What happens when you fail to follow a hukam? Do you get resistance in your life?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਭੈਣ ਰਮਨਦੀਪ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ।।
ਤੁਸੀਂ ਇੱਕ ਸਵਾਲ ਪੁੱਛਿਆ ਹੈ:-
What happens if you fail to follow a hukam? Do you get resistance in life?
ਦਾਸ ਦੀ ਸਮਝ ਅਨੁਸਾਰ, ਸਿੱਖੀ ਵਿਚ ਇਸੇ ਜਨਮ ਦੀ ‘ਕਰਣੀ ਅਰਥਾਤ ਕਰਮ’ ਪ੍ਰਧਾਨ ਹੈ। ਗੁਰੂ ਸਾਹਿਬ ਸਿੱਖਿਆ ਦਿੰਦੇ ਹਨ:-
ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ (ਪੰਨਾ 134)
ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ)।
ਅੱਗੇ ਗੁਰੂ ਸਾਹਿਬ ਦਾ ਫੁਰਮਾਨ ਹੈ:-
ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ {ਪੰਨਾ 433}
ਅਰਥ: (ਹੇ ਮਨ! ਜੇ ਤੂੰ ਪੜ੍ਹ ਕੇ ਸਚ ਮੁਚ ਪੰਡਿਤ ਹੋ ਗਿਆ ਹੈਂ, ਤਾਂ ਇਹ ਚੇਤੇ ਰੱਖ ਕਿ) ਜਿਹੋ ਜਿਹੇ ਕੰਮ ਮੈਂ ਕਰਦਾ ਹਾਂ, ਉਹੋ ਜਿਹਾ ਫਲ ਮੈਂ ਪਾ ਲੈਂਦਾ ਹਾਂ, (ਆਪਣੇ ਕੀਤੇ ਕਰਮਾਂ ਅਨੁਸਾਰ ਆਪਣੇ ਉਤੇ ਆਏ ਦੁੱਖ ਕਲੇਸ਼ਾਂ ਬਾਰੇ) ਹੋਰ ਲੋਕਾਂ ਨੂੰ ਦੋਸ਼ ਨਹੀਂ ਦੇਣਾ ਚਾਹੀਦਾ। ਭੈੜ ਆਪਣੇ ਕਰਮਾਂ ਵਿਚ ਹੀ ਹੁੰਦਾ ਹੈ; (ਇਸ ਵਾਸਤੇ ਹੇ ਮਨ! ਇਹ ਚੇਤਾ ਰੱਖ ਕਿ) ਮੈਂ ਕਿਸੇ ਹੋਰ ਦੇ ਮੱਥੇ ਦੋਸ਼ ਨ ਮੜ੍ਹਾਂ (ਆਪਣੀ ਵਿੱਦਿਆ ਦੇ ਬਲ ਆਸਰੇ ਕਿਸੇ ਹੋਰ ਨੂੰ ਦੋਸ਼ੀ ਠਹਰਾਣ ਦੇ ਥਾਂ, ਹੇ ਮਨ! ਆਪਣੀ ਹੀ ਕਰਣੀ ਨੂੰ ਸੁਧਾਰਨ ਦੀ ਲੋੜ ਹੈ) । 21।
ਗੁਰੂ ਸਾਹਿਬ ਅੱਗੇ ਸਿੱਖਿਆ ਦਿੰਦੇ ਹਨ:-
ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥
ਅਰਥ: ਹੇ ਨਾਨਕ! ‘ਪੁੰਨ’ ਜਾਂ ‘ਪਾਪ’ ਨਿਰਾ ਨਾਮ ਹੀ ਨਹੀਂ ਹੈ (ਭਾਵ, ਨਿਰਾ ਕਹਿਣ-ਮਾਤਰ ਨਹੀਂ ਹੈ, ਸੱਚ-ਮੁੱਚ ਹੀ) ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ। ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ। (ਆਪਣੇ ਬੀਜੇ ਅਨੁਸਾਰ) ਅਕਾਲ ਪੁਰਖ ਦੇ ਹੁਕਮ ਵਿਚ ਜਨਮ ਮਰਨ ਦੇ ਗੇੜ ਵਿਚ ਪਿਆ ਰਹੇਂਗਾ। 20।
ਜਪੁ ਬਾਣੀ ਦੀ ਪਹਿਲੀ ਪਉੜੀ ਵਿਚ ਤੁਕ ਆਈ ਹੈ, ‘ਹੁਕਮਿ ਰਜਾਈ ਚਲਣਾ, ਨਾਨਕ ਲਿਖਿਆ ਨਾਲਿ’। ਦੂਜੀ ਪਉੜੀ ਵਿਚ ਜ਼ਿਕਰ ਆਇਆ ਹੈ, ‘ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖੁ ਸੁਖੁ ਪਾਈਅਹਿ’। ਹੁਣ ਇਸ ਪਉੜੀ ਵਿਚ ਉਪਰਲੀਆਂ ਤੁਕਾਂ ਵਾਲਾ ਖ਼ਿਆਲ ਬਿਲਕੁਲ ਸਾਫ਼ ਕੀਤਾ ਗਿਆ ਹੈ। ਸਾਰੀ ਸ੍ਰਿਸ਼ਟੀ ਅਕਾਲ ਪੁਰਖ ਦੇ ਖ਼ਾਸ ਨਿਯਮਾਂ ਵਿਚ ਚੱਲ ਰਹੀ ਹੈ। ਇਹਨਾਂ ਨਿਯਮਾਂ ਦਾ ਨਾਮ ਸਤਿਗੁਰੂ ਜੀ ਨੇ ‘ਹੁਕਮ’ ਰੱਖਿਆ ਹੈ। ਉਹ ਨਿਯਮ ਇਹ ਹਨ ਕਿ ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ, ਤਿਹੋ ਜਿਹਾ ਫਲ ਪਾਂਦਾ ਹੈ। ਉਸ ਦੇ ਆਪਣੇ ਧੁਰ ਅੰਦਰ ਉਹੋ ਜਿਹੇ ਹੀ ਚੰਗੇ-ਮੰਦੇ ਸੰਸਕਾਰ ਬਣ ਜਾਂਦੇ ਹਨ ਅਤੇ ਉਹਨਾਂ ਦੇ ਅਨੁਸਾਰ ਹੀ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਜਾਂ, ਅਕਾਲ ਪੁਰਖ ਦੀ ਰਜ਼ਾ ਵਿਚ ਤੁਰ ਕੇ ਆਪਣਾ ਜਨਮ ਸਫਲ ਕਰ ਲੈਂਦਾ ਹੈ।
ਇਸ ਦਾ ਭਾਵ ਇਹ ਹੀ ਹੈ ਕਿ ਮਾਇਆ ਦੇ ਪਰਭਾਵ ਦੇ ਕਾਰਨ ਮਨੁੱਖ ਵਿਕਾਰਾਂ ਵਿਚ ਪੈ ਜਾਂਦਾ ਹੈ, ਤੇ ਇਸ ਦੀ ਮਤ ਮੈਲੀ ਹੋ ਜਾਂਦੀ ਹੈ। ਇਹ ਮੈਲ ਇਸ ਨੂੰ ਸੁੱਧ-ਸਰੂਪ ਪਰਮਾਤਮਾ ਤੋਂ ਵਿਛੋੜ ਰੱਖਦੀ ਹੈ, ਤੇ ਜੀਵ ਦੁਖੀ ਰਹਿੰਦਾ ਹੈ। ਨਾਮ-ਸਿਮਰਨ ਹੀ ਇਕੋ-ਇਕ ਵਸੀਲਾ ਹੈ ਜਿਸ ਨਾਲ ਮਨ ਦੀ ਇਹ ਮੈਲ ਧੁਪ ਸਕਦੀ ਹੈ। (ਸੋ, ਸਿਮਰਨ ਤਾਂ ਵਿਕਾਰਾਂ ਦੀ ਮੈਲ ਧੋ ਕੇ ਮਨ ਨੂੰ ਪ੍ਰਭੂ ਨਾਲ ਮੇਲਣ ਵਾਸਤੇ ਹੈ, ਪ੍ਰਭੂ ਤੇ ਉਸ ਦੀ ਰਚਨਾ ਦਾ ਅੰਤ ਪਾਣ ਲਈ ਜੀਵ ਨੂੰ ਸਮਰਥ ਨਹੀਂ ਬਣਾ ਸਕਦਾ)।
ਇਸ ਲਈ ਗੁਰਸ਼ਬਦ ਦੀ ਰੋਸ਼ਨੀ ਵਿਚ ਅਸੀਂ ਆਪਣੇ ਜੀਵਨ ਨੂੰ ਬਦਲਣ ਦਾ ਉਪਰਾਲਾ ਕਰੀਏ ਤੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਮੰਦੇ ਸੰਸਕਾਰ ਗ੍ਰਹਿਣ ਕੀਤੇ ਹਨ, ਉਹ ਮਿਟਾ ਕੇ ਇਸੇ ਜੀਵਨ ਵਿਚ ਜੀਵਨ ਮੁਕਤ ਹੋ ਜਾਈਏ ਕਿਉਂਕਿ ਮਰ ਕੇ ਮੁਕਤ ਹੋਣਾ ਸਿੱਖੀ ਸਿਧਾਂਤ ਨਹੀਂ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
When you do not follow Hukam (the laws of nature), you are going to create problems for yourself and will lose peace of your mind.