What is the ultimate objective? Is it comparable to the enlightenment sought in Buddhism within Sikhism?
What is the ultimate objective? Is it comparable to the enlightenment sought in Buddhism within Sikhism?
Share
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ, ਬੁੱਧ ਧਰਮ ਵਿਚ ਮੁਕਤੀ ਬਾਰੇ, ਕੁੱਝ ਵੀ ਕਹਿਣ ਵਿਚ ਦਾਸ ਅਸਮਰੱਥ ਹੈ ਪਰ ਸਿੱਖੀ ਵਿਚ ਜੀਵਨ ਮੁਕਤ ਹੋਣ ਦਾ ਸਿਧਾਂਤ ਹੈ, ਮਰ ਕੇ ਮੁਕਤ ਹੋਣ ਦਾ ਨਹੀਂ। ਸੌਖੇ ਲਫ਼ਜ਼ਾਂ ਵਿਚ ਸਿੱਖੀ ਵਿਚ ‘ਮੁਕਤੀ ਦਾ ਅਰਥ ਹੈ ਵਿਕਾਰਾਂ ਕੋਲੋਂ ਮੁਕੰਮਲ ਆਜ਼ਾਦੀ’।
ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਵਿਚ ਸ਼ਾਮਿਲ ਕੀਤੀ ਗਈ ਬਾਣੀ ਦਾ ਟੀਕਾ ਅਰਥਾਤ ਅਰਥ ਕਰਨ ਤੋਂ ਬਾਅਦ ਆਪਣੀ ਸਮਝ ਅਨੁਸਾਰ ਇੱਕ ਗੁਰਮਤਿ ਸਿਧਾਂਤ ‘ਕਿਵ ਕੂੜੇ ਤੂਟੈ ਪਾਲਿ’ ਦਿੱਤਾ ਹੈ ਜਿਸ ਦੇ ਅੰਤ ਵਿਚ ਗੁਰੂ ਗ੍ਰੰਥ ਸਾਹਿਬ ਦੀ ਸਿੱਖਿਆ ਨੂੰ ਸੰਖੇਪ ਵਿਚ ਸਮਝਾਉਣ ਲਈ ‘ਗੁਰਮਤਿ ਦੀ ਪਟੜੀ’ ਦੇ ਸਿਰਲੇਖ ਹੇਠ ਇਹ ਵਿਚਾਰ ਦਿੱਤੇ ਹਨ, ਜਿਨ੍ਹਾਂ ਤੇ ਗੌਰ ਕਰਨ ਦੀ ਲੋੜ ਹੈ:-
“ਗ੍ਰਿਹਸਤ ਵਿਚ ਰਹਿੰਦਿਆਂ, ਕਿਰਤ-ਕਾਰ ਕਰਦਿਆਂ ਮਨੁੱਖ ਨੇ ਅੰਮ੍ਰਿਤ ਵੇਲੇ ਉੱਠ ਕੇ ਸਤਸੰਗ ਵਿਚ ਜਾ ਕੇ ਪਰਮਾਤਮਾ ਦੀ ਯਾਦ ਵਿਚ ਨਿੱਤ ਜੁੜਨਾ ਹੈ। ਕਿਰਤ-ਕਾਰ ਵਿਚ ਕਮਾਈ ਸਦਾ ਹੱਕ ਦੀ ਕਰਨੀ ਹੈ, ਤੇ, ਉਸ ਵਿਚ ਲੋੜਵੰਦਿਆਂ ਦੀ ਸੇਵਾ ਭੀ ਕਰਦੇ ਰਹਿਣਾ ਹੈ, ਸੇਵਾ ਭੀ ਕਰਨੀ ਹੈ ਨਿਰਮਾਣ ਰਹਿ ਕੇ। ਦਿਨ ਵੇਲੇ ਭੀ ਜਦੋਂ ਸਬੱਬ ਬਣੇ, ਭਲੇ ਮਨੁੱਖਾਂ ਦੀ ਸੁਹਬਤ ਕਰਨੀ ਹੈ। ਕੁਸੰਗ ਤੋਂ ਬਚਣਾ ਹੈ। ਕਿਸੇ ਨੂੰ ਕੋਈ ਤਕਲੀਫ਼ ਦੇਣੀ ਜਾਂ ਕਿਸੇ ਦਾ ਨੁਕਸਾਨ ਕਰਨਾ ਤਾਂ ਕਿਤੇ ਰਿਹਾ, ਕਿਸੇ ਦਾ ਦਿਲ ਭੀ ਕਦੇ ਕੋਈ ਖਰ੍ਹਵਾ ਬੋਲ ਵਰਤ ਕੇ ਨਹੀਂ ਦੁਖਾਣਾ। ਦੂਜੇ ਵਲੋਂ ਹੋਈ ਵਧੀਕੀ ਨੂੰ ਜਰਨਾ ਹੈ, ਬੁਰਾਈ ਕਰਨ ਵਾਲੇ ਭੀ ਭਲਾਈ ਹੀ ਕਰਨੀ ਹੈ। ਪਰਮਾਤਮਾ ਦੀ ਯਾਦ ਦੀ ਇਤਨੀ ਆਦਤ ਪਕਾਣੀ ਹੈ ਕਿ ਤੁਰਦਿਆਂ ਫਿਰਦਿਆਂ ਸੁੱਤਿਆਂ ਜਾਗਦਿਆਂ ਹਰ ਵੇਲੇ ਇਹ ਯਾਦ ਮਨ ਵਿਚ ਟਿਕੀ ਰਹੇ। ਇਸ ਯਾਦ ਦੀ ਬਰਕਤਿ ਨਾਲ ਮਨ ਨੂੰ ਸਦਾ ਵਿਕਾਰਾਂ ਵਲੋਂ ਰੋਕਦੇ ਰਹਿਣਾ ਹੈ। ਇਸ ਤਰ੍ਹਾਂ ਅੰਦਰ ਪੁਰਾਣੇ ਟਿਕੇ ਹੋਏ ਭੈੜੇ ਸੰਸਕਾਰ ਸਹਜੇ ਸਹਜੇ ਮਿਟਦੇ ਮਿਟਦੇ ਉੱਕਾ ਹੀ ਮਿਟ ਜਾਣਗੇ, ਆਚਰਨ ਇਤਨਾ ਉੱਚਾ ਹੋ ਜਾਏਗਾ ਕਿ ਜੀਵਾਤਮਾ ਤੇ ਪਰਮਾਤਮਾ ਇਕ-ਰੂਪ ਹੋ ਜਾਏਗਾ। ਬੱਸ! ਇਹ ਹੀ ਹੈ ਮੁਕਤੀ। ਮੁਕਤੀ ਤੋਂ ਭਾਵ ਹੈ ਵਿਕਾਰਾਂ ਵਲੋਂ ਮੁਕੰਮਲ ਆਜ਼ਾਦੀ। ਜਿਹੜਾ ਮਨੁੱਖ ਇਸ ਅਵਸਥਾ ਤੇ ਅੱਪੜ ਗਿਆ, ਉਸ ਦੀ ਪਰਮਾਤਮਾ ਨਾਲੋਂ ਵਿੱਥ ਮੁਕ ਗਈ। ਉਸ ਨੂੰ ਆਪਣੇ ਅੰਦਰ ਤੇ ਬਾਹਰ ਹਰ ਥਾਂ ਹਰੇਕ ਜੀਵ ਵਿਚ ਉਹ ਸਿਰਜਣਹਾਰ ਪ੍ਰਭੂ ਹੀ ਦਿੱਸ ਪਿਆ। ਉਹ ਕਦੇ ਲੁਕ ਕੇ ਭੀ ਕੋਈ ਵਿਕਾਰ ਨਹੀਂ ਕਰ ਸਕਦਾ। ਲੁਕੇ ਕਿਸ ਤੋਂ? ਵੇਖਣ ਵਾਲਾ ਤਾਂ ਉਸ ਨੂੰ ਆਪਣੇ ਹੀ ਅੰਦਰ ਬੈਠਾ ਪ੍ਰਤੱਖ ਦਿੱਸਦਾ ਹੈ। ਸੁਖ ਆਵੇ ਚਾਹੇ ਦੁੱਖ ਆਵੇ, ਉਸ ਨੂੰ ਸਭ ਪਰਮਾਤਮਾ ਦੀ ਰਜ਼ਾ ਵਿਚ ਆਇਆ ਦਿੱਸਦਾ ਹੈ, ਤੇ ਰਜ਼ਾ ਉਸ ਨੂੰ ਮਿੱਠੀ ਲੱਗਣ ਲੱਗ ਪੈਂਦੀ ਹੈ।
ਜੀਵਨ -ਸਫਰ ਦੀ ਇਸ ਪਟੜੀ ਉਤੇ ਮਨੁੱਖ ਨੂੰ ਗੁਰੂ ਤੋਰਦਾ ਹੈ, ਆਪਣੇ ਉਪਦੇਸ਼ ਦੀ ਰਾਹੀਂ, ਆਪਣੀ ਬਾਣੀ ਦੀ ਰਾਹੀਂ, ਆਪਣੇ ਜੀਵਨ-ਪੂਰਨਿਆਂ ਦੀ ਰਾਹੀਂ। ਤੇ, ਗੁਰੂ ਮਿਲਦਾ ਹੈ ਪਰਮਾਤਮਾ ਦੀ ਮਿਹਰ ਨਾਲ।”
ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
Respected Brother/Sister,
Waheguru ji ka Khalsa, Waheguru ji ki Fateh!
Please click on the link below and read about enlightenment in Buddhism:-
https://tricycle.org/beginners/buddhism/what-is-enlightenment/
The article guides about enlightenment of Buddha as under;-
“The Buddha said of his enlightenment, “Ignorance was destroyed; knowledge arose; darkness was destroyed; light arose—as happens in one who is heedful, ardent, and resolute.” On the night of his enlightenment underneath the bodhi tree near Bodh Gaya in India, the Buddha recalled his past lives, understood the workings of karma and rebirth, and saw the origin and ending of suffering. This understanding freed him from the cycle of death and rebirth and led to his most fundamental teachings: the four noble truths and the eightfold path.”
The paragraph talks about past lives, cycle of death and rebirth and origin and ending of suffering.
According to Gurbani, everything has to happen in this life itself and doesn’t believe in the concept of past or future life. The cycle of death and rebirth takes place in this life itself as and when one gets stuck in the material world. About suffering and happiness (ਦੁੱਖ ਸੁੱਖ), Gurbani holds the view that the cycles of suffering and happiness will continue to come and one should reach a spiritual state in which one doesn’t find any difference between the two.
Hope it helps. If you any further questions, please do ask. If you find any deficiencies, please point out the same, for improvement in future.
Regards,
Your Brother
——————-
ਆਸਾ ਮਹਲਾ ੫ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥ {ਪੰਨਾ 12}
ਅਰਥ: (ਹੇ ਭਾਈ!) ਤੈਨੂੰ ਸੋਹਣਾ ਮਨੁੱਖਾ ਸਰੀਰ ਮਿਲਿਆ ਹੈ। ਪਰਮਾਤਮਾ ਨੂੰ ਮਿਲਣ ਦਾ ਤੇਰੇ ਲਈ ਇਹੀ ਮੌਕਾ ਹੈ। (ਜੇ ਪ੍ਰਭੂ ਨੂੰ ਮਿਲਣ ਲਈ ਕੋਈ ਉੱਦਮ ਨਾਹ ਕੀਤਾ, ਤਾਂ) ਹੋਰ ਸਾਰੇ ਕੰਮ ਤੇਰੇ ਆਪਣੇ ਕਿਸੇ ਭੀ ਅਰਥ ਨਹੀਂ (ਤੇਰੀ ਜਿੰਦ ਨੂੰ ਕੋਈ ਲਾਭ ਨਹੀਂ ਅਪੜਾਣਗੇ) । (ਇਸ ਵਾਸਤੇ) ਸਾਧ ਸੰਗਤਿ ਵਿਚ (ਭੀ) ਮਿਲ ਬੈਠਿਆ ਕਰ (ਸਾਧ ਸੰਗਤਿ ਵਿਚ ਬੈਠ ਕੇ ਭੀ) ਸਿਰਫ਼ ਪਰਮਾਤਮਾ ਦਾ ਨਾਮ ਸਿਮਰਿਆ ਕਰ (ਸਾਧ ਸੰਗਤਿ ਵਿਚ ਬੈਠਣ ਦਾ ਭੀ ਤਦੋਂ ਹੀ ਲਾਭ ਹੈ ਜੇ ਉਥੇ ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਹ ਵਿਚ ਜੁੜੇਂ) ।1।
(ਹੇ ਭਾਈ!) ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੇ (ਭੀ) ਆਹਰੇ ਲੱਗ। (ਨਿਰੇ) ਮਾਇਆ ਦੇ ਪਿਆਰ ਵਿਚ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ।1। ਰਹਾਉ।
(ਹੇ ਭਾਈ!) ਤੂੰ ਪ੍ਰਭੂ ਦਾ ਸਿਮਰਨ ਨਹੀਂ ਕਰਦਾ, (ਪ੍ਰਭੂ ਨੂੰ ਮਿਲਣ ਲਈ ਸੇਵਾ ਆਦਿਕ ਦਾ ਕੋਈ) ਉੱਦਮ ਨਹੀਂ ਕਰਦਾ, ਮਨ ਨੂੰ ਵਿਕਾਰਾਂ ਵਲੋਂ ਰੋਕਣ ਦਾ ਤੂੰ ਜਤਨ ਨਹੀਂ ਕਰਦਾ = ਤੂੰ (ਅਜੇਹਾ ਕੋਈ) ਧਰਮ ਨਹੀਂ ਕਮਾਂਦਾ। ਨਾਹ ਤੂੰ ਗੁਰੂ ਦੀ ਸੇਵਾ ਕੀਤੀ, ਨਾਹ ਤੂੰ ਮਾਲਕ ਪ੍ਰਭੂ ਦਾ ਨਾਮ ਸਿਮਰਨ ਕੀਤਾ। ਹੇ ਨਾਨਕ! (ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ) ਆਖ– (ਹੇ ਪ੍ਰਭੂ!) ਅਸੀਂ ਜੀਵ ਮੰਦ-ਕਰਮੀ ਹਾਂ (ਤੇਰੀ ਸਰਨ ਪਏ ਹਾਂ) , ਸਰਨ ਪਿਆਂ ਦੀ ਲਾਜ ਰੱਖ।2।
————-
ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ॥ (ਪੰਨਾ 693)
ਅਰਥ: ਇਸ ਸੰਸਾਰ ਦੇ ਬੰਧਨਾਂ ਤੋਂ ਮੇਰੀ ਤਦੋਂ ਹੀ ਖ਼ਲਾਸੀ ਹੋ ਸਕਦੀ ਹੈ ਜੇ ਮੈਂ ਮਾਇਆ ਦੇ ਮੋਹ ਵਿਚ ਨਾ ਫਸਾਂ; ਮਾਇਆ (ਦਾ ਮੋਹ) ਹੀ ਜਨਮ ਮਰਨ ਦੇ ਗੇੜ ਵਿਚ ਪੈਣ ਦਾ ਮੂਲ ਹੈ, ਇਸ ਨੂੰ ਤਿਆਗ ਕੇ ਹੀ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ।੩।
————-
ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥ ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥੨॥ (ਪੰਨਾ 970)
ਅਰਥ: (ਹੇ ਗੋਬਿੰਦ!) ਪਰਾਏ ਧਨ (ਦੀ ਲਾਲਸਾ), ਪਰਾਈ ਇਸਤ੍ਰੀ (ਦੀ ਕਾਮਨਾ), ਪਰਾਈ ਚੁਗ਼ਲੀ, ਦੂਜਿਆਂ ਨਾਲ ਵਿਰੋਧ = ਇਹ ਵਿਕਾਰ ਦੂਰ ਨਹੀਂ ਹੁੰਦੇ, ਮੁੜ ਮੁੜ ਜਨਮ ਮਰਨ ਦਾ ਗੇੜ (ਸਾਨੂੰ) ਮਿਲ ਰਿਹਾ ਹੈ– ਫਿਰ ਭੀ ਪਰ ਮਨ, ਪਰ ਤਨ ਆਦਿਕ ਦਾ ਇਹ ਲੰਮਾ ਝੇੜਾ ਮੁੱਕਦਾ ਨਹੀਂ।2।
————–
ਮਃ ੧ ॥ ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥ ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥ ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥੨॥ {ਪੰਨਾ 149}
ਅਰਥ: ਹੇ ਨਾਨਕ! (ਇਹ ਜੋ) ਦੁਖ ਛੱਡ ਕੇ ਸੁਖ ਪਏ ਮੰਗਦੇ ਹਨ, ਅਜੇਹਾ ਬੋਲਣਾ ਸਿਰ ਖਪਾਈ ਹੀ ਹੈ, ਸੁਖ ਤੇ ਦੁਖ ਦੋਵੇਂ ਪ੍ਰਭੂ ਦੇ ਦਰ ਤੋਂ ਕੱਪੜੇ ਮਿਲੇ ਹੋਏ ਹਨ ਜੋ, ਮਨੁੱਖ ਜਨਮ ਲੈ ਕੇ ਇਥੇ ਪਹਿਨਦੇ ਹਨ (ਭਾਵ, ਦੁੱਖਾਂ ਦੇ ਸੁਖਾਂ ਤੇ ਚੱਕਰ ਹਰੇਕ ਉੱਤੇ ਆਉਂਦੇ ਹੀ ਰਹਿੰਦੇ ਹਨ) ; ਸੋ ਜਿਸ ਦੇ ਸਾਹਮਣੇ ਇਤਰਾਜ਼ ਗਿਲਾ ਕੀਤਿਆਂ (ਅੰਤ) ਹਾਰ ਹੀ ਮੰਨਣੀ ਪੈਂਦੀ ਹੈ ਓਥੇ ਚੁੱਪ ਰਹਿਣਾ ਹੀ ਚੰਗਾ ਹੈ (ਭਾਵ ਰਜ਼ਾ ਵਿਚ ਤੁਰਨਾ ਸਭ ਤੋਂ ਚੰਗਾ ਹੈ) ।2।
————-
ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥ (ਪੰਨਾ 1256)
ਅਰਥ: ‘ਉਹ ਮਨੁੱਖ ਦੁਖਾਂ ਸੁਖਾਂ ਨੂੰ ਇਕੋ ਜਿਹਾ ਜਾਣਦਾ ਹੈ, ਜਗਤ ਵਲੋਂ ਮਿਲਦੇ ਚੰਗੇ ਮੰਦੇ ਸਲੂਕ ਨੂੰ ਭੀ ਬਰਾਬਰ ਜਾਣ ਕੇ ਹੀ ਸਹਾਰਦਾ ਹੈ (ਇਹ ਸਭ ਕੁਝ ਹਰਿ-ਨਾਮ ਦੀ ਬਰਕਤਿ ਹੈ।
Respected Brother/Sister,
Waheguru ji ka Khalsa, Waheguru ji ki Fateh!
In response to your question, the undersigned wants to say that Sikhism subscribes to the theory of enlightenment/emancipation/salvation in this life itself (ਜੀਵਨ ਮੁਕਤ), as you would observe from just one example given below. The Fifth Guru Person Guru Arjan Sahib is guiding us in 8th Pauri of 23rd Ashatpadi of Sukhmani Sahib that one who becomes one with Akalpurakh while living, becomes Jeevan Mukat (Achieves enlightenment/emancipation/salvation in this life itself):-
ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥ ਆਪਿ ਮਿਲਾਇ ਲਏ ਪ੍ਰਭੁ ਸੋਇ ॥ ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥ ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥ ਧੰਨੁ ਧੰਨੁ ਧੰਨੁ ਜਨੁ ਆਇਆ ॥ ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥ ਜਨ ਆਵਨ ਕਾ ਇਹੈ ਸੁਆਉ ॥ ਜਨ ਕੈ ਸੰਗਿ ਚਿਤਿ ਆਵੈ ਨਾਉ ॥ ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥ ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥੮॥੨੩॥ {ਪੰਨਾ 294-295}
ਅਰਥ: ਜੋ ਮਨੁੱਖ ਪ੍ਰਭੂ ਨਾਲ ਸਾਂਝ ਪਾ ਲੈਂਦਾ ਹੈ ਉਸ ਨੂੰ ਸਦਾ ਸੁਖ ਹੁੰਦਾ ਹੈ, ਪ੍ਰਭੂ ਉਸ ਨੂੰ ਆਪਣੇ ਨਾਲ ਆਪ ਮਿਲਾ ਲੈਂਦਾ ਹੈ। ਜਿਸ ਮਨੁੱਖ ਦੇ ਹਿਰਦੇ ਵਿਚ ਭਗਵਾਨ ਵੱਸਦਾ ਹੈ, ਉਹ ਜੀਊਂਦਾ ਹੀ ਮੁਕਤ ਹੋ ਜਾਂਦਾ ਹੈ, ਉਹ ਧਨ ਵਾਲਾ, ਕੁਲ ਵਾਲਾ ਤੇ ਇੱਜ਼ਤ ਵਾਲਾ ਬਣ ਜਾਂਦਾ ਹੈ। ਜਿਸ ਮਨੁੱਖ ਦੀ ਮੇਹਰ ਨਾਲ ਸਾਰਾ ਜਗਤ ਹੀ ਤਰਦਾ ਹੈ, ਉਸ ਦਾ (ਜਗਤ ਵਿਚ) ਆਉਣਾ ਮੁਬਾਰਿਕ ਹੈ। ਅਜਿਹੇ ਮਨੁੱਖ ਦੇ ਆਉਣ ਦਾ ਇਹੀ ਮਨੋਰਥ ਹੈ ਕਿ ਉਸ ਦੀ ਸੰਗਤਿ ਵਿਚ (ਰਹਿ ਕੇ ਹੋਰ ਮਨੁੱਖਾਂ ਨੂੰ ਪ੍ਰਭੂ ਦਾ) ਨਾਮ ਚੇਤੇ ਆਉਂਦਾ ਹੈ। ਉਹ ਮਨੁੱਖ ਆਪ (ਮਾਇਆ ਤੋਂ) ਆਜ਼ਾਦ ਹੈ, ਜਗਤ ਨੂੰ ਭੀ ਮੁਕਤ ਕਰਦਾ ਹੈ; ਹੇ ਨਾਨਕ! ਐਸੇ (ਉੱਤਮ) ਮਨੁੱਖ ਨੂੰ ਸਾਡੀ ਸਦਾ ਪ੍ਰਣਾਮ ਹੈ।8। 23।
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
ਸਿੱਖ ਧਰਮ ਦਾ ਮੁੱਢਲਾ ਸਿਧਾਂਤ
“ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ”
Basic Principle of Sikhism, “Living according to the System of Akal Purkh”
ਜੀਵਨ ਇਕ ਰੇਲ ਦੇ ਸਫਰ ਦੀ ਤਰ੍ਹਾਂ ਹੈ ਮੰਜਲ, ਮੰਤਵ, ਸਿਧਾਂਤ, ਸਫਰ ਵਿਚ ਕੀ ਕਰਨਾ ਹੈ
ਮੰਜਲ (ਅਕਾਲ ਪੁਰਖੁ) = ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ
ਮੰਤਵ ਸਫਰ ਕਿਉਂ ਕਰਨਾ ਹੈ = ਸਚਿਆਰ
ਸਿਧਾਂਤ ਕਿਸ ਤਰੀਕੇ ਨਾਲ ਸਫਰ ਕਰਨਾ ਹੈ = “ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ”
ਸਫਰ ਵਿਚ ਕੀ ਕਰਨਾ ਹੈ ਸਚੁ ਆਚਾਰੁ, ਸਭ ਨਾਲ ਪਿਆਰ, ਸਨਿਮਰ ਸੇਵਾ, ਉਦਮੀ ਜੀਵਨ, ਗੁਰ ਸਬਦ ਵੀਚਾਰ, ਨਿਰਮਲ ਕਰਮ, ਨਾਮੁ ਅਨੁਸਾਰ ਜੀਵਨ, ਗੁਰਬਾਣੀ ਬਣੋ, ਹੱਕ ਦੀ ਕਮਾਈ, ਸੱਚ ਦਾ ਨਿਰਭਉ ਤੇ ਨਿਰਵੈਰ ਜੀਵਨ,
ਨਾਮੁ = ਖਾਲੀ ਗੁਣ ਨਹੀਂ, ਸਭ ਕੁਝ ਹੈ = ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥ (੪)
ਗੁਰਮਤਿ ਵਿਚਾਰਧਾਰਾ ਦਾ ਮੂਲ ਮਿਸ਼ਨ ਜਾਂ ਨਿਸ਼ਾਨਾਂ ਸਪੱਸ਼ਟ ਤੌਰ ਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਵਿਚ ਅੰਕਿਤ ਕੀਤਾ ਗਿਆ ਹੈ। ਅਕਾਲ ਪੁਰਖ ਕਿਸ ਤਰ੍ਹਾਂ ਦਾ ਹੈ ਅਤੇ ਉਸ ਨੂੰ ਕਿਸ ਤਰ੍ਹਾਂ ਪਾਉਣਾਂ ਹੈ। ਉਹ ਅਕਾਲ ਪੁਰਖ ਦੀ ਹੇਠ ਲਿਖੀ ਅਧੁਨਿਕ ਪ੍ਰੀਭਾਸ਼ਾ ਵਿਚ ਸਪੱਸ਼ਟ ਕਰ ਦਿਤਾ ਗਿਆ ਹੈ।
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਗੁਰੂ ਨਾਨਕ ਸਾਹਿਬ ਨੇ ਸਾਨੂੰ ਅਕਾਲ ਪੁਰਖੁ ਦੀ ਅਧੁਨਿਕ ਤੇ ਵਿਗਿਆਨਕ ਪ੍ਰੀਭਾਸ਼ਾ ਦਿਤੀ ਹੈ।
Guru Nanak Sahib gave the first Scientific and Modern Definition of Akal Purkh
ਸਿੱਖ ਧਰਮ ਦਾ ਮੁਢਲਾ ਸਿਧਾਂਤ ਹੈ:The fundamental principle of Sikhi is:
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥ ੧॥
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥ (੧)
ਸਿਧਾਂਤ ਤੇ ਚਲਿਆ ਜਾਂਦਾ ਹੈ, ਸਚਿਆਰ ਬਣਨਾ ਅੰਤਮ ਮੰਜਲ ਹੈ, ਉਸ ਮੰਜਲ ਨੂੰ ਪ੍ਰਾਪਤ ਕਰਨ ਲਈ ਹੁਕਮਿ ਰਜਾਈ ਚਲਣਾ ਜਰੂਰੀ ਹੈ
ਆਸਾ ਮਹਲਾ ੫ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥ (੧੨)
ਗੁਰੂ ਨਾਨਕ ਸਾਹਿਬ ਨੇ ਤਾਂ ਜਪੁਜੀ ਸਾਹਿਬ ਦੀ ਪਹਿਲੀ ਪੌੜੀ ਵਿੱਚ ਹੀ ਸਮਝਾ ਦਿੱਤਾ ਹੈ ਕਿ ਜੇ ਕਰ ਅਕਾਲ ਪੁਰਖੁ ਨੂੰ ਪਾਉਣਾਂ ਹੈ ਤਾਂ ਅਕਾਲ ਪੁਰਖੁ ਦੇ ਹੁਕਮੁ ਤੇ ਉਸ ਦੀ ਰਜ਼ਾ ਅਨੁਸਾਰ ਚਲਣਾ ਪਵੇਗਾ, ਜੋ ਕਿ ਧੁਰ ਤੋਂ ਹੀ ਜੀਵ ਦੇ ਨਾਲ ਲਿਖਿਆ ਹੋਇਆ ਹੈ। ਗੁਰੂ ਨਾਨਕ ਸਾਹਿਬ ਨੇ ਜਪੁਜੀ ਸਾਹਿਬ ਦੀ ਪਹਿਲੀ ਪਉੜੀ ਵਿਚ ਹੀ ਹੋਰਨਾਂ ਮਤਾਂ ਦਾ ਜਿਕਰ ਕਰਦੇ ਹੋਏ ਸਿੱਖ ਧਰਮ ਦੇ ਮੁਢਲੇ ਸਿਧਾਂਤ, ‘ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ’ ਬਾਰੇ ਵੀ ਸਪੱਸ਼ਟ ਜਾਣਕਾਰੀ ਦੇ ਦਿਤੀ ਹੈ। ਗੁਰੂ ਨਾਨਕ ਸਾਹਿਬ ਨੇ ਤਾਂ ਸਾਨੂੰ ਇਕ ਨਿਵੇਕਲਾ ਅਧੁਨਿਕ ਵਿਗਿਆਨਕ ਧਰਮ ਦਿਤਾ ਸੀ, ਪਰੰਤੂ ਅਸੀਂ ਦੂਸਰਿਆਂ ਦੇ ਮਗਰ ਲਗ ਕੇ ਇਸ ਨੂੰ ਇਕ ਰਵਾਇਤੀ ਧਰਮ ਬਣਾ ਦਿਤਾ ਹੈ।
ਆਮ ਤੌਰ ਤੇ ਅਸੀਂ ਹੁਕਮੁ ਬਾਰੇ ਇਹ ਹੀ ਸਮਝਦੇ ਹਾਂ ਕਿ ਕਿਸੇ ਬਜ਼ੁਰਗ, ਵੱਡੇ, ਮਾਲਕ, ਅਫ਼ਸਰ ਜਾਂ ਅਧਿਆਪਕ ਨੇ ਜਿਹੜਾ ਵੀ ਕੰਮ ਕਿਹਾ ਹੈ, ਉਸ ਦਾ ਕਿਹਾ ਹੀ ਹੁਕਮੁ ਹੈ। ਪਰੰਤੂ ਗੁਰਬਾਣੀ ਵਿੱਚ ਹੁਕਮੁ ਦਾ ਸਬੰਧ ਅਕਾਲ ਪੁਰਖੁ ਦੇ ਨਿਯਮ, ਧਰਮ, ਅਸੂਲ ਜਾ ਸਿਸਟਮ ਨਾਲ ਹੈ। ਇਹ ਸੀਮਿਤ ਨਹੀਂ ਹੈ ਕਿਉਂਕਿ ਅਕਾਲ ਪੁਰਖੁ ਦਾ ਅਸੂਲ ਕੁਦਰਤ ਅਤੇ ਜੀਵਨ ਦੇ ਹਰ ਪਹਿਲੂ ਨਾਲ ਸਬੰਧਤ ਹੈ, ਇਸ ਵਿੱਚ ਅਨੇਕਤਾ ਹੈ। ਗੁਰਬਾਣੀ ਵਿੱਚ ਹੁਕਮੁ, ਭੈ ਨਾਵ ਨਾਲ ਵੀ ਵਰਤਿਆ ਗਿਆ ਹੈ।
ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ (੪੭੨-੪੭੩)
ਗੁਰੂ ਗਰੰਥ ਸਾਹਿਬ ਵਿਚ ਕੋਈ ਸਬਦ ਨਹੀਂ ਹੈ, ਕਿ ਜਿਹੜਾ ਸਿਖਿਆਂ ਦੇਂਦਾ ਹੈ, ਕਿ “ਨਾਮ ਜਪਣਾ, ਵੰਡ ਸ਼ਕਣਾ, ਕਿਰਤ ਕਰਨੀ”, ਸਿਖੀ ਦਾ ਮੁਢਲਾ ਸਿਧਾਂਤ ਹੈ। ਇਹ ਅਸੀਂ ਲੋਕਾਂ ਦੇ ਪ੍ਰਾਪੇਗੰਡੇ ਨਾਲ ਬਣਾਇਆ ਹੈ
ਗੁਰਮਤਿ ਦੀ ਖੋਜ ਸਬੰਧੀ ਹੋਰ ਵਿਸ਼ਿਆਂ ਤੇ ਜਾਣਕਾਰੀ ਹਾਸਲ ਕਰਨ ਲਈ ਕਿਰਪਾ ਕਰਕੇ ਇਸ ਲਿੰਕ ਤੇ ਕਲਿਕ ਕਰੋ ਜੀ
Please visit this website to get more information about research on Gurbani.
https://gurmat-research.com/