
Should we eat langar at the gurdwara first or after matha tek?
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Choice is yours. There is no hard and fast rule.
ਸਤਿਕਾਰ ਯੋਗ ਹੈਪੀ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਗੁਰੂ ਗ੍ਰੰਥ ਸਾਹਿਬ ਦੇ ਪੰਨਾ 936 ਤੋਂ 938 ਤੇ ਇੱਕ ਵਾਰ ਸੁਸ਼ੋਭਿਤ ਹੈ ਜਿਸ ਦਾ ਸਿਰਲੇਖ ਹੈ ‘ਰਾਮਕਲੀ ਕੀ ਵਾਰ ਰਾਇ ਬਲਵੰਡ ਤਥਾ ਸਤੈ ਡੂਮਿ ਆਖੀ।।’ ਜਿਸ ਨੂੰ ਆਮ ਤੌਰ ਤੇ ਸੱਤੇ ਬਲਵੰਡ ਦੀ ਵਾਰ ਕਿਹਾ ਜਾਂਦਾ ਹੈ।
ਇਸ ਵਾਰ ਵਿਚ ਲੰਗਰ ਦਾ ਜ਼ਿਕਰ ਹੈ। ਜਿੰਨੀਆਂ ਵੀ ਤੁੱਕਾਂ ਵਿਚ ਲੰਗਰ ਦਾ ਜ਼ਿਕਰ ਹੈ, ਦਾਸ ਉਨ੍ਹਾਂ ਦਾ ਮੂਲ ਪਾਠ ਤੇ ਅਰਥ ਹੇਠਾਂ, ਦਾਸ ਤੁਹਾਡੇ ਵਿਚਾਰ ਵਾਸਤੇ ਹੇਠਾਂ ਦੇ ਰਿਹਾ ਹੈ:-
1. ਲੰਗਰੁ ਚਲੈ ਗੁਰ ਸਬਦਿ ਹਰਿ ਤੋਟਿ ਨ ਆਵੀ ਖਟੀਐ ॥ ਖਰਚੇ ਦਿਤਿ ਖਸੰਮ ਦੀ ਆਪ ਖਹਦੀ ਖੈਰਿ ਦਬਟੀਐ ॥ {ਪੰਨਾ 967}
ਅਰਥ: (ਬਾਬਾ ਲਹਣਾ ਜੀ) ਅਕਾਲ ਪੁਰਖ ਦੀ ਦਿੱਤੀ ਹੋਈ ਨਾਮ-ਦਾਤਿ ਵੰਡ ਰਹੇ ਹਨ, ਆਪ (ਭੀ) ਵਰਤਦੇ ਹਨ ਤੇ (ਹੋਰਨਾਂ ਨੂੰ ਭੀ) ਦਬਾ-ਦਬ ਦਾਨ ਕਰ ਰਹੇ ਹਨ, (ਗੁਰੂ ਨਾਨਕ ਦੀ ਹੱਟੀ ਵਿਚ) ਗੁਰੂ ਦੇ ਸ਼ਬਦ ਦੀ ਰਾਹੀਂ (ਨਾਮ ਦਾ) ਲੰਗਰ ਚੱਲ ਰਿਹਾ ਹੈ, (ਪਰ ਬਾਬਾ ਲਹਣਾ ਜੀ ਦੀ) ਨਾਮ-ਕਮਾਈ ਵਿਚ ਕੋਈ ਘਾਟਾ ਨਹੀਂ ਪੈਂਦਾ।
2. ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ ॥ ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ ॥ ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ ॥ {ਪੰਨਾ 967}
ਅਰਥ: ਹੇ ਬਲਵੰਡ! (ਗੁਰੂ ਅੰਗਦ ਦੇਵ ਜੀ ਦੀ ਪਤਨੀ) (ਮਾਤਾ) ਖੀਵੀ ਜੀ (ਭੀ ਆਪਣੇ ਪਤੀ ਵਾਂਗ) ਬੜੇ ਭਲੇ ਹਨ, ਮਾਤਾ ਖੀਵੀ ਜੀ ਦੀ ਛਾਂ ਬਹੁਤ ਪੱਤ੍ਰਾਂ ਵਾਲੀ (ਸੰਘਣੀ) ਹੈ (ਭਾਵ, ਮਾਤਾ ਖੀਵੀ ਜੀ ਦੇ ਪਾਸ ਬੈਠਿਆਂ ਭੀ ਹਿਰਦੇ ਵਿਚ ਸ਼ਾਂਤੀ-ਠੰਢ ਪੈਦਾ ਹੁੰਦੀ ਹੈ) । (ਜਿਵੇਂ ਗੁਰੂ ਅੰਗਦ ਦੇਵ ਜੀ ਦੇ ਸਤਸੰਗ-ਰੂਪ) ਲੰਗਰ ਵਿਚ (ਨਾਮ ਦੀ) ਦੌਲਤ ਵੰਡੀ ਜਾ ਰਹੀ ਹੈ, ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਵੰਡਿਆ ਜਾ ਰਿਹਾ ਹੈ (ਤਿਵੇਂ ਮਾਤਾ ਖੀਵੀ ਜੀ ਦੀ ਸੇਵਾ ਸਦਕਾ ਲੰਗਰ ਵਿਚ ਸਭ ਨੂੰ) ਘਿਉ ਵਾਲੀ ਖੀਰ ਵੰਡੀ ਜਾ ਰਹੀ ਹੈ।
(ਗੁਰੂ ਅੰਗਦ ਦੇਵ ਜੀ ਦੇ ਦਰ ਤੇ ਆ ਕੇ) ਗੁਰਸਿੱਖਾਂ ਦੇ ਮੱਥੇ ਤਾਂ ਖਿੜੇ ਹੋਏ ਹਨ, ਪਰ ਗੁਰੂ ਵਲੋਂ ਬੇਮੁਖਾਂ ਦੇ ਮੂੰਹ (ਈਰਖਾ ਦੇ ਕਾਰਨ) ਪੀਲੇ ਪੈਂਦੇ ਹਨ।
3. ਨਿਤ ਰਸੋਈ ਤੇਰੀਐ ਘਿਉ ਮੈਦਾ ਖਾਣੁ ॥ ਚਾਰੇ ਕੁੰਡਾਂ ਸੁਝੀਓਸੁ ਮਨ ਮਹਿ ਸਬਦੁ ਪਰਵਾਣੁ ॥ ਆਵਾ ਗਉਣੁ ਨਿਵਾਰਿਓ ਕਰਿ ਨਦਰਿ ਨੀਸਾਣੁ ॥ {ਪੰਨਾ 968}
ਅਰਥ: (ਹੇ ਗੁਰੂ ਅਮਰਦਾਸ!) ਤੇਰੇ ਲੰਗਰ ਵਿਚ (ਭੀ) ਨਿੱਤ ਘਿਉ, ਮੈਦਾ ਤੇ ਖੰਡ (ਆਦਿਕ ਉੱਤਮ ਪਦਾਰਥ ਵਰਤ ਰਹੇ ਹਨ; ਜਿਸ ਮਨੁੱਖ ਨੇ ਆਪਣੇ ਮਨ ਵਿਚ ਤੇਰਾ ਸ਼ਬਦ ਟਿਕਾ ਲਿਆ ਹੈ ਉਸ ਨੂੰ ਚਹੁ ਕੁੰਡਾਂ (ਵਿਚ ਵੱਸਦੇ ਪਰਮਾਤਮਾ) ਦੀ ਸੂਝ ਆ ਗਈ ਹੈ। (ਹੇ ਗੁਰੂ!) ਜਿਸ ਨੂੰ ਤੂੰ ਮੇਹਰ ਦੀ ਨਜ਼ਰ ਕਰ ਕੇ (ਸ਼ਬਦ-ਰੂਪ) ਰਾਹ-ਦਾਰੀ ਬਖ਼ਸ਼ੀ ਹੈ ਉਸ ਦਾ ਜੰਮਣ-ਮਰਨ ਦਾ ਗੇੜ ਤੂੰ ਮੁਕਾ ਦਿੱਤਾ ਹੈ।
ਤੁਸੀਂ ਦੇਖ ਸਕਦੇ ਹੋ ਕਿ ਅਸਲ ਗੱਲ ਤਾਂ ਸ਼ਬਦ ਦਾ ਲੰਗਰ ਚਲਾਉਣ ਦੀ ਹੈ ਜਿਸ ਦੀ ਬਜਾਏ ਚਸਕਿਆਂ ਵਾਲੇ ਲੰਗਰਾਂ ਦੀ ਭਰਮਾਰ ਹੈ। ਸ਼ਬਦ ਦੇ ਲੰਗਰ ਵਿਚ ਤਾਂ ਕਿਸੇ ਨੇ ਜਾ ਕੇ ਇਕਾਗਰਤਾ ਨਾਲ ਘਟ ਹੀ ਬੈਠਣਾ ਹੈ।
ਗੁਰੂ ਗ੍ਰੰਥ ਸਾਹਿਬ ਵਿਚ ਲੰਗਰ ਵਿਚ ਪੱਕੇ ਹੋਏ ਪਦਾਰਥ ਖੀਰ ਤੇ ਸਮੱਗਰੀ (ਘਿਉ, ਮੈਦਾ ਤੇ ਖੰਡ) ਦਾ ਜ਼ਿਕਰ ਹੈ ਹੋਰ ਕਿਸੇ ਚੀਜ਼ ਦੀ ਨਹੀਂ। ਪਰ ਜੋ ਰਵਾਇਤ ਰਹੀ ਹੈ, ਉਸ ਅਨੁਸਾਰ ਲੰਗਰ ਵਿਚ ਪ੍ਰਸ਼ਾਦਾ ਤੇ ਦਾਲ (ਕਦੇ ਕਦੇ ਸਬਜ਼ੀ ਤੇ ਖੀਰ) ਛਕਾਇਆ ਜਾਂਦਾ ਰਿਹਾ ਹੈ। ਗੱਲ ਸਾਰੀ ਸਾਦਗੀ ਦੀ ਹੈ ਪਰ ਹੁਣ ਕਹੇ ਜਾਣ ਵਾਲੇ ਲੰਗਰਾਂ ਵਿਚ ਤਾਂ ਜੀਭ ਦੇ ਚਸਕਿਆਂ ਦੀ ਹੀ ਭਰਮਾਰ ਹੈ।
ਪਰ ਗੁਰੂ ਸਾਹਿਬ ਤਾਂ ਆਪਣੀ ਬਾਣੀ ਵਿਚ ਜੀਭ ਦੇ ਚਸਕਿਆਂ ਨੂੰ ਛੱਡਣ ਦੀ ਸਿੱਖਿਆ ਦਿੰਦੇ ਹਨ। ਨਾਲ ਹੀ ਇਹ ਸਿੱਖਿਆ ਦਿੰਦੇ ਹਨ ਕਿ ‘ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥’ ਅਰਥਾਤ ”ਹੇ ਭਾਈ! ਜਿਨ੍ਹਾਂ ਪਦਾਰਥਾਂ ਦੇ ਖਾਣ ਨਾਲ ਸਰੀਰ ਰੋਗੀ ਹੋ ਜਾਂਦਾ ਹੈ, ਅਤੇ ਮਨ ਵਿਚ (ਭੀ ਕਈ) ਮੰਦੇ ਖ਼ਿਆਲ ਤੁਰ ਪੈਂਦੇ ਹਨ, ਉਹਨਾਂ ਪਦਾਰਥਾਂ ਨੂੰ ਖਾਣ ਨਾਲ ਖ਼ੁਆਰ ਹੋਈਦਾ ਹੈ।1। ਰਹਾਉ।
ਇਹ ਹੁਣ ਤੁਸੀਂ ਵਿਚਾਰਨਾ ਹੈ ਕਿ ਕੀ ਸ਼ਬਦ ਦਾ ਲੰਗਰ ਪਹਿਲਾਂ ਲੈਣਾ ਹੈ ਜਾਂ ਬਾਅਦ ਵਿਚ। ਫ਼ੈਸਲਾ ਤੁਹਾਡੇ ਹੱਥ ਹੈ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
In my opinion langar should be opened half hour before the program at GURDWARA ends. Sangat should listen to katha, kirtan before eating langar.