"Men who do according to the dictates of women are impure, dirty and foolish." "Those impure men are lustful; they consult their women and act accordingly." SGGS 304. Why This bani banned female leader? That not means that Sikhism against the female leadership?
"Men who do according to the dictates of women are impure, dirty and foolish." "Those impure men are lustful; they consult their women and act accordingly." SGGS 304. Why This bani banned female leader? That not means that Sikhism against the female leadership?
Share
Respected Brother/Sister,
Waheguru ji ka Khalsa, Waheguru ji ki Fateh!
In response to your question, the undersigned is giving the Salok and its meanings, at Panna 304 of Guru Granth Sahib, which you are referring to in your question:-
ਮਃ ੪ ॥ ਸਾਰਾ ਦਿਨੁ ਲਾਲਚਿ ਅਟਿਆ ਮਨਮੁਖਿ ਹੋਰੇ ਗਲਾ ॥ ਰਾਤੀ ਊਘੈ ਦਬਿਆ ਨਵੇ ਸੋਤ ਸਭਿ ਢਿਲਾ ॥ ਮਨਮੁਖਾ ਦੈ ਸਿਰਿ ਜੋਰਾ ਅਮਰੁ ਹੈ ਨਿਤ ਦੇਵਹਿ ਭਲਾ ॥ ਜੋਰਾ ਦਾ ਆਖਿਆ ਪੁਰਖ ਕਮਾਵਦੇ ਸੇ ਅਪਵਿਤ ਅਮੇਧ ਖਲਾ ॥ ਕਾਮਿ ਵਿਆਪੇ ਕੁਸੁਧ ਨਰ ਸੇ ਜੋਰਾ ਪੁਛਿ ਚਲਾ ॥ {ਪੰਨਾ 304}
ਅਰਥ: ਮਨ ਦੇ ਅਧੀਨ ਹੋਇਆ ਮਨੁੱਖ ਸਾਰਾ ਦਿਨ ਲਾਲਚ ਵਿਚ ਲਿੱਬੜਿਆ ਹੋਇਆ (ਨਾਮ ਤੋਂ ਛੁਟ) ਹੋਰ ਹੋਰ ਗੱਲਾਂ ਕਰਦਾ ਫਿਰਦਾ ਹੈ। (ਦਿਨ ਦੀ ਕਿਰਤ-ਕਾਰ ਕਰ ਕੇ ਥੱਕਿਆ ਹੋਇਆ) ਰਾਤ ਨੂੰ ਨੀਂਦਰ ਵਿਚ ਘੁੱਟਿਆ ਜਾਂਦਾ ਹੈ, ਉਸ ਦੇ ਸਾਰੇ ਨੌ ਹੀ ਇੰਦਰੇ ਢਿੱਲੇ ਹੋ ਜਾਂਦੇ ਹਨ। (ਇਹੋ ਜਿਹੇ) ਮਨਮੁਖਾਂ ਦੇ ਸਿਰ ਤੇ ਇਸਤ੍ਰੀਆਂ ਦਾ ਹੁਕਮ ਹੁੰਦਾ ਹੈ, ਤੇ ਉਹ ਉਹਨਾਂ ਨੂੰ (ਹੀ) ਸਦਾ ਚੰਗੇ ਚੰਗੇ ਪਦਾਰਥ ਲਿਆ ਕੇ ਦੇਂਦੇ ਹਨ। ਜੋ ਮਨੁੱਖ ਇਸਤ੍ਰੀਆਂ ਦੇ ਕਹੇ ਵਿਚ ਟੁਰਦੇ ਹਨ (ਭਾਵ, ਆਪਣਾ ਵਜ਼ੀਰ ਜਾਣ ਕੇ ਸਲਾਹ ਨਹੀ ਲੈਂਦੇ, ਸਗੋਂ ਨਿਰੋਲ ਜੋ ਇਸਤ੍ਰੀਆਂ ਆਖਣ ਉਹੀ ਕਰਦੇ ਹਨ) , ਉਹ (ਆਮ ਤੌਰ ਤੇ) ਮਲੀਨ-ਮਤਿ ਬੁਧ-ਹੀਨ ਤੇ ਮੂਰਖ ਹੁੰਦੇ ਹਨ, (ਕਿਉਂਕਿ) ਜੋ ਵਿਸ਼ੇ ਦੇ ਮਾਰੇ ਹੋਏ ਗੰਦੇ ਆਚਰਨ ਵਾਲੇ ਹੁੰਦੇ ਹਨ, ਉਹੋ ਹੀ ਇਸਤ੍ਰੀਆਂ ਦੇ ਕਹੇ ਵਿਚ ਹੀ ਤੁਰਦੇ ਹਨ।
Please see that the Fourth Guru Person, Guru Ramdas Sahib, is guiding us about the Manmukh, who acts on the directions of his mind and doesn’t follow/imbibe the teachings of Guru Granth Sahib and become a Gurmukh.
As understood by the undersigned, there are two categories of Persons/Sikhs. Please read below the Shabad of Fifth Guru Person, Guru Arjun Sahib, in Raag Majh, located at Panna 131 of Guru Granth Sahib, and its meanings. Guru Sahib in this Shabad is making distinction between Gurmukh and Manmukh.
One those who follow the teachings of Guru Granth Sahib, get rid of vices, become righteous/virtuous persons i.e. Gurmukhs (ਗੁਰਮੁਖ), become one with Akalpurakh and Shabad Guru, achieve the stage of spiritual equipoise (ਆਤਮਿਕ ਅਡੋਲਤਾ) and spiritual bliss (ਆਤਮਿਕ ਆਨੰਦ) and finally achieve spiritual emancipation/salvation in this life itself (ਇਸੇ ਜੀਵਨ ਵਿਚ ਮੁਕਤ ਹੋ ਜਾਂਦੇ ਹਨ).
The other category of the Sikhs is of those, who instead of following teachings of Guru Granth Sahib, follow the guidance of their mind (ਮਨ), remain engrossed in material world all the time, become Manmukhs (ਮਨਮੁਖ), die spiritual death every now and then, waste their valuable life and go away.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
—————————
ਮਾਝ ਮਹਲਾ ੫ ॥ ਕਉਣੁ ਸੁ ਮੁਕਤਾ ਕਉਣੁ ਸੁ ਜੁਗਤਾ ॥ ਕਉਣੁ ਸੁ ਗਿਆਨੀ ਕਉਣੁ ਸੁ ਬਕਤਾ ॥ ਕਉਣੁ ਸੁ ਗਿਰਹੀ ਕਉਣੁ ਉਦਾਸੀ ਕਉਣੁ ਸੁ ਕੀਮਤਿ ਪਾਏ ਜੀਉ ॥੧॥ ਕਿਨਿ ਬਿਧਿ ਬਾਧਾ ਕਿਨਿ ਬਿਧਿ ਛੂਟਾ ॥ ਕਿਨਿ ਬਿਧਿ ਆਵਣੁ ਜਾਵਣੁ ਤੂਟਾ ॥ ਕਉਣ ਕਰਮ ਕਉਣ ਨਿਹਕਰਮਾ ਕਉਣੁ ਸੁ ਕਹੈ ਕਹਾਏ ਜੀਉ ॥੨॥ ਕਉਣੁ ਸੁ ਸੁਖੀਆ ਕਉਣੁ ਸੁ ਦੁਖੀਆ ॥ ਕਉਣੁ ਸੁ ਸਨਮੁਖੁ ਕਉਣੁ ਵੇਮੁਖੀਆ ॥ ਕਿਨਿ ਬਿਧਿ ਮਿਲੀਐ ਕਿਨਿ ਬਿਧਿ ਬਿਛੁਰੈ ਇਹ ਬਿਧਿ ਕਉਣੁ ਪ੍ਰਗਟਾਏ ਜੀਉ ॥੩॥ ਕਉਣੁ ਸੁ ਅਖਰੁ ਜਿਤੁ ਧਾਵਤੁ ਰਹਤਾ ॥ ਕਉਣੁ ਉਪਦੇਸੁ ਜਿਤੁ ਦੁਖੁ ਸੁਖੁ ਸਮ ਸਹਤਾ ॥ ਕਉਣੁ ਸੁ ਚਾਲ ਜਿਤੁ ਪਾਰਬ੍ਰਹਮੁ ਧਿਆਏ ਕਿਨਿ ਬਿਧਿ ਕੀਰਤਨੁ ਗਾਏ ਜੀਉ ॥੪॥ ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ ॥ ਗੁਰਮੁਖਿ ਗਿਆਨੀ ਗੁਰਮੁਖਿ ਬਕਤਾ ॥ ਧੰਨੁ ਗਿਰਹੀ ਉਦਾਸੀ ਗੁਰਮੁਖਿ ਗੁਰਮੁਖਿ ਕੀਮਤਿ ਪਾਏ ਜੀਉ ॥੫॥ ਹਉਮੈ ਬਾਧਾ ਗੁਰਮੁਖਿ ਛੂਟਾ ॥ ਗੁਰਮੁਖਿ ਆਵਣੁ ਜਾਵਣੁ ਤੂਟਾ ॥ ਗੁਰਮੁਖਿ ਕਰਮ ਗੁਰਮੁਖਿ ਨਿਹਕਰਮਾ ਗੁਰਮੁਖਿ ਕਰੇ ਸੁ ਸੁਭਾਏ ਜੀਉ ॥੬॥ ਗੁਰਮੁਖਿ ਸੁਖੀਆ ਮਨਮੁਖਿ ਦੁਖੀਆ ॥ ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ ॥ ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥੭॥ ਗੁਰਮੁਖਿ ਅਖਰੁ ਜਿਤੁ ਧਾਵਤੁ ਰਹਤਾ ॥ ਗੁਰਮੁਖਿ ਉਪਦੇਸੁ ਦੁਖੁ ਸੁਖੁ ਸਮ ਸਹਤਾ ॥ ਗੁਰਮੁਖਿ ਚਾਲ ਜਿਤੁ ਪਾਰਬ੍ਰਹਮੁ ਧਿਆਏ ਗੁਰਮੁਖਿ ਕੀਰਤਨੁ ਗਾਏ ਜੀਉ ॥੮॥ ਸਗਲੀ ਬਣਤ ਬਣਾਈ ਆਪੇ ॥ ਆਪੇ ਕਰੇ ਕਰਾਏ ਥਾਪੇ ॥ ਇਕਸੁ ਤੇ ਹੋਇਓ ਅਨੰਤਾ ਨਾਨਕ ਏਕਸੁ ਮਾਹਿ ਸਮਾਏ ਜੀਉ ॥੯॥੨॥੩੬॥ {ਪੰਨਾ 131}
ਅਰਥ: ਉਹ ਕੇਹੜਾ ਮਨੁੱਖ ਹੈ ਜੋ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਰਹਿੰਦਾ ਹੈ ਤੇ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ? ਉਹ ਕੇਹੜਾ ਮਨੁੱਖ ਹੈ ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ ਤੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ? (ਸੁਚੱਜਾ) ਗ੍ਰਿਹਸਤੀ ਕੌਣ ਹੋ ਸਕਦਾ ਹੈ? ਮਾਇਆ ਤੋਂ ਨਿਰਲੇਪ ਕੌਣ ਹੈ? ਉਹ ਕੇਹੜਾ ਮਨੁੱਖ ਹੈ ਜੋ (ਮਨੁੱਖਾ ਜਨਮ ਦੀ) ਕਦਰ ਸਮਝਦਾ ਹੈ?।1।
ਮਨੁੱਖ (ਮਾਇਆ ਦੇ ਮੋਹ ਦੇ ਬੰਧਨਾਂ ਵਿਚ) ਕਿਵੇਂ ਬੱਝ ਜਾਂਦਾ ਹੈ ਤੇ ਕਿਵੇਂ (ਉਹਨਾਂ ਬੰਧਨਾਂ ਤੋਂ) ਸੁਤੰਤਰ ਹੁੰਦਾ ਹੈ? ਕਿਸ ਤਰੀਕੇ ਨਾਲ ਜਨਮ ਮਰਨ ਦਾ ਗੇੜ ਮੁੱਕਦਾ ਹੈ? ਸੁਚੱਜੇ ਕੰਮ ਕੇਹੜੇ ਹਨ? ਉਹ ਕੇਹੜਾ ਮਨੁੱਖ ਹੈ ਜੋ ਦੁਨੀਆ ਵਿਚ ਵਿਚਰਦਾ ਹੋਇਆ ਭੀ ਵਾਸਨਾ-ਰਹਿਤ ਹੈ? ਉਹ ਕੇਹੜਾ ਮਨੁੱਖ ਹੈ ਜੋ ਆਪ ਸਿਫ਼ਤਿ-ਸਾਲਾਹ ਕਰਦਾ ਹੈ ਤੇ (ਹੋਰਨਾਂ ਪਾਸੋਂ) ਕਰਾਂਦਾ ਹੈ?।2।
ਸੁਖੀ ਜੀਵਨ ਵਾਲਾ ਕੌਣ ਹੈ? ਕੌਣ ਦੁੱਖਾਂ ਵਿਚ ਘਿਰਿਆ ਹੋਇਆ ਹੈ? ਸਨਮੁਖ ਕਿਸ ਨੂੰ ਕਿਹਾ ਜਾਂਦਾ ਹੈ? ਬੇਮੁਖ ਕਿਸ ਨੂੰ ਆਖੀਦਾ ਹੈ? ਪ੍ਰਭੂ-ਚਰਨਾਂ ਵਿਚ ਕਿਸ ਤਰ੍ਹਾਂ ਮਿਲ ਸਕੀਦਾ ਹੈ? ਮਨੁੱਖ ਪ੍ਰਭੂ ਤੋਂ ਕਿਵੇਂ ਵਿੱਛੁੜ ਜਾਂਦਾ ਹੈ? ਇਹ ਜਾਚ ਕੌਣ ਸਿਖਾਂਦਾ ਹੈ?।3।
ਉਹ ਕੇਹੜਾ ਸ਼ਬਦ ਹੈ ਜਿਸ ਦੀ ਰਾਹੀਂ ਵਿਕਾਰਾਂ ਵਲ ਦੌੜਦਾ ਮਨ ਟਿਕ ਜਾਂਦਾ ਹੈ? ਉਹ ਕੇਹੜਾ ਉਪਦੇਸ਼ ਹੈ ਜਿਸ ਉੱਤੇ ਤੁਰ ਕੇ ਮਨੁੱਖ ਦੁੱਖ ਸੁਖ ਇਕੋ ਜਿਹੇ ਸਹਾਰ ਸਕਦਾ ਹੈ? ਉਹ ਕੇਹੜਾ ਜੀਵਨ-ਢੰਗ ਹੈ ਜਿਸ ਨਾਲ ਮਨੁੱਖ ਪਰਮਾਤਮਾ ਨੂੰ ਸਿਮਰ ਸਕੇ? ਕਿਸ ਤਰ੍ਹਾਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੇ?।4।
ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਰਹਿੰਦਾ ਹੈ ਤੇ ਪਰਮਾਤਮਾ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ। ਗੁਰੂ ਦੀ ਸਰਨ ਵਿਚ ਰਹਿਣ ਵਾਲਾ ਮਨੁੱਖ ਹੀ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ ਭਾਗਾਂ ਵਾਲਾ ਗ੍ਰਿਹਸਤ ਹੈ, ਉਹ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਭੀ ਨਿਰਲੇਪ ਰਹਿੰਦਾ ਹੈ। ਉਹੀ ਮਨੁੱਖਾ ਜਨਮ ਦੀ ਕਦਰ ਸਮਝਦਾ ਹੈ।5।
(ਆਪਣੇ ਮਨ ਦੇ ਪਿੱਛੇ ਤੁਰ ਕੇ ਮਨੁੱਖ ਆਪਣੀ ਹੀ) ਹਉਮੈ ਦੇ ਕਾਰਨ (ਮਾਇਆ ਦੇ ਬੰਧਨਾਂ ਵਿਚ) ਬੱਝ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ (ਇਹਨਾਂ ਬੰਧਨਾਂ ਤੋਂ) ਆਜ਼ਾਦ ਹੋ ਜਾਂਦਾ ਹੈ। ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਗੁਰੂ ਦੇ ਸਨਮੁਖ ਰਹਿ ਕੇ ਹੀ ਸੁਚੱਜੇ ਕੰਮ ਹੋ ਸਕਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਵਾਸਨਾ ਰਹਿਤ ਰਹਿੰਦਾ ਹੈ। ਅਜੇਹਾ ਮਨੁੱਖ ਜੋ ਕੁਝ ਭੀ ਕਰਦਾ ਹੈ ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਕਰਦਾ ਹੈ।6।
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸੁਖੀ ਜੀਵਨ ਵਾਲਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਨਿੱਤ ਦੁਖੀ ਰਹਿੰਦਾ ਹੈ। ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਪਰਮਾਤਮਾ ਵਲ ਮੂੰਹ ਰੱਖਣ ਵਾਲਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਰੱਬ ਵਲੋਂ ਮੂੰਹ ਮੋੜੀ ਰੱਖਦਾ ਹੈ। ਗੁਰੂ ਦੇ ਸਨਮੁਖ ਰਿਹਾਂ ਪਰਮਾਤਮਾ ਨੂੰ ਮਿਲ ਸਕੀਦਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਪਰਮਾਤਮਾ ਤੋਂ ਵਿੱਛੁੜ ਜਾਂਦਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ (ਸਹੀ ਜੀਵਨ ਦੀ) ਜਾਚ ਸਿਖਾਂਦਾ ਹੈ।7।
ਗੁਰੂ ਦੇ ਮੂੰਹੋਂ ਨਿਕਲਿਆ ਸ਼ਬਦ ਹੀ ਉਹ ਬੋਲ ਹੈ ਜਿਸ ਦੀ ਬਰਕਤਿ ਨਾਲ ਵਿਕਾਰਾਂ ਵਲ ਦੌੜਦਾ ਮਨ ਖਲੋ ਜਾਂਦਾ ਹੈ, ਗੁਰੂ ਤੋਂ ਮਿਲਿਆ ਉਪਦੇਸ਼ ਹੀ (ਇਹ ਸਮਰੱਥਾ ਰੱਖਦਾ ਹੈ ਕਿ ਮਨੁੱਖ ਉਸ ਦੇ ਆਸਰੇ) ਦੁਖ ਸੁਖ ਨੂੰ ਇਕੋ ਜਿਹਾ ਕਰ ਕੇ ਸਹਾਰਦਾ ਹੈ। ਗੁਰੂ ਦੇ ਰਾਹ ਤੇ ਤੁਰਨਾ ਹੀ ਅਜੇਹੀ ਜੀਵਨ ਚਾਲ ਹੈ ਕਿ ਇਸ ਦੀ ਰਾਹੀਂ ਮਨੁੱਖ ਪਰਮਾਤਮਾ ਦਾ ਧਿਆਨ ਧਰ ਸਕਦਾ ਹੈ ਤੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ।8।
(ਪਰ ਗੁਰਮੁਖ ਤੇ ਮਨਮੁਖ = ਇਹ) ਸਾਰੀ ਬਣਤਰ ਪਰਮਾਤਮਾ ਨੇ ਆਪ ਹੀ ਬਣਾਈ ਹੈ, (ਸਭ ਜੀਵਾਂ ਵਿਚ ਵਿਆਪਕ ਹੋ ਕੇ) ਉਹ ਆਪ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ, ਉਹ ਆਪ ਹੀ ਜਗਤ ਦੀ ਸਾਰੀ ਖੇਡ ਚਲਾ ਰਿਹਾ ਹੈ।
ਹੇ ਨਾਨਕ! ਉਹ ਆਪ ਹੀ ਆਪਣੇ ਇੱਕ ਸਰੂਪ ਤੋਂ ਬੇਅੰਤ ਰੂਪਾਂ ਰੰਗਾਂ ਵਾਲਾ ਬਣਿਆ ਹੋਇਆ ਹੈ। (ਇਹ ਸਾਰਾ ਬਹੁ ਰੰਗੀ ਜਗਤ) ਉਸ ਇੱਕ ਵਿਚ ਹੀ ਲੀਨ ਹੋ ਜਾਂਦਾ ਹੈ।8।2। 36।