What is mukat dewaar?
What is mukat dewaar?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
As understood by the undersigned, Mukat or Mukati means Emancipation or Salvation and Dwar means Door. Thus. Mukat Dwar means Door to Salvation.
Respected Brother/Sister,
Waheguru ji ka Khalsa, Waheguru ji ki Fateh!
You have asked question, as to what is Mukat Dwar?
As understood by the undersigned, Mukat or Mukati means Emancipation or Salvation and Dwar means Door. Thus. Mukat Dwar means Door to Salvation.
The word Mukat Dwar appears in many Shabads in Guru Granth Sahib. Two examples along with meanings are given below.
You will observe that by imbibing Guru Sahib’s teachings, one can find the door to get rid of vices, which in Sikhism is nothing but achieving salvation, during life time, since there is no concept of salvation after death in Sikhism.
If you have any further questions, please do ask. If you find any deficiencies, please point out the same, for improvement in future.
Regards,
Your Brother
————————
ਗਉੜੀ ਗੁਆਰੇਰੀ ਮਹਲਾ ੩ ॥ ਗੁਰ ਤੇ ਗਿਆਨੁ ਪਾਏ ਜਨੁ ਕੋਇ ॥ ਗੁਰ ਤੇ ਬੂਝੈ ਸੀਝੈ ਸੋਇ ॥ ਗੁਰ ਤੇ ਸਹਜੁ ਸਾਚੁ ਬੀਚਾਰੁ ॥ ਗੁਰ ਤੇ ਪਾਏ ਮੁਕਤਿ ਦੁਆਰੁ ॥੧॥ ਪੂਰੈ ਭਾਗਿ ਮਿਲੈ ਗੁਰੁ ਆਇ ॥ ਸਾਚੈ ਸਹਜਿ ਸਾਚਿ ਸਮਾਇ ॥੧॥ ਰਹਾਉ ॥ (ਪੰਨਾ 168)
ਅਰਥ: ਜਿਸ ਮਨੁੱਖ ਨੂੰ ਪੂਰੀ ਕਿਸਮਤ ਨਾਲ ਗੁਰੂ ਆ ਕੇ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ ਉਹ ਸਦਾ-ਥਿਰ ਰਹਿਣ ਵਾਲੀ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ।1। ਰਹਾਉ।
ਕੋਈ (ਭਾਗਾਂ ਵਾਲਾ) ਮਨੁੱਖ ਗੁਰੂ ਪਾਸੋਂ ਪਰਮਾਤਮਾ ਨਾਲ ਡੂੰਘੀ ਸਾਂਝ ਹਾਸਲ ਕਰਦਾ ਹੈ। ਜੇਹੜਾ ਮਨੁੱਖ ਗੁਰੂ ਪਾਸੋਂ (ਇਹ ਰਾਜ਼) ਸਮਝ ਲੈਂਦਾ ਹੈ, ਉਹ (ਜੀਵਨ-ਖੇਡ ਵਿਚ) ਕਾਮਯਾਬ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਪਾਸੋਂ ਟਿਕਵੀਂ ਆਤਮਕ ਅਡੋਲਤਾ ਪ੍ਰਾਪਤ ਕਰ ਲੈਂਦਾ ਹੈ, ਸਦਾ-ਥਿਰ ਪ੍ਰਭੂ (ਦੇ ਗੁਣਾਂ) ਦੀ ਵਿਚਾਰ ਹਾਸਲ ਕਰ ਲੈਂਦਾ ਹੈ ਉਹ ਮਨੁੱਖ ਗੁਰੂ ਪਾਸੋਂ (ਵਿਕਾਰਾਂ ਤੋਂ) ਖ਼ਲਾਸੀ (ਹਾਸਲ ਕਰਨ) ਦਾ ਦਰਵਾਜ਼ਾ ਲੱਭ ਲੈਂਦਾ ਹੈ।1।
————————–
ਸੋਰਠਿ ਮਹਲਾ ੫: ਗੁਰਿ ਕੀਨੋ ਮੁਕਤਿ ਦੁਆਰਾ ॥ ਸਭ ਸ੍ਰਿਸਟਿ ਕਰੈ ਜੈਕਾਰਾ ॥ ਨਾਨਕ ਪ੍ਰਭੁ ਮੇਰੈ ਸਾਥੇ ॥ ਜਨਮ ਮਰਣ ਭੈ ਲਾਥੇ ॥੪॥੨॥੫੨॥ {ਪੰਨਾ 621}
ਅਰਥ: ਹੇ ਭਾਈ! ਗੁਰੂ ਨੇ (ਹਰਿ-ਨਾਮ ਸਿਮਰਨ ਦਾ ਇਕ ਐਸਾ) ਦਰਵਾਜ਼ਾ ਤਿਆਰ ਕਰ ਦਿੱਤਾ ਹੈ (ਜੋ ਵਿਕਾਰਾਂ ਤੋਂ ਖ਼ਲਾਸੀ (ਕਰਾ ਦੇਂਦਾ ਹੈ) । (ਗੁਰੂ ਦੀ ਇਸ ਦਾਤਿ ਦੇ ਕਾਰਨ) ਸਾਰੀ ਸ੍ਰਿਸ਼ਟੀ (ਗੁਰੂ ਦੀ) ਸੋਭਾ ਕਰਦੀ ਹੈ। ਹੇ ਨਾਨਕ! ਆਖ-ਗੁਰੂ ਦੀ ਕਿਰਪਾ ਨਾਲ ਹਰਿ-ਨਾਮ ਹਿਰਦੇ ਵਿਚ ਵਸਾਇਆਂ) ਪਰਮਾਤਮਾ ਮੇਰੇ ਅੰਗ-ਸੰਗ (ਵੱਸਦਾ ਪ੍ਰਤੀਤ ਹੋ ਰਿਹਾ ਹੈ) ਮੇਰੇ ਜਨਮ ਮਰਨ ਦੇ ਸਾਰੇ ਡਰ ਲਹਿ ਗਏ ਹਨ।੪।੨।੫੨।