Download Our Mobile App

Sign Up

or use


Have an account? Sign In Now

Sign In

or use


Forgot Password?

Don't have account, Sign Up Here

You must login to ask a question.

or use


Forgot Password?

Need An Account, Sign Up Here

Please briefly explain why you feel this question should be reported.

Please briefly explain why you feel this answer should be reported.

Please briefly explain why you feel this user should be reported.

Sikh Wisdom Logo Sikh Wisdom Logo
Sign InSign Up

Sikh Wisdom

Sikh Wisdom Navigation

  • Home
  • Questions
  • Kids Zone
  • Perspective
  • Scholars
  • Our Story
  • More
    • SGGS Ji Di Bantar
    • Principles of Sikhism
    • Poems
    • Download Our App
Search
Ask A Question

Mobile menu

Close
Ask A Question
  • Categories
  • Questions
    • New Questions
    • Trending Questions
    • Most Read Questions
  • Polls
  • Tags
  • Help
  • Home
  • Questions
  • Kids Zone
  • Perspective
  • Scholars
  • Our Story
  • More
    • SGGS Ji Di Bantar
    • Principles of Sikhism
    • Poems
    • Download Our App
Home/ Questions/Q 126262
Next
In Process

Sikh Wisdom Latest Questions

Asked: December 10, 20222022-12-10T23:39:46+00:00 2022-12-10T23:39:46+00:00In: Gurbani

What does this mean in pic attached?

Anonymous
Anonymous
What does this mean in pic attached?
What does this mean in pic attached?
1
  • 2
  • 2
  • 1 1 Answer
  • 0 Followers
  • 0
Share
  • Facebook

    Leave an answer
    Cancel reply

    You must login to add an answer.

    or use


    Forgot Password?

    Need An Account, Sign Up Here

    1 Answer

    • Voted
    • Oldest
    • Recent
    1. ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ
      2022-12-11T05:09:59+00:00Added an answer on December 11, 2022 at 5:09 am

      ਸਤਿਕਾਰ ਯੋਗ ਵੀਰ ਜੀ/ਭੈਣ ਜੀ,
      ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।

      ਤੁਸੀਂ ਗੁਰਬਾਣੀ ਵਿਚੋਂ ਇੱਕ ਪੰਗਤੀ ‘ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ ਦੁਖੋ ਦੁਖੁ ਕਮਾਇਆ’ ਲਿੱਖ ਕੇ ਵਿਚਾਰ ਮੰਗੀ ਹੈ। ਕਿਉਂਕਿ ਇੱਕ ਪੰਗਤੀ ਦੀ ਵਿਚਾਰ ਸੰਭਵ ਨਹੀਂ ਹੈ ਇਸ ਲਈ ਪੂਰੇ ਸ਼ਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ ਜੀ।

      ਜਿਸ ਸ਼ਬਦ ਵਿਚ ਇਹ ਪੰਗਤੀ ਹੈ, ਉਹ ਮਾਰੂ ਰਾਗ ਵਿਚ ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਜੀ ਦਾ ਉਚਾਰਨ ਕੀਤਾ ਹੋਇਆ ਹੈ ਤੇ ਲੰਬਾ ਸ਼ਬਦ ਹੈ, ਜਿਸ ਦੀਆਂ 16 ਪਉੜੀਆਂ ਹਨ।

      ਦਾਸ ਤੁਹਾਨੂੰ ਦੱਸਣਾ ਚਾਹੇਗਾ ਕਿ ਗੁਰੂ ਗ੍ਰੰਥ ਸਾਹਿਬ ਵਿਚ ਅੱਠ ਪਉੜੀਆਂ ਵਾਲੀਆਂ ਬਾਣੀਆਂ ਆਉਂਦੀਆਂ ਹਨ, ਜਿਨ੍ਹਾਂ ਨੂੰ ਅਸ਼ਟਪਦੀ ਕਿਹਾ ਜਾਂਦਾ ਹੈ ਜਿਵੇਂ ਕਿ ਸੁਖਮਨੀ ਸਾਹਿਬ ਵਿਚ 24 ਅਸ਼ਟਪਦੀਆਂ ਹਨ। ਪਰ ਕਈ ਸ਼ਬਦਾਂ ਵਿਚ ਜ਼ਿਆਦਾ ਪਉੜੀਆਂ ਵੀ ਆਉਂਦੀਆਂ ਹਨ ਜਿਵੇਂ ਕਿ ਇਸ ਸ਼ਬਦ ਵਿਚ 16 ਪਉੜੀਆਂ ਹਨ। ਕੁੱਝ ਸ਼ਬਦਾਂ ਵਿਚ 32 ਪਉੜੀਆਂ ਤੱਕ ਆਈਆਂ ਹਨ।

      ਦਾਸ ਦੀ ਸਮਝ ਅਨੁਸਾਰ ਗੁਰੂ ਸਾਹਿਬ ਇਸ ਸ਼ਬਦ ਵਿਚ ਗੁਰਮੁਖ ਤੇ ਮਨਮੁਖ ਦੀ ਤਸਵੀਰ ਖਿੱਚ ਰਹੇ ਹਨ।

      ਗੁਰਮੁਖ ਉਹ ਹੈ, ਜੋ ਗੁਰਸ਼ਬਦ ਨਾਲ ਜੁੜਦਾ ਹੈ, ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦਾ ਹੈ ਅਰਥਾਤ ਗੁਰੂ ਦੀ ਸ਼ਰਨ ਵਿੱਚ ਆਉਂਦਾ ਹੈ, ਆਪਣਾ ਜੀਵਨ ਸੰਵਾਰਦਾ ਹੈ ਤੇ ਹਮੇਸ਼ਾਂ ਆਤਮਕ ਆਨੰਦ ਮਾਣਦੇ ਹੋਏ, ਔਗੁਣਾਂ/ਵਿਕਾਰਾਂ ਤੋਂ ਛੁਟਕਾਰਾ ਪਾ ਕੇ ਸੰਸਾਰ ਸਮੁੰਦਰ ਵਿਚੋਂ ਪਾਰ ਅਰਥਾਤ ਜੀਵਨ ਮੁਕਤ ਹੋ ਜਾਂਦਾ ਹੈ ਕਿਉਂਕਿ ਮਰ ਕੇ ਮੁਕਤ ਹੋਣਾ ਸਿੱਖੀ ਸਿਧਾਂਤ ਨਹੀਂ ਹੈ।

      ਇਸ ਦੇ ਉਲਟ ਮਨਮੁਖ ਆਪਣੇ ਮਨ ਦੇ ਪਿੱਛੇ ਚੱਲਦਾ ਹੈ, ਗੁਰੂ ਦੀ ਸਿੱਖਿਆ ਕੋਲੋਂ ਉਸ ਦਾ ਕੁੱਝ ਲੈਣਾ ਦੇਣਾ ਨਹੀਂ ਹੈ, ਮਾੜੀ ਸੰਗਤ ਵਿਚ ਪੈ ਕੇ ਆਪਣੇ ਸਾਰੇ ਮਨੁੱਖੀ ਜੀਵਨ ਵਿਚ ਦੁੱਖ ਪਾਉਂਦਾ ਹੈ ਤੇ ਆਖ਼ਿਰ ਠੇਡੇ ਖਾਂਦਾ ਖਾਂਦਾ ਆਪਣਾ ਅਨਮੋਲ ਜੀਵਨ ਗਵਾ ਕੇ ਚਲਾ ਜਾਂਦਾ ਹੈ।

      ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।

      ਆਦਰ ਸਹਿਤ,
      ਆਪ ਦਾ ਵੀਰ
      —————————-
      ਮਾਰੂ ਮਹਲਾ ੩ ॥ ਨਦਰੀ ਭਗਤਾ ਲੈਹੁ ਮਿਲਾਏ ॥ ਭਗਤ ਸਲਾਹਨਿ ਸਦਾ ਲਿਵ ਲਾਏ ॥ ਤਉ ਸਰਣਾਈ ਉਬਰਹਿ ਕਰਤੇ ਆਪੇ ਮੇਲਿ ਮਿਲਾਇਆ ॥੧॥ ਪੂਰੈ ਸਬਦਿ ਭਗਤਿ ਸੁਹਾਈ ॥ ਅੰਤਰਿ ਸੁਖੁ ਤੇਰੈ ਮਨਿ ਭਾਈ ॥ ਮਨੁ ਤਨੁ ਸਚੀ ਭਗਤੀ ਰਾਤਾ ਸਚੇ ਸਿਉ ਚਿਤੁ ਲਾਇਆ ॥੨॥ ਹਉਮੈ ਵਿਚਿ ਸਦ ਜਲੈ ਸਰੀਰਾ ॥ ਕਰਮੁ ਹੋਵੈ ਭੇਟੇ ਗੁਰੁ ਪੂਰਾ ॥ ਅੰਤਰਿ ਅਗਿਆਨੁ ਸਬਦਿ ਬੁਝਾਏ ਸਤਿਗੁਰ ਤੇ ਸੁਖੁ ਪਾਇਆ ॥੩॥ ਮਨਮੁਖੁ ਅੰਧਾ ਅੰਧੁ ਕਮਾਏ ॥ ਬਹੁ ਸੰਕਟ ਜੋਨੀ ਭਰਮਾਏ ॥ ਜਮ ਕਾ ਜੇਵੜਾ ਕਦੇ ਨ ਕਾਟੈ ਅੰਤੇ ਬਹੁ ਦੁਖੁ ਪਾਇਆ ॥੪॥ {ਪੰਨਾ 1068}

      ਅਰਥ: ਹੇ ਕਰਤਾਰ! ਆਪਣੇ ਭਗਤਾਂ ਨੂੰ ਤੂੰ ਮਿਹਰ ਦੀ ਨਿਗਾਹ ਨਾਲ (ਆਪਣੇ ਚਰਨਾਂ ਵਿਚ) ਜੋੜ ਰੱਖਦਾ ਹੈਂ, (ਇਸ ਵਾਸਤੇ) ਭਗਤ (ਤੇਰੇ ਚਰਨਾਂ ਵਿਚ) ਸੁਰਤਿ ਜੋੜ ਕੇ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ। ਤੇਰੀ ਸਰਨ ਵਿਚ ਰਹਿ ਕੇ ਉਹ ਵਿਕਾਰਾਂ ਤੋਂ ਬਚੇ ਰਹਿੰਦੇ ਹਨ। ਤੂੰ ਆਪ ਹੀ ਉਹਨਾਂ ਨੂੰ (ਗੁਰੂ ਨਾਲ) ਮਿਲਾ ਕੇ (ਆਪਣੇ ਨਾਲ) ਜੋੜੀ ਰੱਖਦਾ ਹੈਂ।1।
      ਹੇ ਕਰਤਾਰ! ਪੂਰੇ (ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ (ਜਿਸ ਮਨੁੱਖ ਦੇ ਅੰਦਰ ਤੇਰੀ) ਭਗਤੀ ਨਿਖਰ ਆਉਂਦੀ ਹੈ, ਉਸ ਦੇ ਅੰਦਰ ਆਤਮਕ ਆਨੰਦ ਬਣ ਜਾਂਦਾ ਹੈ, (ਉਸ ਮਨੁੱਖ ਦੀ ਭਗਤੀ) ਤੇਰੇ ਮਨ ਵਿਚ ਪਿਆਰੀ ਲੱਗਦੀ ਹੈ। ਉਸ ਮਨੁੱਖ ਦਾ ਮਨ ਉਸ ਦਾ ਤਨ ਤੇਰੀ ਸਦਾ-ਥਿਰ ਸਿਫ਼ਤਿ-ਸਾਲਾਹ ਵਿਚ ਰੰਗਿਆ ਰਹਿੰਦਾ ਹੈ, ਉਹ ਤੇਰੇ ਸਦਾ-ਥਿਰ ਨਾਮ ਨਾਲ ਆਪਣਾ ਚਿੱਤ ਜੋੜ ਰੱਖਦਾ ਹੈ।2।
      ਹੇ ਭਾਈ! ਹਉਮੈ (ਦੀ ਅੱਗ) ਵਿਚ (ਮਨੁੱਖ ਦਾ) ਸਰੀਰ (ਅੰਦਰੇ ਅੰਦਰ) ਸਦਾ ਸੜਦਾ ਰਹਿੰਦਾ ਹੈ। (ਜਦੋਂ ਪ੍ਰਭੂ ਦੀ) ਮਿਹਰ ਹੁੰਦੀ ਹੈ ਤਾਂ ਇਸ ਨੂੰ ਪੂਰਾ ਗੁਰੂ ਮਿਲਦਾ ਹੈ। ਉਹ ਮਨੁੱਖ ਆਪਣੇ ਅੰਦਰ-ਵੱਸਦੇ ਅਗਿਆਨ ਨੂੰ ਗੁਰੂ ਦੇ ਸ਼ਬਦ ਨਾਲ ਦੂਰ ਕਰ ਲੈਂਦਾ ਹੈ, ਗੁਰੂ ਪਾਸੋਂ ਉਹ ਆਤਮਕ ਆਨੰਦ ਪ੍ਰਾਪਤ ਕਰਦਾ ਹੈ।3।
      ਪਰ, ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨ੍ਹਿਆਂ ਵਾਲਾ ਕੰਮ ਹੀ ਕਰਦਾ ਹੈ (ਔਝੜੇ ਪਿਆ ਰਹਿੰਦਾ ਹੈ) । (ਜੀਵਨ-ਸਫ਼ਰ ਵਿਚ ਸਹੀ ਰਸਤੇ ਤੋਂ ਖੁੰਝ ਕੇ) ਉਹ ਅਨੇਕਾਂ ਕਸ਼ਟ ਸਹਾਰਦਾ ਹੈ, ਤੇ, ਅਨੇਕਾਂ ਜੂਨਾਂ ਵਿਚ ਭਟਕਦਾ ਫਿਰਦਾ ਹੈ। (ਉਹ ਮਨੁੱਖ ਆਪਣੇ ਗਲੋਂ) ਆਤਮਕ ਮੌਤ ਦੀ ਫਾਹੀ ਕਦੇ ਨਹੀਂ ਕੱਟ ਸਕਦਾ। ਅੰਤ ਵੇਲੇ ਭੀ ਉਹ ਬਹੁਤ ਦੁੱਖ ਪਾਂਦਾ ਹੈ।4।

      ਆਵਣ ਜਾਣਾ ਸਬਦਿ ਨਿਵਾਰੇ ॥ ਸਚੁ ਨਾਮੁ ਰਖੈ ਉਰ ਧਾਰੇ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ ਹਉਮੈ ਜਾਇ ਸਮਾਇਆ ॥੫॥ ਆਵਣ ਜਾਣੈ ਪਰਜ ਵਿਗੋਈ ॥ ਬਿਨੁ ਸਤਿਗੁਰ ਥਿਰੁ ਕੋਇ ਨ ਹੋਈ ॥ ਅੰਤਰਿ ਜੋਤਿ ਸਬਦਿ ਸੁਖੁ ਵਸਿਆ ਜੋਤੀ ਜੋਤਿ ਮਿਲਾਇਆ ॥੬॥ ਪੰਚ ਦੂਤ ਚਿਤਵਹਿ ਵਿਕਾਰਾ ॥ ਮਾਇਆ ਮੋਹ ਕਾ ਏਹੁ ਪਸਾਰਾ ॥ ਸਤਿਗੁਰੁ ਸੇਵੇ ਤਾ ਮੁਕਤੁ ਹੋਵੈ ਪੰਚ ਦੂਤ ਵਸਿ ਆਇਆ ॥੭॥ ਬਾਝੁ ਗੁਰੂ ਹੈ ਮੋਹੁ ਗੁਬਾਰਾ ॥ ਫਿਰਿ ਫਿਰਿ ਡੁਬੈ ਵਾਰੋ ਵਾਰਾ ॥ ਸਤਿਗੁਰ ਭੇਟੇ ਸਚੁ ਦ੍ਰਿੜਾਏ ਸਚੁ ਨਾਮੁ ਮਨਿ ਭਾਇਆ ॥੮॥ {ਪੰਨਾ 1068}

      ਅਰਥ: ਹੇ ਭਾਈ! ਜਿਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਹ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜਨਮ ਮਰਨ ਦਾ ਗੇੜ ਦੂਰ ਕਰ ਲੈਂਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਾ-ਭਾਵ ਦੂਰ ਕਰ ਲੈਂਦਾ ਹੈ, ਉਹ ਆਪਣੇ ਮਨ ਨੂੰ ਵੱਸ ਵਿਚ ਕਰ ਲੈਂਦਾ ਹੈ, ਉਸ ਦੀ ਹਉਮੈ ਦੂਰ ਹੋ ਜਾਂਦੀ ਹੈ, ਉਹ ਸਦਾ ਪਰਮਾਤਮਾ ਦੀ ਯਾਦ ਵਿਚ ਲੀਨ ਰਹਿੰਦਾ ਹੈ।5।
      ਹੇ ਭਾਈ! ਸ੍ਰਿਸ਼ਟੀ ਜਨਮ ਮਰਨ ਦੇ ਗੇੜ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ। ਗੁਰੂ ਦੀ ਸਰਨ ਤੋਂ ਬਿਨਾ (ਇਸ ਚੱਕਰ ਵਿਚੋਂ) ਕਿਸੇ ਨੂੰ ਭੀ ਖੁਲ੍ਹੀਰ ਨਹੀਂ ਹੁੰਦੀ। ਜਿਸ ਮਨੁੱਖ ਦੇ ਅੰਦਰ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੀ ਜੋਤਿ ਪਰਗਟ ਹੋ ਪੈਂਦੀ ਹੈ, ਉਸ ਦੇ ਅੰਦਰ ਆਤਮਕ ਆਨੰਦ ਆ ਵੱਸਦਾ ਹੈ, ਉਸ ਦੀ ਜੋਤਿ ਪਰਮਾਤਮਾ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ।6।
      ਹੇ ਭਾਈ! (ਕਾਮਾਦਿਕ) ਪੰਜ ਵੈਰੀਆਂ ਦੇ (ਪ੍ਰਭਾਵ ਦੇ) ਕਾਰਨ (ਜੀਵ ਹਰ ਵੇਲੇ) ਵਿਕਾਰ ਚਿਤਵਦੇ ਰਹਿੰਦੇ ਹਨ। ਹਰ ਪਾਸੇ ਮਾਇਆ ਦੇ ਮੋਹ ਦਾ ਪ੍ਰਭਾਵ ਬਣਿਆ ਹੋਇਆ ਹੈ। ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਤਦੋਂ (ਇਸ ਮੋਹ ਦੇ ਦਬਾਅ ਤੋਂ) ਸੁਤੰਤਰ ਹੁੰਦਾ ਹੈ, (ਕਾਮਾਦਿਕ) ਪੰਜੇ ਵੈਰੀ ਉਸ ਦੇ ਵੱਸ ਵਿਚ ਆ ਜਾਂਦੇ ਹਨ।7।
      ਹੇ ਭਾਈ! ਗੁਰੂ ਤੋਂ ਬਿਨਾ (ਮਾਇਆ ਦਾ) ਮੋਹ (ਇਤਨਾ ਪ੍ਰਬਲ ਰਹਿੰਦਾ) ਹੈ (ਕਿ ਮਨੁੱਖ ਦੇ ਜੀਵਨ-ਰਾਹ ਵਿਚ ਆਤਮਕ ਜੀਵਨ ਵਲੋਂ) ਘੁੱਪ ਹਨੇਰਾ (ਬਣਿਆ) ਰਹਿੰਦਾ ਹੈ। ਮਨੁੱਖ ਮੁੜ ਮੁੜ ਅਨੇਕਾਂ ਵਾਰੀ (ਮੋਹ ਦੇ ਸਮੁੰਦਰ ਵਿਚ) ਡੁੱਬਦਾ ਹੈ। ਜਦੋਂ ਮਨੁੱਖ ਗੁਰੂ ਨੂੰ ਮਿਲ ਪੈਂਦਾ ਹੈ, ਤਾਂ ਗੁਰੂ ਸਦਾ-ਥਿਰ ਹਰਿ-ਨਾਮ ਇਸ ਦੇ ਹਿਰਦੇ ਵਿਚ ਪੱਕਾ ਕਰ ਦੇਂਦਾ ਹੈ। (ਤਾਂ ਫਿਰ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ ਇਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ।8।
      ਸਾਚਾ ਦਰੁ ਸਾਚਾ ਦਰਵਾਰਾ ॥ ਸਚੇ ਸੇਵਹਿ ਸਬਦਿ ਪਿਆਰਾ ॥ ਸਚੀ ਧੁਨਿ ਸਚੇ ਗੁਣ ਗਾਵਾ ਸਚੇ ਮਾਹਿ ਸਮਾਇਆ ॥੯॥ ਘਰੈ ਅੰਦਰਿ ਕੋ ਘਰੁ ਪਾਏ ॥ ਗੁਰ ਕੈ ਸਬਦੇ ਸਹਜਿ ਸੁਭਾਏ ॥ ਓਥੈ ਸੋਗੁ ਵਿਜੋਗੁ ਨ ਵਿਆਪੈ ਸਹਜੇ ਸਹਜਿ ਸਮਾਇਆ ॥੧੦॥ ਦੂਜੈ ਭਾਇ ਦੁਸਟਾ ਕਾ ਵਾਸਾ ॥ ਭਉਦੇ ਫਿਰਹਿ ਬਹੁ ਮੋਹ ਪਿਆਸਾ ॥ ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ ਦੁਖੋ ਦੁਖੁ ਕਮਾਇਆ ॥੧੧॥ ਸਤਿਗੁਰ ਬਾਝਹੁ ਸੰਗਤਿ ਨ ਹੋਈ ॥ ਬਿਨੁ ਸਬਦੇ ਪਾਰੁ ਨ ਪਾਏ ਕੋਈ ॥ ਸਹਜੇ ਗੁਣ ਰਵਹਿ ਦਿਨੁ ਰਾਤੀ ਜੋਤੀ ਜੋਤਿ ਮਿਲਾਇਆ ॥੧੨॥ {ਪੰਨਾ 1068}

      ਅਰਥ: ਹੇ ਭਾਈ! ਪਰਮਾਤਮਾ ਦਾ ਦਰ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ ਦਰਬਾਰ ਭੀ ਸਦਾ-ਥਿਰ ਹੈ। ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਪਿਆਰ ਪਾਂਦੇ ਹਨ ਉਹ ਹੀ ਉਸ ਸਦਾ-ਥਿਰ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ। (ਜੇ ਮੇਰੇ ਉਤੇ ਉਸ ਦੀ ਮਿਹਰ ਹੋਵੇ ਤਾਂ) ਮੈਂ (ਭੀ) ਟਿਕਵੀਂ ਲਗਨ ਨਾਲ ਉਸ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਰਹਾਂ। (ਜਿਹੜੇ ਮਨੁੱਖ ਗੁਣ ਗਾਂਦੇ ਹਨ ਉਹ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦੇ ਹਨ।9।
      ਹੇ ਭਾਈ! ਜਿਹੜਾ ਕੋਈ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣੇ ਹਿਰਦੇ-ਘਰ ਵਿਚ ਪਰਮਾਤਮਾ ਦਾ ਟਿਕਾਣਾ ਲੱਭ ਲੈਂਦਾ ਹੈ, ਉਹ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕਿਆ ਰਹਿੰਦਾ ਹੈ। ਉਸ ਅਡੋਲ ਅਵਸਥਾ ਵਿਚ ਟਿਕਿਆਂ ਸੋਗ ਜ਼ੋਰ ਨਹੀਂ ਪਾ ਸਕਦਾ, (ਪ੍ਰਭੂ-ਚਰਨਾਂ ਤੋਂ) ਵਿਛੋੜਾ ਜ਼ੋਰ ਨਹੀਂ ਪਾ ਸਕਦਾ। ਉਹ ਮਨੁੱਖ ਸਦਾ ਹੀ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।10।
      ਹੇ ਭਾਈ! ਕੁਕਰਮੀ ਬੰਦੇ (ਪ੍ਰਭੂ ਨੂੰ ਭੁਲਾ ਕੇ) ਹੋਰ ਹੋਰ ਪਿਆਰ ਵਿਚ ਮਨ ਨੂੰ ਜੋੜੀ ਰੱਖਦੇ ਹਨ, ਬੜੇ ਮੋਹ ਬੜੀ ਤ੍ਰਿਸ਼ਨਾ ਦੇ ਕਾਰਨ ਉਹ ਭਟਕਦੇ ਫਿਰਦੇ ਹਨ। (ਕੁਕਰਮੀ ਬੰਦੇ) ਸਦਾ ਭੈੜੀ ਸੁਹਬਤ ਵਿਚ ਬੈਠਦੇ ਹਨ ਤੇ ਦੁੱਖ ਪਾਂਦੇ ਹਨ। ਉਹ ਸਦਾ ਉਹੀ ਕਰਮ ਕਮਾਂਦੇ ਹਨ ਜਿਨ੍ਹਾਂ ਵਿਚੋਂ ਨਿਰਾ ਦੁੱਖ ਹੀ ਦੁੱਖ ਨਿਕਲੇ।11।
      ਹੇ ਭਾਈ! ਗੁਰੂ ਦੀ ਸਰਨ ਤੋਂ ਬਿਨਾ ਭਲੀ ਸੁਹਬਤ ਨਹੀਂ ਮਿਲ ਸਕਦੀ। ਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਮਨੁੱਖ ਕੁਕਰਮਾਂ (ਦੀ ਨਦੀ) ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ। ਜਿਹੜੇ ਮਨੁੱਖ ਦਿਨ ਰਾਤ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤਿ ਵਿਚ ਲੀਨ ਰਹਿੰਦੀ ਹੈ।12।
      ਕਾਇਆ ਬਿਰਖੁ ਪੰਖੀ ਵਿਚਿ ਵਾਸਾ ॥ ਅੰਮ੍ਰਿਤੁ ਚੁਗਹਿ ਗੁਰ ਸਬਦਿ ਨਿਵਾਸਾ ॥ ਉਡਹਿ ਨ ਮੂਲੇ ਨ ਆਵਹਿ ਨ ਜਾਹੀ ਨਿਜ ਘਰਿ ਵਾਸਾ ਪਾਇਆ ॥੧੩॥ ਕਾਇਆ ਸੋਧਹਿ ਸਬਦੁ ਵੀਚਾਰਹਿ ॥ ਮੋਹ ਠਗਉਰੀ ਭਰਮੁ ਨਿਵਾਰਹਿ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਆਪੇ ਮੇਲਿ ਮਿਲਾਇਆ ॥੧੪॥ ਸਦ ਹੀ ਨੇੜੈ ਦੂਰਿ ਨ ਜਾਣਹੁ ॥ ਗੁਰ ਕੈ ਸਬਦਿ ਨਜੀਕਿ ਪਛਾਣਹੁ ॥ ਬਿਗਸੈ ਕਮਲੁ ਕਿਰਣਿ ਪਰਗਾਸੈ ਪਰਗਟੁ ਕਰਿ ਦੇਖਾਇਆ ॥੧੫॥ ਆਪੇ ਕਰਤਾ ਸਚਾ ਸੋਈ ॥ ਆਪੇ ਮਾਰਿ ਜੀਵਾਲੇ ਅਵਰੁ ਨ ਕੋਈ ॥ ਨਾਨਕ ਨਾਮੁ ਮਿਲੈ ਵਡਿਆਈ ਆਪੁ ਗਵਾਇ ਸੁਖੁ ਪਾਇਆ ॥੧੬॥੨॥੨੪॥ {ਪੰਨਾ 1068-1069}

      ਅਰਥ: ਹੇ ਭਾਈ! (ਜਿਵੇਂ ਰਾਤ-ਬਸੇਰੇ ਲਈ ਪੰਛੀ ਕਿਸੇ ਰੁੱਖ ਉਤੇ ਆ ਟਿਕਦੇ ਹਨ, ਇਸੇ ਤਰ੍ਹਾਂ ਇਹ) ਸਰੀਰ (ਮਾਨੋ) ਰੁੱਖ ਹੈ, (ਇਸ ਸਰੀਰ) ਵਿਚ (ਜੀਵ) ਪੰਛੀ ਦਾ ਨਿਵਾਸ ਹੈ। ਜਿਹੜੇ ਜੀਵ-ਪੰਛੀ ਗੁਰੂ ਦੇ ਸ਼ਬਦ ਵਿਚ ਟਿਕ ਕੇ ਆਤਮਕ ਜੀਵਨ ਦੇਣ ਵਾਲੀ ਨਾਮ-ਚੋਗ ਚੁਗਦੇ ਹਨ, ਉਹ ਬਿਲਕੁਲ ਬਾਹਰ ਨਹੀਂ ਭਟਕਦੇ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੇ, ਉਹ ਸਦਾ ਪ੍ਰਭੂ-ਚਰਨਾਂ ਵਿਚ ਨਿਵਾਸ ਰੱਖਦੇ ਹਨ।13।
      ਹੇ ਭਾਈ! ਜਿਹੜੇ ਮਨੁੱਖ (ਆਪਣੇ) ਸਰੀਰ ਦੀ ਪੜਤਾਲ ਕਰਦੇ ਰਹਿੰਦੇ ਹਨ, ਗੁਰੂ ਦੇ ਸ਼ਬਦ ਨੂੰ ਹਿਰਦੇ ਵਿਚ ਵਸਾਈ ਰੱਖਦੇ ਹਨ, ਉਹ ਮਨੁੱਖ ਮੋਹ ਦੀ ਠੱਗ-ਬੂਟੀ ਨਹੀਂ ਖਾਂਦੇ, ਉਹ ਮਨੁੱਖ (ਆਪਣੇ ਅੰਦਰੋਂ) ਭਟਕਣਾ ਦੂਰ ਕਰ ਲੈਂਦੇ ਹਨ। ਪਰ, ਹੇ ਭਾਈ! (ਇਹ) ਕਿਰਪਾ ਸੁਖਾਂ ਦਾ ਦੇਣ ਵਾਲਾ ਪਰਮਾਤਮਾ ਆਪ ਹੀ ਕਰਦਾ ਹੈ, ਉਹ ਆਪ ਹੀ (ਉਹਨਾਂ ਨੂੰ ਗੁਰੂ ਨਾਲ) ਮਿਲਾ ਕੇ (ਆਪਣੇ ਚਰਨਾਂ ਵਿਚ) ਜੋੜਦਾ ਹੈ।14।
      ਹੇ ਭਾਈ! ਪਰਮਾਤਮਾ ਸਦਾ ਹੀ (ਸਾਡੇ) ਨੇੜੇ ਰਹਿੰਦਾ ਹੈ, ਉਸ ਨੂੰ (ਕਦੇ ਭੀ ਆਪਣੇ ਤੋਂ) ਦੂਰ ਨਾਹ ਸਮਝੋ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖੋ। ਹੇ ਭਾਈ! (ਜਿਹੜਾ ਮਨੁੱਖ ਪਰਮਾਤਮਾ ਨੂੰ ਆਪਣੇ ਨਾਲ ਵੱਸਦਾ ਵੇਖਦਾ ਹੈ ਉਸ ਦਾ ਹਿਰਦਾ-) ਕੌਲ-ਫੁੱਲ ਖਿੜਿਆ ਰਹਿੰਦਾ ਹੈ, (ਉਸ ਦੇ ਅੰਦਰ ਰੱਬੀ ਜੋਤਿ ਦੀ) ਕਿਰਨ (ਆਤਮਕ ਜੀਵਨ ਦਾ) ਚਾਨਣ ਕਰ ਦੇਂਦੀ ਹੈ। (ਗੁਰੂ ਉਸ ਮਨੁੱਖ ਨੂੰ ਪਰਮਾਤਮਾ) ਪਰਤੱਖ ਕਰ ਕੇ ਵਿਖਾ ਦੇਂਦਾ ਹੈ।15।
      ਹੇ ਨਾਨਕ! ਉਹ ਕਰਤਾਰ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ, ਉਹ ਆਪ ਹੀ ਮਾਰ ਕੇ ਜਿਵਾਲਦਾ ਹੈ (ਭਾਵ, ਮਾਰਦਾ ਭੀ ਆਪ ਹੀ ਹੈ, ਪੈਦਾ ਭੀ ਕਰਦਾ ਆਪ ਹੀ ਹੈ) । ਉਸ ਤੋਂ ਬਿਨਾ ਕੋਈ ਹੋਰ ਇਸ ਸਮਰਥਾ ਵਾਲਾ ਨਹੀਂ ਹੈ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਮਿਲ ਜਾਂਦਾ ਹੈ ਉਸ ਨੂੰ (ਲੋਕ ਪਰਲੋਕ ਦੀ) ਸੋਭਾ ਮਿਲ ਜਾਂਦੀ ਹੈ। ਉਹ ਮਨੁੱਖ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਕੇ ਆਤਮਕ ਆਨੰਦ ਮਾਣਦਾ ਰਹਿੰਦਾ ਹੈ। 16।2। 24।

        • 1
      • Reply
      • Share
        Share
        • Share on Facebook
        • Share on Twitter
        • Share on LinkedIn
        • Share on WhatsApp

    Sidebar

    Ask A Question

    Stats

    • Questions 4k
    • Answers 9k
    • Popular
    • Answers
    • Mauricio

      Sikhism conversion

      • 36 Answers
    • Amrit Pal Singh Sachdeva

      Do Sikhs believe in heaven and hell?

      • 33 Answers
    • OL

      Why don’t Sikhs eat kosher or halal?

      • 27 Answers
    • OL

      No Sikhs Here

      • 25 Answers
    • Karan Singh

      In Sikhi it is taught God Created itself. How is ...

      • 20 Answers
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer No, this has nothing to do with Sikhi. Another Karmkand. September 9, 2026 at 9:52 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer Sikhi has nothing to to do with photos or idols… September 8, 2026 at 12:04 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer ਸੁਰਤਿ ਜੋੜਨਾ (Meditation) ਅਰਥਾਤ ਸਿੱਖੀ ਵਿਚ ਨਾਮ‌ ਸਿਮਰਨ Meditation /To… September 8, 2026 at 11:48 am
    • Artistry Hub
      Artistry Hub added an answer but the one who chant the name of creator is… September 8, 2026 at 10:32 am
    • Artistry Hub
      Artistry Hub added an answer ok I understand what you have conveyed beautifully thanku soo… September 8, 2026 at 10:29 am

    Trending Tags

    Email_blogs

    Any Question?

    Ask A Question

    Explore

    • Categories
    • Questions
      • New Questions
      • Trending Questions
      • Most Read Questions
    • Polls
    • Tags
    • Help

    Footer

    A Q&A platform designed to help people learn and teach others about Sikhism.

    In association with Global Sikh Council. Helping spread the message of Sri Guru Granth Sahib Ji.

    Facebook X-twitter Tiktok Linkedin Youtube Instagram

    Quick Links

    • Questions
    • Perspective
    • About Us
    • Contact Us
    • Kids Zone
    • Social Posts
    • News & Events
    • Download Our App
    • Our Story
    • Poems
    • SGGS Ji Di Bantar

    Legal Stuff

    • Terms and Conditions
    • Privacy Policy
    • Cookies Policy

    Subscribe

    © 2026 S W Organisation. All Rights Reserved.

    This website is created for informative purposes and is opinion-based.

    Manage Cookie Consent
    We use cookies on our website to give you the most relevant experience by remembering your preferences and repeat visits. By clicking “Accept All”, you consent to the use of ALL the cookies. However, you may visit "Cookie Settings" to provide a controlled consent.
    Functional Always active
    The technical storage or access is strictly necessary for the legitimate purpose of enabling the use of a specific service explicitly requested by the subscriber or user, or for the sole purpose of carrying out the transmission of a communication over an electronic communications network.
    Preferences
    The technical storage or access is necessary for the legitimate purpose of storing preferences that are not requested by the subscriber or user.
    Statistics
    The technical storage or access that is used exclusively for statistical purposes. The technical storage or access that is used exclusively for anonymous statistical purposes. Without a subpoena, voluntary compliance on the part of your Internet Service Provider, or additional records from a third party, information stored or retrieved for this purpose alone cannot usually be used to identify you.
    Marketing
    The technical storage or access is required to create user profiles to send advertising, or to track the user on a website or across several websites for similar marketing purposes.
    • Manage options
    • Manage services
    • Manage {vendor_count} vendors
    • Read more about these purposes
    View preferences
    • {title}
    • {title}
    • {title}

    Welcome to Sikh Wisdom

    Please Login or Sign Up to access all the features on Sikh Wisdom

    Log In
    Sign Up