What do Sikhs have to say about Satan or the devil?
What do Sikhs have to say about Satan or the devil?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
In the CHRISTIAN, ISLAM, JEWISH FAITHS, SATAN is believed to be a physical entity, ANGEO who rebelled against GOD. The problem with this belief system is that it is the DEVIL that is doing evil things. The focus is outward. In GURBANI THE SATAN is our evil thoughts, egoistic life perspective, our evil SANSKARS. GURU says SIFTEE SAAR NA JANAEE SDA WASAI SATAN meaning those who are slave of evil thoughts, egoistic life perspective in fact are DEVILS in the spiritual sense.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ।।
ਵਿਦਵਾਨ ਵੀਰ ਕੰਡੋਲਾ ਸਾਹਿਬ ਨੇ ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਸਾਹਿਬ ਦੀ ਰਾਗ ਸੂਹੀ ਵਿਚ ਵਾਰ, ਜੋ ਗੁਰੂ ਗ੍ਰੰਥ ਸਾਹਿਬ ਦੇ ਪੰਨਾ 785 ਤੋਂ 792 ਤੇ ਸੁਸ਼ੋਭਿਤ ਹੈ, ਵਿਚੋਂ ਇਕ ਪੰਗਤੀ ‘ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ’ ਦੱਸ ਕੇ ਸਿੱਖੀ ਵਿਚ ਸ਼ੈਤਾਨ ਬਾਰੇ ਸਾਰੀ ਗੱਲ ਬਹੁਤ ਸੁਹਣੀ ਤਰ੍ਹਾਂ ਸਮਝਾ ਦਿੱਤੀ ਹੈ।
ਇਹ ਸਲੋਕ ਅਸਲ ਵਿਚ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦਾ ਉਚਾਰਿਆ ਹੋਇਆ ਹੈ ਤੇ ਇਸ ਨੂੰ ਤੀਜੇ ਗੁਰੂ ਸਰੀਰ ਦੀ ਵਾਰ ਨਾਲ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਨੇ ਆਦਿ ਗ੍ਰੰਥ ਦੀ ਸੰਪਾਦਨਾ ਦੇ ਵਕਤ ਨਾਲ ਜੋੜਿਆ ਹੈ। ਤੁਹਾਨੂੰ ਸ਼ਾਇਦ ਪਤਾ ਹੀ ਹੋਵੇਗਾ ਕਿ ਆਦਿ ਗ੍ਰੰਥ ਦੀ ਸੰਪਾਦਨਾ ਤੋਂ ਪਹਿਲਾਂ ਵਾਰਾਂ ਸਿਰਫ਼ ਪਉੜੀਆਂ ਹੀ ਹੁੰਦੀਆਂ ਸਨ।
ਪੂਰਾ ਸਲੋਕ ਤੇ ਉਸ ਦੇ ਅਰਥ ਤੇ ਉਸ ਦੇ ਨਾਲ ਜੁੜਿਆ ਹੋਇਆ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦਾ ਹੀ ਇੱਕ ਸਲੋਕ ਤੇ ਉਸ ਦੇ ਅਰਥ, ਤੁਹਾਡੀ ਸੂਚਨਾ ਤੇ ਵਿਚਾਰ ਵਾਸਤੇ ਹਨ। ਗੁਰੂ ਸਾਹਿਬ ਦੱਸ ਰਹੇ ਹਨ ਕਿ ਜੇ ਪ੍ਰਭੂ ਦੀ ਮਿਹਰ ਹੋਵੇ ਤਾਂ ਹੀ ਪਾਪ ਬਖਸ਼ੇ ਜਾਂਦੇ ਹਨ। ਪਰ ਇਹ ਮਿਹਰ ਪ੍ਰਾਪਤ ਕਰਨ ਲਈ ਯੋਗ ਬਣਨਾ ਪੈਂਦਾ ਹੈ ਤੇ ਉਸ ਦਾ ਰਸਤਾ ਹੈ ਸ਼ਬਦ ਗੁਰੂ ਦੇ ਉਪਦੇਸ਼ ਤੇ ਚੱਲ ਕੇ ਆਪਣੇ ਜੀਵਨ ਨੂੰ ਬਦਲਣਾ ਤੇ ਵਿਕਾਰਾਂ ਤੋਂ ਛੁਟਕਾਰਾ ਪਾਉਣਾ। ਇਹ ਹੀ ਸਿੱਖੀ ਅਨੁਸਾਰ ਪ੍ਰਭੂ ਦੀ ਮਿਹਰ ਲੈਣ ਲਈ ਤੇ ਜੀਵਨ ਮੁਕਤ ਹੋਣ ਦਾ ਰਸਤਾ ਹੈ। ਆਪ ਜੀ ਦਾ ਅੱਗੇ ਕੋਈ ਸਵਾਲ ਹੋਵੇ ਤਾਂ ਦੱਸਣਾ ਜੀ।
ਆਦਰ ਸਹਿਤ,
ਆਪ ਦਾ ਵੀਰ
—————————-
ਸਲੋਕ ਮਃ ੧ ॥ ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥ ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥ ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥ ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥ ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥੧॥ {ਪੰਨਾ 790}
ਅਰਥ: ਚੋਰਾਂ, ਲੁੱਚੇ ਬੰਦਿਆਂ, ਵਿਭਚਾਰਨ ਔਰਤਾਂ ਤੇ ਦੱਲੀਆਂ ਦਾ ਆਪੋ ਵਿਚ ਬਹਿਣ ਖਲੋਣ ਹੁੰਦਾ ਹੈ, ਇਹਨਾਂ ਧਰਮ ਤੋਂ ਵਾਂਜਿਆਂ ਦੀ ਆਪੋ ਵਿਚ ਮਿਤ੍ਰਤਾ ਤੇ ਆਪੋ ਵਿਚ ਖਾਣ ਪੀਣ ਹੁੰਦਾ ਹੈ; ਰੱਬ ਦੀ ਸਿਫ਼ਤਿ-ਸਾਲਾਹ ਕਰਨ ਦੀ ਇਹਨਾਂ ਨੂੰ ਸੂਝ ਨਹੀਂ ਹੁੰਦੀ, (ਇਹਨਾਂ ਦੇ ਮਨ ਵਿਚ, ਮਾਨੋ) ਸਦਾ ਸ਼ੈਤਾਨ ਵੱਸਦਾ ਹੈ। (ਸਮਝਾਇਆਂ ਭੀ ਸਮਝਦੇ ਨਹੀਂ, ਜਿਵੇਂ) ਖੋਤੇ ਨੂੰ ਜੇ ਚੰਦਨ ਨਾਲ ਮਲੀਏ ਤਾਂ ਭੀ ਉਸ ਦੀ ਵਰਤੋਂ ਵਿਹਾਰ ਸੁਆਹ ਨਾਲ ਹੀ ਹੁੰਦੀ ਹੈ (ਪਿਛਲੇ ਕੀਤੇ ਕਰਮਾਂ ਦਾ ਗੇੜ ਇਸ ਮੰਦੇ ਰਾਹ ਤੋਂ ਹਟਣ ਨਹੀਂ ਦੇਂਦਾ) ।
ਹੇ ਨਾਨਕ! “ਕੂੜ” (ਦਾ ਸੂਤਰ) ਕੱਤਣ ਨਾਲ “ਕੂੜ” ਦਾ ਹੀ ਤਾਣਾ ਚਾਹੀਦਾ ਹੈ, “ਕੂੜ” ਦਾ ਹੀ ਕੱਪੜਾ ਕੱਛੀਦਾ ਹੈ ਤੇ ਪਹਿਨੀਦਾ ਹੈ (ਇਸ “ਕੂੜ”-ਰੂਪ ਪੁਸ਼ਾਕ ਦੇ ਕਾਰਨ “ਕੂੜ” ਹੀ ਵਡਿਆਈ ਮਿਲਦੀ ਹੈ (ਭਾਵ, “ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ”) ।੧।
ਸਲੋਕੁ ਮਃ ੧ ॥ ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ ॥ ਧੋਤੇ ਮੂਲਿ ਨ ਉਤਰਹਿ ਜੇ ਸਉ ਧੋਵਣ ਪਾਹਿ ॥ ਨਾਨਕ ਬਖਸੇ ਬਖਸੀਅਹਿ ਨਾਹਿ ਤ ਪਾਹੀ ਪਾਹਿ ॥੧॥ {ਪੰਨਾ 149}
ਅਰਥ: ਪਾਪਾਂ ਦੇ ਕਾਰਨ (ਜੋ ਜੀਵ) ਜੰਮਦੇ ਹਨ, (ਇਥੇ ਭੀ) ਪਾਪ ਕਰਦੇ ਹਨ ਤੇ (ਅਗਾਂਹ ਭੀ ਇਹਨਾਂ ਕੀਤੇ ਪਾਪਾਂ ਦੇ ਸੰਸਕਾਰਾਂ ਕਰਕੇ) ਪਾਪਾਂ ਵਿਚ ਹੀ ਪ੍ਰਵਿਰਤ ਹੁੰਦੇ ਹਨ। ਇਹ ਪਾਪ ਧੋਤਿਆਂ ਉੱਕਾ ਹੀ ਨਹੀਂ ਉਤਰਦੇ ਭਾਵੇਂ ਸੌ ਧੋਣ ਧੋਈਏ (ਭਾਵ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੀਏ) । ਹੇ ਨਾਨਕ! ਜੇ ਪ੍ਰਭੂ ਮਿਹਰ ਕਰੇ (ਤਾਂ ਇਹ ਪਾਪ) ਬਖ਼ਸ਼ੇ ਜਾਂਦੇ ਹਨ, ਨਹੀਂ ਤਾਂ ਜੁੱਤੀਆਂ ਹੀ ਪੈਂਦੀਆਂ ਹਨ।1।