What is meaning of Brahmgiani?
What is meaning of Brahmgiani?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Brahmgiani is an enlightened individual who has reached the epitome of spirituality and knows about the oneness and the functioning of this universe.
I would be hesitant to call an individual BRAHMGIANI. GURU says BRAHMGIANI JAPAI SAGAL SANSAR. NANAK BRAHMGIANI AAP NIRANKAR. I am concerned that people raise the a BABA to the level of BRAHMGIANI and begin worshiping. I understand GURU ARJUN SAHIB in BANI SUKHMANI refer to AKAL PURAKH not an individual. This is my view and I could be wrong.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਆਪਣੇ ਸਵਾਲ ਵਿਚ ਪੁੱਛਿਆ ਹੈ ਕਿ ਬ੍ਰਹਮਗਿਆਨੀ ਕੌਣ ਹੈ?
ਸਤਿਕਾਰ ਯੋਗ ਵਿਦਵਾਨ ਵੀਰ ਕੰਡੋਲਾ ਸਾਹਿਬ ਤੇ ਭੈਣ ਰਮਨੀਤ ਕੌਰ ਜੀ ਨੇ ਸੰਖੇਪ ਵਿਚ ਤੁਹਾਡੇ ਸਵਾਲ ਦਾ ਬਹੁਤ ਸੁਹਣਾ ਜਵਾਬ ਦਿੱਤਾ ਹੈ। ਦਾਸ ਦੋਨਾਂ ਦੇ ਜਵਾਬ ਨਾਲ ਪੂਰਾ ਪੂਰਾ ਸਹਿਮਤ ਹੈ।
ਦਾਸ ਆਪਣੀ ਸਮਝ ਅਨੁਸਾਰ ਇਹ ਕਹਿਣਾ ਚਾਹੁੰਦਾ ਹੈ ਕਿ ਬ੍ਰਹਮਗਿਆਨੀ ਇੱਕ ਅਵਸਥਾ ਹੈ ਤੇ ਉਸ ਅਵਸਥਾ ਤੇ ਮਨੁੱਖ ਵੀ ਪਹੁੰਚ ਸਕਦਾ ਹੈ ਬਸ਼ਰਤੇ ਉਹ ਔਗੁਣ ਛੱਡੇ ਤੇ ਗੁਰੂ/ਪਰਮਾਤਮਾ ਵਾਲੇ ਗੁਣ ਧਾਰਨ ਕਰੇ ਜੋ ਕਿ ਇੱਕ ਲੋਹੇ ਦੇ ਚਨੇ ਚਬਾਉਣ ਵਾਲੀ ਗੱਲ ਹੈ।
ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਜੀ ਦੇ ਉਚਾਰੇ ਹੋਏ, ਆਸਾ ਰਾਗ ਵਿਚ ਇੱਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 443-444 ਤੇ ਸੁਸ਼ੋਭਿਤ ਹੈ, ਦੀ ਇੱਕ ਤੁਕ ਦਾ ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾ ਹਾਂ ਜਿਸ ਦੇ ਵਿਚ ਗੁਰੂ ਸਾਹਿਬ ਉਪਦੇਸ਼ ਦੇ ਰਹੇ ਹਨ ਕਿ ਜਿਹੜਾ ਮਨੁੱਖ/ਸਿੱਖ ਆਪਣਾ ਤਨ ਤੇ ਮਨ ਗੁਰੂ ਦੇ ਹਵਾਲੇ ਕਰ ਦਿੰਦਾ ਹੈ ਅਰਥਾਤ ਗੁਰੂ ਦੀ ਸ਼ਰਨ ਪੈਂਦਾ ਹੈ, ਉਹ ਇਸ ਪ੍ਰੇਮ ਦਾ ਸਦਕਾ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ ਤੇ ਉਸ ਪ੍ਰੇਮ ਦੀ ਬਰਕਤ ਨਾਲ ਗੁਰੂ ਸਿੱਖ ਨਾਲ ਇੱਕ ਰੂਪ ਹੋ ਜਾਂਦਾ ਹੈ ਤੇ ਪਰਮਾਤਮਾ ਉਸ ਨੂੰ ਮਿਲ ਪੈਂਦਾ ਹੈ।
ਗੁਰਬਾਣੀ ਅਨੁਸਾਰ ਗੁਰੂ ਤੇ ਪਰਮਾਤਮਾ/ਪਰਮੇਸ਼ਰ/ਅਕਾਲਪੁਰਖ ਇੱਕ ਰੂਪ ਹੀ ਹਨ:-
ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥ (ਪੰਨਾ 864)
ਅਰਥ: ਹੇ ਭਾਈ! ਗੁਰੂ ਅਤੇ ਪਰਮਾਤਮਾ ਨੂੰ ਇੱਕ ਰੂਪ ਸਮਝੋ। ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਉਹੀ ਗੁਰੂ ਭੀ (ਸਿਰ-ਮੱਥੇ) ਕਬੂਲ ਕਰਦਾ ਹੈ।੧।ਰਹਾਉ।
ਇਥੋਂ ਇਹ ਹੀ ਸਮਝ ਆਉਂਦੀ ਹੈ ਕਿ ਗੁਰੂ ਦੇ ਸਿੱਖ ਨਾਲ ਇੱਕ ਰੂਪ ਹੋਣ ਤੇ ਪਰਮਾਤਮਾ ਦੇ ਮਿਲਾਪ ਦਾ ਅਰਥ ਇਹ ਹੀ ਹੈ ਕਿ ਪਰਮਾਤਮਾ ਵੀ ਸਿੱਖ ਨਾਲ ਇੱਕ ਰੂਪ ਹੋ ਜਾਂਦਾ ਹੈ ਅਰਥਾਤ ਜੋ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹ ਸਿੱਖ ਵੀ ਸਿਰ ਮੱਥੇ ਕਬੂਲ ਕਰਦਾ ਹੈ ਅਰਥਾਤ ਸਿੱਖ ਗੁਰੂ ਸਾਹਿਬ ਦੇ ਉਪਦੇਸ਼ ਦੇ ਸਦਕਾ ਪੂਰਾ ਪੂਰਾ ਹੁਕਮ/ਰਜ਼ਾ/ਭਾਣੇ ਵਿਚ ਆ ਜਾਂਦਾ ਹੈ। ਇਸ ਅਵਸਥਾ ਹੀ ਦਾਸ ਦੀ ਸਮਝ ਅਨੁਸਾਰ ਬ੍ਰਹਮਗਿਆਨੀ ਦੀ ਅਵਸਥਾ ਹੈ।
ਦਾਸ ਗ਼ਲਤ ਹੋ ਸਕਦਾ ਹੈ ਤੇ ਚੰਗਾ ਹੋਵੇਗਾ ਕਿ ਇਸ ਵਿਚਾਰ ਨੂੰ ਅਸੀਂ ਅੱਗੇ ਵਧਾਈਏ ਤੇ ਸਾਰੇ ਕੁੱਝ ਸਿੱਖੀਏ।
ਆਦਰ ਸਹਿਤ,
ਆਪ ਦਾ ਵੀਰ
————————
ਰਾਮੋ ਰਾਮ ਨਾਮੁ ਸਤੇ ਸਤਿ ਗੁਰਮੁਖਿ ਜਾਣਿਆ ਰਾਮ ॥ ਸੇਵਕੋ ਗੁਰ ਸੇਵਾ ਲਾਗਾ ਜਿਨਿ ਮਨੁ ਤਨੁ ਅਰਪਿ ਚੜਾਇਆ ਰਾਮ ॥ ਮਨੁ ਤਨੁ ਅਰਪਿਆ ਬਹੁਤੁ ਮਨਿ ਸਰਧਿਆ ਗੁਰ ਸੇਵਕ ਭਾਇ ਮਿਲਾਏ ॥ ਦੀਨਾ ਨਾਥੁ ਜੀਆ ਕਾ ਦਾਤਾ ਪੂਰੇ ਗੁਰ ਤੇ ਪਾਏ ॥
ਗੁਰੂ ਸਿਖੁ ਸਿਖੁ ਗੁਰੂ ਹੈ ਏਕੋ ਗੁਰ ਉਪਦੇਸੁ ਚਲਾਏ ॥ ਰਾਮ ਨਾਮ ਮੰਤੁ ਹਿਰਦੈ ਦੇਵੈ ਨਾਨਕ ਮਿਲਣੁ ਸੁਭਾਏ ॥੮॥੨॥੯॥ {ਪੰਨਾ 444}
ਅਰਥ: (ਹੇ ਭਾਈ!) ਪਰਮਾਤਮਾ ਦਾ ਨਾਮ ਸਦਾ ਕਾਇਮ ਰਹਿਣ ਵਾਲਾ ਹੈ ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। (ਪਰ) ਉਹੀ (ਮਨੁੱਖ) ਸੇਵਕ (ਬਣ ਕੇ) ਗੁਰੂ ਦੀ ਦੱਸੀ ਸੇਵਾ ਵਿਚ ਰੁੱਝਦਾ ਹੈ ਜਿਸ ਨੇ ਆਪਣਾ ਮਨ ਆਪਣਾ ਤਨ ਭੇਟਾ ਕਰ ਕੇ ਚੜ੍ਹਾਵੇ ਦੇ ਤੌਰ ਤੇ (ਗੁਰੂ ਅੱਗੇ) ਰੱਖ ਦਿੱਤਾ ਹੈ। ਜਿਸ ਮਨੁੱਖ ਨੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿੱਤਾ, ਉਸ ਦੇ ਮਨ ਵਿਚ ਗੁਰੂ ਵਾਸਤੇ ਬਹੁਤ ਸਰਧਾ ਪੈਦਾ ਹੋ ਜਾਂਦੀ ਹੈ (ਗੁਰੂ ਉਸ ਨੂੰ) ਉਸ ਪ੍ਰੇਮ ਦੀ ਬਰਕਤਿ ਨਾਲ (ਪ੍ਰਭੂ-ਚਰਨਾਂ ਵਿਚ) ਮਿਲਾ ਦੇਂਦਾ ਹੈ (ਜੇਹੜਾ ਪ੍ਰੇਮ) ਗੁਰੂ ਦੇ ਸੇਵਕ ਦੇ ਹਿਰਦੇ ਵਿਚ ਹੋਣਾ ਚਾਹੀਦਾ ਹੈ। (ਹੇ ਭਾਈ!) ਪਰਮਾਤਮਾ ਗਰੀਬਾਂ ਦਾ ਖਸਮ ਹੈ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਉਹ ਪਰਮਾਤਮਾ ਪੂਰੇ ਗੁਰੂ ਪਾਸੋਂ ਹੀ ਮਿਲਦਾ ਹੈ।
(ਪ੍ਰੇਮ ਦੀ ਬਰਕਤਿ ਨਾਲ) ਗੁਰੂ ਸਿੱਖ (ਨਾਲ ਇਕ-ਰੂਪ ਹੋ ਜਾਂਦਾ) ਹੈ ਅਤੇ ਸਿੱਖ ਗੁਰੂ (ਵਿਚ ਲੀਨ ਹੋ ਜਾਂਦਾ) ਹੈ, ਸਿੱਖ ਭੀ ਗੁਰੂ ਵਾਲੇ ਉਪਦੇਸ਼ (ਦੀ ਲੜੀ) ਨੂੰ ਅਗਾਂਹ ਤੋਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਪਰਮਾਤਮਾ ਦੇ ਨਾਮ ਦਾ ਮੰਤਰ ਹਿਰਦੇ ਵਿਚ (ਵਸਾਣ ਲਈ) ਦੇਂਦਾ ਹੈ, ਪ੍ਰੇਮ ਦਾ ਸਦਕਾ ਉਸ ਦਾ ਮਿਲਾਪ (ਪਰਮਾਤਮਾ ਨਾਲ) ਹੋ ਜਾਂਦਾ ਹੈ।8।2।9।