Waheguru Ji Ka Khalsa Waheguru Ji Ki Fateh.
Is Swarag and Narak state of mind or a place one transcend to according to gurbani?
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Waheguru Ji Ka Khalsa Waheguru Ji Ki Fateh.
Is Swarag and Narak state of mind or a place one transcend to according to gurbani?
ਸਤਿਕਾਰ ਯੋਗ ਵੀਰ ਸੁਰਜੀਤ ਸੈਨੀ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਬੀਰ ਜੀ ਦੀ ਬਾਣੀ ਦੀਆਂ ਤੁੱਕਾਂ, ਸਲੋਕ ਅਤੇ ਉਨ੍ਹਾਂ ਦੇ ਅਰਥ ਹੇਠਾਂ ਦੇ ਰਿਹਾ ਹੈ। ਹੋਰ ਵੀ ਗੁਰੂ ਗ੍ਰੰਥ ਸਾਹਿਬ ਵਿਚ ਇਸ ਵਿਸ਼ੇ ਤੇ ਬਹੁਤ ਸਾਰੇ ਸ਼ਬਦ ਹਨ।
ਤੁਸੀਂ ਦੇਖੋਗੇ ਕਿ ਕਬੀਰ ਜੀ ਨਾਂਹ ਕੇਵਲ ਸਵਰਗ ਤੇ ਨਰਕ ਨੂੰ ਰੱਦ ਕਰ ਰਹੇ ਹਨ, ਬਲਕਿ ਇਹ ਵਿਚਾਰ ਦੇ ਰਹੇ ਹਨ ਕਿ ਸਤਿਗੁਰੂ ਦੀ ਕਿਰਪਾ ਨਾਲ ਮੈਂ ਸੁਰਗ ਦੀ ਲਾਲਸਾ ਅਤੇ ਨਰਕ ਦੇ ਡਰ ਤੋਂ ਬਚ ਗਿਆ ਹਾਂ:-
ਕਵਨੁ ਨਰਕੁ ਕਿਆ ਸੁਰਗੁ ਬਿਚਾਰਾ ਸੰਤਨ ਦੋਊ ਰਾਦੇ ॥ ਹਮ ਕਾਹੂ ਕੀ ਕਾਣਿ ਨ ਕਢਤੇ ਅਪਨੇ ਗੁਰ ਪਰਸਾਦੇ ॥੫॥ ਅਬ ਤਉ ਜਾਇ ਚਢੇ ਸਿੰਘਾਸਨਿ ਮਿਲੇ ਹੈ ਸਾਰਿੰਗਪਾਨੀ ॥ ਰਾਮ ਕਬੀਰਾ ਏਕ ਭਏ ਹੈ ਕੋਇ ਨ ਸਕੈ ਪਛਾਨੀ ॥੬॥੩॥ {ਪੰਨਾ 969}
ਅਰਥ: (ਇਹ ਲੋਕ ਆਖਦੇ ਹਨ ਕਿ ਕਾਸ਼ੀ ਵਿਚ ਰਹਿਣ ਵਾਲਾ ਸੁਰਗ ਮਾਣਦਾ ਹੈ, ਪਰ) ਨਰਕ ਕੀਹ, ਤੇ, ਵਿਚਾਰਾ ਸੁਰਗ ਕੀਹ? ਸੰਤਾਂ ਨੇ ਦੋਵੇਂ ਹੀ ਰੱਦ ਕਰ ਦਿੱਤੇ ਹਨ; ਕਿਉਂਕਿ ਸੰਤ ਆਪਣੇ ਗੁਰੂ ਦੀ ਕਿਰਪਾ ਨਾਲ (ਨਾਹ ਸੁਰਗ ਤੇ ਨਾਹ ਨਰਕ) ਕਿਸੇ ਦੇ ਭੀ ਮੁਥਾਜ ਨਹੀਂ ਹਨ।5।
ਆਪਣੇ ਗੁਰੂ ਦੀ ਕਿਰਪਾ ਨਾਲ) ਮੈਂ ਹੁਣ ਉੱਚੇ ਆਤਮਕ ਟਿਕਾਣੇ ਤੇ ਅੱਪੜ ਗਿਆ ਹਾਂ, ਜਿੱਥੇ ਮੈਨੂੰ ਪਰਮਾਤਮਾ ਮਿਲ ਪਿਆ ਹੈ। ਮੈਂ ਕਬੀਰ ਅਤੇ ਮੇਰਾ ਰਾਮ ਇੱਕ-ਰੂਪ ਹੋ ਗਏ ਹਾਂ, ਕੋਈ ਸਾਡੇ ਵਿਚ ਫ਼ਰਕ ਨਹੀ ਦੱਸ ਸਕਦਾ।6।3।
ਕਬੀਰ ਸੁਰਗ ਨਰਕ ਤੇ ਮੈ ਰਹਿਓ ਸਤਿਗੁਰ ਕੇ ਪਰਸਾਦਿ ॥ ਚਰਨ ਕਮਲ ਕੀ ਮਉਜ ਮਹਿ ਰਹਉ ਅੰਤਿ ਅਰੁ ਆਦਿ ॥੧੨੦॥
ਅਰਥ: ਹੇ ਕਬੀਰ! ਮੈਂ ਤਾਂ ਸਦਾ ਹੀ ਪਰਮਾਤਮਾ ਦੇ ਸੋਹਣੇ ਚਰਨਾਂ (ਦੀ ਯਾਦ) ਦੇ ਹੁਲਾਰੇ ਵਿਚ ਰਹਿੰਦਾ ਹਾਂ; (ਤੇ ਇਸ ਤਰ੍ਹਾਂ) ਆਪਣੇ ਸਤਿਗੁਰੂ ਦੀ ਕਿਰਪਾ ਨਾਲ ਮੈਂ ਸੁਰਗ (ਦੀ ਲਾਲਸਾ) ਅਤੇ ਨਰਕ (ਦੇ ਡਰ) ਤੋਂ ਬਚ ਗਿਆ ਹਾਂ ।120।
ਅੱਗੇ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1243 ਤੇ ਆਪਣੇ ਉਚਾਰਨ ਕੀਤੇ ਸਲੋਕ ਵਿਚ ਵੇਦਾਂ ਦੀ ਤੇ ਸ਼ਬਦ ਗੁਰੂ ਦੀ ਤਾਲੀਮ ਦਾ ਨਿਖੇੜਾ ਕਰ ਕੇ ਦੱਸਿਆ ਹੈ। ਵੇਦਾਂ ਅਨੁਸਾਰ ਜੀਵ ਦਾ ਕੀਤਾ ਹੋਇਆ ਪੁੰਨ-ਕਰਮ ਉਸ ਦੇ ਵਾਸਤੇ ਸਵਰਗ ਮਿਲਣ ਦਾ ਸਬੱਬ ਬਣਦਾ ਹੈ ਤੇ ਪਾਪ ਜੀਵ ਲਈ ਨਰਕ ਵਿਚ ਪੈਣ ਦਾ ਕਾਰਨ ਹੋ ਜਾਂਦਾ ਹੈ। ਗੁਰੂ ਸਾਹਿਬ ਅਨੁਸਾਰ ਪਾਪ ਤੇ ਪੁੰਨ ਦੇ ਫਲ ਦੱਸ ਕੇ ਵੇਦ ਤਾਂ ਵਪਾਰ ਦੀਆਂ ਗੱਲਾਂ ਕਰਦਾ ਹੈ ਤੇ ਕਰਮਕਾਡਾਂ ਦੀ ਸਿੱਖਿਆ ਦੇਂਦਾ ਹੈ ਪਰ ਗੁਰੂ ਸਾਹਿਬ ਦੀ ਸਿੱਖਿਆ ਅਨੁਸਾਰ ਸਿੱਖ/ਮਨੁੱਖ ਨੇ, ਪ੍ਰਭੂ ਦੀ ਮਿਹਰ ਸਦਕਾ, ਸ਼ਬਦ ਗੁਰੂ ਤੋਂ ਪ੍ਰਭੂ ਦੇ ਗੁਣਾਂ ਦਾ ਗਿਆਨ ਲੈਣਾ ਹੈ ਤੇ ਆਪਣਾ ਰਤਨ ਜਨਮ ਸਫ਼ਲ ਕਰਨਾ ਹੈ:-
ਮਃ ੧ ॥ ਬੇਦੁ ਪੁਕਾਰੇ ਪੁੰਨੁ ਪਾਪੁ ਸੁਰਗ ਨਰਕ ਕਾ ਬੀਉ ॥ ਜੋ ਬੀਜੈ ਸੋ ਉਗਵੈ ਖਾਂਦਾ ਜਾਣੈ ਜੀਉ ॥ ਗਿਆਨੁ ਸਲਾਹੇ ਵਡਾ ਕਰਿ ਸਚੋ ਸਚਾ ਨਾਉ ॥ ਸਚੁ ਬੀਜੈ ਸਚੁ ਉਗਵੈ ਦਰਗਹ ਪਾਈਐ ਥਾਉ ॥ ਬੇਦੁ ਵਪਾਰੀ ਗਿਆਨੁ ਰਾਸਿ ਕਰਮੀ ਪਲੈ ਹੋਇ ॥ ਨਾਨਕ ਰਾਸੀ ਬਾਹਰਾ ਲਦਿ ਨ ਚਲਿਆ ਕੋਇ ॥੨॥ {ਪੰਨਾ 1243}
ਅਰਥ: ਵੇਦ ਦੀ ਤਾਲੀਮ ਇਹ ਹੈ ਕਿ (ਜੀਵ ਦਾ ਕੀਤਾ ਹੋਇਆ) ਪੁੰਨ-ਕਰਮ (ਉਸ ਦੇ ਵਾਸਤੇ) ਸੁਰਗ (ਮਿਲਣ) ਦਾ ਸਬੱਬ (ਬਣਦਾ) ਹੈ ਤੇ ਪਾਪ (ਜੀਵ ਲਈ) ਨਰਕ (ਵਿਚ ਪੈਣ) ਦਾ ਕਾਰਨ ਹੋ ਜਾਂਦਾ ਹੈ; (ਆਪਣੇ ਕੀਤੇ ਹੋਏ ਪੁੰਨ ਜਾਂ ਪਾਪ ਦਾ ਫਲ) ਖਾਣ ਵਾਲਾ (ਹਰੇਕ) ਜੀਵ (ਆਪ ਹੀ) ਜਾਣ ਲੈਂਦਾ ਹੈ ਕਿ ਜੋ ਕੁਝ ਕੋਈ ਬੀਜਦਾ ਹੈ ਉਹੀ ਉੱਗਦਾ ਹੈ। (ਸੋ, ਇਸ ਕਰਮ-ਕਾਂਡ ਦੀ ਤਾਲੀਮ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਤੇ ਪ੍ਰਭੂ ਦੀ ਮਿਹਰ ਨੂੰ ਕੋਈ ਥਾਂ ਨਹੀਂ ਹੈ) ।
(ਪਰ ਗੁਰੂ ਦਾ ਬਖ਼ਸ਼ਿਆ) ਗਿਆਨ ਪਰਮਾਤਮਾ ਨੂੰ ਵੱਡਾ ਆਖ ਕੇ (ਉਸ ਦੀ) ਸਿਫ਼ਤਿ-ਸਾਲਾਹ ਕਰਦਾ ਹੈ (ਤੇ ਦੱਸਦਾ ਹੈ ਕਿ) ਪ੍ਰਭੂ ਦਾ ਨਾਮ ਸਦਾ ਕਾਇਮ ਰਹਿਣ ਵਾਲਾ ਹੈ, ਜੋ ਮਨੁੱਖ ਪ੍ਰਭੂ ਦਾ ਨਾਮ (ਹਿਰਦੇ ਵਿਚ) ਬੀਜਦਾ ਹੈ ਉਸ ਦੇ ਅੰਦਰ ਨਾਮ ਹੀ ਪ੍ਰਫੁਲਤ ਹੁੰਦਾ ਹੈ ਤੇ ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ।
(ਸੋ, ਪਾਪ ਤੇ ਪੁੰਨ ਦੇ ਫਲ ਦੱਸ ਕੇ) ਵੇਦ ਤਾਂ ਵਪਾਰ ਦੀਆਂ ਗੱਲਾਂ ਕਰਦਾ ਹੈ; (ਮਨੁੱਖ ਲਈ ਅਸਲ) ਰਾਸਿ-ਪੂੰਜੀ (ਪ੍ਰਭੂ ਦੇ ਗੁਣਾਂ ਦਾ) ਗਿਆਨ ਹੈ ਤੇ ਇਹ ਗਿਆਨ ਪ੍ਰਭੂ ਦੀ ਮਿਹਰ ਨਾਲ (ਗੁਰੂ ਤੋਂ) ਮਿਲਦਾ ਹੈ; ਹੇ ਨਾਨਕ! (ਇਸ ਗਿਆਨ-ਰੂਪ) ਪੂੰਜੀ ਤੋਂ ਬਿਨਾ ਕੋਈ ਮਨੁੱਖ (ਜਗਤ ਤੋਂ) ਨਫ਼ਾ ਖੱਟ ਕੇ ਨਹੀਂ ਜਾਂਦਾ।2।
ਸ਼ਬਦ ਗੁਰੂ ਦੀ ਸਿੱਖਿਆ ਅਨੁਸਾਰ ਸਿੱਖ/ਮਨੁੱਖ ਨੇ ਕਰਮਕਾਂਡਾਂ ਤੋਂ ਬਚ ਕੇ (ਸਵਰਗ ਤੇ ਨਰਕ, ਜੋ ਕਿ ਕਿਆਸੇ ਹੋਏ ਹਨ, ਦੇ ਚੱਕਰ ਵਿਚ ਨਾਂਹ ਪੈ ਕੇ) ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਤੇ ਪਹੁੰਚਣਾ ਹੈ ਤੇ ਇਸੇ ਮਨੁੱਖਾ ਜਨਮ ਵਿਚ ਹੀ ਆਤਮਿਕ ਤੌਰ ਤੇ ਮੁਕਤ ਹੋਣ ਦਾ ਉਪਰਾਲਾ ਕਰਨਾ ਹੈ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ