋਤ ਵਿਚ ਮਿਲੇਗੀ ਕਿਉਂਕਿ ਸਾਰੇ ਜੀਅ ਉਸ ਦੇ ਹਨ, ਉਹ ਸਾਰਿਆਂ ਦਾ ਸਭ ਕੁਝ ਹੈ, ਉਹ ਭੁਲਾਂ ਨਹੀਂ ਚਿਤਾਰਦਾ ਅਤੇ ਉਹ ਸਦਾ ਸਦਾ ਸਦਾ ਦਇਆਲ ਹੈ।
ਆਵਾਗਉਣ ਦੀ ਵਿਚਾਰ ਦੇ ਵਿਚ ਚੁਰਾਸੀ ਲੱਖ ਜੂਨਾਂ ਦੇ ਬਾਰੇ ਵੀ ਸਮਝਣਾ ਪਵੇਗਾ ਕਿਉਂਕਿ ਇਹ ਹੀ ਦੱਸਿਆ ਜਾਂਦਾ ਹੈ ਕਿ ਮਨੁੱਖ ਮਰਨ ਤੋਂ ਬਾਅਦ ਆਪਣੇ ਕੀਤੇ ਕਰਮਾਂ ਅਨੁਸਾਰ ਚੁਰਾਸੀ ਲੱਖ ਜੂਨਾਂ ਵਿਚ ਪਵੇਗਾ ਤੇ ਫ਼ਿਰ ਉਸ ਨੂੰ ਸ਼ਾਇਦ ਚੰਗੀ ਕਿਸਮਤ ਨਾਲ ਉਸ ਨੂੰ ਮਨੁੱਖਾਂ ਜਨਮ ਮਿਲ ਸਕਦਾ ਹੈ।
ਜਿਥੋਂ ਤੱਕ ਚੁਰਾਸੀ ਲੱਖ ਜੂਨਾਂ ਵਾਲੀ ਗੱਲ ਹੈ, ਗਿਣਤੀ ਸੰਭਵ ਹੀ ਨਹੀਂ ਹੈ। ਇਹ ਹਿੰਦੂ ਧਰਮ ਦਾ ਸਿਧਾਂਤ ਹੈ। ਸਮੁੰਦਰ ਦੇ ਹੇਠ ਤੱਕ ਜੀਵ ਹਨ। ਜਮੀਨ ਦੇ ਨੀਚੇ ਖੁਦਾਈ ਦੌਰਾਨ ਕੀੜੇ ਮਕੌੜੇ ਨਿਕਲਦੇ ਹਨ ਉਨ੍ਹਾਂ ਦੀ ਗਿਣਤੀ ਕਿਵੇਂ ਹੋਈ ਹੋਵੇਗੀ। ਕਿਹਾ ਜਾਵੇਗਾ ਕਿ ਚੁਰਾਸੀ ਲੱਖ ਜੂਨਾਂ ਦੇ ਬਾਰੇ ਗੁਰੂ ਗ੍ਰੰਥ ਸਾਹਿਬ ਵਿੱਚ ਵੀ ਦਰਜ ਹੈ।
ਸ਼੍ਰਿਸ਼ਟੀ ਦੀਆਂ ਲੱਖਾਂ ਜੂਨੀ ਦੀ ਉਤਪਤੀ ਚਾਰ ਰਸਤਿਆਂ ਤੋਂ ਹੋਈ ਹੈ (ਅੰਡਜ, ਜੇਰਜ, ਸੇਤਜ ਅਤੇ ਉਤਭੁਜ)। ਕਿਹਾ ਜਾਂਦਾ ਹੈ ਕਿ ਚਾਰ ਰਸਤਿਆਂ ਤੋਂ ਲੱਖਾਂ ਜੂਨੀਆਂ ਬਣਦੀਆਂ ਬਣਦੀਆਂ ਚੁਰਾਸੀ ਲੱਖ ਜੂਨਾਂ ਬਣ ਗਈਆਂ। ਹਜਾਰਾਂ ਸਾਲਾਂ ਤੋਂ ਇਹ ਗੱਲ ਚਲੀ ਆ ਰਹੀ ਤੇ ਪ੍ਰਚੱਲਤ ਕੋਈ ਵੀ ਗੱਲ ਸੱਚ ਮੰਨ ਲਈ ਜਾਵੇਗੀ ਜਦ ਕਿ ਉਸਨੂੰ ਸੱਚ ਸਾਬਤ ਕਰਨ ਲਈ ਕੋਈ ਵੀ ਸਬੂਤ ਨਹੀਂ ਹੈ। ਭਗਤ ਨਾਮਦੇਵ ਜੀ ਗੁਰੂ ਗ੍ਰੰਥ ਸਾਹਿਬ ਵਿਚ ਫੁਰਮਾਉਂਦੇ ਹਨ:-
ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ (ਪੰਨਾ 485) ਅਰਥਾਤ ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1।
ਗੁਰੂ ਗ੍ਰੰਥ ਸਾਹਿਬ ਵਿੱਚ ਬਹੁਤ ਕੁਝ ਦਰਜ ਹੈ ਜਿਸ ਨੂੰ ਗੁਰੂ ਸਾਹਿਬ ਪ੍ਰਵਾਨ ਨਹੀਂ ਕਰਦੇ ਪਰ ਲੋਕਾਂ ਵਿੱਚ ਪ੍ਰਚੱਲਤ ਵਿਰਤਾਂਤ ਦੇ ਤੌਰ ਤੇ ਲਿਖਿਆ ਗਿਆ ਹੈ ਪਰ ਉਸ ਉਪਰ ਗੁਰੂ ਸਾਹਿਬ ਨੇ ਆਪਣੀ ਸਹਿਮਤੀ ਦੀ ਮੋਹਰ ਨਹੀਂ ਲਗਾਈ।
ਗੁਰਬਾਣੀ, ਅਸੰਖ ਅਰਥਾਤ ਅਣਗਿਣਤ ਤੇ ਬੇਅੰਤ ਦੀ ਗੱਲ ਕਰਦੀ ਹੈ। ਅਕਾਲਪੁਰਖ ਦੀ ਰਚਨਾ ਬੇਅੰਤ ਹੈ । ਧਰਤੀਆਂ, ਨਖੱਤਰਾਂ, ਸੂਰਜਾਂ, ਤਾਰਿਆਂ ਆਕਾਸ਼ਾਂ ਪਾਤਾਲਾਂ ਦੀ ਗਿਣਤੀ ਦਾ ਕੋਈ ਹਿਸਾਬ ਨਹੀ ਲਗਾ ਸਕਦਾ ਤਾਂ ਫਿਰ ਜੂਨਾਂ ਦੀ ਗਿਣਤੀ ਕਿਵੇਂ ਹੋ ਸਕਦੀ ਹੈ। ਆਪਣੀ ਰਚਨਾ ਬਾਰੇ ਉਹ ਕਰਤਾ ਪੁਰਖ ਆਪ ਹੀ ਜਾਣਦਾ ਹੈ।
ਜਪੁ ਬਾਣੀ ਵਿਚ ਫੁਰਮਾਨ ਹੈ ‘ਪਾਤਾਲਾ ਪਾਤਾਲ ਲਖ ਆਗਾਸਾ ਆਗਾਸ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ॥ (ਪੰਨਾ 5)’ ਅਰਥਾਤ (ਸਾਰੇ) ਵੇਦ ਇੱਕ = ਜ਼ਬਾਨ ਹੋ ਕੇ ਆਖਦੇ ਹਨ, “ਪਾਤਾਲਾਂ ਦੇ ਹੇਠ ਹੋਰ ਲੱਖਾਂ ਪਾਤਾਲ ਹਨ ਅਤੇ ਆਕਾਸ਼ਾਂ ਦੇ ਉੱਤੇ ਹੋਰ ਲੱਖਾਂ ਆਕਾਸ਼ ਹਨ, (ਬੇਅੰਤ ਰਿਸ਼ੀ ਮੁਨੀ ਇਹਨਾਂ ਦੇ) ਅਖ਼ੀਰਲੇ ਬੰਨਿਆਂ ਦੀ ਭਾਲ ਕਰਕੇ ਥੱਕ ਗਏ ਹਨ, (ਪਰ ਲੱਭ ਨਹੀਂ ਸਕੇ)।
ਅੱਗੇ ‘ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ॥ (ਪੰਨਾ 5)’ ਅਰਥਾਤ (ਮੁਸਲਮਾਨ ਤੇ ਈਸਾਈ ਆਦਿਕ ਦੀਆਂ ਚਾਰੇ) ਕਤੇਬਾਂ ਆਖਦੀਆਂ ਹਨ, “ਕੁੱਲ ਅਠਾਰਹ ਹਜ਼ਾਰ ਆਲਮ ਹਨ, ਜਿਨ੍ਹਾਂ ਦਾ ਮੁੱਢ ਇਕ ਅਕਾਲ ਪੁਰਖ ਹੈ”। (ਪਰ ਸੱਚੀ ਗੱਲ ਤਾਂ ਇਹ ਹੈ ਕਿ ਸ਼ਬਦ) ‘ਹਜ਼ਾਰਾਂ’ ਤੇ ‘ਲੱਖਾਂ’ ਭੀ ਕੁਦਰਤ ਦੀ ਗਿਣਤੀ ਵਿਚ ਵਰਤੇ ਨਹੀਂ ਜਾ ਸਕਦੇ, ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਤਦੋਂ ਹੀ ਲਿੱਖ ਸਕੀਦਾ ਹੈ, ਜੇ ਲੇਖਾ ਹੋ ਹੀ ਸਕੇ, (ਇਹ ਲੇਖਾ ਤਾਂ ਹੋ ਹੀ ਨਹੀਂ ਸਕਦਾ, ਲੇਖਾ ਕਰਦਿਆਂ ਕਰਦਿਆਂ) ਲੇਖੇ ਦਾ ਹੀ ਖ਼ਾਤਮਾ ਹੋ ਜਾਂਦਾ ਹੈ (ਗਿਣਤੀ ਦੇ ਹਿੰਦਸੇ ਹੀ ਮੁੱਕ ਜਾਂਦੇ ਹਨ)।
ਗੁਰੂ ਸਾਹਿਬ ਦੀ ਸਿੱਖਿਆ ਹੈ ‘ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥ (ਪੰਨਾ 5) ਅਰਥਾਤ ਹੇ ਨਾਨਕ! ਜਿਸ ਅਕਾਲ ਪੁਰਖ ਨੂੰ (ਸਾਰੇ ਜਗਤ ਵਿਚ) ਵੱਡਾ ਆਖਿਆ ਜਾ ਰਿਹਾ ਹੈ, ਉਹ ਆਪ ਹੀ ਆਪਣੇ ਆਪ ਨੂੰ ਜਾਣਦਾ ਹੈ (ਉਹ ਆਪਣੀ ਵਡਿਆਈ ਆਪ ਹੀ ਜਾਣਦਾ ਹੈ। 22।
ਇਸ ਸਾਰੀ ਵਿਚਾਰ ਤੋਂ ਇਹ ਹੀ ਗੱਲ ਸਮਝ ਆਉਂਦੀ ਹੈ ਕਿ ਗੁਰਬਾਣੀ ਅਨੁਸਾਰ ਜੇ ਆਵਾਗਉਣ ਵਿਚ ਅਰਥਾਤ ਜੂਨਾਂ ਵਿਚ ਪੈਣਾ ਹੈ ਤਾਂ ਮਾਇਆ ਦੇ ਮੋਹ ਵਿਚ ਫੱਸ ਕੇ ਜੀਉਂਦੇ ਜੀਅ ਮਨ ਨੇ ਪਲ, ਪਲ, ਛਿੰਨ ਛਿੰਨ ਪੈਣਾ ਹੈ। ਮਰਨ ਤੋਂ ਬਾਅਦ ਆਵਾਗਉਣ ਵਿਚ ਪੈਣਾ ਸਿੱਖੀ ਸਿਧਾਂਤ ਨਹੀਂ ਹੈ ਤੇ ਚੁਰਾਸੀ ਲੱਖ ਜੂਨਾਂ ਦਾ ਸਿਧਾਂਤ ਹਿੰਦੂ ਧਰਮ ਦਾ ਸਿਧਾਂਤ ਹੈ ਜਿਸ ਨੂੰ ਗੁਰਬਾਣੀ ਨਹੀਂ ਮੰਨਦੀ।
Please be kind to see this also:-
ਪਉੜੀ ॥ ਤੁਧੁ ਧਿਆਇਨ੍ਹ੍ਹਿ ਬੇਦ ਕਤੇਬਾ ਸਣੁ ਖੜੇ ॥ ਗਣਤੀ ਗਣੀ ਨ ਜਾਇ ਤੇਰੈ ਦਰਿ ਪੜੇ ॥ ਬ੍ਰਹਮੇ ਤੁਧੁ ਧਿਆਇਨ੍ਹ੍ਹਿ ਇੰਦ੍ਰ ਇੰਦ੍ਰਾਸਣਾ ॥ ਸੰਕਰ ਬਿਸਨ ਅਵਤਾਰ ਹਰਿ ਜਸੁ ਮੁਖਿ ਭਣਾ ॥ ਪੀਰ ਪਿਕਾਬਰ ਸੇਖ ਮਸਾਇਕ ਅਉਲੀਏ ॥ ਓਤਿ ਪੋਤਿ ਨਿਰੰਕਾਰ ਘਟਿ ਘਟਿ ਮਉਲੀਏ ॥ ਕੂੜਹੁ ਕਰੇ ਵਿਣਾਸੁ ਧਰਮੇ ਤਗੀਐ ॥ ਜਿਤੁ ਜਿਤੁ ਲਾਇਹਿ ਆਪਿ ਤਿਤੁ ਤਿਤੁ ਲਗੀਐ ॥੨॥ {ਪੰਨਾ 518}
ਅਰਥ: ਹੇ ਪ੍ਰਭੂ! ਤੌਰੇਤ, ਜ਼ਬੂਰ, ਅੰਜੀਲ, ਕੁਰਾਨ) ਕਤੇਬਾਂ ਸਮੇਤ ਵੇਦ (ਭਾਵ, ਹਿੰਦੂ ਮੁਸਲਮਾਨ ਆਦਿਕ ਸਾਰੇ ਮਤਾਂ ਦੇ ਧਰਮ-ਪੁਸਤਕ) ਤੈਨੂੰ ਖੜੇ ਸਿਮਰ ਰਹੇ ਹਨ, ਇਤਨੇ ਜੀਵ ਤੇਰੇ ਦਰ ਤੇ ਡਿੱਗੇ ਹੋਏ ਹਨ ਕਿ ਉਹਨਾਂ ਦੀ ਗਿਣਤੀ ਨਹੀਂ ਗਿਣੀ ਜਾ ਸਕਦੀ, ਕਈ ਬ੍ਰਹਮੇ ਤੇ ਸਿੰਘਾਸਨਾਂ ਵਾਲੇ ਕਈ ਇੰਦਰ ਤੈਨੂੰ ਧਿਆਉਂਦੇ ਹਨ, ਹੇ ਹਰੀ! ਕਈ ਸ਼ਿਵ ਤੇ ਵਿਸ਼ਨੂੰ ਦੇ ਅਵਤਾਰ ਤੇਰਾ ਜਸ ਮੂੰਹੋਂ ਉਚਾਰ ਰਹੇ ਹਨ, ਕਈ ਪੀਰ, ਪੈਗ਼ੰਬਰ, ਬੇਅੰਤ ਸ਼ੇਖ਼ ਤੇ ਵਲੀ (ਤੇਰੇ ਗੁਣ ਗਾ ਰਹੇ ਹਨ) , ਹੇ ਨਿਰੰਕਾਰ! ਤਾਣੇ ਪੇਟੇ ਵਾਂਗ ਹਰੇਕ ਸਰੀਰ ਵਿਚ ਤੂੰ ਹੀ ਮੌਲ ਰਿਹਾ ਹੈਂ।
(ਹੇ ਪ੍ਰਭੂ!) ਝੂਠ ਦੇ ਕਾਰਨ (ਜੀਵ ਆਪਣੇ ਆਪ ਦਾ) ਨਾਸ ਕਰ ਲੈਂਦਾ ਹੈ, ਧਰਮ ਦੀ ਰਾਹੀਂ (ਤੇਰੇ ਨਾਲ ਜੀਵਾਂ ਦੀ) ਤੋੜ ਨਿਭ ਜਾਂਦੀ ਹੈ, ਪਰ ਜਿਧਰ ਜਿਧਰ ਤੂੰ ਆਪ ਲਾਉਂਦਾ ਹੈਂ, ਓਧਰ ਓਧਰ ਹੀ ਲੱਗ ਸਕੀਦਾ ਹੈ (ਜੀਵਾਂ ਦੇ ਵੱਸ ਦੀ ਗੱਲ ਨਹੀਂ ਹੈ) ।੨।