What happens to nasty, evil people in the end, according to Gurbani?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਦਵਿੰਦਰ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ‘What happens to the nasty, evil people in the end, according to Gurbani’?
ਆਪਣੀ ਸਮਝ ਅਨੁਸਾਰ ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਸਿੱਖੀ ਵਿਚ ‘ਕਰਣੀ’ ਅਰਥਾਤ ‘ਕਰਮ’ ਪ੍ਰਧਾਨ ਹੈ ਤੇ ਸਿੱਖੀ ਅੱਜ ਵਿਚ, ਅਕਾਲਪੁਰਖ ਦੇ ਹੁਕਮ ਵਿਚ ਤੇ ਗੁਰੂ ਉਪਦੇਸ਼ ਅਨੁਸਾਰ ਜੀਵਨ ਜੀਉਣਾ ਸਿਖਾਉਂਦੀ ਹੈ। ਅੱਗਲੇ ਜਨਮ ਜਾਂ ਪਿੱਛਲੇ ਜਨਮ ਦੀ ਗੱਲ ਨਹੀਂ ਕਰਦੀ।
ਗੁਰਬਾਣੀ ਦਾ ਉਪਦੇਸ਼ ਹੈ ‘ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ॥’ ਅਰਥਾਤ ‘ਕੀਤੇ ਵਿਕਾਰਾਂ ਦਾ ਮਾਨਸਕ ਸਿੱਟਾ ਨਿਕਲਦਿਆਂ ਰਤਾ ਭੀ ਸਮਾ ਨਹੀਂ ਲੱਗਦਾ, ਜੋ ਕੁਝ ਇਹ ਹੱਥ ਕਰਦਾ ਹੈ ਉਸ ਦਾ ਫਲ ਇਹੀ ਹੱਥ ਪਾ ਲੈਂਦਾ ਹੈ।’
ਹੋਰ ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ:-
ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ (ਪੰਨਾ 134)
ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ)।
ਗੁਰੂ ਸਾਹਿਬ ਦਾ ਫੁਰਮਾਨ ਹੈ:-
ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ {ਪੰਨਾ 433}
ਅਰਥ: (ਹੇ ਮਨ! ਜੇ ਤੂੰ ਪੜ੍ਹ ਕੇ ਸਚ ਮੁਚ ਪੰਡਿਤ ਹੋ ਗਿਆ ਹੈਂ, ਤਾਂ ਇਹ ਚੇਤੇ ਰੱਖ ਕਿ) ਜਿਹੋ ਜਿਹੇ ਕੰਮ ਮੈਂ ਕਰਦਾ ਹਾਂ, ਉਹੋ ਜਿਹਾ ਫਲ ਮੈਂ ਪਾ ਲੈਂਦਾ ਹਾਂ, (ਆਪਣੇ ਕੀਤੇ ਕਰਮਾਂ ਅਨੁਸਾਰ ਆਪਣੇ ਉਤੇ ਆਏ ਦੁੱਖ ਕਲੇਸ਼ਾਂ ਬਾਰੇ) ਹੋਰ ਲੋਕਾਂ ਨੂੰ ਦੋਸ਼ ਨਹੀਂ ਦੇਣਾ ਚਾਹੀਦਾ। ਭੈੜ ਆਪਣੇ ਕਰਮਾਂ ਵਿਚ ਹੀ ਹੁੰਦਾ ਹੈ; (ਇਸ ਵਾਸਤੇ ਹੇ ਮਨ! ਇਹ ਚੇਤਾ ਰੱਖ ਕਿ) ਮੈਂ ਕਿਸੇ ਹੋਰ ਦੇ ਮੱਥੇ ਦੋਸ਼ ਨ ਮੜ੍ਹਾਂ (ਆਪਣੀ ਵਿੱਦਿਆ ਦੇ ਬਲ ਆਸਰੇ ਕਿਸੇ ਹੋਰ ਨੂੰ ਦੋਸ਼ੀ ਠਹਰਾਣ ਦੇ ਥਾਂ, ਹੇ ਮਨ! ਆਪਣੀ ਹੀ ਕਰਣੀ ਨੂੰ ਸੁਧਾਰਨ ਦੀ ਲੋੜ ਹੈ) । 21।
ਗੁਰੂ ਸਾਹਿਬ ਅੱਗੇ ਸਿੱਖਿਆ ਦਿੰਦੇ ਹਨ:-
ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥
ਬਿਲਕੁਲ ਸਾਫ਼ ਕੀਤਾ ਗਿਆ ਹੈ। ਸਾਰੀ ਸ੍ਰਿਸ਼ਟੀ ਅਕਾਲ ਪੁਰਖ ਦੇ ਖ਼ਾਸ ਨਿਯਮਾਂ ਵਿਚ ਚੱਲ ਰਹੀ ਹੈ। ਇਹਨਾਂ ਨਿਯਮਾਂ ਦਾ ਨਾਮ ਸਤਿਗੁਰੂ ਜੀ ਨੇ ‘ਹੁਕਮ’ ਰੱਖਿਆ ਹੈ। ਉਹ ਨਿਯਮ ਇਹ ਹਨ ਕਿ ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ, ਤਿਹੋ ਜਿਹਾ ਫਲ ਪਾਂਦਾ ਹੈ। ਉਸ ਦੇ ਆਪਣੇ ਧੁਰ ਅੰਦਰ ਉਹੋ ਜਿਹੇ ਹੀ ਚੰਗੇ-ਮੰਦੇ ਸੰਸਕਾਰ ਬਣ ਜਾਂਦੇ ਹਨ ਅਤੇ ਉਹਨਾਂ ਦੇ ਅਨੁਸਾਰ ਹੀ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਜਾਂ, ਅਕਾਲ ਪੁਰਖ ਦੀ ਰਜ਼ਾ ਵਿਚ ਤੁਰ ਕੇ ਆਪਣਾ ਜਨਮ ਸਫਲ ਕਰ ਲੈਂਦਾ ਹੈ।
ਇਸ ਦਾ ਭਾਵ ਇਹ ਹੀ ਹੈ ਕਿ ਮਾਇਆ ਦੇ ਪਰਭਾਵ ਦੇ ਕਾਰਨ ਮਨੁੱਖ ਵਿਕਾਰਾਂ ਵਿਚ ਪੈ ਜਾਂਦਾ ਹੈ, ਤੇ ਇਸ ਦੀ ਮਤ ਮੈਲੀ ਹੋ ਜਾਂਦੀ ਹੈ। ਇਹ ਮੈਲ ਇਸ ਨੂੰ ਸੁੱਧ-ਸਰੂਪ ਪਰਮਾਤਮਾ ਤੋਂ ਵਿਛੋੜ ਰੱਖਦੀ ਹੈ, ਤੇ ਜੀਵ ਦੁਖੀ ਰਹਿੰਦਾ ਹੈ। ਨਾਮ-ਸਿਮਰਨ ਹੀ ਇਕੋ-ਇਕ ਵਸੀਲਾ ਹੈ ਜਿਸ ਨਾਲ ਮਨ ਦੀ ਇਹ ਮੈਲ ਧੁਪ ਸਕਦੀ ਹੈ। (ਸੋ, ਸਿਮਰਨ ਤਾਂ ਵਿਕਾਰਾਂ ਦੀ ਮੈਲ ਧੋ ਕੇ ਮਨ ਨੂੰ ਪ੍ਰਭੂ ਨਾਲ ਮੇਲਣ ਵਾਸਤੇ ਹੈ, ਪ੍ਰਭੂ ਤੇ ਉਸ ਦੀ ਰਚਨਾ ਦਾ ਅੰਤ ਪਾਣ ਲਈ ਜੀਵ ਨੂੰ ਸਮਰਥ ਨਹੀਂ ਬਣਾ ਸਕਦਾ)।
ਇਸ ਲਈ ਗੁਰੂ ਸਾਹਿਬ ਦੇ ਉਪਦੇਸ਼, ‘ਭਈ ਪਰਾਪਤਿ ਮਾਨੁਖ ਦੇਹੁਰੀਆ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ।।’ ਅਰਥਾਤ ‘ਹੇ ਭਾਈ! ਤੈਨੂੰ ਸੋਹਣਾ ਮਨੁੱਖਾ ਸਰੀਰ ਮਿਲਿਆ ਹੈ। ਪਰਮਾਤਮਾ ਨੂੰ ਮਿਲਣ ਦਾ ਤੇਰੇ ਲਈ ਇਹੀ ਮੌਕਾ ਹੈ’ ਤੇ ਅਮਲ ਕਰੀਏ ਤੇ ਔਗੁਣਾਂ/ਵਿਕਾਰਾਂ ਤੋਂ ਛੁਟਕਾਰਾ ਪਾ ਕੇ ਸੰਸਾਰ ਸਮੁੰਦਰ ਵਿਚੋਂ ਪਾਰ ਹੋ ਜਾਈਏ ਤੇ ਜੀਵਨ ਮੁਕਤ ਹੋ ਜਾਈਏ। ਨਹੀਂ ਤਾਂ ਅਸੀਂ ਵੀ ਮਾੜੇ ਕਰਮ ਕਰਨ ਵਾਲੇ ਮਨੁੱਖਾਂ ਦੀ ਤਰ੍ਹਾਂ ਸਾਰੀ ਉਮਰ ਦੁੱਖੀ ਹੁੰਦੇ ਰਹਾਂਗੇ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
thank you for the answer
ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ Jap – 8
Every thing happens according to our actions at physical and mental level.
Even minutest action and thoughts are accounted according to the laws of nature.
Mostly we count the results in terms of position and money or according to the constitution and believes of public. However that not so.
Every thing is decided and judged according to the Hukam of Akal Purkh.
🙏🏾