What does it mean to fully surrender to Waheguru's hukam (divine will), and how can we cultivate acceptance of difficult circumstances?
What does it mean to fully surrender to Waheguru's hukam (divine will), and how can we cultivate acceptance of difficult circumstances?
Share
Respected Brother/Sister,
Waheguru ji ka Khalsa, Waheguru ji ki Fateh!
In response to your question about Hukam (Divine Will) , the undersigned is just quoting from the first three Pauris of Jap Baani at Pannas 1-2 of Guru Granth Sahib:-
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥
ਅਰਥ: (ਤਾਂ ਫਿਰ) ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ? ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ) । ਹੇ ਨਾਨਕ! (ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ।1।
ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥
ਅਰਥ: ਅਕਾਲ ਪੁਰਖ ਦੇ ਹੁਕਮ ਅਨੁਸਾਰ ਸਾਰੇ ਸਰੀਰ ਬਣਦੇ ਹਨ, (ਪਰ ਇਹ) ਹੁਕਮ ਦੱਸਿਆ ਨਹੀਂ ਜਾ ਸਕਦਾ ਕਿ ਕਿਹੋ ਜਿਹਾ ਹੈ। ਰੱਬ ਦੇ ਹੁਕਮ ਅਨੁਸਾਰ ਹੀ ਸਾਰੇ ਜੀਵ ਜੰਮ ਪੈਂਦੇ ਹਨ ਅਤੇ ਹੁਕਮ ਅਨੁਸਾਰ ਹੀ (ਰੱਬ ਦੇ ਦਰ ‘ਤੇ) ਸ਼ੋਭਾ ਮਿਲਦੀ ਹੈ।
ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥
ਅਰਥ: ਰੱਬ ਦੇ ਹੁਕਮ ਵਿਚ ਕੋਈ ਮਨੁੱਖ ਚੰਗਾ (ਬਣ ਜਾਂਦਾ) ਹੈ, ਕੋਈ ਭੈੜਾ। ਉਸ ਦੇ ਹੁਕਮ ਵਿਚ ਹੀ (ਆਪਣੇ ਕੀਤੇ ਹੋਏ ਕਰਮਾਂ ਦੇ) ਲਿਖੇ ਅਨੁਸਾਰ ਦੁੱਖ ਤੇ ਸੁਖ ਭੋਗੀਦੇ ਹਨ। ਹੁਕਮ ਵਿਚ ਹੀ ਕਦੀ ਮਨੁੱਖਾਂ ਉੱਤੇ (ਅਕਾਲ ਪੁਰਖ ਦੇ ਦਰ ਤੋਂ) ਬਖ਼ਸ਼ਸ਼ ਹੁੰਦੀ ਹੈ, ਅਤੇ ਉਸ ਦੇ ਹੁਕਮ ਵਿਚ ਹੀ ਕਈ ਮਨੁੱਖ ਨਿੱਤ ਜਨਮ ਮਰਨ ਦੇ ਗੇੜ ਵਿਚ ਭਵਾਈਦੇ ਹਨ।
ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥
ਅਰਥ: ਹਰੇਕ ਜੀਵ ਰੱਬ ਦੇ ਹੁਕਮ ਵਿਚ ਹੀ ਹੈ, ਕੋਈ ਜੀਵ ਹੁਕਮ ਤੋਂ ਬਾਹਰ (ਭਾਵ, ਹੁਕਮ ਤੋ ਆਕੀ) ਨਹੀਂ ਹੋ ਸਕਦਾ। ਹੇ ਨਾਨਕ! ਜੇ ਕੋਈ ਮਨੁੱਖ ਅਕਾਲ ਪੁਰਖ ਦੇ ਹੁਕਮ ਨੂੰ ਸਮਝ ਲਏ ਤਾਂ ਫਿਰ ਉਹ ਸੁਆਰਥ ਦੀਆਂ ਗੱਲਾਂ ਨਹੀਂ ਕਰਦਾ (ਭਾਵ, ਫਿਰ ਉਹ ਸੁਆਰਥੀ ਜੀਵਨ ਛੱਡ ਦੇਂਦਾ ਹੈ) ।2।
ਭਾਵ: ਪ੍ਰਭੂ ਦੇ ਹੁਕਮ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਪਰ ਉਹ ਥੋੜ੍ਹ = ਵਿਤਾ ਨਹੀਂ ਰਹਿੰਦਾ।
ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥
ਅਰਥ: ਕ੍ਰੋੜਾਂ ਹੀ ਜੀਵਾਂ ਨੇ ਬੇਅੰਤ ਵਾਰੀ (ਅਕਾਲ ਪੁਰਖ ਦੇ ਹੁਕਮ ਦਾ) ਵਰਣਨ ਕੀਤਾ ਹੈ, ਪਰ ਹੁਕਮ ਦੇ ਵਰਣਨ ਕਰਨ ਦੀ ਤੋਟ ਨਹੀਂ ਆ ਸਕੀ (ਭਾਵ, ਵਰਣਨ ਕਰ ਕਰ ਕੇ ਹੁਕਮ ਦਾ ਅੰਤ ਨਹੀਂ ਪੈ ਸਕਿਆ, ਹੁਕਮ ਦਾ ਸਹੀ ਸਰੂਪ ਨਹੀਂ ਲੱਭ ਸਕਿਆ) ।
ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥੩॥
ਅਰਥ: ਹੁਕਮ ਵਾਲੇ ਰੱਬ ਦਾ ਹੁਕਮ ਹੀ (ਸੰਸਾਰ ਦੀ ਕਾਰ ਵਾਲਾ) ਰਸਤਾ ਚਲਾ ਰਿਹਾ ਹੈ। ਹੇ ਨਾਨਕ! ਉਹ ਨਿਰੰਕਾਰ ਸਦਾ ਵੇਪਰਵਾਹ ਹੈ ਤੇ ਪਰਸੰਨ ਹੈ। (ਭਾਵ, ਭਾਵੇਂ ਰੱਬ ਹਰ ਵੇਲੇ ਸੰਸਾਰ ਦੇ ਬੇਅੰਤ ਜੀਵਾਂ ਨੂੰ ਅਤੁੱਟ ਪਦਾਰਥ ਤੇ ਰਿਜ਼ਕ ਪਹੁੰਚਾ ਰਿਹਾ ਹੈ, ਪਰ ਏਡੀ ਵੱਡੀ ਕਾਰ ਨਾਲ ਉਸ ਨੂੰ ਕੋਈ ਘਬਰਾਹਟ ਨਹੀਂ ਹੈ। ਉਹ ਸਦਾ ਖਿੜਿਆ ਹੋਇਆ ਹੈ। ਉਸ ਨੂੰ ਏਡੇ ਵੱਡੇ ਪਸਾਰੇ ਵਿਚ ਖਚਿਤ ਨਹੀਂ ਹੋਣਾ ਪੈਂਦਾ। ਉਸ ਦੀ ਇਕ ਹੁਕਮ = ਰੂਪ ਸੱਤਾ ਹੀ ਸਾਰੇ ਵਿਹਾਰ ਨੂੰ ਨਿਬਾਹ ਰਹੀ ਹੈ) ।3।
ਭਾਵ: ਪ੍ਰਭੂ ਦੇ ਵੱਖੋ = ਵੱਖਰੇ ਕੰਮ ਵੇਖ ਕੇ ਮਨੁੱਖ ਆਪੋ ਆਪਣੀ ਸਮਝ ਅਨੁਸਾਰ ਪ੍ਰਭੂ ਦੀ ਹੁਕਮ = ਰੂਪ ਤਾਕਤ ਦਾ ਅੰਦਾਜ਼ਾ ਲਾਂਦੇ ਚਲੇ ਆ ਰਹੇ ਹਨ, ਪਰ ਕਿਸੇ ਪਾਸੋਂ ਮੁਕੰਮਲ ਅੰਦਾਜ਼ਾ ਲੱਗ ਨਹੀਂ ਸਕਿਆ।
From the quotes of Jap Baani and their meanings given above , you can see that Guru Sahib is teaching us that everything and everyone is in Akalpurakh’s Hukam but the said Hukam is not describable. Many persons have tried to describe the Hukam but have not been successful. Those, who have understood this, have been saved from being egoistic.
It has , however, been made clear the the persons live a happy or miserable life, in his Hukam, based on their deeds (ਕਰਮ).
Once a person has understood and lives life in His Hukam, he gets rid of vices (i.e. keeps control on vices) and becomes a righteous/virtuous person (Gurmukh). He, thus, achieves the goal of becoming one with Akalpurakh and Shabad Guru, who are embodiment of each other and reaches the state of spiritual equipoise (ਆਤਮਿਕ ਅਡੋਲਤਾ) and spiritual bliss (ਆਤਮਿਕ ਆਨੰਦ).
As taught by Guru Sahib, at Panna 515 of Guru Granth Sahib, such a person, who, lives in His Hukam and remains one with Akalpurakh, always does Simran:-
ਸਲੋਕੁ ਮਃ ੩ ॥ ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥ ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥ {ਪੰਨਾ 515}
ਅਰਥ: ਜੋ ਪ੍ਰਭੂ ਆਕਾਰ-ਰਹਿਤ ਹੈ; ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ; ਜੋ ਅਪਹੁੰਚ ਹੈ, ਜਿਸ ਦੀ ਥਾਹ ਨਹੀਂ ਪਾਈ ਜਾ ਸਕਦੀ, ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ, ਜਿਸ ਦਾ ਕੀਤਾ ਹੋਇਆ ਹੀ ਸਭ ਕੁਝ ਹੋ ਰਿਹਾ ਹੈ, ਉਸ ਦੀ ਸਿਫ਼ਤਿ-ਸਾਲਾਹ ਉਸੇ ਦਾ ਰੂਪ ਹੈ। ਉਸ ਦਾ ਨਾਮ ਜੀਵਾਂ ਨੂੰ ਆਤਮਕ ਜੀਵਨ ਦੇਣ ਵਾਲਾ ਹੈ, ਪਰ ਉਸ ਦੀ ਪ੍ਰਾਪਤੀ ਕਿਸੇ ਗੁਰਮੁਖ ਨੂੰ ਹੀ ਹੁੰਦੀ ਹੈ। ਸਿਫ਼ਤਿ-ਸਾਲਾਹ ਦੀ ਦਾਤਿ ਭਾਗਾਂ ਨਾਲ ਹੀ ਮਿਲਦੀ ਹੈ, ਜਿਸ ਨੂੰ ਮੇਹਰ ਕਰ ਕੇ ਆਪ ਪ੍ਰਭੂ ਦੇਂਦਾ ਹੈ, ਹੇ ਨਾਨਕ! ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਨੂੰ ਸਿਫ਼ਤਿ-ਸਾਲਾਹ ਦੀ ਦਾਤਿ ਮਿਲਦੀ ਹੈ, ਉਹ ਹਰ ਵੇਲੇ ਪ੍ਰਭੂ ਦਾ ਨਾਮ ਜਪਦਾ ਹੈ।੧।
The final goal is to achieve spiritual emancipation/salvation in this life itself (ਜੀਵਨ ਮੁਕਤ ਹੋ ਜਾਂਦਾ ਹੈ).
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
ਸੂਹੀ ਮਹਲਾ ੪ ॥ ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥ ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥ ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥ ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ ॥ ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥ ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥ ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥ ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥ ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥ ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥ {ਪੰਨਾ 736}
ਅਰਥ: ਹੇ ਮੇਰੇ ਪ੍ਰਭੂ ਜੀ! ਹਰੇਕ ਜੀਵ ਤੇਰੇ ਵੱਸ ਵਿਚ ਹੈ। ਅਸਾਂ ਜੀਵਾਂ ਵਿਚ ਕੋਈ ਸਮਰਥਾ ਨਹੀਂ ਹੈ ਕਿ (ਤੈਥੋਂ ਬਾਹਰਾ) ਕੁਝ ਕਰ ਸਕੀਏ। ਹੇ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ, ਸਾਡੇ ਉਤੇ ਮੇਹਰ ਕਰ।੧।ਰਹਾਉ।
ਹੇ ਭਾਈ! ਜੋ ਕੁਝ ਜਗਤ ਵਿਚ ਬਣਿਆ ਹੈ ਜੋ ਕੁਝ ਕਰ ਰਿਹਾ ਹੈ, ਇਹ ਸਭ ਰਜ਼ਾ ਦਾ ਮਾਲਕ ਪਰਮਾਤਮਾ ਕਰ ਰਿਹਾ ਹੈ। ਅਸੀ ਜੀਵ (ਤਾਂ ਹੀ) ਕੁਝ ਕਰੀਏ, ਜੇ ਕਰ ਸਕਦੇ ਹੋਵੀਏ। ਅਸਾਂ ਜੀਵਾਂ ਦਾ ਕੀਤਾ ਕੁਝ ਨਹੀਂ ਹੋ ਸਕਦਾ। ਜਿਵੇਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਤਿਵੇਂ ਜੀਵਾਂ ਨੂੰ ਰੱਖਦਾ ਹੈ।੧।
ਹੇ ਪ੍ਰਭੂ! ਇਹ ਜਿੰਦ, ਇਹ ਸਰੀਰ, ਸਭ ਕੁਝ (ਹਰੇਕ ਜੀਵ ਨੂੰ) ਤੂੰ ਆਪ ਹੀ ਦਿੱਤਾ ਹੈ, ਤੂੰ ਆਪ ਹੀ (ਹਰੇਕ ਜੀਵ ਨੂੰ) ਕੰਮ ਵਿਚ ਲਾਇਆ ਹੋਇਆ ਹੈ। ਜਿਹੋ ਜਿਹਾ ਹੁਕਮ ਤੂੰ ਕਰਦਾ ਹੈਂ, ਜੀਵ ਉਹੋ ਜਿਹਾ ਹੀ ਕੰਮ ਕਰਦਾ ਹੈ (ਜੀਵ ਉਹੋ ਜਿਹਾ ਬਣਦਾ ਹੈ) ਜਿਹੋ ਜਿਹਾ ਤੂੰ ਧੁਰ ਦਰਗਾਹ ਤੋਂ (ਉਸ ਦੇ ਮੱਥੇ ਉਤੇ) ਲੇਖ ਲਿਖ ਕੇ ਰੱਖ ਦਿੱਤਾ ਹੈ।੨।
ਹੇ ਪ੍ਰਭੂ! ਤੂੰ ਪੰਜ ਤੱਤ ਬਣਾ ਕੇ ਸਾਰੀ ਦੁਨੀਆ ਪੈਦਾ ਕੀਤੀ ਹੈ। ਜੇ (ਤੈਥੋਂ ਬਾਹਰਾ) ਜੀਵ ਪਾਸੋਂ ਕੁਝ ਹੋ ਸਕਦਾ ਹੋਵੇ, ਤਾਂ ਉਹ ਬੇਸ਼ੱਕ ਛੇਵਾਂ ਤੱਤ ਬਣਾ ਕੇ ਵਿਖਾ ਦੇਵੇ। ਹੇ ਪ੍ਰਭੂ! ਕਈ ਜੀਵਾਂ ਨੂੰ ਤੂੰ ਗੁਰੂ ਮਿਲਾ ਕੇ ਆਤਮਕ ਜੀਵਨ ਦੀ ਸੂਝ ਬਖ਼ਸ਼ਦਾ ਹੈਂ। ਕਈ ਜੀਵਾਂ ਨੂੰ ਤੂੰ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲਾ ਬਣਾ ਦੇਂਦਾ ਹੈਂ। ਫਿਰ ਉਹ (ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਦੁੱਖੀ ਹੁੰਦਾ ਰਹਿੰਦਾ ਹੈ।੩।
ਹੇ ਭਾਈ! ਮੈਂ (ਤਾਂ) ਮੂਰਖ ਹਾਂ, ਨੀਵੇਂ ਜੀਵਨ ਵਾਲਾ ਹਾਂ, ਮੈਂ ਪਰਮਾਤਮਾ ਦੀ ਬਜ਼ੁਰਗੀ ਬਿਆਨ ਨਹੀਂ ਕਰ ਸਕਦਾ। ਹੇ ਹਰੀ! ਦਾਸ ਨਾਨਕ ਉਤੇ ਮੇਹਰ ਕਰ, (ਇਹ) ਅੰਞਾਣ ਦਾਸ ਤੇਰੀ ਸਰਨ ਆ ਪਿਆ ਹੈ।੪।੪।੧੫।੨੪।
ਪਉੜੀ ॥ ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥ ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥ ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥ ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥ ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥ ਜਿਨ੍ਹ੍ਹੀ ਪਛਾਤਾ ਹੁਕਮੁ ਤਿਨ੍ਹ੍ਹ ਕਦੇ ਨ ਰੋਵਣਾ ॥ ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮॥ {ਪੰਨਾ 523}
ਅਰਥ: (ਹੇ ਪ੍ਰਭੂ! ਜਗਤ ਵਿਚ) ਉਸੇ ਤਰ੍ਹਾਂ ਵਰਤਾਰਾ ਵਰਤਦਾ ਹੈ ਜਿਵੇਂ ਤੇਰਾ ਹੁਕਮ ਹੁੰਦਾ ਹੈ, ਜਿਥੇ ਜਿਥੇ ਤੂੰ ਆਪ (ਜੀਵਾਂ ਨੂੰ) ਰੱਖਦਾ ਹੈਂ, ਓਥੇ ਹੀ (ਜੀਵ) ਜਾ ਖਲੋਂਦੇ ਹਨ; ਜੋ ਜੀਵ ਤੇਰੇ ਨਾਮ ਦੇ ਪਿਆਰ ਵਿਚ (ਰਹਿੰਦੇ) ਹਨ ਉਹ ਭੈੜੀ ਮੱਤ ਧੋ ਲੈਂਦੇ ਹਨ, ਹੇ ਨਿਰੰਕਾਰ! ਤੈਨੂੰ ਸਿਮਰ ਸਿਮਰ ਕੇ ਭਟਕਣਾ ਤੇ ਡਰ ਦੂਰ ਕਰ ਲੈਂਦੇ ਹਨ। ਜੋ ਮਨੁੱਖ ਤੇਰੇ ਪਿਆਰ ਵਿਚ ਰੰਗੇ ਜਾਂਦੇ ਹਨ ਉਹ ਜੂਨਾਂ ਵਿਚ ਨਹੀਂ ਪਾਏ ਜਾਂਦੇ, ਅੰਦਰ ਬਾਹਰ (ਹਰ ਥਾਂ) ਉਹ ਇਕ (ਤੈਨੂੰ ਹੀ) ਅੱਖਾਂ ਨਾਲ ਵੇਖਦੇ ਹਨ।
ਹੇ ਨਾਨਕ! ਜਿਨ੍ਹਾਂ ਨੇ ਪ੍ਰਭੂ ਦਾ ਹੁਕਮ ਪਛਾਣਿਆ ਹੈ ਉਹ ਕਦੇ ਪਛੁਤਾਂਦੇ ਨਹੀਂ (ਕਿਉਂਕਿ ਉਹ ਕਿਸੇ ਵਿਕਾਰ ਵਿਚ ਫਸਦੇ ਹੀ ਨਹੀਂ, ਸਗੋਂ) ਪ੍ਰਭੂ ਦਾ ਨਾਮ-ਰੂਪ ਬਖ਼ਸ਼ੀਸ਼ (ਸਦਾ ਆਪਣੇ) ਮਨ ਵਿਚ ਪਰੋਈ ਰੱਖਦੇ ਹਨ।੧੮।
Follow the path shown by the fifth Guru Sahib, Guru Arjan Dev ji. To be calm and composed in every situation is to accept the Divine Hukam. To see lessons and experience even in adverse situations is accepting the Divine Hukam.