Was Sikhism created to defend Hinduism?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਸਿਮਰਨ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਗੁਰੂ ਗ੍ਰੰਥ ਸਾਹਿਬ ਮਨੁੱਖਤਾ ਨੂੰ ਅਧਿਆਤਮਿਕਤਾ/ ਰੂਹਾਨੀਅਤ/ ਧਾਰਮਿਕਤਾ ਸਿਖਾਉਂਦਾ ਹੈ ਤੇ ਮਨੁੱਖ ਨੂੰ ਔਗੁਣਾਂ ਤੋਂ ਛੁਟਕਾਰਾ ਪਾ ਕੇ ਸਚਿਆਰ/ਗੁਣਵਾਨ (ਗੁਰਮੁਖ) ਮਨੁੱਖ ਬਣਨ ਲਈ ਅਗਵਾਈ ਦਿੰਦਾ ਹੈ। ਗੁਰੂ ਸਾਹਿਬ ਨੇ ਸਿੱਖ ਨੂੰ ਜ਼ੁਲਮ ਦੇ ਖਿਲਾਫ ਖੜ੍ਹਾ ਹੋਣਾ ਸਿਖਾਇਆ ਹੈ ਚਾਹੇ ਉਹ ਕਿਸੇ ਵੀ ਧਰਮ ਦੇ ਮਨੁੱਖ ਨਾਲ ਹੋ ਰਿਹਾ ਹੋਵੇ। ਆਤਮਿਕ ਜੀਵਨ ਵਾਸਤੇ ਸਿੱਖੀ ਕਿਸੇ ਹੋਰ ਦੀ ਮੁਥਾਜ ਨਹੀਂ ਹੈ।
ਭੈਰਉ ਰਾਗ ਵਿਚ ਪੰਜਵੇਂ ਗੁਰੂ ਸਰੀਰ, ਗੁਰੂ ਅਰਜਨ ਸਾਹਿਬ ਨੇ, ਭਗਤ ਕਬੀਰ ਜੀ ਦੇ ਇੱਕ ਸ਼ਬਦ ਦੀ ਵਿਆਖਿਆ ਕਰਦੇ ਹੋਏ, ਗੁਰੂ ਗ੍ਰੰਥ ਸਾਹਿਬ ਦੇ ਪੰਨਾ 1136 ਤੇ ਇੱਕ ਸ਼ਬਦ ਉਚਾਰਨ ਕੀਤਾ ਹੈ ਜਿਸ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤਾ ਹੈ। ਗੁਰੂ ਸਾਹਿਬ ਸਪਸ਼ਟ ਕਰਦੇ ਹਨ ਕਿ ਆਤਮਕ ਜੀਵਨ ਦੀ ਅਗਵਾਈ ਵਾਸਤੇ ਨਾਂਹ ਅਸੀਂ ਹਿੰਦੂ ਤੇ ਨਾਂਹ ਹੀ ਮੁਸਲਮਾਨ ਦੇ ਮੁਥਾਜ ਹਾਂ ਕਿਉਂਕਿ ਅਸੀਂ ਗੁਰੂ ਸਾਹਿਬ ਦੇ ਉਪਦੇਸ਼ ਤੇ ਚੱਲ ਕੇ ਅਕਾਲਪੁਰਖ/ਪਰਮੇਸ਼ਰ/ਪਰਮਾਤਮਾ/ਪ੍ਰਭੂ ਨਾਲ ਸਿੱਧੀ ਸਾਂਝ ਪਾਉਣੀ ਹੈ ਤੇ ਆਪਣੇ ਜੀਵਨ ਵਿਚੋਂ ਔਗੁਣਾਂ/ਵਿਕਾਰਾਂ ਤੋਂ ਛੁਟਕਾਰਾ ਪਾ ਕੇ ਜੀਵਨ ਮੁਕਤ ਹੋਣਾ ਹੈ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
—————————
ਭੈਰਉ ਮਹਲਾ ੫ ॥ ਵਰਤ ਨ ਰਹਉ ਨ ਮਹ ਰਮਦਾਨਾ ॥ ਤਿਸੁ ਸੇਵੀ ਜੋ ਰਖੈ ਨਿਦਾਨਾ ॥੧॥ ਏਕੁ ਗੁਸਾਈ ਅਲਹੁ ਮੇਰਾ ॥ ਹਿੰਦੂ ਤੁਰਕ ਦੁਹਾਂ ਨੇਬੇਰਾ ॥੧॥ ਰਹਾਉ ॥ ਹਜ ਕਾਬੈ ਜਾਉ ਨ ਤੀਰਥ ਪੂਜਾ ॥ ਏਕੋ ਸੇਵੀ ਅਵਰੁ ਨ ਦੂਜਾ ॥੨॥ ਪੂਜਾ ਕਰਉ ਨ ਨਿਵਾਜ ਗੁਜਾਰਉ ॥ ਏਕ ਨਿਰੰਕਾਰ ਲੇ ਰਿਦੈ ਨਮਸਕਾਰਉ ॥੩॥ ਨਾ ਹਮ ਹਿੰਦੂ ਨ ਮੁਸਲਮਾਨ ॥ ਅਲਹ ਰਾਮ ਕੇ ਪਿੰਡੁ ਪਰਾਨ ॥੪॥ ਕਹੁ ਕਬੀਰ ਇਹੁ ਕੀਆ ਵਖਾਨਾ ॥ ਗੁਰ ਪੀਰ ਮਿਲਿ ਖੁਦਿ ਖਸਮੁ ਪਛਾਨਾ ॥੫॥੩॥ {ਪੰਨਾ 1136}
ਅਰਥ: ਹੇ ਭਾਈ! (ਆਤਮਕ ਜੀਵਨ ਦੀ ਅਗਵਾਈ ਦੇ ਸੰਬੰਧ ਵਿਚ) ਮੈਂ ਹਿੰਦੂ ਅਤੇ ਤੁਰਕ ਦੋਹਾਂ ਨਾਲੋਂ ਹੀ ਸਾਂਝ ਮੁਕਾ ਲਈ ਹੈ। ਮੇਰਾ ਤਾਂ ਸਿਰਫ਼ ਉਹ ਹੈ (ਜਿਸ ਨੂੰ ਹਿੰਦੂ) ਗੁਸਾਈਂ (ਆਖਦਾ ਹੈ ਅਤੇ ਜਿਸ ਨੂੰ ਮੁਸਲਮਾਨ) ਅੱਲਾ (ਆਖਦਾ ਹੈ) ।1। ਰਹਾਉ।
ਹੇ ਭਾਈ! ਨਾਹ ਮੈਂ (ਹਿੰਦੂ ਦੇ) ਵਰਤਾਂ ਦਾ ਆਸਰਾ ਲੈਂਦਾ ਹਾਂ, ਨਾਹ ਮੈਂ (ਮੁਸਲਮਾਨ ਦੇ) ਰਮਜ਼ਾਨ ਦੇ ਮਹੀਨੇ (ਵਿਚ ਰੱਖੇ ਰੋਜ਼ਿਆਂ ਦਾ) । ਮੈਂ ਤਾਂ (ਸਿਰਫ਼) ਉਸ ਪਰਮਾਤਮਾ ਨੂੰ ਸਿਮਰਦਾ ਹਾਂ ਜਿਹੜਾ ਆਖ਼ਿਰ (ਹਰੇਕ ਦੀ) ਰੱਖਿਆ ਕਰਦਾ ਹੈ।1।
ਹੇ ਭਾਈ! ਮੈਂ ਨਾਹ ਕਾਬੇ ਦਾ ਹੱਜ ਕਰਨ ਜਾਂਦਾ ਹਾਂ (ਜਿਵੇਂ ਮੁਸਲਮਾਨ ਜਾਂਦੇ ਹਨ) , ਨਾਹ ਮੈਂ (ਹਿੰਦੂਆਂ ਵਾਂਗ) ਤੀਰਥਾਂ ਤੇ ਪੂਜਾ ਕਰਨ ਜਾਂਦਾ ਹਾਂ। ਮੈਂ ਤਾਂ ਸਿਰਫ਼ ਇੱਕ ਪਰਮਾਤਮਾ ਨੂੰ ਸਿਮਰਦਾ ਹਾਂ, ਕਿਸੇ ਹੋਰ ਦੂਜੇ ਨੂੰ ਨਹੀਂ (ਸਿਮਰਦਾ) ।2।
ਹੇ ਭਾਈ! ਮੈਂ ਨਾਹ (ਹਿੰਦੂਆਂ ਵਾਂਗ ਵੇਦ-) ਪੂਜਾ ਕਰਦਾ ਹਾਂ, ਨਾਹ (ਮੁਸਲਮਾਨ ਵਾਂਗ) ਨਿਮਾਜ਼ ਪੜ੍ਹਦਾ ਹਾਂ। ਮੈਂ ਤਾਂ ਸਿਰਫ਼ ਨਿਰੰਕਾਰ ਨੂੰ ਹਿਰਦੇ ਵਿਚ ਵਸਾ ਕੇ (ਉਸ ਅੱਗੇ) ਸਿਰ ਨਿਵਾਂਦਾ ਹਾਂ।3।
ਹੇ ਭਾਈ! (ਆਤਮਕ ਜੀਵਨ ਦੀ ਅਗਵਾਈ ਵਾਸਤੇ) ਨਾਹ ਅਸੀਂ ਹਿੰਦੂ (ਦੇ ਮੁਥਾਜ) ਹਾਂ, ਨਾਹ ਅਸੀਂ ਮੁਸਲਮਾਨ (ਦੇ ਮੁਥਾਜ) ਹਾਂ। ਸਾਡੇ ਇਹ ਸਰੀਰ ਸਾਡੀ ਇਹ ਜਿੰਦ (ਉਸ ਪਰਮਾਤਮਾ) ਦੇ ਦਿੱਤੇ ਹੋਏ ਹਨ (ਜਿਸ ਨੂੰ ਮੁਸਲਮਾਨ) ਅੱਲਾ (ਆਖਦਾ ਹੈ, ਜਿਸ ਨੂੰ ਹਿੰਦੂ) ਰਾਮ (ਆਖਦਾ ਹੈ) ।4।
ਹੇ ਕਬੀਰ! ਆਖ– (ਹੇ ਭਾਈ!) ਮੈਂ ਤਾਂ ਇਹ ਗੱਲ ਖੋਲ੍ਹ ਕੇ ਦੱਸਦਾ ਹਾਂ ਕਿ ਮੈਂ ਆਪਣੇ ਗੁਰੂ-ਪੀਰ ਨੂੰ ਮਿਲ ਕੇ ਆਪਣੇ ਖਸਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਰੱਖੀ ਹੈ।5।3।
The one line answer to your question is that the Sikhism wasn’t created to defend Hinduism. Sikhism is to defend atrocities on anyone by anyone. About difference between Hinduism and Sikhism, please read the following:-
Hinduism and Sikhism
1. According to Hinduism:-
Three Gods rule the world. Brahma: the creator;
Vishnu: the preserver; and
Shiva: the destroyer.
2. According to Sikhism:-
ੴ (Ik Onkar) (One Universal Creator God).
3. “Sikh” is a “Seeker of Truth” and “Sikhism” stands for:-
(i) Oneness of Humanity;
(ii) No discrimination owing to gender, race, caste, creed, or color;
(iii) No empty rituals & worthless religious practices;
(iv) No life after death theories. Rather, it stands for spiritual salvation/emancipation, during the life time, on getting rid of vices.
4. Further, Sikhism:-
(i) teaches a Sikh to live his life in the present, as per Hukam of Akalpurakh and teachings of ever living Guru, Sri Guru Granth Sahib;
(ii) expects a Sikh to earn an honest living, remain connected with Akalpurakh all the time and share his honest earning with poor and needy;
(iii) expects a Sikh to be compassionate, kind, tolerant and is to love all i e. he is to reach the mental state of seeing Akalpurakh in everyone and hence having friends only and no enemies;
(iv) expects a Sikh to serve the humanity, without any distinction of caste, creed and religion.
5. Guru Granth Sahib teaches a person/Sikh to get rid of vices, become a righteous/virtuous person. The goal of becoming a righteous/virtuous person was laid down by the First Guru Person Guru Nanak Sahib, in the first Pauri of Jap Baani itself, when he said:-
Kiv Sachiara hoiey, Kiv Kude Tute Pal,
Hukam Rajai Chalna, Nanak likhya Naal.
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥
6. Once a person/Sikh achieves the goal of becoming a righteous/ virtuous person and becomes one with Akalpurakh and Shabad Guru, who are spiritually embodiment of each other, he will live a disciplined life and achieve the stage of spiritual equipoise and spiritual bliss. The main goal is to achieve spiritual emancipation/ salvation in this life itself since there is no concept of salvation/ emancipation, after death in Sikhism. This is not so in Hinduism.
7. Imbibing the above teachings, of Guru Granth Sahib, is what is called Sikhi.