What is the significance of Guru’s Bani in strengthening one’s faith during times of crisis?
What is the significance of Guru’s Bani in strengthening one’s faith during times of crisis?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Gurbani consciously empowers us to face the life situations as these arise remaining calm, stable and positive. We learn the doctrine of HUKAM RAJAEE CHALNA.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਗੁਰਬਾਣੀ ਦੁੱਖ ਤੇ ਸੁੱਖ ਨੂੰ ਇੱਕ ਕਰਕੇ ਜਾਣਨ ਅਰਥਾਤ ਆਤਮਿਕ ਤੌਰ ਤੇ ਅਡੋਲ ਰਹਿਣ ਦੀ ਸਿੱਖਿਆ ਦੇਂਦੀ ਹੈ :-
ਮਃ ੧ ॥ ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥ ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥ ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥੨॥ {ਪੰਨਾ 149}
ਅਰਥ: ਹੇ ਨਾਨਕ! (ਇਹ ਜੋ) ਦੁਖ ਛੱਡ ਕੇ ਸੁਖ ਪਏ ਮੰਗਦੇ ਹਨ, ਅਜੇਹਾ ਬੋਲਣਾ ਸਿਰ ਖਪਾਈ ਹੀ ਹੈ, ਸੁਖ ਤੇ ਦੁਖ ਦੋਵੇਂ ਪ੍ਰਭੂ ਦੇ ਦਰ ਤੋਂ ਕੱਪੜੇ ਮਿਲੇ ਹੋਏ ਹਨ ਜੋ, ਮਨੁੱਖ ਜਨਮ ਲੈ ਕੇ ਇਥੇ ਪਹਿਨਦੇ ਹਨ (ਭਾਵ, ਦੁੱਖਾਂ ਦੇ ਸੁਖਾਂ ਤੇ ਚੱਕਰ ਹਰੇਕ ਉੱਤੇ ਆਉਂਦੇ ਹੀ ਰਹਿੰਦੇ ਹਨ) ; ਸੋ ਜਿਸ ਦੇ ਸਾਹਮਣੇ ਇਤਰਾਜ਼ ਗਿਲਾ ਕੀਤਿਆਂ (ਅੰਤ) ਹਾਰ ਹੀ ਮੰਨਣੀ ਪੈਂਦੀ ਹੈ ਓਥੇ ਚੁੱਪ ਰਹਿਣਾ ਹੀ ਚੰਗਾ ਹੈ (ਭਾਵ ਰਜ਼ਾ ਵਿਚ ਤੁਰਨਾ ਸਭ ਤੋਂ ਚੰਗਾ ਹੈ) ।2।
ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ ਕਿ ‘ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥’ ਅਰਥਾਤ ‘ਉਹ ਮਨੁੱਖ ਦੁਖਾਂ ਸੁਖਾਂ ਨੂੰ ਇਕੋ ਜਿਹਾ ਜਾਣਦਾ ਹੈ, ਜਗਤ ਵਲੋਂ ਮਿਲਦੇ ਚੰਗੇ ਮੰਦੇ ਸਲੂਕ ਨੂੰ ਭੀ ਬਰਾਬਰ ਜਾਣ ਕੇ ਹੀ ਸਹਾਰਦਾ ਹੈ (ਇਹ ਸਭ ਕੁਝ ਹਰਿ-ਨਾਮ ਦੀ ਬਰਕਤਿ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਿਆ ਦੇਂਦੇ ਹਨ ਕਿ ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਸਚਿਆਰ/ਗੁਣਵਾਨ ਅਰਥਾਤ ਗੁਰਮੁਖ ਬਣ ਕੇ, ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਆਤਮਿਕ ਅਡੋਲਤਾ (Spiritual equipoise) ਤੇ ਆਤਮਿਕ ਆਨੰਦ (Spiritual bliss) ਦੀ ਅਵਸਥਾ ਮਿਲਦੀ ਹੈ ਜਿਸ ਦਾ ਸਦਕਾ ਦੁੱਖ ਅਤੇ ਸੁਖ ਦੋਨੋਂ ਇੱਕੇ ਜਿਹੇ ਲੱਗਦੇ ਹਨ ਅਰਥਾਤ ਮਨੁੱਖ ਆਤਮਿਕ ਤੌਰ ਤੇ ਅਡੋਲ ਰਹਿੰਦਾ ਹੈ।
ਇਸ ਲਈ ਸਿੱਖ/ਮਨੁੱਖ ਨੇ ਇਸ ਅਵਸਥਾ ਵਿਚ ਪਹੁੰਚਣ ਦਾ ਉਪਰਾਲਾ ਕਰਨਾ ਹੈ ਤਾਂ ਜੋ ਦੁਖ ਅਤੇ ਸੁਖ ਵਿਚ ਕੋਈ ਫ਼ਰਕ ਹੀ ਨਾਂਹ ਲੱਗੇ।
ਆਸ ਹੈ ਕਿ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਦਾ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
In adverse conditions, Guru’s Bani gives solace to the mind and shows the light in the darkness.