SIKHS AND LGBTQIA+
What does Gurbani teach us about LGBTQIA+?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
SIKHS AND LGBTQIA+
ਸਤਿਕਾਰ ਯੋਗ ਵੀਰ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਆਪਣੀ ਸਮਝ ਅਨੁਸਾਰ ਇਹ ਕਹਿਣਾ ਚਾਹੁੰਦਾ ਹੈ ਕਿ ਮਾਇਆ ਦਾ ਇੱਕ ਰੂਪ, ਮਨੁੱਖ ਦੇ ਵਿਚ ਕਾਮ, ਕ੍ਰੋਧ, ਲੋਭ, ਮੋਹ, ਹੰਕਾਰ ਪੰਜ ਵਿਕਾਰ ਵੀ ਹਨ, ਜਿਨ੍ਹਾਂ ਨੂੰ ਵੱਸ ਵਿਚ ਰੱਖਣ ਦਾ ਹੁਕਮ ਹੈ। ਗ੍ਰਿਹਸਤ ਦੀ ਸੰਸਥਾ ਨੂੰ ਬਣਾਉਣ ਦਾ ਮੰਤਵ ਸ੍ਰਿਸ਼ਟੀ ਦੀ ਉਤਪਤੀ ਦੇ ਨਾਲ ਨਾਲ ਇਹ ਵੀ ਸੀ ਕਿ ਸਿੱਖ/ਮਨੁੱਖ ਆਪਣੇ ਕਾਮ ਦੇ ਵਿਕਾਰ ਨੂੰ ਵੱਸ ਵਿਚ ਰੱਖ ਸਕੇ।
ਗੁਰੂ ਗ੍ਰੰਥ ਸਾਹਿਬ ਵਿਚ ਸਿਰੀ ਰਾਗ ਵਿਚ ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਸਾਹਿਬ ਸਿੱਖਿਆ ਦਿੰਦੇ ਹਨ:-
ਜੇ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ ॥ ਬਿਨੁ ਸਤਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ ਪਾਹਿ ॥੩॥(ਪੰਨਾ 26)
(ਹੇ ਭਾਈ!) ਜੇ ਤੂੰ (ਕਾਮ-ਵਾਸਨਾ ਪੂਰੀ ਕਰਨ ਲਈ) ਲੱਖ ਇਸਤ੍ਰੀਆਂ ਭੀ ਭੋਗ ਲਏਂ, ਜੇ ਤੂੰ ਸਾਰੀ ਧਰਤੀ ਦਾ ਰਾਜ ਭੀ ਕਰ ਲਏਂ, ਤਾਂ ਭੀ ਸਤਿਗੁਰ ਦੀ ਸਰਨ ਤੋਂ ਬਿਨਾ ਆਤਮਕ ਸੁਖ ਨਹੀਂ ਲੱਭ ਸਕੇਂਗਾ, (ਸਗੋਂ) ਮੁੜ ਮੁੜ ਜੂਨਾਂ ਵਿਚ ਪਿਆ ਰਹੇਂਗਾ।3।
ਸਿੱਖ ਨੂੰ ਗ੍ਰਿਹਸਤ ਵਿਚ ਰਹਿਣਾ ਇਸ ਵਾਸਤੇ ਜ਼ਰੂਰੀ ਹੈ ਕਿ ਉਹ ਕਾਮ ਤ੍ਰਿਪਤੀ ਲਈ ਇਧਰ ਉਧਰ ਨਾਂਹ ਜਾਵੇ ਤੇ ਇੱਕ ਇਸਤਰੀ ਜਾਂ ਪੁਰਸ਼, ਜਿਸ ਨਾਲ ਉਸ ਦਾ ਸੰਬੰਧ ਜੁੜ ਜਾਂਦਾ ਹੈ, ਉਸ ਨਾਲ ਹੀ ਆਪਣੀ ਕਾਮ ਵਾਸ਼ਨਾ ਦੀ ਤ੍ਰਿਪਤੀ ਕਰੇਂ ਤੇ ਵਿਕਾਰੀ ਨਾਂਹ ਬਣੇ।
ਗੁਰੂ ਗ੍ਰੰਥ ਸਾਹਿਬ ਵਿਚੋਂ ਸਿਰਫ਼ ਇੱਕ ਉਦਾਹਰਣ ਦੇ ਰਿਹਾ ਹਾਂ। ਹੋਰ ਵੀ ਹਨ। ਉਮੀਦ ਕਰਦਾ ਹਾਂ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਜਾਵੇਗਾ। ਜ਼ਿੰਦਗੀ ਦਾ ਅਸਲ ਨਿਸ਼ਾਨਾ ਤਾਂ ਗੁਰਸ਼ਬਦ ਦੀ ਰੋਸ਼ਨੀ ਵਿਚ ਆਪਣਾ ਜੀਵਨ ਢਾਲਣ ਦਾ ਹੈ ਤੇ ਆਪਣੇ ਔਗੁਣ ਛੱਡ ਕੇ, ਜੀਵਨ ਸੰਵਾਰ ਕੇ, ਜੀਵਨ ਮੁਕਤ ਹੋਣ ਦਾ ਹੈ ਕਿਉਂਕਿ ਸਿੱਖੀ ਵਿਚ ਮਰ ਕੇ ਮੁਕਤ ਹੋਣ ਦੀ ਕੋਈ ਕਹਾਣੀ ਨਹੀਂ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
————————
ਘਰ ਕੀ ਨਾਰਿ ਤਿਆਗੈ ਅੰਧਾ ॥ ਪਰ ਨਾਰੀ ਸਿਉ ਘਾਲੈ ਧੰਧਾ ॥ ਜੈਸੇ ਸਿੰਬਲੁ ਦੇਖਿ ਸੂਆ ਬਿਗਸਾਨਾ ॥ ਅੰਤ ਕੀ ਬਾਰ ਮੂਆ ਲਪਟਾਨਾ ॥੧॥ ਪਾਪੀ ਕਾ ਘਰੁ ਅਗਨੇ ਮਾਹਿ ॥ ਜਲਤ ਰਹੈ ਮਿਟਵੈ ਕਬ ਨਾਹਿ ॥੧॥ ਰਹਾਉ ॥ (ਪੰਨਾ 1164-65)
ਅਰਥ: ਵਿਕਾਰੀ ਬੰਦੇ ਦਾ ਟਿਕਾਣਾ ਸਦਾ ਉਸ ਅੱਗ ਵਿਚ ਰਹਿੰਦਾ ਹੈ ਜੋ ਅੱਗ ਸਦਾ ਬਲਦੀ ਰਹਿੰਦੀ ਹੈ, ਕਦੇ ਬੁੱਝਦੀ ਨਹੀਂ।1। ਰਹਾਉ।
ਅੰਨ੍ਹਾ (ਪਾਪੀ) ਆਪਣੀ ਵਹੁਟੀ ਛੱਡ ਦੇਂਦਾ ਹੈ, ਤੇ ਪਰਾਈ ਜ਼ਨਾਨੀ ਨਾਲ ਝਖਾਂ ਮਾਰਦਾ ਹੈ, (ਪਰਾਈ ਨਾਰ ਨੂੰ ਵੇਖ ਕੇ ਉਹ ਇਉਂ ਹੀ ਖ਼ੁਸ਼ ਹੁੰਦਾ ਹੈ) ਜਿਵੇਂ ਤੋਤਾ ਸਿੰਬਲ ਰੁੱਖ ਨੂੰ ਵੇਖ ਕੇ ਖ਼ੁਸ਼ ਹੁੰਦਾ ਹੈ (ਪਰ ਉਸ ਸਿੰਬਲ ਤੋਂ ਉਸ ਤੋਤੇ ਨੂੰ ਹਾਸਲ ਕੁਝ ਨਹੀਂ ਹੁੰਦਾ) ; ਆਖ਼ਰ ਨੂੰ ਅਜਿਹਾ ਵਿਕਾਰੀ ਮਨੁੱਖ (ਇਸ ਵਿਕਾਰ) ਵਿਚ ਗ੍ਰਸਿਆ ਹੋਇਆ ਹੀ ਮਰ ਜਾਂਦਾ ਹੈ।1।
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ।।
ਤੁਹਾਡੇ ਸਵਾਲ ਦੇ ਜਵਾਬ ਵਿਚ ਹੋਰ ਅੱਗੇ ਦਾਸ ਸਲੋਕ ਸਹਸਕ੍ਰਿਤੀ ਮਹਲਾ ੫॥ ਵਿਚੋਂ ਇਕ ਸਲੋਕ, ਜਿਸ ਵਿਚ ਗੁਰੂ ਸਾਹਿਬ ਨੇ ਕਾਮ ਨੂੰ ਸੰਬੋਧਿਤ ਕਰਕੇ, ਉਸ ਤੋਂ ਹੋਣ ਵਾਲੇ ਨਤੀਜਿਆਂ ਦਾ ਜ਼ਿਕਰ ਕਰਕੇ, ਛੁੱਟਣ ਦਾ ਉਪਾਅ ਵੀ ਦੱਸਿਆ ਹੈ, ਤੇ ਉਸ ਦੇ ਅਰਥ ਤੁਹਾਡੇ ਵਿਚਾਰ ਵਾਸਤੇ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਦੱਸਣਾ ਜੀ।
ਆਦਰ ਸਹਿਤ,
ਆਪ ਦਾ ਵੀਰ
———————–
ਹੇ ਕਾਮੰ ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥ ਚਿਤ ਹਰਣੰ ਤ੍ਰੈ ਲੋਕ ਗੰਮ੍ਯ੍ਯੰ ਜਪ ਤਪ ਸੀਲ ਬਿਦਾਰਣਹ ॥ ਅਲਪ ਸੁਖ ਅਵਿਤ ਚੰਚਲ ਊਚ ਨੀਚ ਸਮਾਵਣਹ ॥ ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥੪੬॥ {ਪੰਨਾ 1358}
ਅਰਥ: ਹੇ ਕਾਮ! ਤੂੰ (ਜੀਵਾਂ ਨੂੰ ਆਪਣੇ ਵੱਸ ਵਿਚ ਕਰ ਕੇ) ਨਰਕ ਵਿਚ ਅਪੜਾਣ ਵਾਲਾ ਹੈਂ ਅਤੇ ਕਈ ਜੂਨਾਂ ਵਿਚ ਭਟਕਾਣ ਵਾਲਾ ਹੈਂ।
ਤੂੰ ਜੀਵਾਂ ਦੇ ਮਨ ਭਰਮਾ ਲੈਂਦਾ ਹੈਂ, ਤਿੰਨਾਂ ਹੀ ਲੋਕਾਂ ਵਿਚ ਤੇਰੀ ਪਹੁੰਚ ਹੈ, ਤੂੰ ਜੀਵਾਂ ਦੇ ਜਪ ਤਪ ਤੇ ਸੁੱਧ ਆਚਰਨ ਨਾਸ ਕਰ ਦੇਂਦਾ ਹੈਂ।
ਹੇ ਚੰਚਲ ਕਾਮ! ਤੂੰ ਸੁਖ ਤਾਂ ਥੋੜਾ ਹੀ ਦੇਂਦਾ ਹੈਂ, ਪਰ ਇਸੇ ਨਾਲ ਤੂੰ ਜੀਵਾਂ ਨੂੰ (ਸੁੱਧ ਆਚਰਨ ਦੇ) ਧਨ ਤੋਂ ਸੱਖਣਾ ਕਰ ਦੇਂਦਾ ਹੈਂ। ਜੀਵ ਉੱਚੇ ਹੋਣ, ਨੀਵੇਂ ਹੋਣ, ਸਭਨਾਂ ਵਿਚ ਤੂੰ ਪਹੁੰਚ ਜਾਂਦਾ ਹੈਂ।
ਸਾਧ ਸੰਗਤਿ ਵਿਚ ਪਹੁੰਚਿਆਂ ਤੇਰੇ ਡਰ ਤੋਂ ਖ਼ਲਾਸੀ ਮਿਲਦੀ ਹੈ। ਹੇ ਨਾਨਕ! (ਸਾਧ ਸੰਗ ਵਿਚ ਜਾ ਕੇ) ਪ੍ਰਭੂ ਦੀ ਸਰਨ ਲੈ। 46।
ਭਾਵ: ਮਨੁੱਖ ਉੱਚੀ ਜਾਤਿ ਦੇ ਹੋਣ ਚਾਹੇ ਨੀਵੀਂ ਜਾਤਿ ਦੇ, ਕਾਮਦੇਵ ਸਭਨਾਂ ਨੂੰ ਆਪਣੇ ਕਾਬੂ ਵਿਚ ਕਰ ਲੈਂਦਾ ਹੈ। ਇਸ ਦੀ ਮਾਰ ਤੋਂ ਉਹੀ ਬਚਦਾ ਹੈ ਜੋ ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਆਸਰਾ ਲੈਂਦਾ ਹੈ।
Respected Brother/Sister,
Waheguru ji ka Khalsa, Waheguru ji ki Fateh!
As the Guru Granth Sahib teaches the Sikh to have family life, keep control on lust and build up his character, as understood by the undersigned, there is no place of LGBTQIA+ in Sikhi. Please correct the undersigned if it is not so.
Regards,
Your Brother
in Gurbani no where it has been mentioned of these catogories There is no discrimination between any genders Gurmat accept them with open arms It is no faults of these LGBTQ We should have ampathy and accept them with love and compassion in the society They r already in a victim mode don’t demoralise them by shrinking from them rejecting and by not accepting them The physical body may be having some new biological differences but the soul is same the oneness So why this difference