What does Angsang mean?
What does Angsang mean?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਆਪਣੇ ਸਵਾਲ ਵਿਚ ਅੰਗ-ਸੰਗ ਦਾ ਅਰਥ ਪੁੱਛਿਆ ਹੈ।
ਦਾਸ ਤੁਹਾਡੇ ਸਵਾਲ ਦੇ ਜਵਾਬ ਵਿਚ ਗੁਰੂ ਗ੍ਰੰਥ ਸਾਹਿਬ ਦੇ ਚਾਰ ਸ਼ਬਦਾਂ ਦੀਆਂ ਉਹ ਤੁੱਕਾਂ, ਜਿਨ੍ਹਾਂ ਵਿਚ ਅੰਗ-ਸੰਗ ਲਫ਼ਜ਼ ਆਉਂਦਾ ਹੈ, ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ।
ਜੋ ਸਮਝ ਆਉਂਦਾ ਹੈ, ਉਹ ਇਹ ਹੈ ਕਿ ਅੰਗ-ਸੰਗ ਦਾ ਅਰਥ ਹੈ, ਸਦਾ ਨਾਲ ਜੁੜੇ ਰਹਿਣਾ, ਇੱਕ-ਮਿੱਕ ਹੋਣਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————–
ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥ (ਪੰਨਾ 459)
ਅਰਥ: ਉਹ ਪ੍ਰਭੂ ਦੇ ਅੰਗ (ਚਰਨਾਂ) ਨਾਲ ਜੁੜੇ ਰਹਿੰਦੇ ਹਨ, ਉਹਨਾਂ ਦੇ ਦੁੱਖ ਦੂਰ ਜੋ ਜਾਂਦੇ ਹਨ, ਉਹਨਾਂ ਦੀ ਜਿੰਦ ਉਹਨਾਂ ਦਾ ਮਨ ਉਹਨਾਂ ਦਾ ਸਰੀਰ = ਸਾਰੇ ਹੀ (ਆਤਮਕ ਜੀਵਨ ਨਾਲ) ਹਰੇ ਹੋ ਜਾਂਦੇ ਹਨ।
————–
ਦੇਤ ਦਰਸਨੁ ਸ੍ਰਵਨ ਹਰਿ ਜਸੁ ਰਸਨ ਨਾਮ ਉਚਾਰ ॥ ਅੰਗ ਸੰਗ ਭਗਵਾਨ ਪਰਸਨ ਪ੍ਰਭ ਨਾਨਕ ਪਤਿਤ ਉਧਾਰ ॥੮॥੧॥੨॥੫॥੧॥੧॥੨॥੫੭॥ {ਪੰਨਾ 508}
ਅਰਥ: ਹੇ ਭਾਈ! ਪਰਮਾਤਮਾ ਆਪ ਹੀ ਆਪਣਾ ਦਰਸਨ ਬਖ਼ਸ਼ਦਾ ਹੈ, ਕੰਨਾਂ ਵਿਚ ਆਪਣੀ ਸਿਫ਼ਤਿ-ਸਾਲਾਹ ਦੇਂਦਾ ਹੈ, ਜੀਭ ਨੂੰ ਆਪਣੇ ਨਾਮ ਦਾ ਉਚਾਰਨ ਦੇਂਦਾ ਹੈ, ਸਦਾ ਅੰਗ-ਸੰਗ ਵੱਸਦਾ ਹੈ।
ਹੇ ਨਾਨਕ! ਆਖ-) ਹੇ ਹਰੀ! ਹੇ ਭਗਵਾਨ! ਤੇਰੀ ਛੁਹ ਵਿਕਾਰੀਆਂ ਦਾ ਭੀ ਪਾਰ-ਉਤਾਰਾ ਕਰਨ ਵਾਲੀ ਹੈ।੮।੧।੨।੫।੧।੧।੨।੫੭।
—————–
ਰੂਪ ਨ ਧੂਪ ਨ ਗੰਧ ਨ ਦੀਪਾ ਓਤਿ ਪੋਤਿ ਅੰਗ ਅੰਗ ਸੰਗਿ ਮਉਲੀ ॥ ਕਹੁ ਨਾਨਕ ਪ੍ਰਿਅ ਰਵੀ ਸੁਹਾਗਨਿ ਅਤਿ ਨੀਕੀ ਮੇਰੀ ਬਨੀ ਖਟੋਲੀ ॥੨॥੩॥੮੯॥ {ਪੰਨਾ 822}
ਅਰਥ: (ਹੇ ਸਹੇਲੀਏ!) ਨਾਹ ਕੋਈ ਸੋਹਣੇ ਪਦਾਰਥ, ਨਾਹ ਕੋਈ ਧੂਪ, ਨਾਹ ਸੁਗੰਧੀਆਂ, ਨਾਹ ਦੀਵੇ (-ਕੋਈ ਭੀ ਅਜੇਹੇ ਪਦਾਰਥ ਮੈਂ ਆਪਣੇ ਪਤੀ ਦੇਵ ਅੱਗੇ ਭੇਟਾ ਨਹੀਂ ਕੀਤੇ। ਗੁਰੂ ਦੀ ਕਿਰਪਾ ਨਾਲ ਹੀ) ਮੇਰਾ ਆਪਾ ਪ੍ਰਭੂ-ਪਤੀ ਨਾਲ ਇੱਕ-ਮਿੱਕ ਹੋ ਗਿਆ ਹੈ, ਉਸ ਦੇ ਨਾਲ ਮਿਲ ਕੇ ਮੇਰਾ ਮਨ ਖਿੜ ਪਿਆ ਹੈ। ਹੇ ਨਾਨਕ! ਆਖ-(ਹੇ ਸਹੇਲੀਏ!) ਪਿਆਰੇ ਪ੍ਰਭੂ ਨੇ ਮੈਨੂੰ ਸੁਹਾਗਣ ਬਣਾ ਕੇ ਆਪਣੇ ਨਾਲ ਮਿਲਾ ਲਿਆ ਹੈ, ਮੇਰੀ ਹਿਰਦਾ-ਸੇਜ ਹੁਣ ਬਹੁਤ ਸੋਹਣੀ ਬਣ ਗਈ ਹੈ।੨।੩।੮੯।
———————
ਕਵਿ ਕੀਰਤ ਜੋ ਸੰਤ ਚਰਨ ਮੁੜਿ ਲਾਗਹਿ ਤਿਨ੍ਹ੍ਹ ਕਾਮ ਕ੍ਰੋਧ ਜਮ ਕੋ ਨਹੀ ਤ੍ਰਾਸੁ ॥ ਜਿਵ ਅੰਗਦੁ ਅੰਗਿ ਸੰਗਿ ਨਾਨਕ ਗੁਰ ਤਿਵ ਗੁਰ ਅਮਰਦਾਸ ਕੈ ਗੁਰੁ ਰਾਮਦਾਸੁ ॥੧॥ {ਪੰਨਾ 1406}
ਪਦ ਅਰਥ: ਜੋ = ਜਿਹੜੇ ਮਨੁੱਖ। ਤ੍ਰਾਸੁ = ਡਰ। ਜਿਵ = ਜਿਵੇਂ। ਅੰਗਿ ਸੰਗਿ ਨਾਨਕ ਗੁਰ = ਗੁਰੂ ਨਾਨਕ ਦੇ ਸਦਾ ਨਾਲ।
ਅਰਥ: ਹੇ ਕਵੀ ਕੀਰਤ! ਜੋ ਮਨੁੱਖ ਉਸ ਸੰਤ (ਗੁਰੂ ਰਾਮਦਾਸ ਜੀ) ਦੀ ਚਰਨੀਂ ਲੱਗਦੇ ਹਨ, ਉਹਨਾਂ ਨੂੰ ਕਾਮ ਕ੍ਰੋਧ ਤੇ ਜਮਾਂ ਦਾ ਡਰ ਨਹੀਂ ਰਹਿੰਦਾ। ਜਿਵੇਂ (ਗੁਰੂ) ਅੰਗਦ (ਸਾਹਿਬ ਜੀ) ਸਦਾ ਗੁਰੂ ਨਾਨਕ ਦੇਵ ਜੀ ਨਾਲ (ਰਹੇ, ਭਾਵ, ਸਦਾ ਗੁਰੂ ਨਾਨਕ ਦੇਵ ਜੀ ਦੀ ਹਜ਼ੂਰੀ ਵਿਚ ਰਹੇ) , ਤਿਵੇਂ ਗੁਰੂ ਰਾਮਦਾਸ (ਜੀ) ਗੁਰੂ ਅਮਰਦਾਸ (ਜੀ) ਦੇ (ਨਾਲ ਰਹੇ) ।1।