What does "Mann Jeete Jag Jeet" mean in daily life, and how can we apply it practically?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Respected Ajuni Kaur ji,
Waheguru ji ka Khalsa, Waheguru ji ki Fateh!
In response to your question about ‘Mann Jeete Jag Jeet’, the undersigned is giving below all the Tuks, on the subject, in Guru Granth Sahib, along with their meanings:-
ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ (ਪੰਨਾ 7) ਅਰਥਾਤ ਜੋ ਮਨੁੱਖ ਸਾਰੀ ਸ੍ਰਿਸ਼ਟੀ ਦੇ ਜੀਵਾਂ ਨੂੰ ਆਪਣੇ ਸੱਜਣ ਮਿੱਤਰ ਸਮਝਦਾ ਹੈ (ਅਸਲ ਵਿਚ) ਉਹੀ ਆਈ ਪੰਥ ਵਾਲਾ ਹੈ। ਜੇ ਆਪਣਾ ਮਨ ਜਿੱਤਿਆ ਜਾਏ, ਤਾਂ ਸਾਰਾ ਜਗਤ ਹੀ ਜਿੱਤਿਆ ਜਾਂਦਾ ਹੈ (ਭਾਵ, ਤਾਂ ਜਗਤ ਦੀ ਮਾਇਆ ਪਰਮਾਤਮਾ ਤੋਂ ਵਿਛੋੜ ਨਹੀਂ ਸਕਦੀ) ।
———–
ਲਾਥੀ ਭੂਖ ਤ੍ਰਿਸਨ ਸਭ ਲਾਥੀ ਚਿੰਤਾ ਸਗਲ ਬਿਸਾਰੀ ॥ ਕਰੁ ਮਸਤਕਿ ਗੁਰਿ ਪੂਰੈ ਧਰਿਓ ਮਨੁ ਜੀਤੋ ਜਗੁ ਸਾਰੀ ॥੧॥ (ਪੰਨਾ 215) ਅਰਥਾਤ
(ਹੇ ਭਾਈ!) ਪੂਰੇ ਗੁਰੂ ਨੇ (ਮੇਰੇ) ਮੱਥੇ ਉਤੇ (ਆਪਣਾ ਹੱਥ ਰੱਖਿਆ ਹੈ (ਉਸ ਦੀ ਬਰਕਤਿ ਨਾਲ ਮੈਂ ਆਪਣਾ) ਮਨ ਕਾਬੂ ਵਿਚ ਕਰ ਲਿਆ ਹੈ (ਮਾਨੋ) ਮੈਂ ਸਾਰਾ ਜਗਤ ਜਿੱਤ ਲਿਆ ਹੈ (ਕਿਉਂਕਿ ਮੇਰੀ ਮਾਇਆ ਦੀ) ਭੁੱਖ ਲਹਿ ਗਈ ਹੈ ਮੇਰੀ ਮਾਇਆ ਦੀ ਸਾਰੀ ਤ੍ਰੇਹ ਮੁੱਕ ਗਈ ਹੈ, ਮੈਂ ਸਾਰੇ ਚਿੰਤਾ-ਫ਼ਿਕਰ ਭੁਲਾ ਦਿੱਤੇ ਹਨ।1।
————–
ਸਤਿਗੁਰੁ ਸੇਵਹਿ ਸੇ ਜਨ ਨਿਰਮਲ ਪਵਿਤਾ ॥ ਮਨ ਸਿਉ ਮਨੁ ਮਿਲਾਇ ਸਭੁ ਜਗੁ ਜੀਤਾ ॥ ਇਨ ਬਿਧਿ ਕੁਸਲੁ ਤੇਰੈ ਮੇਰੇ ਮੀਤਾ ॥੬॥ (ਪੰਨਾ 231) ਅਰਥਾਤ (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਪਵਿਤ੍ਰ ਤੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਉਹ ਗੁਰੂ ਦੇ ਮਨ ਨਾਲ ਆਪਣਾ ਮਨ ਜੋੜ ਕੇ (ਗੁਰੂ ਦੀ ਰਜ਼ਾ ਵਿਚ ਤੁਰ ਕੇ) ਸਾਰੇ ਜਗਤ ਨੂੰ ਜਿੱਤ ਲੈਂਦੇ ਹਨ (ਕੋਈ ਵਿਕਾਰ ਉਹਨਾਂ ਉਤੇ ਆਪਣਾ ਪ੍ਰਭਾਵ ਨਹੀਂ ਪਾ ਸਕਦਾ) । ਹੇ ਮੇਰੇ ਮਿੱਤਰ! (ਜੇ ਤੂੰ ਭੀ ਗੁਰੂ ਦੀ ਸਰਨ ਪਏਂ, ਤਾਂ) ਇਸ ਤਰੀਕੇ ਨਾਲ ਤੇਰੇ ਅੰਦਰ ਭੀ ਆਨੰਦ ਬਣਿਆ ਰਹੇਗਾ।6।
————–
ਸਲੋਕੁ ॥ ਫਾਹੇ ਕਾਟੇ ਮਿਟੇ ਗਵਨ ਫਤਿਹ ਭਈ ਮਨਿ ਜੀਤ ॥ ਨਾਨਕ ਗੁਰ ਤੇ ਥਿਤ ਪਾਈ ਫਿਰਨ ਮਿਟੇ ਨਿਤ ਨੀਤ ॥੧॥ (ਪੰਨਾ 258) ਅਰਥਾਤ ਹੇ ਨਾਨਕ! ਜੇ ਆਪਣੇ ਮਨ ਨੂੰ ਜਿੱਤ ਲਈਏ, (ਵੱਸ ਵਿਚ ਕਰ ਲਈਏ) ਤਾਂ (ਵਿਕਾਰਾਂ ਉਤੇ) ਜਿੱਤ ਪ੍ਰਾਪਤ ਹੋ ਜਾਂਦੀ ਹੈ, ਮਾਇਆ ਦੇ ਮੋਹ ਦੇ ਬੰਧਨ ਕੱਟੇ ਜਾਂਦੇ ਹਨ, ਤੇ (ਮਾਇਆ ਪਿਛੇ) ਭਟਕਣਾ ਮੁੱਕ ਜਾਂਦੀ ਹੈ। ਜਿਸ ਮਨੁੱਖ ਨੂੰ ਗੁਰੂ ਪਾਸੋਂ ਮਨ ਦੀ ਅਡੋਲਤਾ ਮਿਲ ਜਾਂਦੀ ਹੈ, ਉਸ ਦੇ ਜਨਮ ਮਰਨ ਦੇ ਗੇੜ ਸਦਾ ਲਈ ਮੁੱਕ ਜਾਂਦੇ ਹਨ।1।
—————
ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥ ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥ ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥ ਗੁਰਮੁਖਿ ਦਰਗਹ ਨ ਆਵੈ ਹਾਰਿ ॥ ਗੁਰਮੁਖਿ ਮੇਲਿ ਮਿਲਾਏ ਸੋੁ ਜਾਣੈ ॥ ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥ {ਪੰਨਾ 946} ਅਰਥਾਤ ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਨੇ (ਆਪਣੀ) ਹਉਮੈ ਨੂੰ ਮਾਰ ਕੇ ਆਪਣਾ ਮਨ ਜਿੱਤ ਲਿਆ ਹੈ, ਉਸ ਨੇ ਸਦਾ ਟਿਕੇ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਪਰੋ ਲਿਆ ਹੈ, ਮੌਤ ਦਾ ਡਰ ਮਾਰ ਮੁਕਾ ਕੇ ਉਸ ਨੇ ਜਗਤ ਜਿੱਤ ਲਿਆ ਹੈ, ਉਹ (ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ ਹਜ਼ੂਰੀ ਵਿਚ ਨਹੀਂ ਜਾਂਦਾ (ਭਾਵ, ਜਿੱਤ ਕੇ ਜਾਂਦਾ ਹੈ) ।
————-
ਜਟਾ ਭਸਮ ਲੇਪਨ ਕੀਆ ਕਹਾ ਗੁਫਾ ਮਹਿ ਬਾਸੁ ॥ ਮਨੁ ਜੀਤੇ ਜਗੁ ਜੀਤਿਆ ਜਾਂ ਤੇ ਬਿਖਿਆ ਤੇ ਹੋਇ ਉਦਾਸੁ ॥੨॥ ਅਰਥਾਤ ਜਦ ਤਕ, (ਹੇ ਭਾਈ!) ਤੂੰ ਆਪਣੇ ਮਨ ਵਿਚੋਂ ਵਿਕਾਰ ਨਹੀਂ ਛੱਡਦਾ, ਜੰਗਲ ਵਿਚ ਜਾ ਵੱਸਿਆਂ ਪਰਮਾਤਮਾ ਕਿਵੇਂ ਮਿਲ ਸਕਦਾ ਹੈ? ਜਗਤ ਵਿਚ ਪੂਰਨ ਪੁਰਖ ਉਹੀ ਹਨ ਜਿਨ੍ਹਾਂ ਨੇ ਘਰ ਤੇ ਜੰਗਲ ਨੂੰ ਇਕੋ ਜਿਹਾ ਕਰ ਜਾਣਿਆ ਹੈ (ਭਾਵ, ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਤਿਆਗੀ ਹਨ) ।1।
You can very well see that ‘Mann Jeete Jag Jeet’ (Mann is the manager of life) means with Akalpurakh’s blessings taking His refuge, living in His Hukam in the family, getting rid of vices including ego, not getting involved in the material world, being not afraid of death, remaining one with Akalpurakh and Shabad Guru, who are spiritually embodiment of each other and achieving the stage of spiritual equipoise and spiritual bliss. In other words, wining the game of life and achieving the stage of spiritual emancipation/ salvation while living the life.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
Please read the following
MANN JEETAI JAGJEET does not mean conquering the physical world. It is about inner change, inner transformation. JAG here is my organs, my inner world, eyes, ears, hands, feet, tongue.