
What does Gurubani say about bathing in sacred waters? Despite the belief that it's prohibited, Sikhs are seen bathing in places like Golden Temple and Hemkunt Sahib Sarovar.
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Respected Singh ji,
Waheguru ji ka Khalsa, Waheguru ji ki Fateh!
In response to your question, the undersigned wants to say that though the word ‘water’ appears in Gurbani many times but about bathing in ‘sacred water’ generally the line ‘ਰਾਮਦਾਸਿ ਸਰੋਵਰ ਨਾਤੇ’ comes to mind.
This appears in Guru Granth Sahib two times as indicated below:-
ਰਾਮਦਾਸਿ ਸਰੋਵਰ ਨਾਤੇ ॥ ਸਭ ਲਾਥੇ ਪਾਪ ਕਮਾਤੇ ॥੨॥ (ਪੰਨਾ 624)
ਪਦ ਅਰਥ: ਰਾਮਦਾਸਿ ਸਰੋਵਰ = ਰਾਮ ਦੇ ਦਾਸਾਂ ਦੇ ਸਰੋਵਰ ਵਿਚ, ਸਾਧ ਸੰਗਤਿ ਵਿਚ। ਨਾਤੇ = ਨ੍ਹਾਤੇ, ਇਸ਼ਨਾਨ ਕੀਤਾ।੨।
ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ।। (ਪੰਨਾ 625)
ਪਦ ਅਰਥ: ਰਾਮਦਾਸ ਸਰੋਵਰਿ = ਰਾਮ ਦੇ ਦਾਸਾਂ ਦੇ ਸਰੋਵਰ ਵਿਚ, ਸਾਧ ਸੰਗਤਿ ਵਿਚ ਜਿਥੇ ਨਾਮ = ਜਲ ਦਾ ਪ੍ਰਵਾਹ ਚੱਲਦਾ ਹੈ। ਨਾਤੇ = ਨ੍ਹਾਤੇ।।ਨ੍ਹਾਤੇ। ਸਭਿ = ਸਾਰੇ। ਕਮਾਤੇ = ਕਮਾਏ ਹੋਏ, ਕੀਤੇ ਹੋਏ।
So, the word ‘ਰਾਮਦਾਸਿ ਸਰੋਵਰ’ is not being used for sarovar at Darbar Sahib but ‘Sadh Sangat’.
About Hemkunt, the undersigned will send you a separate message.
I hope this helps. If you have any further questions please don’t hesitate to ask. If you find any deficiencies, please point out the same, for improvement in future.
Regards,
Your Brother
ਹੇਮਕੁੰਟ ਦੀ ਕਹਾਣੀ ਦਾ ਸੱਚ
੧. ਸਿੱਖ ਇਤਿਹਾਸ ਸਾਨੂੰ ਗੁਰੂ ਅੰਗਦ ਦੇਵ ਜੀ ਤੇ ਗੁਰੂ ਅਮਰਦਾਸ ਜੀ ਦੇ ਹਿੰਦੂ ਪਰਿਵਾਰ ਵਿਚ ਪੈਦਾ ਹੋਣ ਕਰਕੇ ਹਿੰਦੂ ਸੰਸਕਾਰਾਂ ਤੇ ਕਰਮ ਕਾਂਡਾਂ ਵਿਚ ਲਗੇ ਹੋਣ ਦੇ ਬਾਰੇ ਦਸਦਾ ਹੈ। ਪਰ ਗੁਰੂ ਅੰਗਦ ਦੇਵ ਜੀ ਪਾਰਸ ਗੁਰੂ ਨਾਨਕ ਦੇਵ ਜੀ ਦੀ ਛੋਹ ਪ੍ਰਾਪਤ ਕਰਕੇ ਪਿਛਲੇ ਹਿੰਦੂ ਸੰਸਕਾਰ ਛਡ ਕੇ ਗੁਰੂ ਨਾਨਕ ਦੇਵ ਜੀ ਦੀ ਜੋਤ ਪ੍ਰਾਪਤ ਕਰਨ ਦੇ ਪਾਤਰ ਬਣ ਗਏ। ਇਹ ਹੀ ਗੁਰੂ ਅਮਰਦਾਸ ਜੀ ਨਾਲ ਹੋਇਆ।
੩. ਪ੍ਰੋਫੈਸਰ ਸਾਹਿਬ ਸਿੰਘ ਜੀ ਨੇ, ਦਸ ਪੋਥੀਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਟੀਕਾ ਅਰਥਾਤ ਅਰਥ ਕਰਨ ਤੋਂ ਬਾਅਦ ਦੱਸਵੀਂ ਪੋਥੀ ਵਿਚ ਗੁਰਮਤਿ ਸਿੱਧਾਂਤ “ਕਿਵ ਕੂੜੈ ਤੁਟੈ ਪਾਲਿ” ਦਿੱਤਾ ਹੈ। ਇਸ ਵਿਚ *’ਕਰਮ’ ਅਤੇ ਉਹਨਾਂ ਦਾ ਪ੍ਰਭਾਵ’* ਦੇ ਸਿਰਲੇਖ ਹੇਠਾਂ ਪੇਂਡੂ ਬੱਚੇ ਦੀ ਉਦਾਹਰਣ ਦਿੰਦੇ ਹੋਏ ਉਹ ਸੰਸਕਾਰਾਂ ਦੇ ਬਣਨ ਤੇ ਮਿਟਣ ਬਾਰੇ ਆਪਣੀ ਵਿਚਾਰ ਦੇਂਦੇ ਹੋਏ ਲਿਖਦੇ ਹਨ:-
“ਜਿਹੜਾ ਭੀ ਕਰਮ ਮਨੁੱਖ ਕਰਦਾ ਹੈ ਉਸ ਦੇ ਸੰਸਕਾਰ ਉਸ ਦੇ ਅੰਦਰ ਟਿਕ ਜਾਂਦੇ ਹਨ, ਉਸ ਦੇ ਮਨ ਦਾ ਹਿੱਸਾ ਬਣ ਜਾਂਦੇ ਹਨ। ਮਨ ਕੀਹ ਹੈ? ਮਨੁੱਖ ਦੇ ਚੰਗੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ, ਕੀਤੇ ਕਰਮਾਂ ਦੇ ਲੁਕਵੇਂ ਚਿੱਤਰ ਗੁਪਤ ਚਿੱਤਰ। ਇਹ ਗੁਪਤ ਚਿੱਤਰ, ਚਿੱਤਰ ਗੁਪਤ, ਇਕ ਤਾਂ ਮਨੁੱਖ ਦੇ ਹੁਣ ਤਕ ਦੇ ਕੀਤੇ ਕਰਮਾਂ ਦੇ ਗਵਾਹ ਹਨ, ਦੂਜੇ ਉਹੋ ਜਿਹੇ ਹੀ ਹੋਰ ਕਰਮ ਕਰਨ ਲਈ ਪ੍ਰਰੇਰਦੇ ਰਹਿੰਦੇ ਹਨ।
ਜਦ ਤੋਂ ਦੁਨੀਆਂ ਬਣੀ ਹੈ ਜਦ ਤਕ ਬਣੀ ਰਹੇਗੀ, ਮਾਨਸਕ ਬਣਤਰ ਬਾਰੇ ਕੁਦਰਤਿ ਦਾ ਇਹ ਨਿਯਮ ਅਟੱਲ ਤੁਰਿਆ ਆ ਰਿਹਾ ਹੈ, ਅਟੱਲ ਤੁਰਿਆ ਰਹੇਗਾ। ਪਰ ਹਾਂ, ਮਨੁੱਖ ਦੀ ਇਹ ਮਾਨਸਕ ਬਣਤਰ ਖਾਸ ਨਿਯਮਾਂ ਅਨੁਸਾਰ ਬਦਲ ਭੀ ਸਕਦੀ ਹੈ ਤੇ ਬਦਲਦੀ ਰਹਿੰਦੀ ਹੈ। ਚੰਗੇ ਤੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਮਨੁੱਖ ਦੇ ਮਨ ਵਿਚ ਸਦਾ ਘੋਲ ਹੁੰਦਾ ਰਹਿੰਦਾ ਹੈ। ਤਕੜਾ ਧੜਾ ਮਾੜੇ ਧੜੇ ਨੂੰ ਹੋਰ ਮਾੜਾ ਕਰਨ ਦਾ ਜਤਨ ਸਦਾ ਕਰਦਾ ਰਹਿੰਦਾ ਹੈ। ਦੁਨੀਆਂ ਦੇ ਕਿਰਤ ਕਾਰ ਵਿਚ ਮਨੁੱਖ ਨੂੰ ਜਿਹੋ ਜਿਹੇ ਕਰਮਾਂ ਨਾਲ ਵਾਹ ਪੈਂਦਾ ਹੈ ਉਸ ਦੇ ਅੰਦਰਲੇ ਉਹੋ ਜਿਹੇ ਸੰਸਕਾਰ ਜਾਗ ਕੇ ਬਾਹਰਲੀ ਪ੍ਰੇਰਨਾ ਨਾਲ ਤਕੜੇ ਹੋ ਕੇ ਦੂਜੇ ਧੜੇ ਦੇ ਸੰਸਕਾਰਾਂ ਨੂੰ ਨੱਪ ਲੈਂਦੇ ਹਨ।
ਗੁਰੂ ਆਪਣੀ ਬਾਣੀ ਦੀ ਰਾਹੀਂ ਮਨੁੱਖ ਨੂੰ ਪਰਮਾਤਮਾ ਦੇ ਗੁਣ ਗਾਣ ਵਿਚ ਜੋੜਦਾ ਹੈ, ਸਿਫ਼ਤਿ-ਸਾਲਾਹ ਵਿਚ ਟਿਕਾਂਦਾ ਹੈ। ਇਸ ਸਿਫ਼ਤਿ-ਸਾਲਾਹ ਨੂੰ ਧਿਆਨ ਨਾਲ ਸੁਣਨਾ ਹੀ ਪਰਮਾਤਮਾ ਵਿਚ ਸਮਾਧੀ ਲਾਉਣੀ ਹੈ। ਜਿਉਂ ਜਿਉਂ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਸਿਰਜਣਹਾਰ ਕਰਤਾਰ ਵਿਚ ਜੁੜਦਾ ਹੈ, ਤਿਊ ਤਿਉਂ ਮਨੁੱਖ ਦੇ ਅੰਦਰ ਭਲੇ ਸੰਸਕਾਰ ਜਾਗ ਕੇ ਤਕੜੇ ਹੁੰਦੇ ਹਨ ਤੇ ਮੰਦੇ ਸੰਸਕਾਰ ਕਮਜ਼ੋਰ ਹੋ ਕੇ ਮਿਟਣੇ ਸ਼ੁਰੂ ਹੋ ਜਾਂਦੇ ਹਨ। ਇਸੇ ਦਾ ਨਾਮ ਹੈ *’ਮਨ ਨੂੰ ਮਾਰਨਾ, ਆਪਾ-ਭਾਵ ਮਿਟਾਣਾ, ਗੁਰੂ ਦੀ ਸਰਨ ਪੈਣਾ’।”
੪. ਇਸ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਗੁਰੂ ਅੰਗਦ ਦੇਵ ਜੀ ਤੇ ਗੁਰੂ ਅਮਰਦਾਸ ਜੀ ਨੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਹਿੰਦੂ ਸੰਸਕਾਰ ਉਨ੍ਹਾਂ ਨੇ ਗ੍ਰਹਿਣ ਕੀਤੇ ਸਨ, ਉਹ ਮਿਟਾ ਦਿੱਤੇ ਤੇ ਕਿਰਪਾ ਦੇ ਪਾਤਰ ਬਣ ਗਏ। ਦਾਸ ਦੀ ਸਮਝ ਅਨੁਸਾਰ ਇਹ ਹੀ ਸੀ ਦੋਵਾਂ ਗੁਰੂਆਂ ਦਾ ਪਿਛਲਾ ਜਨਮ, ਜੋ ਉਨ੍ਹਾਂ ਨੇ ਮਿਟਾ ਦਿੱਤਾ, ਤੇ ਗੁਰੂ ਦੇ ਘਰ ਵਿਚ ਨਵਾਂ ਜਨਮ ਲੈ ਲਿਆ।
੫. ਹੇਮਕੁੰਟ ਦੀ ਕਹਾਣੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਪਿਛਲੇ ਸਰੀਰਕ ਜਨਮ ਦੀ ਮਨਘੜਤ ਕਹਾਣੀ ਨਾਲ ਸਬੰਧਤ ਹੈ, ਜੋ ਕਿ ਗੁਰਬਾਣੀ ਦੀ ਕਸਵੱਟੀ ਤੇ ਪੂਰੀ ਨਹੀਂ ਉੱਤਰਦੀ। ਇਹ ਇਸ ਲਈ, ਕਿਉਂਕਿ ਗੁਰਬਾਣੀ ਸਰੀਰਕ ਅੱਗਲੇ ਪਿੱਛਲੇ ਜਨਮ ਨੂੰ ਮੰਨਦੀ ਹੀ ਨਹੀਂ ਹੈ। ਸਾਰੀ ਬਾਣੀ ਮਨ ਨੂੰ ਸੰਬੋਧਿਤ ਹੈ ਤੇ ਮਾਇਆ ਵਿਚ ਫ਼ਸ ਕੇ ਮਨ ਨੇ ਪਲ਼-ਪਲ਼, ਛਿਨ-ਛਿਨ ਜੂਨਾਂ ਵਿਚ ਪੈਂਦੇ ਰਹਿਣਾ ਹੈ। ਇਸ ਲਈ ਸਾਡਾ ਹੇਮਕੁੰਟ ਨਾਲ ਵੀ ਕੁੱਝ ਲੈਣਾ ਦੇਣਾ ਨਹੀਂ ਹੈ। ਇਹ ਸਿਰਫ਼ ਤੇ ਸਿਰਫ਼ ਇੱਕ ਕਹਾਣੀ ਤੋਂ ਇਲਾਵਾ ਕੁੱਝ ਵੀ ਨਹੀਂ ਹੈ।
੬. ਹਾਂ, ਹੇਮਕੁੰਟ ਉਤਰਾਖੰਡ ਸਰਕਾਰ ਲਈ ਇੱਕ ਕਮਾਈ ਦਾ ਸਾਧਨ ਹੈ ਤੇ ਕੁੱਝ ਸਿੱਖੀ ਵਿਰੋਧੀ ਸ਼ਕਤੀਆਂ ਲਈ ਦਸਮ ਗ੍ਰੰਥ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤੁੱਲ ਸਥਾਪਤ ਕਰਨ ਦਾ ਇੱਕ ਸਾਧਨ, ਜਿਸ ਦੀ ਕੋਸ਼ਿਸ਼ ਵਿਚ ਉਹ ਬਹੁਤ ਸਮੇਂ ਤੋਂ ਲੱਗੇ ਹੋਏ ਹਨ ਤੇ ਸਿੱਖਾਂ ਦੀ ਅਗਿਆਨਤਾ ਕਰਕੇ ਕਾਫ਼ੀ ਹੱਦ ਤਕ ਕਾਮਯਾਬ ਵੀ ਹੋ ਗਏ ਹਨ।
੭. ਸਿੱਖਾਂ ਨੂੰ ਜਾਗਣ ਦੀ ਲੋੜ ਹੈ ਕਿਉਂਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਅਕਤੂਬਰ,1708 ਵਿਚ, ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰਿਆਈ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਦਿੱਤੀ ਸੀ ਨਾਂਹ ਕਿਸੇ ਹੋਰ ਗ੍ਰੰਥ ਨੂੰ। ਇਸ ਲਈ ਕੋਈ ਹੋਰ ਗ੍ਰੰਥ ਸਿੱਖਾਂ ਦਾ ਗੁਰੂ ਨਹੀਂ ਹੋ ਸਕਦਾ।
*************
A Sikh must take a bath every morning. It doesn’t really matter where you take that bath or shower.
ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥ (ang 305)
The undersigned is very happy to see your reply, my brother Mauricio ji!
ਅੰਮ੍ਰਿਤ ਸਰਿ ਦਾ ਪਦ ਅਰਥ = ਨਾਮ-ਰੂਪ ਅੰਮ੍ਰਿਤ ਦੇ ਸਰੋਵਰ ਵਿਚ। (In Pool of Naam-roop Amrit)
Further, the undersigned will like to add that there can be a possibility that one is not able to take bath on/for some days. It could be a health condition or something else. Therefore, one should not feel bad about it, if one is not able to take bath in the morning or in the day, for any reason. More important is to clean the debris, collected in the mind, which requires a huge effort, by becoming one with Akalpurakh and Shabad Guru, who are spiritually embodiment of each other.