Waheguru ji ka khalsa, Waheguru ji ki fateh
I was watching katha of Bhai pinderpal singh ji and he said that people do path simran, do ardas so they get sukh and alot of people ask for sukh but when you do path simran you must get dukh. I know that Gurbani always teach us to do path simran and ask for naam ki daat and darshan.
I’m not sure but i think he was giving reference to Sri Sukhmani Sahib Ji.
phul chuk di khima.
Dukh and Sukh are the two faces of the same coin and cannot be separated from each other. They are a part of life. If we accept the flow of life, then we get into the state of equipoise and bliss.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਗੁਰਬਾਣੀ ਦੁੱਖ ਤੇ ਸੁੱਖ ਨੂੰ ਇੱਕ ਕਰਕੇ ਜਾਣਨ ਅਰਥਾਤ ਆਤਮਿਕ ਤੌਰ ਤੇ ਅਡੋਲ ਰਹਿਣ ਦੀ ਸਿੱਖਿਆ ਦੇਂਦੀ ਹੈ :-
ਮਃ ੧ ॥ ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥ ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥ ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥੨॥ {ਪੰਨਾ 149}
ਅਰਥ: ਹੇ ਨਾਨਕ! (ਇਹ ਜੋ) ਦੁਖ ਛੱਡ ਕੇ ਸੁਖ ਪਏ ਮੰਗਦੇ ਹਨ, ਅਜੇਹਾ ਬੋਲਣਾ ਸਿਰ ਖਪਾਈ ਹੀ ਹੈ, ਸੁਖ ਤੇ ਦੁਖ ਦੋਵੇਂ ਪ੍ਰਭੂ ਦੇ ਦਰ ਤੋਂ ਕੱਪੜੇ ਮਿਲੇ ਹੋਏ ਹਨ ਜੋ, ਮਨੁੱਖ ਜਨਮ ਲੈ ਕੇ ਇਥੇ ਪਹਿਨਦੇ ਹਨ (ਭਾਵ, ਦੁੱਖਾਂ ਦੇ ਸੁਖਾਂ ਤੇ ਚੱਕਰ ਹਰੇਕ ਉੱਤੇ ਆਉਂਦੇ ਹੀ ਰਹਿੰਦੇ ਹਨ) ; ਸੋ ਜਿਸ ਦੇ ਸਾਹਮਣੇ ਇਤਰਾਜ਼ ਗਿਲਾ ਕੀਤਿਆਂ (ਅੰਤ) ਹਾਰ ਹੀ ਮੰਨਣੀ ਪੈਂਦੀ ਹੈ ਓਥੇ ਚੁੱਪ ਰਹਿਣਾ ਹੀ ਚੰਗਾ ਹੈ (ਭਾਵ ਰਜ਼ਾ ਵਿਚ ਤੁਰਨਾ ਸਭ ਤੋਂ ਚੰਗਾ ਹੈ) ।2।
ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ ਕਿ ‘ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥’ ਅਰਥਾਤ ‘ਉਹ ਮਨੁੱਖ ਦੁਖਾਂ ਸੁਖਾਂ ਨੂੰ ਇਕੋ ਜਿਹਾ ਜਾਣਦਾ ਹੈ, ਜਗਤ ਵਲੋਂ ਮਿਲਦੇ ਚੰਗੇ ਮੰਦੇ ਸਲੂਕ ਨੂੰ ਭੀ ਬਰਾਬਰ ਜਾਣ ਕੇ ਹੀ ਸਹਾਰਦਾ ਹੈ (ਇਹ ਸਭ ਕੁਝ ਹਰਿ-ਨਾਮ ਦੀ ਬਰਕਤਿ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਿਆ ਦੇਂਦੇ ਹਨ ਕਿ ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਸਚਿਆਰ/ਗੁਣਵਾਨ ਅਰਥਾਤ ਗੁਰਮੁਖ ਬਣ ਕੇ, ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਆਤਮਿਕ ਅਡੋਲਤਾ (Spiritual equipoise) ਤੇ ਆਤਮਿਕ ਆਨੰਦ (Spiritual bliss) ਦੀ ਅਵਸਥਾ ਮਿਲਦੀ ਹੈ ਜਿਸ ਦਾ ਸਦਕਾ ਦੁੱਖ ਅਤੇ ਸੁਖ ਦੋਨੋਂ ਇੱਕੇ ਜਿਹੇ ਲੱਗਦੇ ਹਨ ਅਰਥਾਤ ਮਨੁੱਖ ਆਤਮਿਕ ਤੌਰ ਤੇ ਅਡੋਲ ਰਹਿੰਦਾ ਹੈ।
ਇਸ ਲਈ ਸਿੱਖ/ਮਨੁੱਖ ਨੇ ਇਸ ਅਵਸਥਾ ਵਿਚ ਪਹੁੰਚਣ ਦਾ ਉਪਰਾਲਾ ਕਰਨਾ ਹੈ ਤਾਂ ਜੋ ਦੁਖ ਅਤੇ ਸੁਖ ਵਿਚ ਕੋਈ ਫ਼ਰਕ ਹੀ ਨਾਂਹ ਲੱਗੇ।
ਆਸ ਹੈ ਕਿ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਦਾ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
Respected Brother/Sister,
Waheguru ji ka Khalsa, Waheguru ji ki Fateh!
In your question, you have mentioned that Bhai Pinderpal Singh referred to Sukhmani Sahib in his vayakhya about ‘Sukh’ and ‘Dukh’. Please refer to the following two Pauris of 3rd Ashtpadi of Sukhmani Sahib and their meanings:
ਚਾਰਿ ਪਦਾਰਥ ਜੇ ਕੋ ਮਾਗੈ ॥ ਸਾਧ ਜਨਾ ਕੀ ਸੇਵਾ ਲਾਗੈ ॥ ਜੇ ਕੋ ਆਪੁਨਾ ਦੂਖੁ ਮਿਟਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਗਾਵੈ ॥ ਜੇ ਕੋ ਅਪੁਨੀ ਸੋਭਾ ਲੋਰੈ ॥ ਸਾਧਸੰਗਿ ਇਹ ਹਉਮੈ ਛੋਰੈ ॥ ਜੇ ਕੋ ਜਨਮ ਮਰਣ ਤੇ ਡਰੈ ॥ ਸਾਧ ਜਨਾ ਕੀ ਸਰਨੀ ਪਰੈ ॥ ਜਿਸੁ ਜਨ ਕਉ ਪ੍ਰਭ ਦਰਸ ਪਿਆਸਾ ॥ ਨਾਨਕ ਤਾ ਕੈ ਬਲਿ ਬਲਿ ਜਾਸਾ ॥੫॥ {ਪੰਨਾ 266}
ਅਰਥ: ਜੇ ਕੋਈ ਮਨੁੱਖ (ਧਰਮ, ਅਰਥ, ਕਾਮ, ਮੋਖ) ਚਾਰ ਪਦਾਰਥਾਂ ਦਾ ਲੋੜਵੰਦ ਹੋਵੇ, (ਤਾਂ ਉਸ ਨੂੰ ਚਾਹੀਦਾ ਹੈ ਕਿ) ਗੁਰਮੁਖਾਂ ਦੀ ਸੇਵਾ ਵਿਚ ਲੱਗੇ।
ਜੇ ਕੋਈ ਮਨੁੱਖ ਆਪਣਾ ਦੁੱਖ ਮਿਟਾਣਾ ਚਾਹੇ ਤਾਂ ਪ੍ਰਭੂ ਦਾ ਨਾਮ ਸਦਾ ਹਿਰਦੇ ਵਿਚ ਸਿਮਰੇ।
ਜੇ ਕੋਈ ਮਨੁੱਖ ਆਪਣੀ ਸੋਭਾ ਚਾਹੁੰਦਾ ਹੋਵੇ ਹੈ ਤਾਂ ਸਤਸੰਗ ਵਿਚ (ਰਹਿ ਕੇ) ਇਸ ਹਉਮੈ ਦਾ ਤਿਆਗ ਕਰੇ।
ਜੇ ਕੋਈ ਮਨੁੱਖ ਜਨਮ ਮਰਨ (ਦੇ ਗੇੜ) ਤੋਂ ਡਰਦਾ ਹੋਵੇ, ਤਾਂ ਉਹ ਸੰਤਾਂ ਦੀ ਚਰਨੀਂ ਲੱਗੇ।
ਹੇ ਨਾਨਕ! (ਆਖ ਕਿ) ਜਿਸ ਮਨੁੱਖ ਨੂੰ ਪ੍ਰਭੂ ਦੇ ਦੀਦਾਰ ਦੀ ਤਾਂਘ ਹੈ, ਮੈਂ ਉਸ ਤੋਂ ਸਦਾ ਸਦਕੇ ਜਾਵਾਂ।5।
———-
ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥ ਸਾਧਸੰਗਿ ਜਾ ਕਾ ਮਿਟੈ ਅਭਿਮਾਨੁ ॥ ਆਪਸ ਕਉ ਜੋ ਜਾਣੈ ਨੀਚਾ ॥ ਸੋਊ ਗਨੀਐ ਸਭ ਤੇ ਊਚਾ ॥ ਜਾ ਕਾ ਮਨੁ ਹੋਇ ਸਗਲ ਕੀ ਰੀਨਾ ॥ ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ ॥ ਮਨ ਅਪੁਨੇ ਤੇ ਬੁਰਾ ਮਿਟਾਨਾ ॥ ਪੇਖੈ ਸਗਲ ਸ੍ਰਿਸਟਿ ਸਾਜਨਾ ॥ ਸੂਖ ਦੂਖ ਜਨ ਸਮ ਦ੍ਰਿਸਟੇਤਾ ॥ ਨਾਨਕ ਪਾਪ ਪੁੰਨ ਨਹੀ ਲੇਪਾ ॥੬॥ {ਪੰਨਾ 266}
ਅਰਥ: ਸਤ ਸੰਗ ਵਿਚ (ਰਹਿ ਕੇ) ਜਿਸ ਮਨੁੱਖ ਦਾ ਅਹੰਕਾਰ ਮਿਟ ਜਾਂਦਾ ਹੈ, (ਉਹ) ਮਨੁੱਖ ਸਾਰੇ ਮਨੁੱਖਾਂ ਵਿਚੋਂ ਵੱਡਾ ਹੈ।
ਜੋ ਮਨੁੱਖ ਆਪਣੇ ਆਪ ਨੂੰ (ਸਾਰਿਆਂ ਨਾਲੋਂ) ਮੰਦ-ਕਰਮੀ ਖ਼ਿਆਲ ਕਰਦਾ ਹੈ, ਉਸ ਨੂੰ ਸਾਰਿਆਂ ਨਾਲੋਂ ਚੰਗਾ ਸਮਝਣਾ ਚਾਹੀਦਾ ਹੈ।
ਜਿਸ ਮਨੁੱਖ ਦਾ ਮਨ ਸਭਨਾਂ ਦੇ ਚਰਨਾਂ ਦੀ ਧੂੜ ਹੁੰਦਾ ਹੈ (ਭਾਵ, ਜੋ ਸਭ ਨਾਲ ਗਰੀਬੀ-ਸੁਭਾਉ ਵਰਤਦਾ ਹੈ) ਉਸ ਮਨੁੱਖ ਨੇ ਹਰੇਕ ਸਰੀਰ ਵਿਚ ਪ੍ਰਭੂ ਦੀ ਸੱਤਾ ਪਛਾਣ ਲਈ ਹੈ।
ਜਿਸ ਨੇ ਆਪਣੇ ਮਨ ਵਿਚੋਂ ਬੁਰਾਈ ਮਿਟਾ ਦਿੱਤੀ ਹੈ, ਉਹ ਸਾਰੀ ਸ੍ਰਿਸ਼ਟੀ (ਦੇ ਜੀਵਾਂ ਨੂੰ ਆਪਣਾ) ਮਿਤ੍ਰ ਵੇਖਦਾ ਹੈ।
ਹੇ ਨਾਨਕ! (ਇਹੋ ਜਿਹੇ) ਮਨੁੱਖ ਸੁਖਾਂ ਤੇ ਦੁਖਾਂ ਨੂੰ ਇਕੋ ਜਿਹਾ ਸਮਝਦੇ ਹਨ, (ਤਾਹੀਏਂ) ਪਾਪ ਤੇ ਪੁੰਨ ਦਾ ਉਹਨਾਂ ਉਤੇ ਅਸਰ ਨਹੀਂ ਹੁੰਦਾ (ਭਾਵ, ਨਾਹ ਕੋਈ ਮੰਦਾ ਕਰਮ ਉਹਨਾਂ ਦੇ ਮਨ ਨੂੰ ਫਸਾ ਸਕਦਾ ਹੈ, ਤੇ ਨਾਹ ਹੀ ਸੁਰਗ ਆਦਿਕ ਦਾ ਲਾਲਚ ਕਰ ਕੇ ਜਾਂ ਦੁੱਖ ਕਲੇਸ਼ ਤੋਂ ਡਰ ਕੇ ਉਹ ਪੁੰਨ ਕਰਮ ਕਰਦੇ ਹਨ, ਉਹਨਾਂ ਦਾ ਸੁਭਾਵ ਹੀ ਨੇਕੀ ਕਰਨਾ ਬਣ ਜਾਂਦਾ ਹੈ) ।6।
You can observe that In the 5th Pauri, Guru Sahib is teaching us that if you want to get rid of Dukh then you should remember Akalpurakh in your mind all the time.
Further, in the 6th Pauri Guru Sahib is teaching us that the person, who has become righteous/ virtuous, considers Sukh and Dukh the same, which means that he has achieved the stage of spiritual equipoise and spiritual bliss, in which there is no difference between Sukh and Dukh.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother