What was the true meaning of Udais of Guru Nanak dev Ji?
What was the true meaning of Udais of Guru Nanak dev Ji?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦੁਆਰਾ ਕੀਤੀਆਂ ਉਦਾਸੀਆਂ (ਯਾਤਰਾਵਾਂ) ਦਾ ਕੀ ਉਦੇਸ਼ ਸੀ?
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਗੁਰੂ ਨਾਨਕ ਸਾਹਿਬ ਦੀਆਂ ਉਦਾਸੀਆਂ ਦਾ ਪ੍ਰਮੁੱਖ ਉਦੇਸ਼ ਲੋਕਾਂ ਵਿੱਚ ਫੈਲੀ ਅਗਿਆਨਤਾ ਅਤੇ ਅੰਧ-ਵਿਸ਼ਵਾਸ ਨੂੰ ਦੂਰ ਕਰਨਾ ਸੀ। ਉਹ ਇੱਕ ਪਰਮਾਤਮਾ ਦੀ ਪੂਜਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਆਮ ਲੋਕਾਂ ਤਕ ਪਹੁੰਚਾਉਣਾ ਚਾਹੁੰਦੇ ਸਨ। ਉਸ ਸਮੇਂ ਹਿੰਦੂ ਅਤੇ ਮੁਸਲਮਾਨ ਦੋਵੇਂ ਹੀ ਧਰਮ ਦੇ ਅਸਲੀ ਸਿਧਾਂਤਾਂ ਨੂੰ ਭੁੱਲ ਕੇ ਆਪਣੇ ਮਾਰਗ ਤੋਂ ਭਟਕ ਚੁੱਕੇ ਸਨ। ਪੁਜਾਰੀ ਵਰਗ ਜਿਸ ਦਾ ਪ੍ਰਮੁੱਖ ਕੰਮ ਭਟਕੇ ਹੋਏ ਲੋਕਾਂ ਨੂੰ ਠੀਕ ਮਾਰਗ ਵਿਖਾਉਣਾ ਸੀ, ਉਹ ਆਪ ਹੀ ਭ੍ਰਿਸ਼ਟ ਹੋ ਚੁੱਕਿਆ ਸੀ। ਜਦ ਧਰਮ ਦੇ ਠੇਕੇਦਾਰ ਆਪ ਹੀ ਹਨ੍ਹੇਰੇ ਵਿੱਚ ਭਟਕ ਰਹੇ ਹੋਣ ਤਾਂ ਆਮ ਲੋਕਾਂ ਦੀ ਸਥਿਤੀ ਬਾਰੇ ਆਸਾਨੀ ਨਾਲ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਲੋਕਾਂ ਨੇ ਅਣਗਿਣਤ ਦੇਵੀ-ਦੇਵਤਿਆਂ, ਕਬਰਾਂ, ਰੁੱਖਾਂ, ਸੱਪਾਂ ਅਤੇ ਪੱਥਰਾਂ ਆਦਿ ਦੀ ਪੂਜਾ ਸ਼ੁਰੂ ਕਰ ਦਿੱਤੀ ਸੀ। ਇਸ ਤਰ੍ਹਾਂ ਧਰਮ ਦੀ ਸੱਚੀ ਭਾਵਨਾ ਖ਼ਤਮ ਹੋ ਚੁੱਕੀ ਸੀ। ਸਮਾਜ ਕਈ ਜਾਤਾਂ ਅਤੇ ਉਪ-ਜਾਤਾਂ ਵਿੱਚ ਵੰਡਿਆ ਹੋਇਆ ਸੀ। ਇੱਕ ਜਾਤੀ ਦੇ ਲੋਕ ਦੂਜੀ ਜਾਤੀ ਦੇ ਲੋਕਾਂ ਨਾਲ ਨਫ਼ਰਤ ਕਰਦੇ ਸਨ। ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਤਰਸਯੋਗ ਸੀ। ਉਨ੍ਹਾਂ ਨੂੰ ਪੁਰਸ਼ਾਂ ਦੇ ਬਰਾਬਰ ਨਹੀਂ ਸਮਝਿਆ ਜਾਂਦਾ ਸੀ। ਗੁਰੂ ਨਾਨਕ ਸਾਹਿਬ ਨੇ ਅਗਿਆਨਤਾ ਦੇ ਹਨੇਰੇ ਵਿੱਚ ਭਟਕ ਰਹੇ ਇਨ੍ਹਾਂ ਲੋਕਾਂ ਨੂੰ ਰੌਸ਼ਨੀ ਦਾ ਇੱਕ ਨਵਾਂ ਮਾਰਗ ਦੱਸਣ ਲਈ ਆਪਣੀਆਂ ਉਦਾਸੀਆਂ (ਯਾਤਰਾਵਾਂ) ਕੀਤੀਆਂ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ