What does Sikhi say about loneliness?
What does Sikhi say about loneliness?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ‘What does Sikhi say about loneliness’?
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਗੁਰਬਾਣੀ ਵਿਚੋਂ ਇੱਕ ਸ਼ਬਦ ਤੇ ਸੁਖਮਨੀ ਸਾਹਿਬ ਦੀ ਆਖ਼ਰੀ ਅਸ਼ਟਪਦੀ ਦੀ ਪਹਿਲੀ ਪਉੜੀ ਦਾ ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾ ਹਾਂ। ਜਦੋਂ ਇਨ੍ਹਾਂ ਅਰਥਾਂ ਨੂੰ ਵਿਚਾਰ ਵਿਚ ਲਿਆਉਣ ਦੀ ਕ੍ਰਿਪਾਲਤਾ ਕਰੋਗੇ ਤਾਂ ਸਮਝ ਆਵੇਗੀ ਕਿ ਗੁਰੂ ਤੇ ਅਕਾਲਪੁਰਖ ਹਮੇਸ਼ਾਂ ਮੇਰੇ ਅੰਗ ਸੰਗ ਹਨ ਅਰਥਾਤ ਗੁਰਬਾਣੀ ਦੁਆਰਾ ਦਿੱਤਾ ਗਿਆਨ ਹਰ ਵੇਲੇ ਮੇਰੇ ਨਾਲ ਹੈ ਤਾਂ ਫ਼ਿਰ ਮੇਰੇ ਇੱਕਲੇ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਵਿਚਾਰਨਾ ਜੀ। ਤੁਹਾਡਾ ਅੱਗੇ ਕੋਈ ਹੋਰ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
—————————
ਆਸਾ ਘਰੁ ੭ ਮਹਲਾ ੫ ॥ ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥ ਸੰਗੀ ਸਾਥੀ ਸਗਲ ਤਰਾਂਈ ॥੧॥ ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥ ਸਿਮਰਿ ਸਿਮਰਿ ਤਿਸੁ ਸਦਾ ਸਮ੍ਹ੍ਹਾਲੇ ॥੧॥ ਰਹਾਉ ॥ ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥ {ਪੰਨਾ 394}
ਅਰਥ: (ਹੇ ਭਾਈ! ਮੇਰਾ) ਗੁਰੂ ਸਦਾ ਮੇਰੇ ਨਾਲ ਵੱਸਦਾ ਹੈ ਮੇਰੇ ਅੰਗ-ਸੰਗ ਰਹਿੰਦਾ ਹੈ (ਗੁਰੂ ਦੀ ਹੀ ਕਿਰਪਾ ਨਾਲ) ਮੈਂ ਉਸ (ਪਰਮਾਤਮਾ) ਨੂੰ ਸਦਾ ਸਿਮਰ ਕੇ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ।1।
(ਹੇ ਭਾਈ! ਅੰਗ-ਸੰਗ ਵੱਸਦੇ ਗੁਰੂ ਦੀ ਹੀ ਕਿਰਪਾ ਨਾਲ) ਮੈਂ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਧਿਆਉਂਦਾ ਹਾਂ (ਇਸ ਤਰ੍ਹਾਂ ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਜੋਗਾ ਹੋ ਰਿਹਾ ਹਾਂ) ਆਪਣੇ ਸੰਗੀਆਂ ਸਾਥੀਆਂ (ਗਿਆਨ-ਇੰਦ੍ਰਿਆਂ) ਨੂੰ ਪਾਰ ਲੰਘਾਣ ਜੋਗਾ ਬਣ ਰਿਹਾ ਹਾਂ।1।
(ਹੇ ਪ੍ਰਭੂ! ਇਹ ਤੇਰੇ ਮਿਲਾਏ ਹੋਏ ਗੁਰੂ ਦੀ ਮੇਹਰ ਹੈ ਕਿ) ਮੈਨੂੰ ਤੇਰਾ ਕੀਤਾ ਹੋਇਆ ਹਰੇਕ ਕੰਮ ਚੰਗਾ ਲੱਗ ਰਿਹਾ ਹੈ ਤੇ (ਤੇਰਾ ਦਾਸ) ਨਾਨਕ ਤੇਰੇ ਪਾਸੋਂ ਸਭ ਤੋਂ ਕੀਮਤੀ ਵਸਤ ਤੇਰਾ ਨਾਮ ਮੰਗ ਰਿਹਾ ਹੈ।2। 42। 93।
ਅਸਟਪਦੀ ॥ ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰ ॥੧॥ {ਪੰਨਾ 295}
ਅਰਥ: (ਹੇ ਮਨ!) ਪੂਰੇ ਸਤਿਗੁਰੂ ਦੀ ਸਿੱਖਿਆ ਸੁਣ, ਤੇ, ਅਕਾਲ ਪੁਰਖ ਨੂੰ (ਹਰ ਥਾਂ) ਨੇੜੇ ਜਾਣ ਕੇ ਵੇਖ।
(ਹੇ ਭਾਈ!) ਦੰਮ-ਬ-ਦੰਮ ਪ੍ਰਭੂ ਨੂੰ ਯਾਦ ਕਰ, (ਤਾਂ ਜੁ) ਤੇਰੇ ਮਨ ਦੇ ਅੰਦਰ ਦੀ ਚਿੰਤਾ ਮਿਟ ਜਾਏ।
ਹੇ ਮਨ! ਨਿੱਤ ਨਾਹ ਰਹਿਣ ਵਾਲੀਆਂ (ਚੀਜ਼ਾਂ ਦੀਆਂ) ਆਸਾਂ ਦੀਆਂ ਲਹਰਾਂ ਛੱਡ ਦੇਹ, ਅਤੇ ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਮੰਗ।
(ਹੇ ਭਾਈ!) ਆਪਾ-ਭਾਵ ਛੱਡ ਕੇ (ਪ੍ਰਭੂ ਦੇ ਅੱਗੇ) ਅਰਦਾਸ ਕਰ, (ਤੇ ਇਸ ਤਰ੍ਹਾਂ) ਸਾਧ ਸੰਗਤਿ ਵਿਚ (ਰਹਿ ਕੇ) (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਪਾਰ ਲੰਘ।
ਹੇ ਨਾਨਕ! ਪ੍ਰਭੂ-ਨਾਮ-ਰੂਪੀ ਧਨ ਦੇ ਖ਼ਜ਼ਾਨੇ ਭਰ ਲੈ ਅਤੇ ਪੂਰੇ ਸਤਿਗੁਰੂ ਨੂੰ ਨਮਸਕਾਰ ਕਰ।1।