Since I have lost my parents, I feel very lost and miss them every day. Why do we have to lose our loved ones? What does Gurbani teach us about this?
Since I have lost my parents, I feel very lost and miss them every day. Why do we have to lose our loved ones? What does Gurbani teach us about this?
Share
Respected Brother/Sister,
Waheguru ji ka Khalsa, Waheguru ji ki Fateh!
In response to your question about loss of your parents, the undersigned wants to say that the Gurbani teaches us that ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ means ਜੀਵਾਂ ਦਾ ਜੰਮਣਾ ਮਰਨਾ ਪ੍ਰਭੂ ਦਾ ਹੁਕਮ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਜੰਮਦਾ ਤੇ ਮਰਦਾ ਹੈ। So, the person gets born in His Hukam and dies also in His Hukam.
Further, Gurbani guides us that the entire universe is in the cycle of birth and death except Akalpurakh himself:
ਐਸਾ ਸਾਚਾ ਤੂੰ ਏਕੋ ਜਾਣੁ ॥ ਜੰਮਣੁ ਮਰਣਾ ਹੁਕਮੁ ਪਛਾਣੁ ॥੧॥ ਰਹਾਉ ॥ (ਪੰਨਾ 412) ਅਰਥਾਤ (ਹੇ ਭਾਈ!) ਇਹੋ ਜਿਹਾ (ਅਲੇਖ) ਤੇ ਸਦਾ ਕਾਇਮ ਰਹਿਣ ਵਾਲਾ ਤੂੰ ਸਿਰਫ਼ ਇਕ ਪ੍ਰਭੂ ਨੂੰ ਹੀ ਜਾਣ (ਬਾਕੀ ਸਾਰਾ ਜਗਤ ਜੰਮਣ ਮਰਨ ਦੇ ਗੇੜ ਵਿਚ ਹੈ, ਤੇ ਇਹ) ਜੰਮਣਾ ਮਰਨਾ ਭੀ ਤੂੰ ਉਸ ਪਰਮਾਤਮਾ ਦਾ ਹੁਕਮ ਹੀ ਸਮਝ।1। ਰਹਾਉ।
Further, Gurbani teaches us to accept His Hukam without any ifs and buts because there is no alternative but to accept the same:
ਸੂਹੀ ਮਹਲਾ ੪ ॥ ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥ ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥ ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥ ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ ॥ (ਪੰਨਾ 736) ਅਰਥਾਤ ਹੇ ਮੇਰੇ ਪ੍ਰਭੂ ਜੀ! ਹਰੇਕ ਜੀਵ ਤੇਰੇ ਵੱਸ ਵਿਚ ਹੈ। ਅਸਾਂ ਜੀਵਾਂ ਵਿਚ ਕੋਈ ਸਮਰਥਾ ਨਹੀਂ ਹੈ ਕਿ (ਤੈਥੋਂ ਬਾਹਰਾ) ਕੁਝ ਕਰ ਸਕੀਏ। ਹੇ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ, ਸਾਡੇ ਉਤੇ ਮੇਹਰ ਕਰ।੧।ਰਹਾਉ।
ਹੇ ਭਾਈ! ਜੋ ਕੁਝ ਜਗਤ ਵਿਚ ਬਣਿਆ ਹੈ ਜੋ ਕੁਝ ਕਰ ਰਿਹਾ ਹੈ, ਇਹ ਸਭ ਰਜ਼ਾ ਦਾ ਮਾਲਕ ਪਰਮਾਤਮਾ ਕਰ ਰਿਹਾ ਹੈ। ਅਸੀ ਜੀਵ (ਤਾਂ ਹੀ) ਕੁਝ ਕਰੀਏ, ਜੇ ਕਰ ਸਕਦੇ ਹੋਵੀਏ। ਅਸਾਂ ਜੀਵਾਂ ਦਾ ਕੀਤਾ ਕੁਝ ਨਹੀਂ ਹੋ ਸਕਦਾ। ਜਿਵੇਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਤਿਵੇਂ ਜੀਵਾਂ ਨੂੰ ਰੱਖਦਾ ਹੈ।੧।
As you may observe from the following Shabad and its meanings that remaining one with Him is the only way to come out of the situation:
ਵਡਹੰਸੁ ਮਃ ੫ ॥ ਤੂ ਜਾਣਾਇਹਿ ਤਾ ਕੋਈ ਜਾਣੈ ॥ ਤੇਰਾ ਦੀਆ ਨਾਮੁ ਵਖਾਣੈ ॥੧॥ ਤੂ ਅਚਰਜੁ ਕੁਦਰਤਿ ਤੇਰੀ ਬਿਸਮਾ ॥੧॥ ਰਹਾਉ ॥ ਤੁਧੁ ਆਪੇ ਕਾਰਣੁ ਆਪੇ ਕਰਣਾ ॥ ਹੁਕਮੇ ਜੰਮਣੁ ਹੁਕਮੇ ਮਰਣਾ ॥੨॥ ਨਾਮੁ ਤੇਰਾ ਮਨ ਤਨ ਆਧਾਰੀ ॥ ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥ {ਪੰਨਾ 563-564} ਅਰਥਾਤ ਹੇ ਪ੍ਰਭੂ! ਤੂੰ ਹੈਰਾਨ ਕਰ ਦੇਣ ਵਾਲੀ ਹਸਤੀ ਵਾਲਾ ਹੈਂ। ਤੇਰੀ ਰਚੀ ਰਚਨਾ ਭੀ ਹੈਰਾਨਗੀ ਪੈਦਾ ਕਰਨ ਵਾਲੀ ਹੈ।੧।ਰਹਾਉ।
ਹੇ ਪ੍ਰਭੂ! ਜਦੋਂ ਕਿਸੇ ਮਨੁੱਖ ਨੂੰ ਤੂੰ ਸੂਝ ਬਖ਼ਸ਼ਦਾ ਹੈਂ, ਤਦੋਂ ਹੀ ਕੋਈ ਤੇਰੇ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਤੇਰਾ ਬਖ਼ਸ਼ਿਆ ਹੋਇਆ ਤੇਰਾ ਨਾਮ ਉਚਾਰਦਾ ਹੈ।੧।
ਹੇ ਪ੍ਰਭੂ! ਤੂੰ ਆਪ ਹੀ (ਜਗਤ-ਰਚਨਾ ਦਾ) ਵਸੀਲਾ (ਬਣਾਣ ਵਾਲਾ) ਹੈਂ, ਤੂੰ ਆਪ ਹੀ ਜਗਤ ਹੈਂ (ਇਹ ਸਾਰਾ ਜਗਤ ਤੇਰਾ ਹੀ ਸਰੂਪ ਹੈ) । ਤੇਰੇ ਹੁਕਮ ਵਿਚ ਹੀ (ਜੀਵਾਂ ਦਾ) ਜਨਮ ਹੁੰਦਾ ਹੈ, ਤੇਰੇ ਹੁਕਮ ਵਿਚ ਹੀ ਮੌਤ ਆਉਂਦੀ ਹੈ।੨।
ਹੇ ਪ੍ਰਭੂ! ਤੇਰਾ ਨਾਮ ਮੇਰੇ ਮਨ ਦਾ ਮੇਰੇ ਸਰੀਰ ਦਾ ਆਸਰਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣਾ ਨਾਮ ਬਖ਼ਸ਼) ਤੇਰਾ ਦਾਸ ਤੇਰੀ ਬਖ਼ਸ਼ਸ (ਦਾ ਆਸਵੰਦ ਹੈ) ।੩।੮।
Therefore, one has to understand that the physical birth and death is, as per Divine Law or Will (Hukam). More important is not to die a spiritual death every now and then.
To achieve this, one has to get rid of vices, become a righteous/ virtuous person (Gurmukh) and remain one with Akalpurakh and Shabad Guru, who are spiritually embodiment of each and reach the stage of spiritual equipoise (ਆਤਮਿਕ ਅਡੋਲਤਾ) and spiritual bliss (ਆਤਮਿਕ ਆਨੰਦ) and finally achieve spiritual emancipation/salvation (Enlightenment) (ਇਸੇ ਜੀਵਨ ਵਿਚ ਜੀਵਨ ਮੁਕਤ ਹੋ ਜਾਣਾ). In other words, they make their physical life successful.
In contrast, those who remain stuck in maya (worldly affairs and pleasures) are termed as Manmukhs, as per Gurbani and they continue to live spiritually, in the cycle of birth and death (ਆਵਾਗਉਣ), every moment of their life and finally waste away their physical life and go.
Hope it helps. If you have any further questions, please do ask. If you find any deficiencies, please point out the same for improvement in future.
Regards,
Your Brother
ਸਿੱਖੀ ਸਿਧਾਂਤ ਹੈ ਕੀ?
ਪ੍ਰੋਫੈਸਰ ਸਾਹਿਬ ਸਿੰਘ ਜੀ, ਜਿਨ੍ਹਾਂ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਵਿਚ ਸ਼ਾਮਿਲ ਸ਼ਬਦਾਂ ਦੇ ਅਰਥ ਦਿੱਤੇ ਹਨ ਨੇ ਅੰਤ ਵਿਚ ਇੱਕ ਗੁਰਮਤਿ ਸਿਧਾਂਤ ‘ਕਿਵ ਕੂੜੇ ਤੁਟੈ ਪਾਲਿ’ ਦਿੱਤਾ ਹੈ। ਉਨ੍ਹਾਂ ਅਨੁਸਾਰ ਪੂਰਾ ਗੁਰੂ ਗ੍ਰੰਥ ਸਾਹਿਬ ਜਪੁ ਬਾਣੀ ਦੀ ਪਹਿਲੀ ਪਉੜੀ ਦੀ ਹੇਠ ਲਿੱਖੀਆਂ ਦੋ ਪੰਕਤੀਆਂ ਦੀ ਵਿਆਖਿਆ ਹੈ:-
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ॥੧॥ (ਪੰਨਾ ੧)
ਇਸ ਲਈ ਹਰ ਸਿੱਖ ਨੂੰ ਇਹ ਹੀ ਪ੍ਰੇਰਣਾ ਲੈਣੀ ਹੈ ਕਿ ਉਹ ਸਚਿਆਰ/ਗੁਣਵਾਨ – ਗੁਰਮੁਖ )(Righteous/Virtuous – Gurmukh) ਬਣੇ ਅਤੇ ਹੁਕਮ ਵਿਚ ਰਹਿਣਾ ਸਿਖੇ।
ਸਚਿਆਰ ਬਣਨ ਲਈ ਉਸ ਨੂੰ ਆਪਣੇ ਕਰਮ ਸੁਧਾਰਨੇ ਪੈਣਗੇ ਅਰਥਾਤ ਵਿਕਾਰਾਂ ਤੋਂ ਛੁਟਕਾਰਾ ਪਾਉਣ ਲਈ ਉੱਦਮ ਕਰਨਾ ਪਵੇਗਾ ਤਾਂ ਜੋ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਸਕੇ ਅਤੇ ਆਤਮਿਕ ਅਡੋਲਤਾ (Spiritual equipoise) ਤੇ ਆਤਮਿਕ ਆਨੰਦ (Spiritual bliss) ਦੀ ਅਵਸਥਾ ਵਿਚ ਪਹੁੰਚ ਸਕੇ, ਜਿਥੇ ਦੁੱਖ ਤੇ ਸੁੱਖ ਵਿਚ ਕੋਈ ਫ਼ਰਕ ਨਹੀਂ ਰਹਿ ਜਾਵੇਗਾ ਅਰਥਾਤ ਸਿੱਖ ਹੁਕਮ ਵਿਚ ਰਹਿਣ ਦੇ ਯੋਗ ਹੋ ਸਕੇਗਾ। ਆਖ਼ਰੀ ਮੰਜ਼ਿਲ ਇਸੇ ਜੀਵਨ ਵਿਚ ਵਿਕਾਰਾਂ ਤੋਂ ਛੁਟਕਾਰਾ ਪਾ ਕੇ ਆਤਮਿਕ ਤੌਰ ਤੇ ਮੁਕਤ ਹੋਣ ਦੀ ਹੈ।
ਇਸ ਅਵਸਥਾ ਵਿਚ ਪਹੁੰਚਣ ਲਈ ਮਨੁੱਖ/ਸਿੱਖ ਨੂੰ ਗੁਰਬਾਣੀ ਦੀ ਸਿੱਖਿਆ ਦੀ ਰੋਸ਼ਨੀ ਵਿਚ ਆਪਣੇ ਜੀਵਨ ਨੂੰ ਸੁਧਾਰਨਾ ਪਵੇਗਾ। ਵਿਚਾਰਨਾ ਜੀ।
Gurbani tells us every day that this world is an illusion and that nothing in it is permanent. Gurbani teaches us to fall in love with the only eternal entity, Naam.