What do these lines of Japji Sahib mean: “Eka mai jagat veai, Tin chele parvan, Ek sansari, Ek bhandari, eEk lay e deeban”?
What do these lines of Japji Sahib mean: “Eka mai jagat veai, Tin chele parvan, Ek sansari, Ek bhandari, eEk lay e deeban”?
Share
The Almighty created the world and established 3 disciples
one who looks for creation
second who feeds the whole world
and the third ends their life journey
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ।।
ਜਪੁ ਬਾਣੀ, ਜਿਸ ਨੂੰ ਸਤਿਕਾਰ ਨਾਲ ਅਸੀਂ ਜਪੁਜੀ ਸਾਹਿਬ ਕਹਿੰਦੇ ਹਾਂ, ਦੀ 30ਵੀਂ ਪਉੜੀ, ਜੋ ਗੁਰੂ ਗ੍ਰੰਥ ਸਾਹਿਬ ਦੇ ਪੰਨਾ 7 ਤੇ ਸੁਸ਼ੋਭਿਤ ਹੈ, ਵਿਚ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ , ਹਿੰਦੂ ਧਰਮ ਦੇ ਮਿਥਿਹਾਸ, ਜਿਸ ਅਨੁਸਾਰ ਇਸ ਸੰਸਾਰ ਦੀ ਕਾਰ ਨੂੰ ਬ੍ਰਹਮਾ, ਵਿਸ਼ਨੂੰ ਤੇ ਮਹੇਸ਼ (ਸ਼ਿਵ) ਚਲਾਉਂਦੇ ਹਨ, ਦੀ ਗੱਲ ਕਰਕੇ ਆਪਣੀ ਗੱਲ ਕਰਦੇ ਹਨ ਕਿ ਅਕਾਲਪੁਰਖ ਆਪ ਹੀ ਇਸ ਸੰਸਾਰ ਦੀ ਕਾਰ ਨੂੰ ਚਲਾ ਰਿਹਾ ਹੈ। ਬ੍ਰਹਮਾ, ਵਿਸ਼ਨੂੰ ਤੇ ਮਹੇਸ਼ ਦੇ ਹੱਥ ਕੁੱਝ ਵੀ ਨਹੀਂ ਹੈ। ਇਸ ਲਈ ਅਕਾਲਪੁਰਖ ਤੇ ਪੱਕਾ ਭਰੋਸਾ ਕਰਕੇ ਉਸ ਨਾਲ ਜੁੜ੍ਹਨਾ ਹੈ ਨਾਂਹ ਕਿ ਫਰਜ਼ੀ ਹਸਤੀਆਂ ਨਾਲ ਜਿਨ੍ਹਾਂ ਦੀ ਕੋਈ ਹੋਂਦ ਨਹੀਂ ਹੈ। ਦੂਜੇ ਲਫ਼ਜ਼ਾਂ ਵਿਚ ਸਿਰਫ਼ ਤੇ ਸਿਰਫ਼ ਮੂਲ ਨਾਲ ਜੁੜ੍ਹਨਾ ਹੈ, ਹੋਰ ਕਿਸੇ ਨਾਲ ਵੀ ਨਹੀਂ।
ਆਸ ਕਰਦਾ ਹਾਂ ਕਿ ਇਸ ਨਾਲ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਜਾਵੇਗਾ। ਜੇ ਅੱਗੇ ਕੁੱਝ ਹੋਰ ਪੁੱਛਣਾ ਚਾਹੋ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
—————————
ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥
ਅਰਥ: (ਲੋਕਾਂ ਵਿਚ ਇਹ ਖ਼ਿਆਲ ਆਮ ਪ੍ਰਚੱਲਤ ਹੈ ਕਿ) ਇਕੱਲੀ ਮਾਇਆ (ਕਿਸੇ) ਜੁਗਤੀ ਨਾਲ ਪ੍ਰਸੂਤ ਹੋਈ ਤੇ ਪਰਤੱਖ ਤੌਰ ‘ਤੇ ਉਸ ਦੇ ਤਿੰਨ ਪੁੱਤਰ ਜੰਮ ਪਏ। ਉਹਨਾਂ ਵਿਚੋਂ ਇਕ (ਬ੍ਰਹਮਾ) ਘਰਬਾਰੀ ਬਣ ਗਿਆ (ਭਾਵ, ਜੀਵ-ਜੰਤਾਂ ਨੂੰ ਪੈਦਾ ਕਰਨ ਲੱਗ ਪਿਆ) , ਇਕ (ਵਿਸ਼ਨੂੰ) ਭੰਡਾਰੇ ਦਾ ਮਾਲਕ ਬਣ ਗਿਆ (ਭਾਵ, ਜੀਵਾਂ ਨੂੰ ਰਿਜ਼ਕ ਅਪੜਾਣ ਦਾ ਕੰਮ ਕਰਨ ਲੱਗਾ) , ਅਤੇ ਇੱਕ (ਸ਼ਿਵ) ਕਚਹਿਰੀ ਲਾਉਂਦਾ ਹੈ (ਭਾਵ, ਜੀਵਾਂ ਨੂੰ ਸੰਘਾਰਦਾ ਹੈ) ।
(ਪਰ ਅਸਲ ਗੱਲ ਇਹ ਹੈ ਕਿ) ਜਿਵੇਂ ਉਸ ਅਕਾਲ ਪੁਰਖ ਨੂੰ ਭਾਉਂਦਾ ਹੈ ਅਤੇ ਜਿਵੇਂ ਉਸ ਦਾ ਹੁਕਮ ਹੁੰਦਾ ਹੈ, ਤਿਵੇਂ ਹੀ ਉਹ ਆਪ ਸੰਸਾਰ ਦੀ ਕਾਰ ਚਲਾ ਰਿਹਾ ਹੈ, (ਇਹਨਾਂ ਬ੍ਰਹਮਾ, ਵਿਸ਼ਨੂੰ ਅਤੇ ਸ਼ਿਵ ਦੇ ਕੁਝ ਹੱਥ ਨਹੀਂ) । ਇਹ ਬੜਾ ਅਸਚਰਜ ਕੌਤਕ ਹੈ ਕਿ ਉਹ ਅਕਾਲ ਪੁਰਖ (ਸਭ ਜੀਵਾਂ ਨੂੰ) ਵੇਖ ਰਿਹਾ ਹੈ ਪਰ ਜੀਵਾਂ ਨੂੰ ਅਕਾਲ ਪੁਰਖ ਨਹੀਂ ਦਿੱਸਦਾ।
(ਸੋ ਬ੍ਰਹਮਾ, ਵਿਸ਼ਨੂੰ, ਸ਼ਿਵ ਆਦਿਕ ਦੇ ਥਾਂ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ ਜੋ (ਸਭ ਦਾ) ਮੁੱਢ ਹੈ, ਜੋ ਸ਼ੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ) , ਜੋ ਨਾਸ ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ। (ਇਹੀ ਹੈ ਵਸੀਲਾ ਉਸ ਪ੍ਰਭੂ ਨਾਲੋਂ ਵਿੱਥ ਦੂਰ ਕਰਨ ਦਾ) । 30।
ਭਾਵ: ਜਿਉਂ ਜਿਉਂ ਮਨੁੱਖ ਪ੍ਰਭੂ ਦੀ ਯਾਦ ਵਿੱਚ ਜੁੜਦਾ ਹੈ, ਤਿਉਂ ਤਿਉਂ ਉਸ ਨੂੰ ਇਹ ਖ਼ਿਆਲ ਕੱਚੇ ਜਾਪਦੇ ਹਨ ਕਿ ਬ੍ਰਹਮਾ, ਵਿਸ਼ਨੂੰ, ਸ਼ਿਵ ਆਦਿਕ ਕੋਈ ਵੱਖਰੀਆਂ ਹਸਤੀਆਂ ਜਗਤ ਦਾ ਪਰਬੰਧ ਚਲਾ ਰਹੀਆਂ ਹਨ। ਸਿਮਰਨ ਵਾਲੇ ਨੂੰ ਯਕੀਨ ਹੈ ਕਿ ਪ੍ਰਭੂ ਆਪ ਆਪਣੀ ਰਜ਼ਾ ਵਿਚ ਆਪਣੇ ਹੁਕਮ ਅਨੁਸਾਰ ਜਗਤ ਦੀ ਕਾਰ ਚਲਾ ਰਿਹਾ ਹੈ, ਭਾਵੇਂ ਜੀਵਾਂ ਨੂੰ ਇਹਨਾਂ ਅੱਖਾਂ ਨਾਲ ਉਹ ਦਿੱਸਦਾ ਨਹੀਂ। 30।
ਪ੍ਰੋਫੈਸਰ ਦਰਸ਼ਨ ਸਿੰਘ ਜੀ ਦੁਆਰਾ 30ਵੀਂ ਤੇ 31ਵੀਂ ਪਉੜੀ ਤੇ ਦਿੱਤੇ ਗਏ ਵਿਚਾਰ ਲਿੰਕ ਤੇ ਕਲਿੱਕ ਕਰਕੇ ਸੁਣੋ ਜੀ।
I want to add here that I agree with explanation by Kulwinder Singhji. The most important point here is this, GURU NANAK says my take on the ONE AND ONLY AKAL PURAKH, SATGURU, THE DIVINE REALITY. THE BRAHMA, VISHAN, MAHESH ARE CREATION OF THE ONE. REALIZE THE DIVINE WITHIN.