What are the five main apostate acts (‘Kuraihats’) prohibited for a Sikh ?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Respected Brother Jinder Singh ji,
Waheguru ji ka Khalsa, Waheguru ji ki Fateh!
Please click on the link below and read about Kuraihats at page 30 of the ‘Sikh Rehat Maryada’:-
https://sgpc.net/?page_id=653
Regards,
Your Brother
ਸਤਿਕਾਰ ਯੋਗ ਵੀਰ ਜਿੰਦਰ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਦਾਸ ਦੀ ਸਮਝ ਅਨੁਸਾਰ, ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ, ਗੁਰੂ ਗ੍ਰੰਥ ਸਾਹਿਬ ਦੇ ਪੰਨਾ 266 ਤੇ ਸੁਖਮਨੀ ਸਾਹਿਬ ਦੀ ਬਾਣੀ ਵਿਚ ਜੋ ਉਪਦੇਸ਼ ਦੇ ਰਹੇ ਹਨ:-
ਸਰਬ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥ ਸਗਲ ਕ੍ਰਿਆ ਮਹਿ ਊਤਮ ਕਿਰਿਆ ॥ ਸਾਧਸੰਗਿ ਦੁਰਮਤਿ ਮਲੁ ਹਿਰਿਆ ॥ ਸਗਲ ਉਦਮ ਮਹਿ ਉਦਮੁ ਭਲਾ ॥ ਹਰਿ ਕਾ ਨਾਮੁ ਜਪਹੁ ਜੀਅ ਸਦਾ ॥ ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥ ਹਰਿ ਕੋ ਜਸੁ ਸੁਨਿ ਰਸਨ ਬਖਾਨੀ ॥ ਸਗਲ ਥਾਨ ਤੇ ਓਹੁ ਊਤਮ ਥਾਨੁ ॥ ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥੮॥੩॥ {ਪੰਨਾ 266}
ਅਰਥ: (ਹੇ ਮਨ!) ਪ੍ਰਭੂ ਦਾ ਨਾਮ ਜਪ (ਤੇ) ਪਵਿਤ੍ਰ ਆਚਰਣ (ਬਣਾ) = ਇਹ ਧਰਮ ਸਾਰੇ ਧਰਮਾਂ ਨਾਲੋਂ ਚੰਗਾ ਹੈ।
ਸਤਸੰਗ ਵਿਚ (ਰਹਿ ਕੇ) ਭੈੜੀ ਮਤਿ (ਰੂਪ) ਮੈਲ ਦੂਰ ਕੀਤੀ ਜਾਏ = ਇਹ ਕੰਮ ਹੋਰ ਸਾਰੀਆਂ ਧਾਰਮਿਕ ਰਸਮਾਂ ਨਾਲੋਂ ਉੱਤਮ ਹੈ।
ਹੇ ਮਨ! ਸਦਾ ਪ੍ਰਭੂ ਦਾ ਨਾਮ ਜਪ = ਇਹ ਉੱਦਮ (ਹੋਰ) ਸਾਰੇ ਉੱਦਮਾਂ ਨਾਲੋਂ ਭਲਾ ਹੈ। ਪ੍ਰਭੂ ਦਾ ਜਸ (ਕੰਨਾਂ ਨਾਲ) ਸੁਣ (ਤੇ) ਜੀਭ ਨਾਲ ਬੋਲ = (ਪ੍ਰਭੂ ਦੇ ਜਸ ਦੀ ਇਹ) ਆਤਮਕ ਜੀਵਨ ਦੇਣ ਵਾਲੀ ਬਾਣੀ ਹੋਰ ਸਭ ਬਾਣੀਆਂ ਨਾਲੋਂ ਸੁੰਦਰ ਹੈ।
ਹੇ ਨਾਨਕ! ਜਿਸ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ, ਉਹ (ਹਿਰਦਾ-ਰੂਪ) ਥਾਂ ਹੋਰ ਸਾਰੇ (ਤੀਰਥ) ਅਸਥਾਨਾਂ ਤੋਂ ਪਵਿਤ੍ਰ ਹੈ।8।3।
ਇਸ ਨੂੰ ਨਾਂਹ ਮੰਨਣਾ, ਸਭ ਤੋਂ ਵੱਡੀ ਕੁਰਹਿਤ ਹੈ। ਦਾਸ ਨੂੰ ਤੁਹਾਡੇ ਵਿਚਾਰਾਂ ਦਾ ਇੰਤਜ਼ਾਰ ਰਹੇਗਾ।
ਆਦਰ ਸਹਿਤ,
ਆਪ ਦਾ ਵੀਰ