Some Sikh scholars think of Guru Granth Sahib ji as a philosophy? Please explain if it is correct or false.
Some Sikh scholars think of Guru Granth Sahib ji as a philosophy? Please explain if it is correct or false.
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਕੀ ਸਿੱਖ ਵਿਦਵਾਨਾਂ ਦੀ ਇਹ ਸੋਚ ਕਿ ਗੁਰੂ ਗ੍ਰੰਥ ਸਾਹਿਬ ਇੱਕ ਫ਼ਿਲਾਸਫ਼ੀ ਹੈ, ਠੀਕ ਹੈ ਕਿ ਨਹੀਂ?
ਸਿੱਖ ਵਿਦਵਾਨਾਂ ਦੀ ਸੋਚ ਠੀਕ ਹੈ ਕਿ ਨਹੀਂ, ਇਸ ਬਾਰੇ ਤਾਂ ਪਤਾ ਨਹੀਂ ਪਰ ਗੁਰਬਾਣੀ ਦੀ ਅੰਦਰਲੀ ਗਵਾਹੀ, ਭਗਤ ਕਬੀਰ ਜੀ ਦੇ ਲਫ਼ਜ਼ਾਂ ਵਿਚ ਇਹ ਹੈ ਕਿ ਜਗਤ ਸਮਝਦਾ ਹੈ ਗੁਰਬਾਣੀ ਇੱਕ ਗੀਤ ਹੀ ਹੈ ਪਰ ਇਹ ਤਾਂ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਹੈ, ਜੋ ਅਉਗੁਣਾਂ/ਵਿਕਾਰਾਂ ਕੋਲੋਂ ਜੀਂਦੇ ਜੀਅ ਛੁਟਕਾਰਾ ਦਿਵਾ ਕੇ ਜੀਵਨ ਮੁਕਤ ਨਾਂਹ ਕੇ ਮਰ ਕੇ ਮੁਕਤ (ਜੋ ਕਿ ਹਿੰਦੂ ਧਰਮ ਦਾ ਸਿਧਾਂਤ ਹੈ) ਕਰ ਦੇਂਦੀ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
—————————
ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ ॥ ਜਿਉ ਕਾਸੀ ਉਪਦੇਸੁ ਹੋਇ ਮਾਨਸ ਮਰਤੀ ਬਾਰ ॥੩॥ ਕੋਈ ਗਾਵੈ ਕੋ ਸੁਣੈ ਹਰਿ ਨਾਮਾ ਚਿਤੁ ਲਾਇ ॥ ਕਹੁ ਕਬੀਰ ਸੰਸਾ ਨਹੀ ਅੰਤਿ ਪਰਮ ਗਤਿ ਪਾਇ ॥੪॥੧॥੪॥੫੫॥ {ਪੰਨਾ 335}
ਅਰਥ: ਜਗਤ ਸਮਝਦਾ ਹੈ ਕਿ ਸਤਿਗੁਰੂ ਦਾ ਸ਼ਬਦ (ਕੋਈ ਸਧਾਰਨ ਜਿਹਾ) ਗੀਤ ਹੀ ਹੈ, ਪਰ ਇਹ ਤਾਂ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਹੈ (ਜੋ ਹਉਮੈ ਤੋਂ ਜਿਊਂਦਿਆਂ ਹੀ ਮੁਕਤੀ ਦਿਵਾਉਂਦੀ ਹੈ) ਜਿਵੇਂ ਕਾਂਸ਼ੀ ਵਿਚ ਮਨੁੱਖ ਨੂੰ ਮਰਨ ਵੇਲੇ (ਸ਼ਿਵ ਜੀ ਦਾ ਮੁਕਤੀ ਦਾਤਾ) ਉਪਦੇਸ਼ ਮਿਲਦਾ ਖ਼ਿਆਲ ਕੀਤਾ ਜਾਂਦਾ ਹੈ (ਭਾਵ, ਕਾਂਸ਼ੀ ਵਾਲਾ ਉਪਦੇਸ਼ ਤਾਂ ਮਰਨ ਪਿਛੋਂ ਅਸਰ ਕਰਦਾ ਹੋਵੇਗਾ, ਪਰ ਸਤਿਗੁਰੂ ਦਾ ਸ਼ਬਦ ਐਥੇ ਹੀ ਜੀਵਨ-ਮੁਕਤ ਕਰ ਦੇਂਦਾ ਹੈ) ।3।
ਜੋ ਭੀ ਮਨੁੱਖ ਪ੍ਰੇਮ ਨਾਲ ਪ੍ਰਭੂ ਦਾ ਨਾਮ ਗਾਉਂਦਾ ਹੈ ਜਾਂ ਸੁਣਦਾ ਹੈ, ਹੇ ਕਬੀਰ! ਆਖ– ਇਸ ਵਿਚ ਕੋਈ ਸ਼ੱਕ ਨਹੀਂ ਕਿ ਉਹ ਜ਼ਰੂਰ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ।4।1।4। 55।
ਬਾਕਮਾਲ ਜੁਆਬ ਵੀਰ ਜੀ
ਬਹੁਤ ਬਹੁਤ ਧੰਨਵਾਦ, ਭੈਣ ਜੀ!