What does Naam and Shabad means ? in all Gurbani guru sahib teaches us about Naam and Gur Shabad….as like ਨਾਮ ਕੇ ਧਾਰੇ ਖੰਡ ਬ੍ਰਹਮੰਡ so in this tuk what is Naam means? in simple translation naam means name but what does Naam and Shabad means according to gurbani here and in all Guru Granth Sahib ji
What does Naam and Shabad means ? in all Gurbani guru sahib teaches us about Naam and Gur Shabad….as like ਨਾਮ ਕੇ ਧਾਰੇ ਖੰਡ ਬ੍ਰਹਮੰਡ so in this tuk what is Naam means? in simple translation naam means name but what does Naam and Shabad means according to gurbani here and in all Guru Granth Sahib ji
Share
Respected Prabhjeet ji,
Waheguru ji ka Khalsa, Waheguru ji ki Fateh!
In response to your question, the undersigned wants to say that the First Guru Person, Guru Nanak Sahib, had made it very clear, in his discussion with Yogis, that his Guru was Shabad when he said ‘Shabad Guru Surat Dhun Chela (ਸਬਦ ਗੁਰੂ ਸੁਰਤਿ ਧੁਨਿ ਚੇਲਾ)’.:-
ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ ਅਕਥ ਕਥਾ ਲੇ ਰਹਉ ਨਿਰਾਲਾ ॥ ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥ ਏਕੁ ਸਬਦੁ ਜਿਤੁ ਕਥਾ ਵੀਚਾਰੀ ॥ ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥ {ਪੰਨਾ 943}
ਅਰਥ: (ਉੱਤਰ:) ਪ੍ਰਾਣ ਹੀ ਹਸਤੀ ਦਾ ਮੁੱਢ ਹਨ। (ਇਹ ਮਨੁੱਖਾ ਜਨਮ ਦਾ) ਸਮਾ ਸਤਿਗੁਰੂ ਦੀ ਸਿੱਖਿਆ ਲੈਣ ਦਾ ਹੈ। ਸ਼ਬਦ (ਮੇਰਾ) ਗੁਰੂ ਹੈ, ਮੇਰੀ ਸੁਰਤਿ ਦਾ ਟਿਕਾਉ (ਉਸ ਗੁਰੂ ਦਾ) ਸਿੱਖ ਹੈ।
ਮੈਂ ਅਕੱਥ ਪ੍ਰਭੂ ਦੀਆਂ ਗੱਲਾਂ ਕਰ ਕੇ (ਭਾਵ, ਗੁਣ ਗਾ ਕੇ) ਮਾਇਆ ਤੋਂ ਨਿਰਲੇਪ ਰਹਿੰਦਾ ਹਾਂ। ਤੇ, ਹੇ ਨਾਨਕ! ਉਹ ਗੁਰ-ਗੋਪਾਲ ਹਰੇਕ ਜੁਗ ਵਿਚ ਮੌਜੂਦ ਹੈ।
ਕੇਵਲ ਗੁਰ-ਸ਼ਬਦ ਹੀ ਹੈ ਜਿਸ ਦੀ ਰਾਹੀਂ ਪ੍ਰਭੂ ਦੇ ਗੁਣ ਵਿਚਾਰੇ ਜਾ ਸਕਦੇ ਹਨ, (ਇਸ ਸ਼ਬਦ ਦੀ ਰਾਹੀਂ ਹੀ) ਗੁਰਮੁਖ ਮਨੁੱਖ ਨੇ ਹਉਮੈ (ਖ਼ੁਦ-ਗਰਜ਼ੀ ਦੀ) ਅੱਗ (ਆਪਣੇ ਅੰਦਰੋਂ) ਦੂਰ ਕੀਤੀ ਹੈ। 44।
Thus, as per Gurbani, Shabad is Guru.
Now coming to Naam, which according to the teachings of Guru Granth Sahib means ‘Akalpurakh’ as also His name:-
ਨਾਮ ਕੇ ਧਾਰੇ ਸਗਲੇ ਜੰਤ ॥ ਨਾਮ ਕੇ ਧਾਰੇ ਖੰਡ ਬ੍ਰਹਮੰਡ ॥ ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ ॥ ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥ ਨਾਮ ਕੇ ਧਾਰੇ ਆਗਾਸ ਪਾਤਾਲ ॥ ਨਾਮ ਕੇ ਧਾਰੇ ਸਗਲ ਆਕਾਰ ॥ ਨਾਮ ਕੇ ਧਾਰੇ ਪੁਰੀਆ ਸਭ ਭਵਨ ॥ ਨਾਮ ਕੈ ਸੰਗਿ ਉਧਰੇ ਸੁਨਿ ਸ੍ਰਵਨ ॥ ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥ ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ ॥੫॥ {ਪੰਨਾ 284}
ਪਦ ਅਰਥ = ਨਾਮ = ਅਕਾਲ ਪੁਰਖ। ਧਾਰੇ = ਟਿਕਾਏ ਹੋਏ, ਆਸਰੇ।
ਅਰਥ: ਸਾਰੇ ਜੀਆ ਜੰਤ ਅਕਾਲ ਪੁਰਖ ਦੇ ਆਸਰੇ ਹਨ, ਜਗਤ ਦੇ ਸਾਰੇ ਭਾਗ (ਹਿੱਸੇ) ਭੀ ਪ੍ਰਭੂ ਦੇ ਟਿਕਾਏ ਹੋਏ ਹਨ।
ਵੇਦ, ਪੁਰਾਣ ਸਿਮ੍ਰਿਤੀਆਂ ਪ੍ਰਭੂ ਦੇ ਅਧਾਰ ਤੇ ਹਨ, ਗਿਆਨ ਦੀਆਂ ਗੱਲਾਂ ਸੁਣਨਾ ਤੇ ਸੁਰਤਿ ਜੋੜਨੀ ਭੀ ਅਕਾਲ ਪੁਰਖ ਦੇ ਆਸਰੇ ਹੀ ਹੈ।
ਸਾਰੇ ਅਕਾਸ਼ ਪਤਾਲ ਪ੍ਰਭੂ-ਆਸਰੇ ਹਨ, ਸਾਰੇ ਸਰੀਰ ਹੀ ਪ੍ਰਭੂ ਦੇ ਆਧਾਰ ਤੇ ਹਨ।
ਤਿੰਨੇ ਭਵਨ ਤੇ ਚੌਦਹ ਲੋਕ ਅਕਾਲ ਪੁਰਖ ਦੇ ਟਿਕਾਏ ਹੋਏ ਹਨ, ਜੀਵ ਪ੍ਰਭੂ ਵਿਚ ਜੁੜ ਕੇ ਤੇ ਉਸ ਦਾ ਨਾਮ ਕੰਨੀਂ ਸੁਣ ਕੇ ਵਿਕਾਰਾਂ ਤੋਂ ਬਚਦੇ ਹਨ।
ਜਿਸ ਨੂੰ ਮੇਹਰ ਕਰ ਕੇ ਆਪਣੇ ਨਾਮ ਵਿਚ ਜੋੜਦਾ ਹੈ, ਹੇ ਨਾਨਕ! ਉਹ ਮਨੁੱਖ (ਮਾਇਆ ਦੇ ਅਸਰ ਤੋਂ ਪਰਲੇ) ਚਉਥੇ ਦਰਜੇ ਵਿਚ ਅੱਪੜ ਕੇ ਉੱਚੀ ਅਵਸਥਾ ਪ੍ਰਾਪਤ ਕਰਦਾ ਹੈ।5।
ਨੋਟ: ਲਫ਼ਜ਼ ‘ਨਾਮ’ ਦਾ ਅਰਥ “ਅਕਾਲ ਪੁਰਖ” ਹੈ, ਤੇ “ਅਕਾਲ ਪੁਰਖ ਦਾ ਨਾਮ” ਭੀ।
Further, as per Gurbani, spiritually Akalpurakh and Shabad Guru are embodiment of each other. Some examples and their meanings are given below:-
ਗੁਰੁ ਕਰਤਾ ਗੁਰੁ ਕਰਣੈ ਜੋਗੁ ॥ ਗੁਰੁ ਪਰਮੇਸਰੁ ਹੈ ਭੀ ਹੋਗੁ ॥ ਕਹੁ ਨਾਨਕ ਪ੍ਰਭਿ ਇਹੈ ਜਨਾਈ ॥ ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥੪॥੫॥੭॥ {ਪੰਨਾ 864}
ਅਰਥ: ਹੇ ਨਾਨਕ! ਆਖ-ਗੁਰੂ (ਆਤਮਕ ਅਵਸਥਾ ਵਿਚ ਕਰਤਾਰ ਨਾਲ ਇਕ-ਸੁਰ ਹੋਣ ਕਰਕੇ ਉਸ) ਕਰਤਾਰ ਦਾ ਰੂਪ ਹੈ ਜੋ ਸਭ ਕੁਝ ਕਰਨ ਦੇ ਸਮਰਥ ਹੈ। ਗੁਰੂ ਉਸ ਪਰਮੇਸਰ ਦਾ ਰੂਪ ਹੈ, ਜੋ (ਪਹਿਲਾਂ ਭੀ ਮੌਜੂਦ ਸੀ) ਹੁਣ ਭੀ ਮੌਜੂਦ ਹੈ ਅਤੇ ਸਦਾ ਕਾਇਮ ਰਹੇਗਾ। ਹੇ ਭਾਈ! ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਮਾਇਆ ਦੇ ਮੋਹ ਦੇ ਅੰਧਕਾਰ ਤੋਂ) ਖ਼ਲਾਸੀ ਨਹੀਂ ਹੋ ਸਕਦੀ।੪।੫।੭।
—————
ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥ {ਪੰਨਾ 864}
ਅਰਥ: ਹੇ ਭਾਈ! ਗੁਰੂ ਅਤੇ ਪਰਮਾਤਮਾ ਨੂੰ ਇੱਕ ਰੂਪ ਸਮਝੋ। ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਉਹੀ ਗੁਰੂ ਭੀ (ਸਿਰ-ਮੱਥੇ) ਕਬੂਲ ਕਰਦਾ ਹੈ।੧।ਰਹਾਉ।
—————-
ਗੁਰ ਕੀ ਮਹਿਮਾ ਕਥਨੁ ਨ ਜਾਇ ॥ ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥ ਕਹੁ ਨਾਨਕ ਜਾ ਕੇ ਪੂਰੇ ਭਾਗ ॥ ਗੁਰ ਚਰਣੀ ਤਾ ਕਾ ਮਨੁ ਲਾਗ ॥੪॥੬॥੮॥ {ਪੰਨਾ 864}
ਅਰਥ : ਭਾਈ! ਗੁਰੂ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਗੁਰੂ ਉਸ ਪਰਮਾਤਮਾ ਦਾ ਰੂਪ ਹੈ, ਜੋ ਹਰ ਥਾਂ ਵਿਆਪਕ ਹੈ। ਹੇ ਨਾਨਕ! ਆਖ-ਜਿਸ ਮਨੁੱਖ ਦੇ ਵੱਡੇ ਭਾਗ ਜਾਗਦੇ ਹਨ, ਉਸ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ।੪।੬।੮।
Hope it helps. If you have any further questions, please do ask. If you find any deficiencies, please point out the same, for improvement in the future.
Regards,
Your Brother
Naam means the laws of nature, and Shabad Guru is the wisdom that makes us comprehend the laws of nature.