ਰੱਬ ਕੀ ਹੈ? What is God?
ਰੱਬ ਕੀ ਹੈ? What is God?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਸਿੱਖੀ ਅਨੁਸਾਰ ਅਕਾਲਪੁਰਖ/ਰੱਬ/ਪਰਮਾਤਮਾ/ਪ੍ਰਭੂ ਦੀ ਪਰਿਭਾਸ਼ਾ/ਤਾਰੀਫ਼ ਗੁਰੂ ਗ੍ਰੰਥ ਸਾਹਿਬ ਦੇ ਆਰੰਭ ਵਿਚ ਹੀ ਦਿੱਤੀ ਗਈ ਹੈ ਤੇ ਹੇਠ ਲਿੱਖੀ ਹੈ:-
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਅਰਥ: ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ) , ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
According to my perspective, God is an experience. God is a realization of creative, resilient, tolerant, and virtuous power inside us and around us.