ਕਿਉਂਕਿ ਸਿੱਖੀ ਸਿਖਾਉਂਦੀ ਹੈ ਕਿ ਮਨੁੱਖੀ ਜੀਵਨ ਦਾ ਮੁੱਖ ਟੀਚਾ ਪ੍ਰਮਾਤਮਾ ਨਾਲ ਇੱਕ ਹੋਣਾ ਹੈ, ਇਸ ਲਈ ਮੈਂ ਉਤਸੁਕ ਹਾਂ ਕਿ ਰੂਹਾਂ ਪਹਿਲਾਂ ਰੱਬ ਤੋਂ ਵੱਖ ਕਿਉਂ ਹੋਈਆਂ। ਕੀ ਤੁਸੀਂ ਇਸਨੂੰ ਸਰਲ ਸ਼ਬਦਾਂ ਵਿੱਚ ਸਮਝਾ ਸਕਦੇ ਹੋ?
Since Sikhi teaches that the main goal of human life is to become one with God, I'm curious why souls separated from God in the first place. Can you explain this in simpler terms?
Share
ਸਤਿਕਾਰ ਯੋਗ ਸਿਮਰਨ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਕਿ ‘ਜੇਕਰ ਮਨੁੱਖੀ ਜੀਵਨ ਦਾ ਮੁੱਖ ਟੀਚਾ ਪ੍ਰਮਾਤਮਾ ਨਾਲ ਇੱਕ ਹੋਣਾ ਹੈ ਤਾਂ ਰੂਹਾਂ ਪਹਿਲਾਂ ਰੱਬ ਤੋਂ ਵੱਖ ਕਿਉਂ ਹੋਈਆਂ?’ ਦਾ ਜਵਾਬ ਦਾਸ ਤੁਹਾਨੂੰ
ਸੌਖੇ ਲਫ਼ਜ਼ਾਂ ਵਿਚ ਗੁਰਬਾਣੀ ਅਨੁਸਾਰ ਹੇਠਾਂ ਸਮਝਾਉਣ ਦੀ ਕੋਸ਼ਿਸ਼ ਕਰਦਾ ਹੈ। ਗੁਰੂ ਸਾਹਿਬ ਸਿੱਖਿਆ ਦਿੰਦੇ ਹਨ:-
ਸਾਚਾ ਖੇਲੁ ਤੁਮ੍ਹ੍ਹਾਰਾ ॥ ਸਚੁ ਖੇਲੁ ਤੁਮ੍ਹ੍ਹਾਰਾ ਅਗਮ ਅਪਾਰਾ ਤੁਧੁ ਬਿਨੁ ਕਉਣੁ ਬੁਝਾਏ ॥ {ਪੰਨਾ 764}
ਅਰਥ: ਹੇ ਪ੍ਰਭੂ! ਤੂੰ ਸੰਸਾਰ ਦੀ ਜਿੰਦ-ਜਾਨ ਹੈਂ, ਇਹ ਸੰਸਾਰ ਤੇਰੀ ਸਚ-ਮੁਚ ਦੀ ਰਚੀ ਹੋਈ ਖੇਡ ਹੈ (ਭਾਵ, ਹੈ ਤਾਂ ਇਹ ਸੰਸਾਰ ਇਕ ਖੇਡ ਹੀ, ਹੈ ਤਾਂ ਨਾਸਵੰਤ, ਪਰ ਮਨ ਦਾ ਭਰਮ ਨਹੀਂ, ਸਚ-ਮੁਚ ਮੌਜੂਦ ਹੈ) ।
ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਇਹ ਸੰਸਾਰ ਤੇਰੀ ਸਚ-ਮੁਚ ਦੀ ਰਚੀ ਹੋਈ ਇਕ ਖੇਡ ਹੈ (ਇਹ ਅਸਲੀਅਤ) ਤੈਥੋਂ ਬਿਨਾ ਕੋਈ ਸਮਝਾ ਨਹੀਂ ਸਕਦਾ।
ਗੁਰੂ ਸਾਹਿਬ ਸਮਝਾ ਰਹੇ ਹਨ ਕਿ ਇਹ ਸੰਸਾਰ ਪਰਮਾਤਮਾ ਦੀ ਰਚੀ ਹੋਈ ਖੇਡ ਹੈ ਤੇ ਇਸ ਲੀਲਾ ਬਾਰੇ ਸਿਵਾਏ ਪਰਮਾਤਮਾ ਦੇ ਹੋਰ ਕੋਈ ਦਸਣ ਦੇ ਸਮਰਥ ਨਹੀਂ ਹੈ।
ਅੱਗੇ ਗੁਰੂ ਸਾਹਿਬ ਫੁਰਮਾਉਂਦੇ ਹਨ ਕਿ ਪਰਮਾਤਮਾ ਨੇ ਆਪ ਹੀ ਸਾਰੇ ਜਗਤ ਦੀ ਰਚਨਾ ਕਰਕੇ ਫਿਰ ਆਪ ਹੀ ਕੰਮ ਉਤੇ ਲਗਾਇਆ ਹੋਇਆ ਹੈ:-
ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਧੰਧੈ ਲਾਇਆ।। (ਪੰਨਾ 138)
ਅਰਥ: (ਹੇ ਪ੍ਰਭੂ!) ਤੂੰ ਆਪ ਹੀ ਜਗਤ ਪੈਦਾ ਕਰ ਕੇ ਤੂੰ ਆਪ ਹੀ (ਇਸ ਨੂੰ) ਜੰਜਾਲ ਵਿਚ ਪਾ ਦਿੱਤਾ ਹੈ।
ਹੋਰ ਅੱਗੇ ਗੁਰੂ ਸਾਹਿਬ ਫੁਰਮਾਉਂਦੇ ਹਨ :-
ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ ਕੀਆ। ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ।। (ਪੰਨਾ 433)
ਅਰਥ: ਪਰਮੇਸਰ (ਇਸ ਬਾਰੇ ਸੰਸਾਰ ਦਾ) ਪਾਤਿਸ਼ਾਹ ਹੈ, ਉਸ ਨੇ ਆਪ ਇਹ ਸੰਸਾਰ ਰਚਿਆ ਹੈ, ਕਿ ਜੀਵ ਇਸ ਵਿਚ ਉਸ ਦਾ ਦੀਦਾਰ ਕਰਨ। ਰਚਨਹਾਰ ਪ੍ਰਭੂ ਹਰੇਕ ਜੀਵ ਦੀ ਸੰਭਾਲ ਕਰਦਾ ਹੈ, ਹਰੇਕ ਦੇ ਦਿਲ ਦੀ ਸਮਝਦਾ ਜਾਣਦਾ ਹੈ, ਉਹ ਸਾਰੇ ਸੰਸਾਰ ਵਿਚ ਅੰਦਰ ਬਾਹਰ ਹਰ ਥਾਂ ਵਿਆਪਕ ਹੈ। (ਪਰ ਹੇ ਮਨ! ਤੂੰ ਉਸ ਪ੍ਰਭੂ ਦਾ ਦਰਸਨ ਕਰਨ ਦੇ ਥਾਂ ਆਪਣੀ ਵਿੱਦਿਆ ਵਿਚ ਹੀ ਅਹੰਕਾਰੀ ਹੋਇਆ ਬੈਠਾ ਹੈਂ) ।।
ਗੁਰਬਾਣੀ ਅਨੁਸਾਰ ਪਰਮਾਤਮਾ ਸ੍ਰਿਸ਼ਟੀ ਦਾ ਕਾਰਣ ਅਤੇ ਕਰਤਾ ਦੋਵੇਂ ਹੈ ਅਰਥਾਤ ਪ੍ਰਕ੍ਰਿਤੀ (ਕੁਦਰਤ) ਜਾਂ ਮਾਇਆ ਸਭ ਪਰਮਾਤਮਾ ਦੇ ਅਧੀਨ ਹਨ। ਇਸ ਤਰ੍ਹਾਂ ਗੁਰਬਾਣੀ ਸ੍ਰਿਸ਼ਟੀ ਨੂੰ ਈਸ਼ਵਰੀ ਇੱਛਾ ਦਾ ਸਿੱਟਾ ਮੰਨਦੀ ਹੈ ਤੇ ਇਸ ਰਚਨਾ ਦਾ ਮਕਸਦ ਪਰਮਾਤਮਾ ਆਪ ਹੀ ਜਾਣਦਾ ਹੈ। ਇਸ ਲਈ ਤੁਹਾਨੂੰ ਆਪਣਾ ਸਵਾਲ ਪਰਮਾਤਮਾ ਨੂੰ ਹੀ ਪੁੱਛਣਾ ਪਵੇਗਾ ਕਿ ਰੂਹਾਂ ਰੱਬ ਤੋਂ ਵੱਖ ਕਿਉਂ ਹੋਈਆਂ?
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
Simran Randhawaji very interesting question. Why consciously we get separated from God . GURU says HAUMAI WICH JAG OPJAI PURKHA NAAM VISRIAI DUKH PAEE. This mean path of ego, separation and path of divinity, connection to God is a life drama created by nature , God. GURU says GURU MERE SANGH SADA HAI NALAI , divine is within us, this is who we are, our true self. A child when born is one with divine within. As the child grow he is exposed to egoistic, MAYA drama of life. This is the play of life. Attachment to MAYA is separation from divine within. As humans we have freedom to choose path of ego or path of divinity. If the whole world choose the path of divinity there will be no separation. In short SATGURU is never separate from us, it is us who choose the egoistic path. Hope this explain. Ask further explaination if needed
Thanks ji
ਸਤਿਕਾਰ ਯੋਗ ਸਿਮਰਨ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਕਿ ‘ਜੇਕਰ ਮਨੁੱਖੀ ਜੀਵਨ ਦਾ ਮੁੱਖ ਟੀਚਾ ਪ੍ਰਮਾਤਮਾ ਨਾਲ ਇੱਕ ਹੋਣਾ ਹੈ ਤਾਂ ਰੂਹਾਂ ਪਹਿਲਾਂ ਰੱਬ ਤੋਂ ਵੱਖ ਕਿਉਂ ਹੋਈਆਂ?’ ਦਾ ਜਵਾਬ ਦਾਸ ਤੁਹਾਨੂੰ ਸੌਖੇ ਲਫ਼ਜ਼ਾਂ ਵਿਚ ਗੁਰਬਾਣੀ ਅਨੁਸਾਰ ਹੇਠਾਂ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ। ਹੁਣ ਤੁਹਾਨੂੰ ਇੱਕ ਹੋਰ ਨਜ਼ਰੀਏ ਤੋਂ ਤੁਹਾਨੂੰ ਦੱਸਣ ਦੀ ਕੋਸ਼ਿਸ਼ ਕਰਦਾ ਹਾਂ।
ਗੁਰੂ ਸਾਹਿਬ ਸਿੱਖਿਆ ਦਿੰਦੇ ਹਨ:-
ਸੋਰਠਿ ਮਹਲਾ ੫ ਘਰੁ ੨ ॥ ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥ (ਪੰਨਾ 613)
ਅਰਥ: ਹੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਦੀ ਸਮਰਥਾ ਰੱਖਣ ਵਾਲੇ! ਮਾਂ ਦੇ ਪੇਟ ਵਿਚ ਸਾਨੂੰ ਤੂੰ ਆਪਣਾ ਸਿਮਰਨ ਦੇ ਕੇ ਉੱਥੇ ਸਾਡੀ ਰੱਖਿਆ ਕਰਨ ਵਾਲਾ ਹੈਂ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਦੀਆਂ ਡੂੰਘੀਆਂ ਲਹਿਰਾਂ ਵਿਚ ਡਿੱਗੇ ਪਏ ਨੂੰ ਭੀ ਮੈਨੂੰ ਪਾਰ ਲੰਘਾ ਲੈ।੧।
ਗੁਰੂ ਸਾਹਿਬ ਸਮਝਾਉਂਦੇ ਹਨ ਕਿ ਮਾਤਾ ਦੇ ਗਰਭ ਵਿਚ ਤੂੰ ਆਪਣਾ ਸਿਮਰਨ ਦੇ ਕੇ ਮੇਰੀ ਰੱਖਿਆ ਕੀਤੀ ਪਰ ਜਨਮ ਲੈਂਦਿਆਂ ਹੀ ਵਿਕਾਰਾਂ ਦੀ ਅੱਗ ਅਰਥਾਤ ਮਾਇਆ ਨੇ ਮੈਨੂੰ ਘੇਰ ਲਿਆ ਤੇ ਮੈਂ ਤੇਰੇ ਕੋਲੋਂ ਵਿਛੜ ਗਿਆ। ਇਸ ਤਰ੍ਹਾਂ ਰੂਹ ਪ੍ਰਮਾਤਮਾ ਕੋਲੋਂ ਵਿਛੜ ਗਈ।
ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ ਕਿ ਇਹ ਵਿਛੋੜਾ ਆਪਣੇ ਕਰਮਾਂ ਕਰ ਕੇ ਪਿਆ ਹੀ ਰਿਹਾ ਤੇ ਇਸ ਵਾਸਤੇ ਕਿਸੇ ਨੂੰ ਦੋਸ਼ ਨਹੀਂ ਦਿੱਤਾ ਜਾ ਸਕਦਾ:-
ਮਾਝ ਮਹਲਾ ੫ ਦਿਨ ਰੈਣਿ ੴ ਸਤਿਗੁਰ ਪ੍ਰਸਾਦਿ ॥ ਸੇਵੀ ਸਤਿਗੁਰੁ ਆਪਣਾ ਹਰਿ ਸਿਮਰੀ ਦਿਨ ਸਭਿ ਰੈਣ ॥ ਆਪੁ ਤਿਆਗਿ ਸਰਣੀ ਪਵਾਂ ਮੁਖਿ ਬੋਲੀ ਮਿਠੜੇ ਵੈਣ ॥ ਜਨਮ ਜਨਮ ਕਾ ਵਿਛੁੜਿਆ ਹਰਿ ਮੇਲਹੁ ਸਜਣੁ ਸੈਣ ॥ ਜੋ ਜੀਅ ਹਰਿ ਤੇ ਵਿਛੁੜੇ ਸੇ ਸੁਖਿ ਨ ਵਸਨਿ ਭੈਣ ॥ ਹਰਿ ਪਿਰ ਬਿਨੁ ਚੈਨੁ ਨ ਪਾਈਐ ਖੋਜਿ ਡਿਠੇ ਸਭਿ ਗੈਣ ॥ ਆਪ ਕਮਾਣੈ ਵਿਛੁੜੀ ਦੋਸੁ ਨ ਕਾਹੂ ਦੇਣ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ ਹੋਰੁ ਨਾਹੀ ਕਰਣ ਕਰੇਣ ॥ ਹਰਿ ਤੁਧੁ ਵਿਣੁ ਖਾਕੂ ਰੂਲਣਾ ਕਹੀਐ ਕਿਥੈ ਵੈਣ ॥ ਨਾਨਕ ਕੀ ਬੇਨੰਤੀਆ ਹਰਿ ਸੁਰਜਨੁ ਦੇਖਾ ਨੈਣ ॥੧॥ {ਪੰਨਾ 136}
ਅਰਥ: (ਹੇ ਭੈਣ! ਪ੍ਰਭੂ ਮਿਹਰ ਕਰੇ) ਮੈਂ ਆਪਣੇ ਗੁਰੂ ਦੀ ਸਰਨ ਪਵਾਂ, ਤੇ ਮੈਂ ਆਪਣੀ ਜ਼ਿੰਦਗੀ ਦੇ ਸਾਰੇ ਦਿਨ ਤੇ ਸਾਰੀਆਂ ਰਾਤਾਂ ਪਰਮਾਤਮਾ ਦਾ ਸਿਮਰਨ ਕਰਦੀ ਰਹਾਂ। ਆਪਾ-ਭਾਵ ਤਿਆਗ ਕੇ (ਹਉਮੈ ਅਹੰਕਾਰ ਛੱਡ ਕੇ) ਮੈਂ ਗੁਰੂ ਦੀ ਸਰਨ ਪਵਾਂ ਤੇ ਮੂੰਹ ਨਾਲ (ਉਸ ਅੱਗੇ ਇਹ) ਮਿੱਠੇ ਬੋਲ ਬੋਲਾਂ (ਕਿ ਹੇ ਸਤਿਗੁਰੂ!) ਮੈਨੂੰ ਸੱਜਣ ਪ੍ਰਭੂ ਮਿਲਾ ਦੇਹ, ਮੇਰਾ ਮਨ ਕਈ ਜਨਮਾਂ ਦਾ ਉਸ ਤੋਂ ਵਿੱਛੁੜਿਆ ਹੋਇਆ ਹੈ।
ਹੇ ਭੈਣ! ਜੇਹੜੇ ਜੀਵ ਪਰਮਾਤਮਾ ਤੋਂ ਵਿੱਛੁੜੇ ਰਹਿੰਦੇ ਹਨ ਉਹ ਸੁਖ ਨਾਲ ਨਹੀਂ ਵੱਸ ਸਕਦੇ। ਮੈਂ ਸਾਰੇ (ਧਰਤੀ) ਆਕਾਸ਼ ਖੋਜ ਕੇ ਵੇਖ ਲਿਆ ਹੈ ਕਿ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਆਤਮਕ ਸੁਖ ਨਹੀਂ ਮਿਲ ਸਕਦਾ।
(ਹੇ ਭੈਣ!) ਮੈਂ ਆਪਣੇ ਕੀਤੇ ਕਰਮਾਂ ਅਨੁਸਾਰ (ਪ੍ਰਭੂ-ਪਤੀ ਤੋਂ) ਵਿੱਛੁੜੀ ਹੋਈ ਹਾਂ (ਇਸ ਬਾਰੇ) ਮੈਂ ਕਿਸੇ ਹੋਰ ਨੂੰ ਦੋਸ਼ ਨਹੀਂ ਦੇ ਸਕਦੀ।
ਹੇ ਪ੍ਰਭੂ! ਮਿਹਰ ਕਰ, ਮੇਰੀ ਰੱਖਿਆ ਕਰ, ਤੈਥੋਂ ਬਿਨਾ ਹੋਰ ਕੋਈ ਕੁਝ ਕਰਨ ਕਰਾਵਨ ਦੀ ਸਮਰੱਥਾ ਨਹੀਂ ਰੱਖਦਾ। ਹੇ ਹਰੀ! ਤੇਰੇ ਮਿਲਾਪ ਤੋਂ ਬਿਨਾ ਮਿੱਟੀ ਵਿਚ ਰੁਲ ਜਾਈਦਾ ਹੈ। (ਇਸ ਦੁੱਖ ਦੇ) ਕੀਰਨੇ ਹੋਰ ਕਿਸ ਨੂੰ ਦੱਸੀਏ?
(ਹੇ ਭੈਣ!) ਨਾਨਕ ਦੀ ਇਹ ਬੇਨਤੀ ਹੈ ਕਿ ਮੈਂ ਕਿਸੇ ਤਰ੍ਹਾਂ ਆਪਣੀ ਅੱਖੀਂ ਉਸ ਉੱਤਮ ਪੁਰਖ ਪਰਮਾਤਮਾ ਦਾ ਦਰਸਨ ਕਰਾਂ।1।
ਇਸ ਵਿਛੋੜੇ ਨੂੰ ਦੂਰ ਕਰਨ ਲਈ ਤੇ ਫ਼ਿਰ ਪ੍ਰਮਾਤਮਾ ਨਾਲ ਇੱਕ ਹੋਣ ਲਈ, ਆਪਣੇ ਕਰਮ ਸੁਧਾਰਨੇ ਪੈਣਗੇ, ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਸਚਿਆਰ/ ਗੁਣਵਾਨ ਅਰਥਾਤ ਗੁਰਮੁਖ ਬਣਨਾ ਪਵੇਗਾ ਤੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਤੇ ਪਹੁੰਚਣਾ ਪਵੇਗਾ। ਆਖ਼ਰੀ ਮੰਜ਼ਿਲ ਇਸੇ ਜੀਵਨ ਵਿਚ ਆਤਮਿਕ ਤੌਰ ਤੇ ਮੁਕਤ ਹੋਣ ਦੀ ਹੈ ਕਿਉਂਕਿ ਮਰ ਕੇ ਮੁਕਤ ਹੋਣਾ ਸਿੱਖੀ ਸਿਧਾਂਤ ਨਹੀਂ ਹੈ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
THansks a lot