what is dasam duar in sikhism
what is dasam duar in sikhism
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Respected Brother/Sister,
Waheguru ji ka Khalsa, Waheguru ji ki Fateh!
In response to your question about Dasam Dawar, the undersigned is quoting Shabads of Bhagat Beni ji and fifth Guru Nanak, Guru Arjun Sahib and their meanings, from which it is quite clear that ‘Dasam Dawar’ is nothing but brain.
By being one with Akalpurakh and Shabad Guru, who are spiritually embodiment of each other, one can achieve the stage of spiritual equipoise and spiritual bliss and feel the presence of Akalpurakh at every moment of one’s life. As understood by the undersigned, this is what is opening of ‘Dasam Dawar’.
Hope it helps. If you have any further questions, please do ask.
If you find any deficiencies, please point out the same, for improvement in future.
Regards,
Your Brother
—————————
ਦਸਮ ਦੁਆਰਾ ਅਗਮ ਅਪਾਰਾ ਪਰਮ ਪੁਰਖ ਕੀ ਘਾਟੀ ॥ ਊਪਰਿ ਹਾਟੁ ਹਾਟ ਪਰਿ ਆਲਾ ਆਲੇ ਭੀਤਰਿ ਥਾਤੀ ॥੪॥ (ਪੰਨਾ 974)
ਪਦ ਅਰਥ: ਦਸਮ ਦੁਆਰ = ਸਰੀਰ ਦਾ ਦਸਵਾਂ ਬੂਹਾ, ਦਿਮਾਗ਼।
ਅਰਥ: ਅਪਹੁੰਚ, ਬੇਅੰਤ ਤੇ ਪਰਮ ਪੁਰਖ ਪ੍ਰਭੂ ਦੇ ਪਰਗਟ ਹੋਣ ਦਾ ਟਿਕਾਣਾ (ਮਨੁੱਖਾ ਸਰੀਰ ਦਾ ਦਿਮਾਗ਼-ਰੂਪ) ਦਸਵਾਂ ਬੂਹਾ ਹੈ; ਸਰੀਰ ਦੇ ਉਤਲੇ ਹਿੱਸੇ ਵਿਚ (ਸਿਰ, ਮਾਨੋ) ਇਕ ਹੱਟ ਹੈ, ਉਸ ਹੱਟ ਵਿਚ (ਦਿਮਾਗ਼, ਮਾਨੋ) ਇਕ ਆਲਾ ਹੈ, ਇਸ ਆਲੇ ਦੀ ਰਾਹੀਂ ਪ੍ਰਭੂ ਦਾ ਪ੍ਰਕਾਸ਼ ਹੁੰਦਾ ਹੈ।4।
—————————
ਅਦਿਸਟੁ ਅਗੋਚਰੁ ਪਾਰਬ੍ਰਹਮੁ ਮਿਲਿ ਸਾਧੂ ਅਕਥੁ ਕਥਾਇਆ ਥਾ ॥ ਅਨਹਦ ਸਬਦੁ ਦਸਮ ਦੁਆਰਿ ਵਜਿਓ ਤਹ ਅੰਮ੍ਰਿਤ ਨਾਮੁ ਚੁਆਇਆ ਥਾ ॥੨॥ (ਪੰਨਾ 1002)
ਪਦ ਅਰਥ: ਦਸਮ ਦੁਆਰਿ = ਦਸਵੇਂ ਦੁਆਰ ਵਿਚ, ਦਸਵੇਂ ਦਰਵਾਜ਼ੇ ਵਿਚ, ਦਿਮਾਗ਼ ਵਿਚ।
ਅਰਥ: ਹੇ ਭਾਈ! ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਸਾਡੇ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਸ ਦਾ ਮੁਕੰਮਲ ਸਰੂਰ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਗੁਰੂ ਨੂੰ ਮਿਲ ਕੇ ਮੈਂ ਉਸ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ ਹੈ। ਹੇ ਭਾਈ! ਮੇਰੇ ਦਿਮਾਗ਼ ਵਿਚ ਹੁਣ ਹਰ ਵੇਲੇ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰਭਾਵ ਪਾ ਰਹੀ ਹੈ; ਮੇਰੇ ਅੰਦਰ ਹੁਣ ਹਰ ਵੇਲੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਚੋ ਰਿਹਾ ਹੈ।2।
———————
ਮਾਰੂ ਮਹਲਾ ੫ ॥ ਬਾਹਰਿ ਢੂਢਨ ਤੇ ਛੂਟਿ ਪਰੇ ਗੁਰਿ ਘਰ ਹੀ ਮਾਹਿ ਦਿਖਾਇਆ ਥਾ ॥ ਅਨਭਉ ਅਚਰਜ ਰੂਪੁ ਪ੍ਰਭ ਪੇਖਿਆ ਮੇਰਾ ਮਨੁ ਛੋਡਿ ਨ ਕਤਹੂ ਜਾਇਆ ਥਾ ॥੧॥ ਮਾਨਕੁ ਪਾਇਓ ਰੇ ਪਾਇਓ ਹਰਿ ਪੂਰਾ ਪਾਇਆ ਥਾ ॥ ਮੋਲਿ ਅਮੋਲੁ ਨ ਪਾਇਆ ਜਾਈ ਕਰਿ ਕਿਰਪਾ ਗੁਰੂ ਦਿਵਾਇਆ ਥਾ ॥੧॥ ਰਹਾਉ ॥ ਅਦਿਸਟੁ ਅਗੋਚਰੁ ਪਾਰਬ੍ਰਹਮੁ ਮਿਲਿ ਸਾਧੂ ਅਕਥੁ ਕਥਾਇਆ ਥਾ ॥ ਅਨਹਦ ਸਬਦੁ ਦਸਮ ਦੁਆਰਿ ਵਜਿਓ ਤਹ ਅੰਮ੍ਰਿਤ ਨਾਮੁ ਚੁਆਇਆ ਥਾ ॥੨॥ ਤੋਟਿ ਨਾਹੀ ਮਨਿ ਤ੍ਰਿਸਨਾ ਬੂਝੀ ਅਖੁਟ ਭੰਡਾਰ ਸਮਾਇਆ ਥਾ ॥ ਚਰਣ ਚਰਣ ਚਰਣ ਗੁਰ ਸੇਵੇ ਅਘੜੁ ਘੜਿਓ ਰਸੁ ਪਾਇਆ ਥਾ ॥੩॥ ਸਹਜੇ ਆਵਾ ਸਹਜੇ ਜਾਵਾ ਸਹਜੇ ਮਨੁ ਖੇਲਾਇਆ ਥਾ ॥ ਕਹੁ ਨਾਨਕ ਭਰਮੁ ਗੁਰਿ ਖੋਇਆ ਤਾ ਹਰਿ ਮਹਲੀ ਮਹਲੁ ਪਾਇਆ ਥਾ ॥੪॥੩॥੧੨॥ {ਪੰਨਾ 1002}
ਪਦ ਅਰਥ: ਦਸਮ ਦੁਆਰਿ = ਦਸਵੇਂ ਦੁਆਰ ਵਿਚ, ਦਸਵੇਂ ਦਰਵਾਜ਼ੇ ਵਿਚ, ਦਿਮਾਗ਼ ਵਿਚ।
ਅਰਥ: ਹੇ ਭਾਈ! ਮੈਂ ਮੋਤੀ ਲੱਭ ਲਿਆ ਹੈ, ਮੈਂ ਪੂਰਨ ਪਰਮਾਤਮਾ ਲੱਭ ਲਿਆ ਹੈ। ਹੇ ਭਾਈ! ਇਹ ਮੋਤੀ ਬਹੁਤ ਅਮੋਲਕ ਹੈ, ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਮੈਨੂੰ ਤਾਂ ਇਹ ਮੋਤੀ ਗੁਰੂ ਨੇ ਦਿਵਾ ਦਿੱਤਾ ਹੈ।1। ਰਹਾਉ।
ਹੇ ਭਾਈ! ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਸਾਡੇ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਸ ਦਾ ਮੁਕੰਮਲ ਸਰੂਰ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਗੁਰੂ ਨੂੰ ਮਿਲ ਕੇ ਮੈਂ ਉਸ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ ਹੈ। ਹੇ ਭਾਈ! ਮੇਰੇ ਦਿਮਾਗ਼ ਵਿਚ ਹੁਣ ਹਰ ਵੇਲੇ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰਭਾਵ ਪਾ ਰਹੀ ਹੈ; ਮੇਰੇ ਅੰਦਰ ਹੁਣ ਹਰ ਵੇਲੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਚੋ ਰਿਹਾ ਹੈ।2।
ਹੇ ਭਾਈ! ਮੇਰੇ ਮਨ ਵਿਚ ਕਦੇ ਨਾਹ ਮੁੱਕਣ ਵਾਲੇ ਨਾਮ-ਖ਼ਜ਼ਾਨੇ ਭਰ ਗਏ ਹਨ, ਇਹਨਾਂ ਖ਼ਜ਼ਾਨਿਆਂ ਵਿਚ ਕਦੇ ਕਮੀ ਨਹੀਂ ਆ ਸਕਦੀ, ਮਨ ਵਿਚ (ਵੱਸ-ਰਹੀ) ਤ੍ਰਿਸ਼ਨਾ (-ਅੱਗ ਦੀ ਲਾਟ) ਬੁੱਝ ਗਈ ਹੈ। ਮੈਂ ਹਰ ਵੇਲੇ ਗੁਰੂ ਦੇ ਚਰਨਾਂ ਦਾ ਆਸਰਾ ਲੈ ਰਿਹਾ ਹਾਂ। ਮੈਂ ਨਾਮ-ਅੰਮ੍ਰਿਤ ਦਾ ਸੁਆਦ ਚੱਖ ਲਿਆ ਹੈ, ਤੇ ਪਹਿਲੀ ਕੋਝੀ ਘਾੜਤ ਵਾਲਾ ਮਨ ਹੁਣ ਸੋਹਣਾ ਬਣ ਗਿਆ ਹੈ।3।
ਹੇ ਭਾਈ! ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ ਮੇਰਾ ਮਨ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕ ਕੇ ਕਾਰ-ਵਿਹਾਰ ਕਰ ਰਿਹਾ ਹੈ, ਮਨ ਸਦਾ ਆਤਮਕ ਅਡੋਲਤਾ ਵਿਚ ਖੇਡ ਰਿਹਾ ਹੈ। ਹੇ ਨਾਨਕ! ਆਖ– (ਜਦੋਂ ਦੀ) ਗੁਰੂ ਨੇ ਮੇਰੀ ਭਟਕਣਾ ਦੂਰ ਕਰ ਦਿੱਤੀ ਹੈ, ਤਦੋਂ ਤੋਂ ਮੈਂ ਸਦਾ ਅਸਥਿਰ ਟਿਕਾਣੇ ਵਾਲੇ ਹਰੀ (ਦੇ ਚਰਨਾਂ ਵਿਚ) ਟਿਕਾਣਾ ਲੱਭ ਲਿਆ ਹੈ।4।3।12।
——————–
ਰਾਮਕਲੀ ਬਾਣੀ ਬੇਣੀ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਇੜਾ ਪਿੰਗੁਲਾ ਅਉਰ ਸੁਖਮਨਾ ਤੀਨਿ ਬਸਹਿ ਇਕ ਠਾਈ ॥ ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ ॥੧॥ ਸੰਤਹੁ ਤਹਾ ਨਿਰੰਜਨ ਰਾਮੁ ਹੈ ॥ ਗੁਰ ਗਮਿ ਚੀਨੈ ਬਿਰਲਾ ਕੋਇ ॥ ਤਹਾਂ ਨਿਰੰਜਨੁ ਰਮਈਆ ਹੋਇ ॥੧॥ ਰਹਾਉ ॥ ਦੇਵ ਸਥਾਨੈ ਕਿਆ ਨੀਸਾਣੀ ॥ ਤਹ ਬਾਜੇ ਸਬਦ ਅਨਾਹਦ ਬਾਣੀ ॥ ਤਹ ਚੰਦੁ ਨ ਸੂਰਜੁ ਪਉਣੁ ਨ ਪਾਣੀ ॥ ਸਾਖੀ ਜਾਗੀ ਗੁਰਮੁਖਿ ਜਾਣੀ ॥੨॥ ਉਪਜੈ ਗਿਆਨੁ ਦੁਰਮਤਿ ਛੀਜੈ ॥ ਅੰਮ੍ਰਿਤ ਰਸਿ ਗਗਨੰਤਰਿ ਭੀਜੈ ॥ ਏਸੁ ਕਲਾ ਜੋ ਜਾਣੈ ਭੇਉ ॥ ਭੇਟੈ ਤਾਸੁ ਪਰਮ ਗੁਰਦੇਉ ॥੩॥ ਦਸਮ ਦੁਆਰਾ ਅਗਮ ਅਪਾਰਾ ਪਰਮ ਪੁਰਖ ਕੀ ਘਾਟੀ ॥ ਊਪਰਿ ਹਾਟੁ ਹਾਟ ਪਰਿ ਆਲਾ ਆਲੇ ਭੀਤਰਿ ਥਾਤੀ ॥੪॥ ਜਾਗਤੁ ਰਹੈ ਸੁ ਕਬਹੁ ਨ ਸੋਵੈ ॥ ਤੀਨਿ ਤਿਲੋਕ ਸਮਾਧਿ ਪਲੋਵੈ ॥ ਬੀਜ ਮੰਤ੍ਰੁ ਲੈ ਹਿਰਦੈ ਰਹੈ ॥ ਮਨੂਆ ਉਲਟਿ ਸੁੰਨ ਮਹਿ ਗਹੈ ॥੫॥ ਜਾਗਤੁ ਰਹੈ ਨ ਅਲੀਆ ਭਾਖੈ ॥ ਪਾਚਉ ਇੰਦ੍ਰੀ ਬਸਿ ਕਰਿ ਰਾਖੈ ॥ ਗੁਰ ਕੀ ਸਾਖੀ ਰਾਖੈ ਚੀਤਿ ॥ ਮਨੁ ਤਨੁ ਅਰਪੈ ਕ੍ਰਿਸਨ ਪਰੀਤਿ ॥੬॥ ਕਰ ਪਲਵ ਸਾਖਾ ਬੀਚਾਰੇ ॥ ਅਪਨਾ ਜਨਮੁ ਨ ਜੂਐ ਹਾਰੇ ॥ ਅਸੁਰ ਨਦੀ ਕਾ ਬੰਧੈ ਮੂਲੁ ॥ ਪਛਿਮ ਫੇਰਿ ਚੜਾਵੈ ਸੂਰੁ ॥ ਅਜਰੁ ਜਰੈ ਸੁ ਨਿਝਰੁ ਝਰੈ ॥ ਜਗੰਨਾਥ ਸਿਉ ਗੋਸਟਿ ਕਰੈ ॥੭॥ ਚਉਮੁਖ ਦੀਵਾ ਜੋਤਿ ਦੁਆਰ ॥ ਪਲੂ ਅਨਤ ਮੂਲੁ ਬਿਚਕਾਰਿ ॥ ਸਰਬ ਕਲਾ ਲੇ ਆਪੇ ਰਹੈ ॥ ਮਨੁ ਮਾਣਕੁ ਰਤਨਾ ਮਹਿ ਗੁਹੈ ॥੮॥ ਮਸਤਕਿ ਪਦਮੁ ਦੁਆਲੈ ਮਣੀ ॥ ਮਾਹਿ ਨਿਰੰਜਨੁ ਤ੍ਰਿਭਵਣ ਧਣੀ ॥ ਪੰਚ ਸਬਦ ਨਿਰਮਾਇਲ ਬਾਜੇ ॥ ਢੁਲਕੇ ਚਵਰ ਸੰਖ ਘਨ ਗਾਜੇ ॥ ਦਲਿ ਮਲਿ ਦੈਤਹੁ ਗੁਰਮੁਖਿ ਗਿਆਨੁ ॥ ਬੇਣੀ ਜਾਚੈ ਤੇਰਾ ਨਾਮੁ ॥੯॥੧॥ {ਪੰਨਾ 974}
ਪਦ ਅਰਥ: ਦਸਮ ਦੁਆਰ = ਸਰੀਰ ਦਾ ਦਸਵਾਂ ਬੂਹਾ, ਦਿਮਾਗ਼।
ਅਰਥ: ਹੇ ਸੰਤ ਜਨੋ! ਮਾਇਆ-ਰਹਿਤ ਰਾਮ ਉਸ ਅਵਸਥਾ ਵਿਚ (ਮਨੁੱਖ ਦੇ ਮਨ ਵਿਚ) ਵੱਸਸਾ ਹੈ, ਨਿਰੰਜਨ ਸੋਹਣਾ ਰਾਮ ਪਰਗਟ ਹੁੰਦਾ ਹੈ, ਜਿਸ ਅਵਸਥਾ ਨਾਲ ਸਾਂਝ ਕੋਈ ਵਿਰਲਾ ਮਨੁੱਖ ਸਤਿਗੁਰੂ ਦੀ ਸਰਨ ਪੈ ਕੇ ਬਣਾਂਦਾ ਹੈ।1। ਰਹਾਉ।
(ਜੋ ਮਨੁੱਖ ਗੁਰੂ ਦੀ ਕਿਰਪਾ ਨਾਲ ਉਸ ਮੇਲ-ਅਵਸਥਾ ਵਿਚ ਅੱਪੜਿਆ ਹੈ, ਉਸ ਦੇ ਵਾਸਤੇ) ਇੜਾ, ਪਿੰਗੁਲਾ ਤੇ ਸੁਖਮਨਾ ਤਿੰਨੇ ਹੀ ਇੱਕੋ ਥਾਂ ਵੱਸਦੀਆਂ ਹਨ, ਤ੍ਰਿਬੇਣੀ ਸੰਗਮ ਪ੍ਰ੍ਯਾਗ ਤੀਰਥ ਭੀ (ਉਸ ਮਨੁੱਖ ਲਈ) ਉੱਥੇ ਵੱਸਦਾ ਹੈ। ਭਾਵ, ਉਸ ਮਨੁੱਖ ਨੂੰ ਇੜਾ ਪਿੰਗਲਾ ਸੁਖਮਨਾ ਦੇ ਅਭਿਆਸ ਦੀ ਲੋੜ ਨਹੀਂ ਰਹਿ ਜਾਂਦੀ; ਉਸ ਨੂੰ ਤ੍ਰਿਬੇਣੀ ਤੇ ਪ੍ਰਯਾਗ ਦੇ ਇਸ਼ਨਾਨ ਦੀ ਲੋੜ ਨਹੀਂ ਰਹਿੰਦੀ। (ਉਸ ਮਨੁੱਖ ਦਾ) ਮਨ ਪ੍ਰਭੂ ਦੇ (ਮਿਲਾਪ-ਰੂਪ ਤ੍ਰਿਬੇਣੀ ਵਿਚ) ਇਸ਼ਨਾਨ ਕਰਦਾ ਹੈ।1।
(ਜੇ ਕੋਈ ਪੁੱਛੇ ਕਿ) ਜਿਸ ਅਵਸਥਾ ਵਿਚ ਪ੍ਰਭੂ (ਮਨ ਦੇ ਅੰਦਰ) ਆ ਟਿਕਦਾ ਹੈ, ਉਸ ਦੀਆਂ ਨਿਸ਼ਾਨੀਆਂ ਕੀਹ ਹਨ (ਤਾਂ ਉੱਤਰ ਇਹ ਹੈ ਕਿ) ਉਸ ਅਵਸਥਾ ਵਿਚ ਸਤਿਗੁਰੂ ਦਾ ਸ਼ਬਦ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ (ਮਨੁੱਖ ਦੇ ਹਿਰਦੇ ਵਿਚ) ਹੁਲਾਰਾ ਪੈਦਾ ਕਰਦੇ ਹਨ; (ਜਗਤ ਦੇ ਹਨੇਰੇ ਨੂੰ ਦੂਰ ਕਰਨ ਲਈ) ਚੰਦ ਤੇ ਸੂਰਜ (ਉਤਨੇ ਸਮਰੱਥ) ਨਹੀਂ (ਜਿਤਨਾ ਉਹ ਹੁਲਾਰਾ ਮਨ ਦੇ ਹਨੇਰੇ ਨੂੰ ਦੂਰ ਕਰਨ ਲਈ ਹੁੰਦਾ ਹੈ) , ਪਉਣ ਪਾਣੀ (ਆਦਿਕ ਤੱਤ ਜਗਤ ਨੂੰ ਉਤਨਾ ਸੁਖ) ਨਹੀਂ (ਦੇ ਸਕਦੇ, ਜਿਤਨਾ ਸੁਖ ਇਹ ਹੁਲਾਰਾ ਮਨੁੱਖ ਦੇ ਮਨ ਨੂੰ ਦੇਂਦਾ ਹੈ) ; ਮਨੁੱਖ ਦੀ ਸੁਰਤਿ ਗੁਰੂ ਦੀ ਸਿੱਖਿਆ ਨਾਲ ਜਾਗ ਪੈਂਦੀ ਹੈ, ਗੁਰੂ ਦੀ ਰਾਹੀਂ ਸੂਝ ਪੈ ਜਾਂਦੀ ਹੈ।2।
(ਪ੍ਰਭੂ-ਮਿਲਾਪ ਵਾਲੀ ਅਵਸਥਾ ਵਿਚ ਮਨੁੱਖ ਦੀ) ਪ੍ਰਭੂ ਨਾਲ ਡੂੰਘੀ ਜਾਣ-ਪਛਾਣ ਹੋ ਜਾਂਦੀ ਹੈ। ਮੰਦੀ ਮੱਤ ਨਾਸ ਹੋ ਜਾਂਦੀ ਹੈ; ਉੱਚੀ ਉਡਾਰੀ ਵਿਚ (ਅੱਪੜਿਆ ਹੋਇਆ ਮਨ) ਨਾਮ-ਅੰਮ੍ਰਿਤ ਦੇ ਰਸ ਨਾਲ ਰਸ ਜਾਂਦਾ ਹੈ; ਜੋ ਮਨੁੱਖ ਇਸ (ਅਵਸਥਾ ਵਿਚ ਅੱਪੜ ਸਕਣ ਵਾਲੇ) ਹੁਨਰ ਦਾ ਭੇਦ ਜਾਣ ਲੈਂਦਾ ਹੈ, ਉਸ ਨੂੰ ਅਕਾਲ ਪੁਰਖ ਮਿਲ ਪੈਂਦਾ ਹੈ।3।
ਅਪਹੁੰਚ, ਬੇਅੰਤ ਤੇ ਪਰਮ ਪੁਰਖ ਪ੍ਰਭੂ ਦੇ ਪਰਗਟ ਹੋਣ ਦਾ ਟਿਕਾਣਾ (ਮਨੁੱਖਾ ਸਰੀਰ ਦਾ ਦਿਮਾਗ਼-ਰੂਪ) ਦਸਵਾਂ ਬੂਹਾ ਹੈ; ਸਰੀਰ ਦੇ ਉਤਲੇ ਹਿੱਸੇ ਵਿਚ (ਸਿਰ, ਮਾਨੋ) ਇਕ ਹੱਟ ਹੈ, ਉਸ ਹੱਟ ਵਿਚ (ਦਿਮਾਗ਼, ਮਾਨੋ) ਇਕ ਆਲਾ ਹੈ, ਇਸ ਆਲੇ ਦੀ ਰਾਹੀਂ ਪ੍ਰਭੂ ਦਾ ਪ੍ਰਕਾਸ਼ ਹੁੰਦਾ ਹੈ।4।
(ਜਿਸ ਦੇ ਅੰਦਰ ਪਰਮਾਤਮਾ ਪਰਗਟ ਹੋ ਪਿਆ) ਉਹ ਸਦਾ ਜਾਗਦਾ ਰਹਿੰਦਾ ਹੈ (ਸੁਚੇਤ ਰਹਿੰਦਾ ਹੈ) , (ਮਾਇਆ ਦੀ ਨੀਂਦ ਵਿਚ) ਕਦੇ ਸਉਂਦਾ ਨਹੀਂ; ਉਹ ਇਕ ਐਸੀ ਸਮਾਧੀ ਵਿਚ ਟਿਕਿਆ ਰਹਿੰਦਾ ਹੈ ਜਿਥੋਂ ਮਾਇਆ ਦੇ ਤਿੰਨੇ ਗੁਣ ਤੇ ਤਿੰਨਾਂ ਲੋਕਾਂ ਦੀ ਮਾਇਆ ਪਰੇ ਹੀ ਰਹਿੰਦੇ ਹਨ; ਉਹ ਮਨੁੱਖ ਪ੍ਰਭੂ ਦਾ ਨਾਮ ਮੰਤ੍ਰ ਆਪਣੇ ਹਿਰਦੇ ਵਿਚ ਟਿਕਾ ਰੱਖਦਾ ਹੈ, (ਜਿਸ ਦੀ ਬਰਕਤਿ ਨਾਲ) ਉਸ ਦਾ ਮਨ ਮਾਇਆ ਵਲੋਂ ਪਰਤ ਕੇ (ਸੁਚੇਤ ਰਹਿੰਦਾ ਹੈ) , ਉਸ ਅਵਸਥਾ ਵਿਚ ਟਿਕਾਣਾ ਪਕੜਦਾ ਹੈ ਜਿਥੇ ਕੋਈ ਫੁਰਨਾ ਨਹੀਂ ਉਠਦਾ।5।
ਉਹ ਮਨੁੱਖ ਸਦਾ ਜਾਗਦਾ ਹੈ, (ਸੁਚੇਤ ਰਹਿੰਦਾ ਹੈ) , ਕਦੇ ਝੂਠ ਨਹੀਂ ਬੋਲਦਾ; ਪੰਜਾਂ ਹੀ ਇੰਦ੍ਰਿਆਂ ਨੂੰ ਆਪਣੇ ਕਾਬੂ ਵਿਚ ਰੱਖਦਾ ਹੈ, ਸਤਿਗੁਰੂ ਦਾ ਉਪਦੇਸ਼ ਆਪਣੇ ਮਨ ਵਿਚ ਸਾਂਭ ਕੇ ਰੱਖਦਾ ਹੈ, ਆਪਣਾ ਮਨ, ਆਪਣਾ ਸਰੀਰ ਪ੍ਰਭੂ ਦੇ ਪਿਆਰ ਤੋਂ ਸਦਕੇ ਕਰਦਾ ਹੈ।6।
ਉਹ ਮਨੁੱਖ (ਜਗਤ ਨੂੰ) ਹੱਥ (ਦੀਆਂ ਉੱਗਲਾਂ, ਰੁੱਖ ਦੀਆਂ) ਟਹਿਣੀਆਂ ਤੇ ਪੱਤਰ ਸਮਝਦਾ ਹੈ (ਇਸ ਵਾਸਤੇ ਮੂਲ ਪ੍ਰਭੂ ਨੂੰ ਛੱਡ ਕੇ ਇਸ ਖਿਲਾਰੇ ਵਿਚ ਰੁੱਝ ਕੇ) ਆਪਣੀ ਜ਼ਿੰਦਗੀ ਜੂਏ ਦੀ ਖੇਡ ਵਿਚ ਨਹੀਂ ਗਵਾਉਂਦਾ; ਵਿਕਾਰਾਂ ਦੀ ਨੀਂਦ ਦਾ ਸੋਮਾ ਹੀ ਬੰਦ ਕਰ ਦੇਂਦਾ ਹੈ, ਮਨ ਨੂੰ ਅਗਿਆਨਤਾ ਦੇ ਹਨੇਰੇ ਵਲੋਂ ਪਰਤਾ ਕੇ (ਇਸ ਵਿਚ ਗਿਆਨ ਦਾ) ਸੂਰਜ ਚੜ੍ਹਾਉਂਦਾ ਹੈ; (ਸਦਾ ਲਈ) ਪਰਮਾਤਮਾ ਨਾਲ ਮੇਲ ਕਰ ਲੈਂਦਾ ਹੈ, (ਮਿਲਾਪ ਦਾ ਉਸ ਦੇ ਅੰਦਰ) ਇਕ ਚਸ਼ਮਾ ਫੁੱਟ ਪੈਂਦਾ ਹੈ, (ਉਹ ਇਕ ਐਸੀ ਮੌਜ) ਮਾਣਦਾ ਹੈ, ਜਿਸ ਨੂੰ ਕਦੇ ਬੁਢੇਪਾ ਨਹੀਂ (ਭਾਵ, ਜੋ ਕਦੇ ਮੁੱਕਦੀ ਨਹੀਂ) ।7।
ਪ੍ਰਭੂ ਦੀ ਜੋਤਿ ਦੁਆਰਾ ਉਸ ਦੇ ਅੰਦਰ (ਮਾਨੋ) ਚਾਰ ਮੂੰਹਾਂ ਵਾਲਾ ਦੀਵਾ ਜਗ ਪੈਂਦਾ ਹੈ (ਜਿਸ ਕਰਕੇ ਹਰ ਪਾਸੇ ਚਾਨਣ ਹੀ ਚਾਨਣ ਰਹਿੰਦਾ ਹੈ) ; (ਉਸ ਦੇ ਅੰਦਰ, ਮਾਨੋ, ਇਕ ਐਸਾ ਫੁੱਲ ਖਿੜ ਪੈਂਦਾ ਹੈ, ਜਿਸ ਦੇ) ਵਿਚਕਾਰ ਪ੍ਰਭੂ-ਰੂਪ ਮਕਰੰਦ ਹੁੰਦਾ ਹੈ ਤੇ ਉਸ ਦੀਆਂ ਬੇਅੰਤ ਪੱਤੀਆਂ ਹੁੰਦੀਆਂ ਹਨ (ਅਨੰਤ ਰਚਨਾ ਵਾਲਾ ਪ੍ਰਭੂ ਉਸ ਦੇ ਅੰਦਰ ਪਰਗਟ ਹੋ ਪੈਂਦਾ ਹੈ) ਉਹ ਮਨੁੱਖ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ ਨੂੰ ਆਪਣੇ ਅੰਦਰ ਵਸਾ ਲੈਂਦਾ ਹੈ, ਉਸ ਦਾ ਮਨ ਮੋਤੀ (ਬਣ ਕੇ ਪ੍ਰਭੂ ਦੇ ਗੁਣ ਰੂਪ) ਰਤਨਾਂ ਵਿਚ ਜੁੜਿਆ ਰਹਿੰਦਾ ਹੈ।8।
ਉਸ ਬੰਦੇ ਦੇ ਧੁਰ ਅੰਦਰ ਤ੍ਰਿਲੋਕੀ ਦਾ ਮਾਲਕ ਪ੍ਰਭੂ ਆ ਟਿਕਦਾ ਹੈ। (ਉਸ ਦੀ ਬਰਕਤਿ ਨਾਲ) ਉਸ ਦੇ ਮੱਥੇ ਉੱਤੇ (ਮਾਨੋ) ਕਉਲ ਫੁੱਲ (ਖਿੜ ਪੈਂਦਾ ਹੈ, ਤੇ) ਉਸ ਫੁੱਲ ਦੇ ਚਾਰ ਚੁਫੇਰੇ ਹੀਰੇ (ਪਰੋਤੇ ਜਾਂਦੇ ਹਨ) ; (ਉਸ ਦੇ ਅੰਦਰ ਮਾਨੋ ਇਕ ਐਸਾ ਸੁੰਦਰ ਰਾਗ ਹੁੰਦਾ ਹੈ ਕਿ (ਪੰਜੇ ਹੀ ਕਿਸਮਾਂ ਦੇ ਸੋਹਣੇ ਸਾਜ ਵੱਜ ਪੈਂਦੇ ਹਨ, ਬੜੇ ਸੰਖ ਵੱਜਣ ਲੱਗ ਪੈਂਦੇ ਹਨ, ਉਸ ਉਤੇ ਚੌਰ ਝੁੱਲ ਪੈਂਦਾ ਹੈ (ਭਾਵ, ਉਸ ਦਾ ਮਨ ਸ਼ਾਹਨਸ਼ਾਹਾਂ ਦਾ ਸ਼ਾਹ ਬਣ ਜਾਂਦਾ ਹੈ) । ਸਤਿਗੁਰੂ ਤੋਂ ਮਿਲਿਆ ਹੋਇਆ ਪ੍ਰਭੂ ਦੇ ਨਾਮ ਦਾ ਇਹ ਚਾਨਣ ਕਾਮਾਦਿਕ ਵਿਕਾਰਾਂ ਨੂੰ ਮਾਰ ਮੁਕਾਂਦਾ ਹੈ।
ਹੇ ਪ੍ਰਭੂ! (ਤੇਰਾ ਦਾਸ) ਬੇਣੀ (ਭੀ ਤੇਰੇ ਦਰ ਤੋਂ) (ਇਹ) ਨਾਮ ਹੀ ਮੰਗਦਾ ਹੈ।9।1।
Comprehension of Oneness and acceptance of Hukam is the opening of the Dasam Duar in Sikhism.