what Sikhism says about it
Sikhism about true masculinity and true femininity
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
what Sikhism says about it
Respected Brother/Sister,
Waheguru ji ka Khalsa, Waheguru ji ki Fateh!
In response to your question about Masculinity and Femininity, as per teachings of Guru Granth Sahib, since the Guru teaches only and only spirituality, therefore, as understood, by the undersigned, it is taught that He (Akalpurakh, Parmatma) only is the husband (Masculine) and all others are His wives (Feminine). Three examples from Gurbani and their meanings are given below, for your kind reference:
ਮਃ ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ {ਪੰਨਾ 592}
ਅਰਥ: ਇਸ ਸੰਸਾਰ ਵਿਚ ਪਤੀ ਇੱਕੋ ਪਰਮਾਤਮਾ ਹੀ ਹੈ, ਹੋਰ ਸਾਰੀ ਸ੍ਰਿਸ਼ਟੀ (ਉਸ ਦੀਆਂ) ਇਸਤ੍ਰੀਆਂ ਹਨ; ਪਰਮਾਤਮਾ ਪਤੀ ਸਾਰੇ ਘਟਾਂ ਨੂੰ ਭੋਗਦਾ ਹੈ (ਭਾਵ, ਸਾਰੇ ਸਰੀਰਾਂ ਵਿਚ ਵਿਆਪਕ ਹੈ) ਤੇ ਨਿਰਲੇਪ ਭੀ ਹੈ, ਇਸ ਅਲੱਖ ਪ੍ਰਭੂ ਦੀ ਸਮਝ ਨਹੀਂ ਪੈਂਦੀ।
————-
ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥ {ਪੰਨਾ 765}
ਅਰਥ: ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਲੱਭ ਲਿਆ, ਉਸ ਦੀ ਹਰੇਕ ਆਸ ਉਸ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਭਾਵ, ਉਸ ਦਾ ਮਨ ਦੁਨੀਆ ਦੀਆਂ ਆਸਾਂ ਆਦਿਕ ਵਲ ਨਹੀਂ ਦੌੜਦਾ ਭੱਜਦਾ) । ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪਣੇ ਚਰਨਾਂ ਵਿਚ ਜੋੜ ਲਿਆ, ਜੋ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਵਿਚ ਲੀਨ ਹੋ ਗਈ, ਉਸ ਨੂੰ ਪ੍ਰਭੂ ਹਰ ਥਾਂ ਵਿਆਪਕ ਦਿੱਸਦਾ ਹੈ, ਉਸ ਨੂੰ ਆਪਣੇ ਤੋਂ ਦੂਰ ਨਹੀਂ ਜਾਪਦਾ। ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਪ੍ਰਭੂ ਕਿਤੇ ਦੂਰ ਨਹੀਂ ਹਰੇਕ ਸਰੀਰ ਵਿਚ ਉਹੀ ਮੌਜੂਦ ਹੈ, ਸਾਰੀਆਂ ਜੀਵ-ਇਸਤ੍ਰੀਆਂ ਉਸੇ ਦੀਆਂ ਹੀ ਹਨ। ਉਹ ਆਪ ਹੀ ਆਨੰਦ ਦਾ ਸੋਮਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ ਉਹ ਆਪ ਹੀ ਆਪਣੇ ਮਿਲਾਪ ਦਾ ਆਨੰਦ ਦੇਂਦਾ ਹੈ। ਉਹ ਪਰਮਾਤਮਾ ਮੌਤ-ਰਹਿਤ ਹੈ, ਮਾਇਆ ਵਿਚ ਡੋਲਦਾ ਨਹੀਂ ਉਸ ਦਾ ਮੁੱਲ ਨਹੀਂ ਪੈ ਸਕਦਾ (ਭਾਵ, ਕੋਈ ਪਦਾਰਥ ਉਸ ਦੇ ਬਰਾਬਰ ਦਾ ਨਹੀਂ) ਉਹ ਸਦਾ-ਥਿਰ ਰਹਿਣ ਵਾਲਾ ਹੈ, ਉਹ ਬੇਅੰਤ ਹੈ, ਪੂਰੇ ਗੁਰੂ ਦੀ ਰਾਹੀਂ ਉਸ ਦੀ ਪ੍ਰਾਪਤੀ ਹੁੰਦੀ ਹੈ।
ਹੇ ਨਾਨਕ! ਪ੍ਰਭੂ ਆਪ ਹੀ ਜੀਵਾਂ ਦੇ ਆਪਣੇ ਨਾਲ ਮੇਲ ਦੇ ਢੋ ਢੁਕਾਂਦਾ ਹੈ, ਜਦੋਂ ਉਹ ਮੇਹਰ ਦੀ ਨਜ਼ਰ ਕਰਦਾ ਹੈ, ਤਦੋਂ ਜੀਵ ਉਸ ਵਿਚ ਸੁਰਤਿ ਜੋੜਦਾ ਹੈ।੩।
———–
ਠਾਕਹੁ ਮਨੂਆ ਰਾਖਹੁ ਠਾਇ ॥ ਠਹਕਿ ਮੁਈ ਅਵਗੁਣਿ ਪਛੁਤਾਇ ॥ ਠਾਕੁਰੁ ਏਕੁ ਸਬਾਈ ਨਾਰਿ ॥ ਬਹੁਤੇ ਵੇਸ ਕਰੇ ਕੂੜਿਆਰਿ ॥ ਪਰ ਘਰਿ ਜਾਤੀ ਠਾਕਿ ਰਹਾਈ ॥ ਮਹਲਿ ਬੁਲਾਈ ਠਾਕ ਨ ਪਾਈ ॥ ਸਬਦਿ ਸਵਾਰੀ ਸਾਚਿ ਪਿਆਰੀ ॥ ਸਾਈ ਸੋੁਹਾਗਣਿ ਠਾਕੁਰਿ ਧਾਰੀ ॥੨੯॥ {ਪੰਨਾ 933}
ਅਰਥ: (ਹੇ ਪਾਂਡੇ! ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖ ਕੇ, ਮਾਇਆ ਵਲ ਦੌੜਦੇ) ਇਸ ਚੰਚਲ ਮਨ ਨੂੰ ਰੋਕ ਰੱਖ, ਤੇ ਥਾਂ ਸਿਰ (ਭਾਵ, ਅੰਤਰਿ ਆਤਮੇ) ਟਿਕਾ ਰੱਖ। (ਸ੍ਰਿਸ਼ਟੀ ਮਾਇਆ ਦੀ ਤ੍ਰਿਸ਼ਨਾ ਦੇ) ਅਉਗਣ ਵਿਚ (ਫਸ ਕੇ ਆਪੋ ਵਿਚ) ਭਿੜ ਭਿੜ ਕੇ ਆਤਮਕ ਮੌਤ ਸਹੇੜ ਰਹੀ ਹੈ ਤੇ ਦੁਖੀ ਹੋ ਰਹੀ ਹੈ।
(ਹੇ ਪਾਂਡੇ!) ਪ੍ਰਭੂ = ਪਾਲਣਹਾਰ ਇੱਕ ਹੈ, ਤੇ ਸਾਰੇ ਜੀਵ ਉਸ ਦੀਆਂ ਨਾਰੀਆਂ ਹਨ, (ਪਰ) ਮਾਇਆ-ਗ੍ਰਸੀ (ਜੀਵ-ਇਸਤ੍ਰੀ ਖਸਮ ਨੂੰ ਨਹੀਂ ਪਛਾਣਦੀ, ਤੇ ਬਾਹਰ) ਕਈ ਵੇਸ ਕਰਦੀ ਹੈ (ਹੋਰ ਹੋਰ ਆਸਰੇ ਤੱਕਦੀ ਹੈ) । (ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਨੇ) ਪਰਾਏ ਘਰ ਵਿਚ ਜਾਂਦੀ ਨੂੰ (ਹੋਰ ਆਸਰੇ ਤੱਕਦੀ ਨੂੰ) ਰੋਕ ਲਿਆ ਹੈ, ਉਸ ਨੂੰ (ਉਸ ਨੇ ਆਪਣੇ ਮਹਿਲ ਵਿਚ ਬੁਲਾ ਲਿਆ ਹੈ, ਉਸ ਦੇ ਜੀਵਨ-ਰਾਹ ਵਿਚ ਤ੍ਰਿਸ਼ਨਾ ਦੀ) ਕੋਈ ਰੋਕ ਨਹੀਂ ਪੈਂਦੀ। (ਗੁਰੂ ਦੇ) ਸ਼ਬਦ ਦੀ ਰਾਹੀਂ (ਉਸ ਨੂੰ ਪ੍ਰਭੂ ਨੇ) ਸੰਵਾਰ ਲਿਆ ਹੈ, (ਉਹ ਜੀਵ-ਇਸਤ੍ਰੀ) ਸਦਾ-ਥਿਰ ਪ੍ਰਭੂ ਵਿਚ ਪਿਆਰ ਪਾਂਦੀ ਹੈ, ਉਹੀ ਸੁਹਾਗ-ਭਾਗ ਵਾਲੀ ਹੋ ਜਾਂਦੀ ਹੈ (ਕਿਉਂਕਿ) ਪ੍ਰਭੂ ਨੇ ਉਸ ਨੂੰ ਆਪਣੀ ਬਣ ਲਿਆ ਹੈ। 29।
The spiritual teaching is that instead of getting into vices and becoming a manmukh, one is to get rid of vices, become a righteous/virtuous (Gurmukh), become one with Akalpurakh and Shabad Guru, who are spiritually embodiment of each other, and reach the stage of spiritual equipoise and spiritual bliss and finally achieve spiritual emancipation/salvation in this life itself.
Hope it helps. If you have any further questions, please do ask. If you find any deficiencies, please point out the same, for improvement in future.
Regards,
Your brother