What is durmatt ? I heard Durmatt in a Gurbani so many times what that means?
What is durmatt ? I heard Durmatt in a Gurbani so many times what that means?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ।।
ਦੁਰਮਤਿ ਲਫ਼ਜ਼ ਗੁਰੂ ਗ੍ਰੰਥ ਸਾਹਿਬ ਵਿਚ 132 ਵਾਰ ਆਉਂਦਾ ਹੈ ਤੇ ਇਸ ਦਾ ਅਰਥ ਹੈ ‘ਭੈੜੀ ਮੱਤ’, ‘ਖੋਟੀ ਮੱਤ। ਗੁਰੂ ਸਾਹਿਬ ਕਹਿੰਦੇ ਹਨ:-
ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ (ਪੰਨਾ 520)
ਅਰਥ: ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ।੨।
ਅੱਗੇ ਗੁਰੂ ਸਾਹਿਬ ਦਾ ਫੁਰਮਾਨ ਹੈ:-
ਗੁਰ ਪਰਸਾਦੀ ਦੁਰਮਤਿ ਖੋਈ ॥ ਜਹ ਦੇਖਾ ਤਹ ਏਕੋ ਸੋਈ ॥੩॥ ਕਹਤ ਨਾਨਕ ਐਸੀ ਮਤਿ ਆਵੈ ॥ ਤਾਂ ਕੋ ਸਚੇ ਸਚਿ ਸਮਾਵੈ ॥੪॥੨੮॥ {ਪੰਨਾ 357}
ਮੈਂ ਜਿਧਰ ਵੇਖਦਾ ਹਾਂ ਉਧਰ (ਸਭ ਜੀਵਾਂ ਨੂੰ ਪੈਦਾ ਕਰਨ ਵਾਲਾ) ਉਹ ਪਰਮਾਤਮਾ ਹੀ ਵਿਆਪਕ ਵੇਖਦਾ ਹਾਂ (ਪਰ ਇਹ ਭੀ ਤਦੋਂ ਹੀ ਦਿੱਸਦਾ ਹੈ ਜਦੋਂ) ਗੁਰੂ ਦੀ ਕਿਰਪਾ ਨਾਲ ਸਾਡੀ ਖੋਟੀ ਮਤਿ ਨਾਸ ਹੁੰਦੀ ਹੈ।3।
ਹੋਰ ਦੇਖੋ:-
ਸਰਬ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥ ਸਗਲ ਕ੍ਰਿਆ ਮਹਿ ਊਤਮ ਕਿਰਿਆ ॥ ਸਾਧਸੰਗਿ ਦੁਰਮਤਿ ਮਲੁ ਹਿਰਿਆ ॥ ਸਗਲ ਉਦਮ ਮਹਿ ਉਦਮੁ ਭਲਾ ॥ ਹਰਿ ਕਾ ਨਾਮੁ ਜਪਹੁ ਜੀਅ ਸਦਾ ॥ ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥ ਹਰਿ ਕੋ ਜਸੁ ਸੁਨਿ ਰਸਨ ਬਖਾਨੀ ॥ ਸਗਲ ਥਾਨ ਤੇ ਓਹੁ ਊਤਮ ਥਾਨੁ ॥ ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥੮॥੩॥ {ਪੰਨਾ 266}
ਅਰਥ: (ਹੇ ਮਨ!) ਪ੍ਰਭੂ ਦਾ ਨਾਮ ਜਪ (ਤੇ) ਪਵਿਤ੍ਰ ਆਚਰਣ (ਬਣਾ) = ਇਹ ਧਰਮ ਸਾਰੇ ਧਰਮਾਂ ਨਾਲੋਂ ਚੰਗਾ ਹੈ।
ਸਤਸੰਗ ਵਿਚ (ਰਹਿ ਕੇ) ਭੈੜੀ ਮਤਿ (ਰੂਪ) ਮੈਲ ਦੂਰ ਕੀਤੀ ਜਾਏ = ਇਹ ਕੰਮ ਹੋਰ ਸਾਰੀਆਂ ਧਾਰਮਿਕ ਰਸਮਾਂ ਨਾਲੋਂ ਉੱਤਮ ਹੈ।
ਹੇ ਮਨ! ਸਦਾ ਪ੍ਰਭੂ ਦਾ ਨਾਮ ਜਪ = ਇਹ ਉੱਦਮ (ਹੋਰ) ਸਾਰੇ ਉੱਦਮਾਂ ਨਾਲੋਂ ਭਲਾ ਹੈ। ਪ੍ਰਭੂ ਦਾ ਜਸ (ਕੰਨਾਂ ਨਾਲ) ਸੁਣ (ਤੇ) ਜੀਭ ਨਾਲ ਬੋਲ = (ਪ੍ਰਭੂ ਦੇ ਜਸ ਦੀ ਇਹ) ਆਤਮਕ ਜੀਵਨ ਦੇਣ ਵਾਲੀ ਬਾਣੀ ਹੋਰ ਸਭ ਬਾਣੀਆਂ ਨਾਲੋਂ ਸੁੰਦਰ ਹੈ।
ਹੇ ਨਾਨਕ! ਜਿਸ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ, ਉਹ (ਹਿਰਦਾ-ਰੂਪ) ਥਾਂ ਹੋਰ ਸਾਰੇ (ਤੀਰਥ) ਅਸਥਾਨਾਂ ਤੋਂ ਪਵਿਤ੍ਰ ਹੈ।8।3।
ਆਸ ਹੈ ਕਿ ਇਨ੍ਹਾਂ ਉਦਾਹਰਣਾਂ ਦੇ ਨਾਲ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਸੀਂ ਸਾਰੇ ਦੇ ਸਾਰੇ 132 ਸ਼ਬਦਾਂ, ਜਿਨ੍ਹਾਂ ਵਿਚ ‘ਦੁਰਮਤਿ’ ਲਫ਼ਜ਼ ਆਉਂਦਾ ਹੈ, ਦੇ ਅਰਥ ਦੇਖਣਾ ਚਾਹੋ, ਤਾਂ ਦਾਸ ਤੁਹਾਡੀ ਮਦਦ ਕਰ ਸਕਦਾ ਹੈ। ਹੋਰ ਕੋਈ ਅੱਗੇ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ