Waheguru ji ka khalsa Waheguru ji ki Fateh!I have one question , what is Kachi Bani referred to ?
Waheguru ji ka khalsa Waheguru ji ki Fateh!I have one question , what is Kachi Bani referred to ?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਸਿਲਕੀ ਸਾਹਨੀ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਤੀਜੇ ਗੁਰੂ ਸਰੀਰ, ਗੁਰੂ ਅਮਰਦਾਸ ਸਾਹਿਬ ਦੀ ਬਾਣੀ ਅਨੰਦੁ ਸਾਹਿਬ ਦੀਆਂ ਦੋ ਪਉੜੀਆਂ ਦਾ ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾ ਹੈ, ਜਿਨ੍ਹਾਂ ਵਿਚ ਗੁਰੂ ਸਾਹਿਬ ਨੇ ਸਚੀ ਬਾਣੀ ਤੇ ਕਚੀ ਬਾਣੀ ਬਾਰੇ ਪੂਰਾ ਪੂਰਾ ਸਪੱਸ਼ਟ ਕਰ ਦਿੱਤਾ ਹੈ।
ਗੁਰੂ ਸਾਹਿਬ ਅਨੁਸਾਰ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ, ਜਿਸ ਨੂੰ ਮਨ ਵਿਚ ਵਸਾਉਣ ਅਤੇ ਉਸ ਤੋਂ ਮਿਲੀ ਸਿੱਖਿਆ ਉੱਪਰ ਚੱਲਣ ਨਾਲ ਆਤਮਿਕ ਆਨੰਦ ਮਿਲਦਾ ਹੈ, ਉਹ ਸਚੀ ਬਾਣੀ ਹੈ।
ਕਚੀ ਬਾਣੀ ਬਾਰੇ ਗੁਰੂ ਸਾਹਿਬ ਦੀ ਸਿੱਖਿਆ ਇਹ ਹੈ ਕਿ ਗੁਰ-ਆਸ਼ੇ ਤੋਂ ਉਲਟ ਜਾਣ ਵਾਲੀ ਬਾਣੀ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਤੋਂ ਸੁੰਞੀ ਬਾਣੀ ਮਨ ਨੂੰ ਕਮਜ਼ੋਰ ਕਰਦੀ ਹੈ ਤੇ ਮਾਇਆ ਦੀ ਝਲਕ ਦੇ ਸਾਹਮਣੇ ਥਿੜਕਾ ਦੇਂਦੀ ਹੈ। ਇਹੋ ਜਿਹੀ ਬਾਣੀ ਪੜ੍ਹਨ ਵਾਲੇ ਆਤਮਿਕ ਆਨੰਦ ਨੂੰ ਪ੍ਰਾਪਤ ਕਰਨਾ ਤਾਂ ਦੂਰ ਰਿਹਾ, ਉਸ ਬਾਰੇ ਸੁਪਨੇ ਵਿਚ ਵੀ ਨਹੀਂ ਸੋਚ ਸਕਦੇ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
——————–
ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥ ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥ ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥ ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥ ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥ {ਪੰਨਾ 920}
ਅਰਥ: ਹੇ ਸਤਿਗੁਰੂ ਦੇ ਪਿਆਰੇ ਸਿੱਖੋ! ਆਵੋ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਜੋੜਨ ਵਾਲੀ ਬਾਣੀ (ਰਲ ਕੇ) ਗਾਵੋ। ਆਪਣੇ ਗੁਰੂ ਦੀ ਬਾਣੀ ਗਾਵੋ, ਇਹ ਬਾਣੀ ਹੋਰ ਸਭ ਬਾਣੀਆਂ ਨਾਲੋਂ ਸ਼ਿਰੋਮਣੀ ਹੈ। ਇਹ ਬਾਣੀ ਉਹਨਾਂ ਬੰਦਿਆਂ ਦੇ ਹਿਰਦੇ ਵਿਚ ਹੀ ਟਿਕਦੀ ਹੈ ਜਿਨ੍ਹਾਂ ਉਤੇ ਪਰਮਾਤਮਾ ਦੀ ਮੇਹਰ ਦੀ ਨਜ਼ਰ ਹੋਵੇ, ਬਖ਼ਸ਼ਸ਼ ਹੋਵੇ।
(ਹੇ ਪਿਆਰੇ ਗੁਰਸਿੱਖੋ!) ਪਰਮਾਤਮਾ ਦਾ ਨਾਮ ਸਿਮਰੋ, ਪਰਮਾਤਮਾ ਦੇ ਪਿਆਰ ਵਿਚ ਸਦਾ ਜੁੜੇ ਰਹੋ, ਇਹ (ਆਨੰਦ ਦੇਣ ਵਾਲਾ, ਆਤਮਕ ਹੁਲਾਰਾ ਪੈਦਾ ਕਰਨ ਵਾਲਾ) ਨਾਮ-ਜਲ ਪੀਓ।
ਨਾਨਕ ਆਖਦਾ ਹੈ– (ਹੇ ਗੁਰਸਿੱਖੋ!) ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਇਹ ਬਾਣੀ ਸਦਾ ਗਾਵੋ (ਇਸੇ ਵਿਚ ਆਤਮਕ ਆਨੰਦ ਹੈ) । 23।
ਭਾਵ: ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦੀ ਮਿਹਰ ਦੀ ਨਿਗਾਹ ਹੁੰਦੀ ਹੈ, ਉਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਗੁਰਬਾਣੀ ਦੀ ਰਾਹੀਂ ਉਹ ਆਤਮਕ ਆਨੰਦ ਦੇਣ ਵਾਲਾ ਨਾਮ-ਜਲ ਸਦਾ ਪੀਂਦੇ ਰਹਿੰਦੇ ਹਨ।
———————-
ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥ ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥ ਕਹਦੇ ਕਚੇ ਸੁਣਦੇ ਕਚੇ ਕਚੀ ਆਖਿ ਵਖਾਣੀ ॥ ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥ ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥ ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥ {ਪੰਨਾ 920}
ਅਰਥ: ਗੁਰ-ਆਸ਼ੇ ਤੋਂ ਉਲਟ ਬਾਣੀ (ਮਾਇਆ) ਦੀ ਝਲਕ ਦੇ ਸਾਹਮਣੇ ਥਿੜਕਾ ਦੇਣ ਵਾਲੀ ਹੁੰਦੀ ਹੈ। ਇਹ ਪੱਕੀ ਗੱਲ ਹੈ ਕਿ ਗੁਰ-ਆਸ਼ੇ ਦੇ ਉਲਟ ਜਾਣ ਵਾਲੀ ਬਾਣੀ ਨੂੰ ਸੁਣਨ ਵਾਲਿਆਂ ਦੇ ਮਨ ਕਮਜ਼ੋਰ ਹੋ ਜਾਂਦੇ ਹਨ, ਸੁਣਨ ਵਾਲਿਆਂ ਦੇ ਮਨ ਭੀ ਥਿੜਕ ਜਾਂਦੇ ਹਨ, ਤੇ ਜੋ ਅਜੇਹੀ ਬਾਣੀ ਦੀ ਪੜ੍ਹ ਪੜ੍ਹ ਕੇ ਵਿਆਖਿਆ ਕਰਦੇ ਹਨ, ਉਹ ਭੀ ਕਮਜ਼ੋਰ ਮਨ ਦੇ ਹੋ ਜਾਂਦੇ ਹਨ।
ਜੇ ਉਹ ਬੰਦੇ ਜੀਭ-ਨਾਲ ਹਰੀ-ਨਾਮ ਭੀ ਬੋਲਣ ਤਾਂ ਭੀ ਜੋ ਕੁਝ ਉਹ ਬੋਲਦੇ ਹਨ ਉਸ ਨਾਲ ਉਹਨਾਂ ਦੀ ਡੂੰਘੀ ਸਾਂਝ ਨਹੀਂ ਪੈਂਦੀ ਕਿਉਂਕਿ ਉਹਨਾਂ ਦੇ ਮਨ ਨੂੰ ਮਾਇਆ ਨੇ ਮੋਹ ਰੱਖਿਆ ਹੈ, ਉਹ ਜੋ ਕੁਝ ਬੋਲਦੇ ਹਨ ਜ਼ਬਾਨੀ ਜ਼ਬਾਨੀ ਹੀ ਬੋਲਦੇ ਹਨ।
ਨਾਨਕ ਆਖਦਾ ਹੈ– ਗੁਰ-ਆਸ਼ੇ ਤੋਂ ਉਲਟ ਬਾਣੀ ਮਨੁੱਖ ਦੇ ਮਨ ਨੂੰ ਆਤਮਕ ਆਨੰਦ ਦੇ ਟਿਕਾਣੇ ਤੋਂ ਹੇਠਾਂ ਡੇਗਦੀ ਹੈ। 24।
ਭਾਵ: ਗੁਰ-ਆਸ਼ੇ ਤੋਂ ਉਲਟ ਜਾਣ ਵਾਲੀ ਬਾਣੀ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਤੋਂ ਸੁੰਞੀ ਬਾਣੀ ਮਨ ਨੂੰ ਕਮਜ਼ੋਰ ਕਰਦੀ ਹੈ, ਮਾਇਆ ਦੀ ਝਲਕ ਦੇ ਸਾਹਮਣੇ ਥਿੜਕਾ ਦੇਂਦੀ ਹੈ। ਅਜੇਹੀ ਬਾਣੀ ਨਿੱਤ ਪੜ੍ਹਨ ਸੁਣਨ ਵਾਲਿਆਂ ਦੇ ਮਨ ਮਾਇਆ ਦੇ ਟਾਕਰੇ ਤੇ ਕਮਜ਼ੋਰ ਹੋ ਜਾਂਦੇ ਹਨ। ਅਜੇਹੇ ਕਮਜ਼ੋਰ ਹੋ ਚੁਕੇ ਮਨ ਵਿਚ ਆਤਮਕ ਆਨੰਦ ਦਾ ਸੁਆਦ ਨਹੀਂ ਬਣ ਸਕਦਾ। ਉਹ ਮਨ ਤਾਂ ਮਾਇਆ ਦੇ ਮੋਹ ਵਿਚ ਫਸਿਆ ਹੁੰਦਾ ਹੈ।
Thankyou veerji🙏