I’m pregnant and my mother in law said I need to stay indoors and meditate all day as there is a solar eclipse.( It will harm my unborn child)
Does our religion say anything about this?
I’m born in a western country my mother in law is from India.
solar eclipse
Share
ਸਤਿਕਾਰ ਯੋਗ ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਤੁਹਾਨੂੰ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੇ ਆਸਾ ਰਾਗ ਵਿਚ ਇਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 401 ਤੇ ਸੁਸ਼ੋਭਿਤ ਹੈ, ਦਾ ਮੂਲ ਪਾਠ ਤੇ ਅਰਥ ਦੇ ਰਿਹਾ ਹੈ ਜਿਸ ਵਿਚ ਗੁਰੂ ਸਾਹਿਬ ਉਪਦੇਸ਼ ਦੇ ਰਹੇ ਹਨ ਕਿ ਨਾਮ ਜਪਣ ਵਾਲੇ ਦੀਆਂ ਨੋਂ ਗ੍ਰਹਿਆਂ ਦੀਆਂ ਮੁਸੀਬਤਾਂ ਗੁਰੂ ਨੇ ਦੂਰ ਕਰ ਦਿੱਤਿਆਂ ਹਨ ਤੇ ਸ਼ਗਨ, ਅਪਸ਼ਗਨ ਉਸ ਨੂੰ ਚੰਬੜਦੇ ਹਨ ਹਨ, ਜਿਸ ਦੇ ਚਿੱਤ ਵਿਚ ਪਰਮਾਤਮਾ ਨਹੀਂ ਵੱਸਦਾ।
ਜੇ ਤੁਹਾਡੇ ਬਜ਼ੁਰਗ ਤੁਹਾਨੂੰ ਪਰਮਾਤਮਾ ਦਾ ਨਾਮ ਜਪਣ ਲਈ ਕਹਿ ਰਹੇ ਹਨ, ਤਾਂ ਉਹ ਇੱਕ ਬਹੁਤ ਚੰਗੀ ਗੱਲ ਹੈ, ਇਸ ਵਿਚ ਤੁਹਾਡਾ ਤੇ ਤੁਹਾਡੇ ਹੋਣ ਵਾਲੇ ਬੱਚੇ ਦਾ ਭਲਾ ਹੈ। ਜੇ ਉਨ੍ਹਾਂ ਦਾ ਕਹਿਣਾ ਮੰਨ ਕੇ ਤੁਸੀਂ ਸੂਰਜ ਗ੍ਰਹਿਣ ਵਿਚ ਬਾਹਰ ਨਹੀਂ ਜਾਓਗੇ ਤਾਂ ਇਸ ਦੇ ਵਿਚ ਕੋਈ ਬੁਰਾਈ ਨਹੀਂ ਹੈ। ਉਨ੍ਹਾਂ ਨੂੰ ਖੁਸ਼ੀ ਮਿਲੇਗੀ ਕਿ ਬੇਟੀ ਨੇ ਉਨ੍ਹਾਂ ਦਾ ਕਹਿਣਾ ਮੰਨ ਲਿਆ ਹੈ।
ਬਾਕੀ ਜਿਥੋਂ ਤੱਕ ਨਾਮ ਜਪਣਾ ਹੈ, ਉਹ ਜੇ ਤੁਸੀਂ ਸਿਰਫ਼ ਸੂਰਜ ਗ੍ਰਹਿਣ ਵਿਚ ਨਹੀਂ ਬਲਕਿ ਹਮੇਸ਼ਾਂ ਲਈ ਅਪਨਾ ਲੈਂਦੇ ਹੋ ਤਾਂ ਤੁਹਾਡਾ, ਤੁਹਾਡੇ ਬੱਚਿਆਂ ਤੇ ਤੁਹਾਡੇ ਪਰਿਵਾਰ ਦਾ ਭਲਾ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
————————–
ਆਸਾ ਮਹਲਾ ੫ ॥ ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ ॥ ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥੧॥ ਬਲਿਹਾਰੀ ਗੁਰ ਆਪਣੇ ਸਦ ਸਦ ਬਲਿ ਜਾਉ ॥ ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥੧॥ ਰਹਾਉ ॥ ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥ ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਪ੍ਰਭਿ ਭਾਵੈ ॥੨॥ ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥ ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥੩॥ ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਨ ਬੀਆ ॥ ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਨ ਥੀਆ ॥੪॥੧੮॥੧੨੦॥ {ਪੰਨਾ 401}
ਅਰਥ: (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਸਦਾ ਹੀ ਸਦਕੇ ਜਾਂਦਾ ਹਾਂ, ਮੈਂ ਗੁਰੂ ਤੋਂ ਵਾਰਨੇ ਜਾਂਦਾ ਹਾਂ, ਕਿਉਂਕਿ ਉਸ (ਗੁਰੂ) ਨੂੰ ਮਿਲ ਕੇ ਹੀ ਮੈਂ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨਾ (ਆਪਣੀ ਜ਼ਿੰਦਗੀ ਦਾ) ਮਨੋਰਥ ਬਣਾਇਆ ਹੈ।1। ਰਹਾਉ।
(ਹੇ ਭਾਈ!) ਗੁਰੂ ਨੇ ਮੈਨੂੰ ਉਹ ਹਰਿ-ਨਾਮ ਦੇ ਕੇ ਜੇਹੜਾ ਨਾਮ ਉਹ ਆਪ ਜਪਦਾ ਹੈ, ਮੇਰੇ ਉਤੋਂ (ਮਾਨੋ) ਨੌ ਹੀ ਗ੍ਰਹਿਆਂ ਦੀਆਂ ਮੁਸੀਬਤਾਂ ਦੂਰ ਕਰ ਦਿੱਤੀਆਂ ਹਨ। ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹਾਂ ਤੇ (ਮੇਰੇ ਅੰਦਰ) ਆਤਮਕ ਅਡੋਲਤਾ ਦਾ ਵੱਡਾ ਸੁਖ-ਆਨੰਦ ਬਣਿਆ ਰਹਿੰਦਾ ਹੈ।1।
(ਹੇ ਭਾਈ! ਮੇਰੇ ਅੰਦਰ ਚੰਗੇ ਮੰਦੇ ਸਗਨਾਂ ਦਾ ਸਹਮ ਭੀ ਨਹੀਂ ਰਹਿ ਗਿਆ) ਚੰਗੇ ਮੰਦੇ ਸਗਨਾਂ ਦੇ ਸਹਮ ਉਸ ਮਨੁੱਖ ਨੂੰ ਚੰਬੜਦੇ ਹਨ ਜਿਸ ਦੇ ਚਿੱਤ ਵਿਚ ਪਰਮਾਤਮਾ ਨਹੀਂ ਵੱਸਦਾ। ਪਰ ਜੇਹੜਾ ਮਨੁੱਖ ਪ੍ਰਭੂ (ਦੀ ਯਾਦ) ਵਿਚ (ਜੁੜ ਕੇ) ਹਰਿ-ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।2।
(ਹੇ ਭਾਈ! ਮਿਥੇ ਹੋਏ) ਨੇਕ ਕਰਮ, ਦਾਨ, ਜਪ ਤੇ ਤਪ = ਇਹ ਜਿਤਨੇ ਭੀ ਹਨ ਪਰਮਾਤਮਾ ਦਾ ਨਾਮ ਜਪਣਾ ਇਹਨਾਂ ਸਭਨਾਂ ਤੋਂ ਸ੍ਰੇਸ਼ਟ ਕਰਮ ਹੈ। ਜੇਹੜਾ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਹੈ ਉਸ ਦਾ ਜੀਵਨ-ਮਨੋਰਥ ਸਫਲ ਹੋ ਜਾਂਦਾ ਹੈ।3।
ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੀ ਰੱਖਿਆ ਪਰਮਾਤਮਾ ਨੇ ਆਪ ਕੀਤੀ ਹੈ ਉਹਨਾਂ ਨੂੰ ਮੁੜ ਕੋਈ ਦੁੱਖ ਨਹੀਂ ਵਿਆਪਦਾ, ਉਹਨਾਂ ਦੇ ਸਾਰੇ ਡਰ ਨਾਸ ਹੋ ਜਾਂਦੇ ਹਨ ਉਹਨਾਂ ਦੇ ਮੋਹ ਤੇ ਭਰਮ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਮਨੁੱਖ ਬਿਗਾਨਾ ਨਹੀਂ ਦਿੱਸਦਾ।4। 18। 120।
The Solar eclipse is a natural phenomena happening due to the rotation of moon and earth.
Nothing is going to happen to you or the child when you come out.
This is just a mith with no reality.
Only you should not try to see the Sun with naked eyes. This will spoil your eye sight.