what is panch Shabad in Gurbani mean?
what is panch Shabad in Gurbani mean?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰਬਾਣੀ ਵਿਚ ਆਉਂਦੇ ‘ਪੰਚ’ ਲਫ਼ਜ਼ ਦੇ ਅਰਥ ਪੁੱਛੇ ਹਨ। ਪੰਚ ਸ਼ਬਦ ਗੁਰਬਾਣੀ ਵਿਚ ਬਹੁਤ ਵਾਰੀ ਵਰਤਿਆ ਗਿਆ ਹੈ। ਕੁਝ ਉਦਾਹਰਣਾਂ ਹੇਠਾਂ ਦੇ ਰਿਹਾ ਹਾਂ।
ਆਮ ਤੌਰ ਤੇ ਗੁਰਬਾਣੀ ਵਿਚ ਪੰਚ ਨੂੰ ਪੰਜ ਵਾਸਤੇ ਵਰਤਿਆ ਗਿਆ ਹੈ ਜਿਵੇਂ ਕਿ ਪੰਜੇ ਗਿਆਨ-ਇੰਦ੍ਰੈ, ਪੰਜੇ ਤਤ ਤੇ ਪੰਜ ਵਿਕਾਰ। ਪੰਚ ਸ਼ਬਦ ਨੂੰ ਜਪੁ ਬਾਣੀ ਵਿਚ ਉਨ੍ਹਾਂ ਮਨੁੱਖਾਂ ਵਾਸਤੇ ਵੀ ਵਰਤਿਆ ਹੈ ਜਿਨ੍ਹਾਂ ਨੇ ਨਾਮ ਸੁਣਿਆ ਤੇ ਮੰਨਿਆ ਹੈ ਅਤੇ ਜਿਨ੍ਹਾਂ ਨੂੰ ਨਾਮ ਵਿਚ ਸੁਰਤ ਜੋੜਨ ਕਰਕੇ ਪ੍ਰਤੀਤ ਅਰਥਾਤ ਸਮਝ ਆ ਗਈ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
————————-
ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥
ਪਦ ਅਰਥ: ਪੰਚ = ਉਹ ਮਨੁੱਖ ਜਿਨ੍ਹਾਂ ਨਾਮ ਸੁਣਿਆ ਹੈ ਤੇ ਮੰਨਿਆ ਹੈ, ਉਹ ਮਨੁੱਖ ਜਿਨ੍ਹਾਂ ਦੀ ਸੁਰਤਿ ਨਾਮ ਵਿਚ ਜੁੜੀ ਹੈ ਤੇ ਜਿਨ੍ਹਾਂ ਦੇ ਅੰਦਰ ਪਰਤੀਤ ਆ ਗਈ ਹੈ।
ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ ॥੧॥ (ਪੰਨਾ 19)
ਪਦ ਅਰਥ: ਪੰਚੇ = ਪੰਜੇ ਗਿਆਨ-ਇੰਦ੍ਰੇ। ਦੂਜੈ ਭਾਇ = ਮਾਇਆ ਦੇ ਮੋਹ ਵਿਚ।1।
ਪੰਚ ਭੂਤ ਸਚਿ ਭੈ ਰਤੇ ਜੋਤਿ ਸਚੀ ਮਨ ਮਾਹਿ ॥ (ਪੰਨਾ 20)
ਪਦ ਅਰਥ: ਪੰਚ ਭੂਤ = ਪੰਜੇ ਤਤ, ਸਾਰਾ ਸਰੀਰ।
ਪੰਚ ਵਸਹਿ ਮਿਲਿ ਜੋਤਿ ਅਪਾਰ ॥ (ਪੰਨਾ 152)
ਪਦ ਅਰਥ: ਪੰਚ = ਸੰਤ ਜਨ।
ਗਉੜੀ ਚੇਤੀ ਮਹਲਾ ੧ ॥ ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ ਬਾਰੁ ਮਨਾ ॥ ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ ਕਰੀ ਪੁਕਾਰ ਜਨਾ ॥੧॥ (ਪੰਨਾ 155)
ਅਰਥ: ਹੇ ਮੇਰੇ ਮਨ! ਮੇਰੇ ਵੈਰੀ (ਕਾਮਾਦਿਕ) ਪੰਜ ਹਨ, ਮੈਂ ਇਕੱਲਾ ਹਾਂ, ਮੈਂ (ਇਹਨਾਂ ਤੋਂ) ਸਾਰਾ ਘਰ (ਭਾਵ, ਭਲੇ ਗੁਣ) ਕਿਵੇਂ ਬਚਾਵਾਂ? ਹੇ ਭਾਈ! ਇਹ ਪੰਜੇ ਮੈਨੂੰ ਨਿੱਤ ਮਾਰਦੇ ਤੇ ਲੁੱਟਦੇ ਰਹਿੰਦੇ ਹਨ, ਮੈਂ ਕਿਸ ਦੇ ਪਾਸ ਸ਼ਿਕਾਇਤ ਕਰਾਂ?।1।
ਪੰਚ ਚੇਲੇ ਵਸਿ ਕੀਜਹਿ ਰਾਵਲ ਇਹੁ ਮਨੁ ਕੀਜੈ ਡੰਡਾਤਾ ॥੧॥ (ਪੰਨਾ 155)
ਪਦ ਅਰਥ: ਪੰਚ ਚੇਲੇ = ਪੰਜ ਗਿਆਨ-ਇੰਦ੍ਰੇ ਰੂਪ ਚੇਲੇ।
what about it combindly comes in Anand sahib panch shabad tith ghar vaje
ਸਤਿਕਾਰ ਯੋਗ ਕਰਮਨ ਸੋਢੀ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਅੱਗੇ ਤੋਂ ਸਵਾਲ ਪੁੱਛਣ ਲਈ ਬਹੁਤ ਬਹੁਤ ਧੰਨਵਾਦ! ਅਨੰਦ ਸਾਹਿਬ ਦੀ ਜਿਸ ਪਉੜੀ ਬਾਰੇ ਤੁਸੀਂ ਪੁੱਛਿਆ ਹੈ, ਉਸ ਵਿਚ ਪੰਚ ਸ਼ਬਦ ਦੋ ਵਾਰ ਆਇਆ ਹੈ ਤੇ ਦੋਨਾਂ ਦਾ ਅਰਥ ਹੈ ਪੰਜ (5) ਪੂਰੀ ਪਉੜੀ ਦਾ ਮੂਲ ਪਾਠ ਤੇ ਅਰਥ ਦੇ ਰਿਹਾ ਹਾਂ ਤਾਂ ਜੋ ਤੁਹਾਨੂੰ ਸੁਹਣੀ ਤਰ੍ਹਾਂ ਸਪੱਸ਼ਟ ਹੋ ਜਾਵੇ। ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
————————-
ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥ {ਪੰਨਾ 917}
ਪਦ ਅਰਥ: ਵਾਜੇ = ਵੱਜਦੇ ਹਨ, ਵੱਜੇ ਹਨ। ਪੰਚ ਸਬਦ = ਪੰਜ ਕਿਸਮਾਂ ਦੇ ਸਾਜ਼ਾਂ ਦੀਆਂ ਮਿਲਵੀਆਂ ਸੁਰਾਂ। ਪੰਚ ਦੂਤ = ਕਾਮਾਦਿਕ ਪੰਜ ਵੈਰੀ।
ਅਰਥ: ਜਿਸ (ਹਿਰਦੇ-) ਘਰ ਵਿਚ (ਹੇ ਪ੍ਰਭੂ! ਤੂੰ) ਸੱਤਿਆ ਪਾਈ ਹੈ, ਉਸ ਭਾਗਾਂ ਵਾਲੇ (ਹਿਰਦੇ-) ਘਰ ਵਿਚ (ਮਾਨੋ) ਪੰਜ ਕਿਸਮਾਂ ਦੇ ਸਾਜ਼ਾਂ ਦੀਆਂ ਮਿਲਵੀਆਂ ਸੁਰਾਂ ਵੱਜ ਪੈਂਦੀਆਂ ਹਨ (ਭਾਵ, ਉਸ ਹਿਰਦੇ ਵਿਚ ਪੂਰਨ ਆਨੰਦ ਬਣ ਜਾਂਦਾ ਹੈ) , (ਹੇ ਪ੍ਰਭੂ!) ਉਸ ਦੇ ਪੰਜੇ ਕਾਮਾਦਿਕ ਵੈਰੀ ਤੂੰ ਕਾਬੂ ਵਿਚ ਕਰ ਦੇਂਦਾ ਹੈਂ, ਤੇ ਡਰਾਣ ਵਾਲਾ ਕਾਲ (ਭਾਵ, ਮੌਤ ਦਾ ਡਰ) ਦੂਰ ਕਰ ਦੇਂਦਾ ਹੈਂ। ਪਰ ਸਿਰਫ਼ ਉਹੀ ਮਨੁੱਖ ਹਰਿ-ਨਾਮ ਵਿਚ ਜੁੜਦੇ ਹਨ ਜਿਨ੍ਹਾਂ ਦੇ ਭਾਗਾਂ ਵਿਚ ਤੂੰ ਧੁਰ ਤੋਂ ਹੀ ਆਪਣੀ ਮੇਹਰ ਨਾਲ (ਸਿਮਰਨ ਦਾ ਲੇਖ ਲਿਖ ਕੇ) ਰੱਖ ਦਿੱਤਾ ਹੈ।
ਨਾਨਕ ਆਖਦਾ ਹੈ– ਉਸ ਹਿਰਦੇ-ਘਰ ਵਿਚ ਸੁਖ ਪੈਦਾ ਹੁੰਦਾ ਹੈ, ਉਸ ਹਿਰਦੇ ਵਿਚ (ਮਾਨੋ) ਇਕ-ਰਸ (ਵਾਜੇ) ਵੱਜਦੇ ਹਨ।5।
ਭਾਵ: ਪਰਮਾਤਮਾ ਧੁਰ ਦਰਗਾਹ ਤੋਂ ਜਿਨ੍ਹਾਂ ਮਨੁੱਖਾਂ ਦੇ ਭਾਗਾਂ ਵਿਚ ਨਾਮ ਸਿਮਰਨ ਦਾ ਲੇਖ ਲਿਖ ਦੇਂਦਾ ਹੈ, ਉਹ ਮਨੁੱਖ ਨਾਮ ਵਿਚ ਜੁੜਦੇ ਹਨ। ਨਾਮ ਦੀ ਬਰਕਤਿ ਨਾਲ ਕਾਮਾਦਿਕ ਪੰਜੇ ਵੈਰੀ ਉਹਨਾਂ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੇ। ਇਸ ਤਰ੍ਹਾਂ ਉਹਨਾਂ ਦੇ ਅੰਦਰ ਆਤਮਕ ਆਨੰਦ ਬਣਿਆ ਰਹਿੰਦਾ ਹੈ।