pls explain me indetail as possible
what is really hukam in shri guru granth sahib g? idoes it means universal law or what ? what are the vices we need to get rid of?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
pls explain me indetail as possible
ਪੰਜ ਵਿਕਾਰ – ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ – ਸਲੋਕ ਸਹਸਕ੍ਰਿਤੀ ਮਹਲਾ ੫
ਮੋਹ
ਹੇ ਅਜਿਤ ਸੂਰ ਸੰਗ੍ਰਾਮੰ ਅਤਿ ਬਲਨਾ ਬਹੁ ਮਰਦਨਹ ॥ ਗਣ ਗੰਧਰਬ ਦੇਵ ਮਾਨੁਖ੍ਯ੍ਯੰ ਪਸੁ ਪੰਖੀ ਬਿਮੋਹਨਹ ॥ ਹਰਿ ਕਰਣਹਾਰੰ ਨਮਸਕਾਰੰ ਸਰਣਿ ਨਾਨਕ ਜਗਦੀਸ੍ਵਰਹ ॥੪੫॥ {ਪੰਨਾ 1358}
ਅਰਥ: ਹੇ ਨਾਹ ਜਿੱਤੇ ਜਾਣ ਵਾਲੇ (ਮੋਹ) ! ਤੂੰ ਜੁੱਧ ਦਾ ਸੂਰਮਾ ਹੈਂ, ਤੂੰ ਅਨੇਕਾਂ ਮਹਾਂ ਬਲੀਆਂ ਨੂੰ ਮਲ ਦੇਣ ਵਾਲਾ ਹੈਂ। ਗਣ ਗੰਧਰਬ ਦੇਵਤੇ ਮਨੁੱਖ ਪਸ਼ੂ ਪੰਛੀ = ਇਹਨਾਂ ਸਭਨਾਂ ਨੂੰ ਤੂੰ ਮੋਹ ਲੈਂਦਾ ਹੈਂ।
(ਪਰ ਇਸ ਦੀ ਮਾਰ ਤੋਂ ਬਚਣ ਲਈ) ਹੇ ਨਾਨਕ! ਜਗਤ ਦੇ ਮਾਲਕ ਪ੍ਰਭੂ ਦੀ ਸਰਨ ਲੈ ਅਤੇ ਜਗਤ ਦੇ ਰਚਣਹਾਰ ਹਰੀ ਨੂੰ ਨਮਸਕਾਰ ਕਰ। 45।
ਭਾਵ: ਮੋਹ ਜਗਤ ਦੇ ਸਾਰੇ ਜੀਵਾਂ ਉਤੇ ਭਾਰੂ ਹੈ। ਇਸ ਦੀ ਮਾਰ ਤੋਂ ਉਹੀ ਬਚਦੇ ਹਨ ਜੋ ਜਗਤ ਦੇ ਮਾਲਕ ਪਰਮਾਤਮਾ ਦਾ ਆਸਰਾ ਲੈਂਦੇ ਹਨ ਪਰਮਾਤਮਾ ਦਾ ਨਾਮ ਸਿਮਰਦੇ ਹਨ।
ਕਾਮ
ਹੇ ਕਾਮੰ ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥ ਚਿਤ ਹਰਣੰ ਤ੍ਰੈ ਲੋਕ ਗੰਮ੍ਯ੍ਯੰ ਜਪ ਤਪ ਸੀਲ ਬਿਦਾਰਣਹ ॥ ਅਲਪ ਸੁਖ ਅਵਿਤ ਚੰਚਲ ਊਚ ਨੀਚ ਸਮਾਵਣਹ ॥ ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥੪੬॥ {ਪੰਨਾ 1358}
ਅਰਥ: ਹੇ ਕਾਮ! ਤੂੰ (ਜੀਵਾਂ ਨੂੰ ਆਪਣੇ ਵੱਸ ਵਿਚ ਕਰ ਕੇ) ਨਰਕ ਵਿਚ ਅਪੜਾਣ ਵਾਲਾ ਹੈਂ ਅਤੇ ਕਈ ਜੂਨਾਂ ਵਿਚ ਭਟਕਾਣ ਵਾਲਾ ਹੈਂ।
ਤੂੰ ਜੀਵਾਂ ਦੇ ਮਨ ਭਰਮਾ ਲੈਂਦਾ ਹੈਂ, ਤਿੰਨਾਂ ਹੀ ਲੋਕਾਂ ਵਿਚ ਤੇਰੀ ਪਹੁੰਚ ਹੈ, ਤੂੰ ਜੀਵਾਂ ਦੇ ਜਪ ਤਪ ਤੇ ਸੁੱਧ ਆਚਰਨ ਨਾਸ ਕਰ ਦੇਂਦਾ ਹੈਂ।
ਹੇ ਚੰਚਲ ਕਾਮ! ਤੂੰ ਸੁਖ ਤਾਂ ਥੋੜਾ ਹੀ ਦੇਂਦਾ ਹੈਂ, ਪਰ ਇਸੇ ਨਾਲ ਤੂੰ ਜੀਵਾਂ ਨੂੰ (ਸੁੱਧ ਆਚਰਨ ਦੇ) ਧਨ ਤੋਂ ਸੱਖਣਾ ਕਰ ਦੇਂਦਾ ਹੈਂ। ਜੀਵ ਉੱਚੇ ਹੋਣ, ਨੀਵੇਂ ਹੋਣ, ਸਭਨਾਂ ਵਿਚ ਤੂੰ ਪਹੁੰਚ ਜਾਂਦਾ ਹੈਂ।
ਸਾਧ ਸੰਗਤਿ ਵਿਚ ਪਹੁੰਚਿਆਂ ਤੇਰੇ ਡਰ ਤੋਂ ਖ਼ਲਾਸੀ ਮਿਲਦੀ ਹੈ। ਹੇ ਨਾਨਕ! (ਸਾਧ ਸੰਗ ਵਿਚ ਜਾ ਕੇ) ਪ੍ਰਭੂ ਦੀ ਸਰਨ ਲੈ। 46।
ਭਾਵ: ਮਨੁੱਖ ਉੱਚੀ ਜਾਤਿ ਦੇ ਹੋਣ ਚਾਹੇ ਨੀਵੀਂ ਜਾਤਿ ਦੇ, ਕਾਮਦੇਵ ਸਭਨਾਂ ਨੂੰ ਆਪਣੇ ਕਾਬੂ ਵਿਚ ਕਰ ਲੈਂਦਾ ਹੈ। ਇਸ ਦੀ ਮਾਰ ਤੋਂ ਉਹੀ ਬਚਦਾ ਹੈ ਜੋ ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਆਸਰਾ ਲੈਂਦਾ ਹੈ।
ਕ੍ਰੋਧ
ਹੇ ਕਲਿ ਮੂਲ ਕ੍ਰੋਧੰ ਕਦੰਚ ਕਰੁਣਾ ਨ ਉਪਰਜਤੇ ॥ ਬਿਖਯੰਤ ਜੀਵੰ ਵਸ੍ਯ੍ਯੰ ਕਰੋਤਿ ਨਿਰਤ੍ਯ੍ਯੰ ਕਰੋਤਿ ਜਥਾ ਮਰਕਟਹ ॥ ਅਨਿਕ ਸਾਸਨ ਤਾੜੰਤਿ ਜਮਦੂਤਹ ਤਵ ਸੰਗੇ ਅਧਮੰ ਨਰਹ ॥ ਦੀਨ ਦੁਖ ਭੰਜਨ ਦਯਾਲ ਪ੍ਰਭੁ ਨਾਨਕ ਸਰਬ ਜੀਅ ਰਖ੍ਯ੍ਯਾ ਕਰੋਤਿ ॥੪੭॥ {ਪੰਨਾ 1358}
ਅਰਥ: ਹੇ ਝਗੜੇ ਦੇ ਮੁੱਢ ਕ੍ਰੋਧ! (ਤੇਰੇ ਅੰਦਰ) ਕਦੇ ਦਇਆ ਨਹੀਂ ਉਪਜਦੀ। ਤੂੰ ਵਿਸ਼ਈ ਜੀਵਾਂ ਨੂੰ ਆਪਣੇ ਵੱਸ ਵਿਚ ਕਰ ਲੈਂਦਾ ਹੈਂ। ਤੇਰੇ ਵੱਸ ਵਿਚ ਆਇਆ ਜੀਵ ਇਉਂ ਨੱਚਦਾ ਹੈ ਜਿਵੇਂ ਬਾਂਦਰ।
ਤੇਰੀ ਸੰਗਤ ਵਿਚ ਜੀਵ ਨੀਚ (ਸੁਭਾਵ ਵਾਲੇ) ਬਣ ਜਾਂਦੇ ਹਨ। ਜਮਦੂਤ ਉਹਨਾਂ ਨੂੰ ਅਨੇਕਾਂ ਹੁਕਮ ਤੇ ਦੰਡ ਦੇਂਦੇ ਹਨ।
ਹੇ ਨਾਨਕ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਦਿਆਲ ਪ੍ਰਭੂ ਹੀ (ਇਸ ਕ੍ਰੋਧ ਤੋਂ) ਸਭ ਜੀਵਾਂ ਦੀ ਰੱਖਿਆ ਕਰਦਾ ਹੈ (ਹੋਰ ਕੋਈ ਨਹੀਂ ਕਰ ਸਕਦਾ) । 47।
ਭਾਵ: ਬਲੀ ਕ੍ਰੋਧ ਦੇ ਵੱਸ ਵਿਚ ਆ ਕੇ ਮਨੁੱਖ ਕਈ ਝਗੜੇ ਖੜੇ ਕਰ ਲੈਂਦਾ ਹੈ, ਤੇ, ਆਪਣਾ ਜੀਵਨ ਦੁਖੀ ਬਣਾ ਲੈਂਦਾ ਹੈ। ਇਸ ਦੀ ਮਾਰ ਤੋਂ ਬਚਣ ਲਈ ਭੀ ਪਰਮਾਤਮਾ ਦੀ ਸਰਨ ਹੀ ਇਕੋ ਇਕ ਤਰੀਕਾ ਹੈ।
ਲੋਭ
ਹੇ ਲੋਭਾ ਲੰਪਟ ਸੰਗ ਸਿਰਮੋਰਹ ਅਨਿਕ ਲਹਰੀ ਕਲੋਲਤੇ ॥ ਧਾਵੰਤ ਜੀਆ ਬਹੁ ਪ੍ਰਕਾਰੰ ਅਨਿਕ ਭਾਂਤਿ ਬਹੁ ਡੋਲਤੇ ॥ ਨਚ ਮਿਤ੍ਰੰ ਨਚ ਇਸਟੰ ਨਚ ਬਾਧਵ ਨਚ ਮਾਤ ਪਿਤਾ ਤਵ ਲਜਯਾ ॥ ਅਕਰਣੰ ਕਰੋਤਿ ਅਖਾਦ੍ਯ੍ਯਿ ਖਾਦ੍ਯ੍ਯੰ ਅਸਾਜ੍ਯ੍ਯੰ ਸਾਜਿ ਸਮਜਯਾ ॥ ਤ੍ਰਾਹਿ ਤ੍ਰਾਹਿ ਸਰਣਿ ਸੁਆਮੀ ਬਿਗ੍ਯ੍ਯਾਪ੍ਤਿ ਨਾਨਕ ਹਰਿ ਨਰਹਰਹ ॥੪੮॥ {ਪੰਨਾ 1358}
ਅਰਥ: ਹੇ ਲੋਭ! ਮੁਖੀ ਬੰਦੇ (ਭੀ) ਤੇਰੀ ਸੰਗਤਿ ਵਿਚ (ਰਹਿ ਕੇ ਵਿਕਾਰਾਂ ਵਿਚ) ਡੁੱਬ ਜਾਂਦੇ ਹਨ, ਤੇਰੀਆਂ ਲਹਿਰਾਂ ਵਿਚ (ਫਸ ਕੇ) ਅਨੇਕਾਂ ਕਲੋਲ ਕਰਦੇ ਹਨ।
ਤੇਰੇ ਵੱਸ ਵਿਚ ਆਏ ਹੋਏ ਜੀਵ ਕਈ ਤਰ੍ਹਾਂ ਭਟਕਦੇ ਫਿਰਦੇ ਹਨ, ਅਨੇਕਾਂ ਤਰੀਕਿਆਂ ਨਾਲ ਡੋਲਦੇ ਹਨ।
ਤੇਰੇ ਅਸਰ ਹੇਠ ਰਹਿਣ ਕਰਕੇ ਉਹਨਾਂ ਨੂੰ ਨਾਹ ਕਿਸੇ ਮਿਤ੍ਰ ਦੀ, ਨਾਹ ਗੁਰੂ-ਪੀਰ ਦੀ, ਨਾਹ ਸਨਬੰਧੀਆਂ ਦੀ, ਅਤੇ ਨਾ ਹੀ ਮਾਂ ਪਿਉ ਦੀ ਕੋਈ ਸ਼ਰਮ ਰਹਿੰਦੀ ਹੈ।
ਤੇਰੇ ਪ੍ਰਭਾਵ ਨਾਲ ਜੀਵ ਖੁਲ੍ਹੇ ਤੌਰ ਤੇ ਸਮਾਜ ਵਿਚ ਉਹ ਕੰਮ ਕਰਦਾ ਹੈ ਜੋ ਨਹੀਂ ਕਰਨੇ ਚਾਹੀਦੇ, ਉਹ ਚੀਜ਼ਾਂ ਖਾਂਦਾ ਹੈ ਜੋ ਨਹੀਂ ਖਾਣੀਆਂ ਚਾਹੀਦੀਆਂ, ਉਹ ਗੱਲਾਂ ਸ਼ੁਰੂ ਕਰ ਦੇਂਦਾ ਹੈ ਜੋ ਨਹੀਂ ਕਰਨੀਆਂ ਚਾਹੀਦੀਆਂ।
ਹੇ ਨਾਨਕ! (ਲੋਭ ਤੋਂ ਬਚਣ ਲਈ) ਇਉਂ ਅਰਦਾਸ ਕਰ = ਹੇ ਪ੍ਰਭੂ! ਹੇ ਸੁਆਮੀ! ਮੈਂ ਤੇਰੀ ਸਰਨ ਆਇਆ ਹਾਂ, ਮੈਨੂੰ ਇਸ ਤੋਂ ਬਚਾ ਲੈ, ਬਚਾ ਲੈ। 48।
ਭਾਵ: ਲੋਭ ਦੇ ਅਸਰ ਹੇਠ ਮਨੁੱਖ ਸ਼ਰਮ-ਹਯਾ ਛੱਡ ਕੇ ਅਯੋਗ ਕਰਤੂਤਾਂ ਕਰਨ ਲੱਗ ਪੈਂਦਾ ਹੈ। ਪਰਮਾਤਮਾ ਦੇ ਹੀ ਦਰ ਤੇ ਅਰਦਾਸਾਂ ਕਰ ਕੇ ਇਸ ਤੋਂ ਬਚਿਆ ਜਾ ਸਕਦਾ ਹੈ।
ਅਹੰਕਾਰ
ਹੇ ਜਨਮ ਮਰਣ ਮੂਲੰ ਅਹੰਕਾਰੰ ਪਾਪਾਤਮਾ ॥ ਮਿਤ੍ਰੰ ਤਜੰਤਿ ਸਤ੍ਰੰ ਦ੍ਰਿੜੰਤਿ ਅਨਿਕ ਮਾਯਾ ਬਿਸ੍ਤੀਰਨਹ ॥ ਆਵੰਤ ਜਾਵੰਤ ਥਕੰਤ ਜੀਆ ਦੁਖ ਸੁਖ ਬਹੁ ਭੋਗਣਹ ॥ ਭ੍ਰਮ ਭਯਾਨ ਉਦਿਆਨ ਰਮਣੰ ਮਹਾ ਬਿਕਟ ਅਸਾਧ ਰੋਗਣਹ ॥ ਬੈਦ੍ਯ੍ਯੰ ਪਾਰਬ੍ਰਹਮ ਪਰਮੇਸ੍ਵਰ ਆਰਾਧਿ ਨਾਨਕ ਹਰਿ ਹਰਿ ਹਰੇ ॥੪੯॥ {ਪੰਨਾ 1358}
ਅਰਥ: ਹੇ ਪਾਪੀ ਅਹੰਕਾਰ! ਤੂੰ ਜੀਵਾਂ ਦੇ ਜਨਮ ਮਰਨ ਦਾ ਕਾਰਨ ਹੈਂ। ਮਾਇਆ ਦੇ ਅਨੇਕਾਂ ਖਿਲਾਰੇ ਖਿਲਾਰ ਕੇ ਤੂੰ ਮਿੱਤ੍ਰਾਂ ਦਾ ਤਿਆਗ ਕਰਾ ਕੇ ਵੈਰੀ ਪੱਕੇ ਕਰਾਈ ਜਾਂਦਾ ਹੈਂ।
(ਤੇਰੇ ਵੱਸ ਵਿਚ ਹੋ ਕੇ) ਜੀਵ ਜਨਮ ਮਰਨ ਦੇ ਗੇੜ ਵਿਚ ਪੈ ਕੇ ਥੱਕ ਜਾਂਦੇ ਹਨ, ਅਨੇਕਾਂ ਦੁੱਖ ਸੁਖ ਭੋਗਦੇ ਹਨ, ਭਟਕਣਾ ਵਿਚ ਪੈ ਕੇ, ਮਾਨੋ, ਡਰਾਉਣੇ ਜੰਗਲ ਵਿਚੋਂ ਦੀ ਲੰਘਦੇ ਹਨ, ਅਤੇ ਬੜੇ ਭਿਆਨਕ ਲਾ-ਇਲਾਜ ਰੋਗਾਂ ਵਿਚ ਫਸੇ ਹੋਏ ਹਨ।
(ਅਹੰਕਾਰ ਦੇ ਰੋਗ ਤੋਂ ਬਚਾਣ ਵਾਲਾ) ਹਕੀਮ ਪਰਮਾਤਮਾ ਹੀ ਹੈ। ਹੇ ਨਾਨਕ! ਉਸ ਪ੍ਰਭੂ ਨੂੰ ਹਰ ਵੇਲੇ ਸਿਮਰ। 49।
ਭਾਵ: ਪਰਮਾਤਮਾ ਹੀ ਇਕ ਐਸਾ ਹਕੀਮ ਹੈ ਜੋ ਅਹੰਕਾਰ ਦੇ ਰੋਗ ਤੋਂ ਜੀਵਾਂ ਨੂੰ ਬਚਾਂਦਾ ਹੈ। ਅਹੰਕਾਰ ਦੇ ਵੱਸ ਹੋ ਕੇ ਜੀਵ ਅਨੇਕਾਂ ਵੈਰੀ ਸਹੇੜ ਲੈਂਦਾ ਹੈ।
ਹੁਕਮ ਕੀ ਹੈ?
ਗੁਰੂ ਗ੍ਰੰਥ ਸਾਹਿਬ ਦੀ ਮੁੱਢਲੀ ਬਾਣੀ ਦੀ ਪਹਿਲੀ ਪਉੜੀ ਵਿਚ ਗੁਰੂ ਨਾਨਕ ਸਾਹਿਬ ਫੁਰਮਾਉਂਦੇ ਹਨ:
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥
ਇਹ ਸਿੱਖੀ ਸਿਧਾਂਤ ਹੈ ਕਿ ਮਨੁੱਖ ਨੇ ਅਕਾਲਪੁਰਖ ਦੇ ਹੁਕਮ ਵਿਚ ਰਹਿਣਾ ਹੈ ਤੇ ਸਚਿਆਰ ਬਣਨਾ ਹੈ। ਪ੍ਰੋਫ਼ੈਸਰ ਸਾਹਿਬ ਸਿੰਘ ਜੀ ਅਨੁਸਾਰ ਪੂਰਾ ਗੁਰੂ ਗ੍ਰੰਥ ਸਾਹਿਬ ਇਸ ਸਿਧਾਂਤ ਦੀ ਵਿਆਖਿਆ ਹੈ।
ਜਪੁ ਬਾਣੀ ਦੀ ਦੂਸਰੀ ਪਉੜੀ ਵਿਚ ਗੁਰੂ ਨਾਨਕ ਸਾਹਿਬ ਫੁਰਮਾਉਂਦੇ ਹਨ:
ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ।।ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥
ਅਰਥ: ਅਕਾਲ ਪੁਰਖ ਦੇ ਹੁਕਮ ਅਨੁਸਾਰ ਸਾਰੇ ਸਰੀਰ ਬਣਦੇ ਹਨ, (ਪਰ ਇਹ) ਹੁਕਮ ਦੱਸਿਆ ਨਹੀਂ ਜਾ ਸਕਦਾ ਕਿ ਕਿਹੋ ਜਿਹਾ ਹੈ। ਰੱਬ ਦੇ ਹੁਕਮ ਅਨੁਸਾਰ ਹੀ ਸਾਰੇ ਜੀਵ ਜੰਮ ਪੈਂਦੇ ਹਨ ਅਤੇ ਹੁਕਮ ਅਨੁਸਾਰ ਹੀ (ਰੱਬ ਦੇ ਦਰ ‘ਤੇ) ਸ਼ੋਭਾ ਮਿਲਦੀ ਹੈ। ਰੱਬ ਦੇ ਹੁਕਮ ਵਿਚ ਕੋਈ ਮਨੁੱਖ ਚੰਗਾ (ਬਣ ਜਾਂਦਾ) ਹੈ, ਕੋਈ ਭੈੜਾ। ਉਸ ਦੇ ਹੁਕਮ ਵਿਚ ਹੀ (ਆਪਣੇ ਕੀਤੇ ਹੋਏ ਕਰਮਾਂ ਦੇ) ਲਿਖੇ ਅਨੁਸਾਰ ਦੁੱਖ ਤੇ ਸੁਖ ਭੋਗੀਦੇ ਹਨ। ਹੁਕਮ ਵਿਚ ਹੀ ਕਦੀ ਮਨੁੱਖਾਂ ਉੱਤੇ (ਅਕਾਲ ਪੁਰਖ ਦੇ ਦਰ ਤੋਂ) ਬਖ਼ਸ਼ਸ਼ ਹੁੰਦੀ ਹੈ, ਅਤੇ ਉਸ ਦੇ ਹੁਕਮ ਵਿਚ ਹੀ ਕਈ ਮਨੁੱਖ ਨਿੱਤ ਜਨਮ ਮਰਨ ਦੇ ਗੇੜ ਵਿਚ ਭਵਾਈਦੇ ਹਨ। ਹਰੇਕ ਜੀਵ ਰੱਬ ਦੇ ਹੁਕਮ ਵਿਚ ਹੀ ਹੈ, ਕੋਈ ਜੀਵ ਹੁਕਮ ਤੋਂ ਬਾਹਰ (ਭਾਵ, ਹੁਕਮ ਤੋ ਆਕੀ) ਨਹੀਂ ਹੋ ਸਕਦਾ। ਹੇ ਨਾਨਕ! ਜੇ ਕੋਈ ਮਨੁੱਖ ਅਕਾਲ ਪੁਰਖ ਦੇ ਹੁਕਮ ਨੂੰ ਸਮਝ ਲਏ ਤਾਂ ਫਿਰ ਉਹ ਸੁਆਰਥ ਦੀਆਂ ਗੱਲਾਂ ਨਹੀਂ ਕਰਦਾ (ਭਾਵ, ਫਿਰ ਉਹ ਸੁਆਰਥੀ ਜੀਵਨ ਛੱਡ ਦੇਂਦਾ ਹੈ) ।2।
ਇਸ ਪਉੜੀ ਤੋਂ ਬਿਲਕੁਲ ਸਪੱਸ਼ਟ ਹੋ ਜਾਂਦਾ ਹੈ ਕਿ ਅਕਾਲਪੁਰਖ ਦਾ ਹੁਕਮ ਦੱਸਿਆ ਨਹੀਂ ਜਾ ਸਕਦਾ। ਸਿਰਫ਼ ਤੇ ਸਿਰਫ਼ ਅੰਦਾਜ਼ੇ ਹੀ ਲਗਾਏ ਜਾ ਸਕਦੇ ਹਨ।
ਹੁਕਮ ਵਿਚ ਸਾਰੀ ਕਾਇਨਾਤ ਹੈ ਜੋ ਗੁਰੂ ਸਾਹਿਬ ਆਸਾ ਕੀ ਵਾਰ ਦੇ ਹੇਠ ਲਿੱਖੇ ਸਲੋਕ ਵਿਚ ਸਪੱਸ਼ਟ ਕਰਦੇ ਹਨ:
ਸਲੋਕ ਮਃ ੧ ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥
ਅਰਥ: ਹਵਾ ਸਦਾ ਹੀ ਰੱਬ ਦੇ ਡਰ ਵਿਚ ਚੱਲ ਰਹੀ ਹੈ। ਲੱਖਾਂ ਦਰੀਆਉ ਭੀ ਭੈ ਵਿਚ ਹੀ ਵਗ ਰਹੇ ਹਨ।
ਅੱਗ ਜੋ ਸੇਵਾ ਕਰ ਰਹੀ ਹੈ, ਇਹ ਭੀ ਰੱਬ ਦੇ ਭੈ ਵਿਚ ਹੀ ਹੈ। ਸਾਰੀ ਧਰਤੀ ਰੱਬ ਦੇ ਡਰ ਦੇ ਕਾਰਨ ਹੀ ਭਾਰ ਹੇਠ ਨੱਪੀ ਪਈ ਹੈ। ਰੱਬ ਦੇ ਭੈ ਵਿਚ ਇੰਦਰ ਰਾਜਾ ਸਿਰ ਦੇ ਭਾਰ ਫਿਰ ਰਿਹਾ ਹੈ (ਭਾਵ, ਮੇਘ ਉਸ ਦੀ ਰਜ਼ਾ ਵਿਚ ਹੀ ਉੱਡ ਰਹੇ ਹਨ) । ਧਰਮ-ਰਾਜ ਦਾ ਦਰਬਾਰ ਭੀ ਰੱਬ ਦੇ ਡਰ ਵਿਚ ਹੈ। ਸੂਰਜ ਭੀ ਤੇ ਚੰਦ੍ਰਮਾ ਭੀ ਰੱਬ ਦੇ ਹੁਕਮ ਵਿਚ ਹਨ, ਕ੍ਰੋੜਾਂ ਕੋਹਾਂ ਚਲਦਿਆਂ ਦੇ ਪੈਂਡੇ ਦਾ ਓੜਕ ਨਹੀਂ ਆਉਂਦਾ। ਸਿੱਧ, ਬੁਧ, ਦੇਵਤੇ ਤੇ ਨਾਥ = ਸਾਰੇ ਰੱਬ ਦੇ ਭੈ ਵਿਚ ਹਨ। ਇਹ ਉੱਪਰ ਤਣੇ ਹੋਏ ਅਕਾਸ਼ (ਜੋ ਦਿੱਸਦੇ ਹਨ, ਇਹ ਭੀ) ਭੈ ਵਿਚ ਹੀ ਹਨ।ਬੜੇ ਬੜੇ ਬਲ ਵਾਲੇ ਜੋਧੇ ਤੇ ਸੂਰਮੇ ਸਭ ਰੱਬ ਦੇ ਭੈ ਵਿਚ ਹਨ। ਪੂਰਾਂ ਦੇ ਪੂਰ ਜੀਵ ਜੋ ਜਗਤ ਵਿਚ ਜੰਮਦੇ ਤੇ ਮਰਦੇ ਹਨ, ਸਭ ਭੈ ਵਿਚ ਹਨ। ਸਾਰੇ ਹੀ ਜੀਵਾਂ ਦੇ ਮੱਥੇ ਤੇ ਭਉ-ਰੂਪ ਲੇਖ ਲਿਖਿਆ ਹੋਇਆ ਹੈ, ਭਾਵ, ਪ੍ਰਭੂ ਦਾ ਨਿਯਮ ਹੀ ਐਸਾ ਹੈ ਕਿ ਸਾਰੇ ਉਸ ਦੇ ਭੈ ਵਿਚ ਹਨ। ਹੇ ਨਾਨਕ! ਕੇਵਲ ਇਕ ਸੱਚਾ ਨਿਰੰਕਾਰ ਹੀ ਭੈ-ਰਹਿਤ ਹੈ।1।
ਪਉਣ, ਪਾਣੀ ਬੈਸੰਤਰ, ਆਦਿਕ ਅਚੇਤਨ ਪਦਾਰਥ ਕਿਵੇਂ ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਕਰ ਰਹੇ ਹਨ? ਇਸ ਦਾ ਭਾਵ ਇਹ ਹੈ ਕਿ ਉਸ ਦੇ ਪੈਦਾ ਕੀਤੇ ਸਾਰੇ ਤੱਤ ਭੀ ਉਸ ਦੀ ਰਜ਼ਾ ਵਿਚ ਤੁਰ ਰਹੇ ਹਨ। ਰਜ਼ਾ ਵਿਚ ਤੁਰਨਾ ਉਸ ਦੀ ਸਿਫ਼ਤਿ-ਸਾਲਾਹ ਕਰਨੀ ਹੈ।
ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ ਕਿ ਅਕਾਲਪੁਰਖ ਨਾਲ ਕਿਸੇ ਦਾ ਕੋਈ ਜ਼ੋਰ ਨਹੀਂ ਹੈ ਤੇ ਉਸ ਦੇ ਹੁਕਮ/ਰਜ਼ਾ/ਭਾਣੇ ਵਿਚ ਰਹਿਣਾ ਹੀ ਚੰਗਾ ਹੈ:
ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥ (ਪੰਨਾ 6)
ਅਰਥ: ਜੋ ਕੁਝ ਅਕਾਲ ਪੁਰਖ ਨੂੰ ਭਾਉਂਦਾ ਹੈ, ਉਹੋ ਹੀ ਕਰੇਗਾ, ਕਿਸੇ ਜੀਵ ਪਾਸੋਂ ਅਕਾਲ ਪੁਰਖ ਅੱਗੇ ਹੁਕਮ ਨਹੀਂ ਕੀਤਾ ਜਾ ਸਕਦਾ (ਉਸ ਨੂੰ ਇਹ ਨਹੀਂ ਆਖ ਸਕਦੇ-‘ਇਉਂ ਨ ਕਰੀਂ, ਇਉਂ ਕਰ’) । ਅਕਾਲ ਪੁਰਖ ਪਾਤਿਸ਼ਾਹ ਹੈ, ਪਾਤਿਸ਼ਾਹਾਂ ਦਾ ਭੀ ਪਾਤਿਸ਼ਾਹ ਹੈ। ਹੇ ਨਾਨਕ! (ਜੀਵਾਂ ਨੂੰ) ਉਸ ਦੀ ਰਜ਼ਾ ਵਿਚ ਰਹਿਣਾ (ਹੀ ਫਬਦਾ ਹੈ) । 27।
ਪਰ ਇੱਥੇ ਇੱਕ ਗੱਲ ਸਮਝਣੀ ਜ਼ਰੂਰੀ ਹੈ ਕਿ ਇਹ ਠੀਕ ਹੈ ਕਿ ਸਾਰਾ ਕੁੱਝ ਅਕਾਲਪੁਰਖ ਦੇ ਹੁਕਮ ਵਿਚ ਹੈ ਤੇ ਹੁਕਮ ਨੂੰ ਸਮਝਣਾ, ਬਿਆਨ ਕਰਨਾ ਤੇ ਅੰਤ ਪਾਉਣਾ ਸੰਭਵ ਨਹੀਂ ਹੈ ਪਰ ਮਨੁੱਖ ਨੂੰ ਕਰਮ ਕਰਨ ਦੀ ਅਜ਼ਾਦੀ ਹੈ ਅਰਥਾਤ ਸਿੱਖੀ ਵਿਚ ਕਰਣੀ ਪ੍ਰਧਾਨ ਹੈ।
ਗੁਰਬਾਣੀ ਅਨੁਸਾਰ ਮਨੁੱਖ ਖਾਲੀ ਹੱਥ (ਖ਼ਾਲੀ ਸਲੇਟ ਜਿਸ ਤੇ ਕੁੱਝ ਲਿੱਖਿਆ ਨਹੀਂ ਹੁੰਦਾ ਲੈ ਕੇ) ਆਉਂਦਾ ਹੈ ਤੇ ਆਪਣੇ ਜੀਵਨ ਵਿਚ ਚੰਗਾ ਜਾਂ ਭੈੜਾ ਜੋ ਵੀ ਲਿੱਖਦਾ ਹੈ ਅਰਥਾਤ ਗੁਰਮੁਖ ਜਾਂ ਮਨਮੁਖ ਬਣਦਾ ਹੈ, ਉਸ ਦੇ ਨਤੀਜੇ ਭੁਗਤਦਾ ਹੈ ਅਰਥਾਤ ਇਸੇ ਜੀਵਨ ਵਿਚ ਸਵਰਗ (ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਰਹਿੰਦਾ ਹੈ ਤੇ ਆਤਮਿਕ ਤੌਰ ਤੇ ਜੀਵਨ ਮੁਕਤ ਹੋ ਜਾਂਦਾ ਹੈ) ਜਾਂ ਨਰਕ (ਮਾਇਆ/ਵਿਕਾਰਾਂ ਵਿਚ ਫੱਸਿਆ ਪਲ ਪਲ ਆਤਮਿਕ ਮੌਤੇ ਮਰਦਾ ਰਹਿੰਦਾ ਹੈ (ਅਰਥਾਤ ਆਵਾਗਉਣ ਵਿਚ ਪਇਆ ਰਹਿੰਦਾ ਹੈ) ਅਰਥਾਤ ਜਾਂ ਤਾਂ ਰਤਨ ਜਨਮ ਸਫਲਾ ਕਰ ਜਾਂਦਾ ਹੈ ਜਾਂ ਠੇਡੇ ਖਾਂਦਾ ਖਾਂਦਾ ਜਨਮ ਗੰਵਾ ਕੇ (ਖ਼ਾਲੀ ਸਲੇਟ ਜਿਸ ਤੇ ਕੁੱਝ ਵੀ ਲਿੱਖਿਆ ਨਹੀਂ ਰਹਿ ਜਾਂਦਾ ਲੈ ਕੇ) ਚੱਲਾ ਜਾਂਦਾ ਹੈ।
ਪਿਛੋਂ ਨਾਂਹ ਕੁੱਝ ਲੈ ਕੇ ਆਉਂਦਾ ਹੈ ਤੇ ਅੱਗੇ ਨਾਂਹ ਕੁੱਝ ਲੈ ਕੇ ਜਾਂਦਾ ਹੈ। ਸਭ ਕੁੱਝ ਇਸ ਜੀਵਨ ਵਿਚ ਨਿਬੜ ਜਾਂਦਾ ਹੈ।
ਚੋਣ ਮਨੁੱਖ ਦੀ ਆਪਣੀ ਹੈ।
‘ਚੰਗੇ ਕਰਮ, ਮੰਦੇ (ਭੈੜੇ) ਕਰਮ, ਉਨ੍ਹਾਂ ਦਾ ਪ੍ਰਭਾਵ ਅਤੇ ਪਿੱਛਲਾ ਜਨਮ’
ਆਪਣੀ ਸਮਝ ਅਨੁਸਾਰ, ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਗੁਰਸਿੱਖੀ ਵਿਚ ‘ਕਰਣੀ’ ਅਰਥਾਤ ‘ਕਰਮ’ ਪ੍ਰਧਾਨ ਹੈ ਤੇ ਗੁਰਸਿੱਖੀ ਅੱਜ ਵਿਚ ਅਤੇ ਅਕਾਲਪੁਰਖ ਦੇ ਹੁਕਮ ਤੇ ਗੁਰੂ ਉਪਦੇਸ਼ ਅਨੁਸਾਰ ਜੀਵਨ ਜੀਉਣਾ ਸਿਖਾਉਂਦੀ ਹੈ। ਚੰਗੇ ਕਰਮ ਵੀ ਮਨੁੱਖ ਨੇ ਗੁਰੂ ਦੀ ਮੱਤ (ਗੁਰਮਤਿ) ਲੈ ਕੇ ਆਪ ਹੀ ਕਰਨੇ ਹਨ ਤੇ ਮਾੜੇ ਕਰਮ ਵੀ ਮਨ ਦੀ ਮੱਤ (ਮਨਮਤਿ) ਲੈ ਕੇ ਆਪ ਹੀ ਕਰਨੇ ਹਨ ਅਰਥਾਤ ਗੁਰਮੁਖ ਜਾਂ ਮਨਮੁਖ ਆਪ ਹੀ ਬਣਨਾ ਹੈ।
ਗੁਰੂ ਸਾਹਿਬ ਸਮਝਾਉਂਦੇ ਹਨ, ‘ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ॥ (ਪੰਨਾ 406)’ ਅਰਥਾਤ ‘ਕੀਤੇ ਵਿਕਾਰਾਂ ਦਾ ਮਾਨਸਕ ਸਿੱਟਾ ਨਿਕਲਦਿਆਂ ਰਤਾ ਭੀ ਸਮਾ ਨਹੀਂ ਲੱਗਦਾ, ਜੋ ਕੁਝ ਇਹ ਹੱਥ ਕਰਦਾ ਹੈ ਉਸ ਦਾ ਫਲ ਇਹੀ ਹੱਥ ਪਾ ਲੈਂਦਾ ਹੈ।’
ਹੋਰ ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ, ‘ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ (ਪੰਨਾ 134)’ ਅਰਥਾਤ ‘ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) ।’
ਗੁਰੂ ਸਾਹਿਬ ਦਾ ਫੁਰਮਾਨ ਹੈ, ‘ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ {ਪੰਨਾ 433}’ ਅਰਥਾਤ ‘(ਹੇ ਮਨ! ਜੇ ਤੂੰ ਪੜ੍ਹ ਕੇ ਸਚ ਮੁਚ ਪੰਡਿਤ ਹੋ ਗਿਆ ਹੈਂ, ਤਾਂ ਇਹ ਚੇਤੇ ਰੱਖ ਕਿ) ਜਿਹੋ ਜਿਹੇ ਕੰਮ ਮੈਂ ਕਰਦਾ ਹਾਂ, ਉਹੋ ਜਿਹਾ ਫਲ ਮੈਂ ਪਾ ਲੈਂਦਾ ਹਾਂ, (ਆਪਣੇ ਕੀਤੇ ਕਰਮਾਂ ਅਨੁਸਾਰ ਆਪਣੇ ਉਤੇ ਆਏ ਦੁੱਖ ਕਲੇਸ਼ਾਂ ਬਾਰੇ) ਹੋਰ ਲੋਕਾਂ ਨੂੰ ਦੋਸ਼ ਨਹੀਂ ਦੇਣਾ ਚਾਹੀਦਾ। ਭੈੜ ਆਪਣੇ ਕਰਮਾਂ ਵਿਚ ਹੀ ਹੁੰਦਾ ਹੈ; (ਇਸ ਵਾਸਤੇ ਹੇ ਮਨ! ਇਹ ਚੇਤਾ ਰੱਖ ਕਿ) ਮੈਂ ਕਿਸੇ ਹੋਰ ਦੇ ਮੱਥੇ ਦੋਸ਼ ਨ ਮੜ੍ਹਾਂ (ਆਪਣੀ ਵਿੱਦਿਆ ਦੇ ਬਲ ਆਸਰੇ ਕਿਸੇ ਹੋਰ ਨੂੰ ਦੋਸ਼ੀ ਠਹਰਾਣ ਦੇ ਥਾਂ, ਹੇ ਮਨ! ਆਪਣੀ ਹੀ ਕਰਣੀ ਨੂੰ ਸੁਧਾਰਨ ਦੀ ਲੋੜ ਹੈ) । 21।’
ਗੁਰੂ ਸਾਹਿਬ ਅੱਗੇ ਸਿੱਖਿਆ ਦਿੰਦੇ ਹਨ, ‘ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥ (ਪੰਨਾ 4)’ ਅਰਥਾਤ ‘ਹੇ ਨਾਨਕ! ‘ਪੁੰਨ’ ਜਾਂ ‘ਪਾਪ’ ਨਿਰਾ ਨਾਮ ਹੀ ਨਹੀਂ ਹੈ (ਭਾਵ, ਨਿਰਾ ਕਹਿਣ-ਮਾਤਰ ਨਹੀਂ ਹੈ, ਸੱਚ-ਮੁੱਚ ਹੀ) ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ। ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ। (ਆਪਣੇ ਬੀਜੇ ਅਨੁਸਾਰ) ਅਕਾਲ ਪੁਰਖ ਦੇ ਹੁਕਮ ਵਿਚ ਜਨਮ ਮਰਨ ਦੇ ਗੇੜ ਵਿਚ ਪਿਆ ਰਹੇਂਗਾ। 20।’
ਜਪੁ ਬਾਣੀ ਦੀ ਪਹਿਲੀ ਪਉੜੀ ਵਿਚ ਤੁਕ ਆਈ ਹੈ, ‘ਹੁਕਮਿ ਰਜਾਈ ਚਲਣਾ, ਨਾਨਕ ਲਿਖਿਆ ਨਾਲਿ’। ਦੂਜੀ ਪਉੜੀ ਵਿਚ ਜ਼ਿਕਰ ਆਇਆ ਹੈ, ‘ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖੁ ਸੁਖੁ ਪਾਈਅਹਿ’।
ਹੁਣ ਇਸ ਪਉੜੀ ਵਿਚ ਉਪਰਲੀਆਂ ਤੁਕਾਂ ਵਾਲਾ ਖ਼ਿਆਲ ਬਿਲਕੁਲ ਸਾਫ਼ ਕੀਤਾ ਗਿਆ ਹੈ। ਸਾਰੀ ਸ੍ਰਿਸ਼ਟੀ ਅਕਾਲ ਪੁਰਖ ਦੇ ਖ਼ਾਸ ਨਿਯਮਾਂ ਵਿਚ ਚੱਲ ਰਹੀ ਹੈ। ਇਹਨਾਂ ਨਿਯਮਾਂ ਦਾ ਨਾਮ ਸਤਿਗੁਰੂ ਜੀ ਨੇ ‘ਹੁਕਮ’ ਰੱਖਿਆ ਹੈ। ਉਹ ਨਿਯਮ ਇਹ ਹਨ ਕਿ ‘ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ, ਤਿਹੋ ਜਿਹਾ ਫਲ ਪਾਂਦਾ ਹੈ। ਉਸ ਦੇ ਆਪਣੇ ਧੁਰ ਅੰਦਰ ਉਹੋ ਜਿਹੇ ਹੀ ਚੰਗੇ-ਮੰਦੇ ਸੰਸਕਾਰ ਬਣ ਜਾਂਦੇ ਹਨ ਅਤੇ ਉਹਨਾਂ ਦੇ ਅਨੁਸਾਰ ਹੀ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਜਾਂ ਅਕਾਲ ਪੁਰਖ ਦੀ ਰਜ਼ਾ ਵਿਚ ਤੁਰ ਕੇ ਆਪਣਾ ਜਨਮ ਸਫਲ ਕਰ ਲੈਂਦਾ ਹੈ।’
ਸਿੱਖ ਇਤਿਹਾਸ ਸਾਨੂੰ ਗੁਰੂ ਅੰਗਦ ਸਾਹਿਬ ਜੀ ਤੇ ਗੁਰੂ ਅਮਰਦਾਸ ਸਾਹਿਬ ਜੀ ਦੇ ਹਿੰਦੂ ਪਰਿਵਾਰ ਵਿਚ ਪੈਦਾ ਹੋਣ ਕਰਕੇ ਹਿੰਦੂ ਸੰਸਕਾਰਾਂ ਤੇ ਕਰਮ ਕਾਂਡਾਂ ਵਿਚ ਲਗੇ ਹੋਣ ਦੇ ਬਾਰੇ ਦਸਦਾ ਹੈ। ਪਰ ਗੁਰੂ ਅੰਗਦ ਸਾਹਿਬ ਜੀ ਪਾਰਸ ਗੁਰੂ ਨਾਨਕ ਦੇਵ ਜੀ ਦੀ ਛੋਹ ਪ੍ਰਾਪਤ ਕਰਕੇ ਪਿਛਲੇ ਹਿੰਦੂ ਸੰਸਕਾਰ ਛਡ ਕੇ ਗੁਰੂ ਨਾਨਕ ਦੇਵ ਜੀ ਦੀ ਜੋਤ ਪ੍ਰਾਪਤ ਕਰਨ ਦੇ ਪਾਤਰ ਬਣ ਗਏ। ਇਹ ਹੀ ਗੁਰੂ ਅਮਰਦਾਸ ਸਾਹਿਬ ਜੀ ਨਾਲ ਹੋਇਆ।
ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਜੀ ਦਾ ਟੀਕਾ (ਅਰਥ) ਕਰਨ ਤੋਂ ਬਾਅਦ ਗੁਰਮਤਿ ਸਿੱਧਾਂਤ “ਕਿਵ ਕੂੜੈ ਤੁਟੈ ਪਾਲਿ” ਦਿੱਤਾ ਹੈ ਜਿਸ ਵਿਚ ‘ਕਰਮ ਅਤੇ ਉਹਨਾਂ ਦਾ ਪ੍ਰਭਾਵ’ ਦੇ ਸਿਰਲੇਖ ਹੇਠਾਂ ਪੇਂਡੂ ਬੱਚੇ ਦੀ ਉਦਾਹਰਣ ਦਿੰਦੇ ਹੋਏ ਸੰਸਕਾਰਾਂ ਦੇ ਬਣਨ ਤੇ ਮਿਟਣ ਬਾਰੇ ਆਪਣੀ ਵਿਚਾਰ ਦੇਂਦੇ ਹੋਏ ਲਿਖਦੇ ਹਨ:-
“ਜਿਹੜਾ ਭੀ ਕਰਮ ਮਨੁੱਖ ਕਰਦਾ ਹੈ ਉਸ ਦੇ ਸੰਸਕਾਰ ਉਸ ਦੇ ਅੰਦਰ ਟਿਕ ਜਾਂਦੇ ਹਨ, ਉਸ ਦੇ ਮਨ ਦਾ ਹਿੱਸਾ ਬਣ ਜਾਂਦੇ ਹਨ। ਮਨ ਕੀਹ ਹੈ? ਮਨੁੱਖ ਦੇ ਚੰਗੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ, ਕੀਤੇ ਕਰਮਾਂ ਦੇ ਲੁਕਵੇਂ ਚਿੱਤਰ ਗੁਪਤ ਚਿੱਤਰ। ਇਹ ਗੁਪਤ ਚਿੱਤਰ, ਚਿੱਤਰ ਗੁਪਤ, ਇਕ ਤਾਂ ਮਨੁੱਖ ਦੇ ਹੁਣ ਤਕ ਦੇ ਕੀਤੇ ਕਰਮਾਂ ਦੇ ਗਵਾਹ ਹਨ, ਦੂਜੇ ਉਹੋ ਜਿਹੇ ਹੀ ਹੋਰ ਕਰਮ ਕਰਨ ਲਈ ਪ੍ਰੇਰਦੇ ਰਹਿੰਦੇ ਹਨ।
ਜਦ ਤੋਂ ਦੁਨੀਆਂ ਬਣੀ ਹੈ ਜਦ ਤਕ ਬਣੀ ਰਹੇਗੀ, ਮਾਨਸਕ ਬਣਤਰ ਬਾਰੇ ਕੁਦਰਤਿ ਦਾ ਇਹ ਨਿਯਮ ਅਟੱਲ ਤੁਰਿਆ ਆ ਰਿਹਾ ਹੈ, ਅਟੱਲ ਤੁਰਿਆ ਰਹੇਗਾ। ਪਰ ਹਾਂ, ਮਨੁੱਖ ਦੀ ਇਹ ਮਾਨਸਕ ਬਣਤਰ ਖਾਸ ਨਿਯਮਾਂ ਅਨੁਸਾਰ ਬਦਲ ਭੀ ਸਕਦੀ ਹੈ ਤੇ ਬਦਲਦੀ ਰਹਿੰਦੀ ਹੈ। ਚੰਗੇ ਤੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਮਨੁੱਖ ਦੇ ਮਨ ਵਿਚ ਸਦਾ ਘੋਲ ਹੁੰਦਾ ਰਹਿੰਦਾ ਹੈ। ਤਕੜਾ ਧੜਾ ਮਾੜੇ ਧੜੇ ਨੂੰ ਹੋਰ ਮਾੜਾ ਕਰਨ ਦਾ ਜਤਨ ਸਦਾ ਕਰਦਾ ਰਹਿੰਦਾ ਹੈ। ਦੁਨੀਆਂ ਦੇ ਕਿਰਤ ਕਾਰ ਵਿਚ ਮਨੁੱਖ ਨੂੰ ਜਿਹੋ ਜਿਹੇ ਕਰਮਾਂ ਨਾਲ ਵਾਹ ਪੈਂਦਾ ਹੈ ਉਸ ਦੇ ਅੰਦਰਲੇ ਉਹੋ ਜਿਹੇ ਸੰਸਕਾਰ ਜਾਗ ਕੇ ਬਾਹਰਲੀ ਪ੍ਰੇਰਨਾ ਨਾਲ ਤਕੜੇ ਹੋ ਕੇ ਦੂਜੇ ਧੜੇ ਦੇ ਸੰਸਕਾਰਾਂ ਨੂੰ ਨੱਪ ਲੈਂਦੇ ਹਨ।
ਗੁਰੂ ਆਪਣੀ ਬਾਣੀ ਦੀ ਰਾਹੀਂ ਮਨੁੱਖ ਨੂੰ ਪਰਮਾਤਮਾ ਦੇ ਗੁਣ ਗਾਣ ਵਿਚ ਜੋੜਦਾ ਹੈ, ਸਿਫ਼ਤਿ-ਸਾਲਾਹ ਵਿਚ ਟਿਕਾਂਦਾ ਹੈ। ਇਸ ਸਿਫ਼ਤਿ-ਸਾਲਾਹ ਨੂੰ ਧਿਆਨ ਨਾਲ ਸੁਣਨਾ ਹੀ ਪਰਮਾਤਮਾ ਵਿਚ ਸਮਾਧੀ ਲਾਉਣੀ ਹੈ। ਜਿਉਂ ਜਿਉਂ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਸਿਰਜਣਹਾਰ ਕਰਤਾਰ ਵਿਚ ਜੁੜਦਾ ਹੈ, ਤਿਊ ਤਿਉਂ ਮਨੁੱਖ ਦੇ ਅੰਦਰ ਭਲੇ ਸੰਸਕਾਰ ਜਾਗ ਕੇ ਤਕੜੇ ਹੁੰਦੇ ਹਨ ਤੇ ਮੰਦੇ ਸੰਸਕਾਰ ਕਮਜ਼ੋਰ ਹੋ ਕੇ ਮਿਟਣੇ ਸ਼ੁਰੂ ਹੋ ਜਾਂਦੇ ਹਨ। ਇਸੇ ਦਾ ਨਾਮ ਹੈ ‘ਮਨ ਨੂੰ ਮਾਰਨਾ’, ‘ਆਪਾ-ਭਾਵ ਮਿਟਾਣਾ’, ‘ਗੁਰੂ ਦੀ ਸਰਨ ਪੈਣਾ’।”
ਕਰਮਾਂ ਦੀ ਮਹੱਤਤਾ ਇਸ ਗੱਲ ਤੋਂ ਵੀ ਪਤਾ ਲੱਗਦੀ ਹੈ ਕਿਉਂਕਿ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦੀ, ਗੁਰੂ ਗ੍ਰੰਥ ਵਿਚ ਮੁੱਢਲੀ ਬਾਣੀ ਜਪੁ ਵਿਚ, ਕਰਮ ਖੰਡ ਵਾਲੀ ਪਉੜੀ ਦੇ ਖ਼ਤਮ ਹੋਣ ਤੇ ਨਾਨਕ ਨਾਮ ਦੀ ਛਾਪ ਵੀ ਨਹੀਂ ਹੈ ਤੇ ਨਾਂਹ ਹੀ ਪਉੜੀ ਖ਼ਤਮ ਹੋਣ ਦਾ ਅੰਕ ਹੈ। ਸਿੱਧਾ ਹੀ ਸਚਖੰਡ ਵਾਲੀ ਪਉੜੀ ਸ਼ੁਰੂ ਹੋ ਗਈ ਹੈ ਤੇ ਸਚਖੰਡ ਵਾਲੀ ਪਉੜੀ ਖ਼ਤਮ ਹੋਣ ਤੇ ਨਾਨਕ ਨਾਮ ਦੀ ਛਾਪ ਵੀ ਹੈ ਤੇ ਪਉੜੀ ਦਾ ਨੰਬਰ ਵੀ ਹੈ।
ਇਸ ਤੋਂ ਕਰਮਾਂ ਦੀ ਮਹੱਤਤਾ ਦੀ ਸਮਝ ਆਉਂਦੀ ਹੈ ਕਿ ਆਪਣੇ ਕਰਮ ਸੁਧਾਰ ਕੇ ਹੀ ਮਨੁੱਖ/ਸਿੱਖ ਬਖ਼ਸ਼ਸ਼ ਲਈ ਯੋਗ ਬਣ ਸਕਦਾ ਹੈ ਤੇ ਸਚਖੰਡ ਅਰਥਾਤ ਅਕਾਲਪੁਰਖ ਨਾਲ ਇੱਕ ਰੂਪ ਹੋਣ ਦੀ ਅਵਸਥਾ ਵਿਚ ਪਹੁੰਚ ਸਕਦਾ ਹੈ।
ਇਸ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਗੁਰੂ ਅੰਗਦ ਦੇਵ ਜੀ ਤੇ ਗੁਰੂ ਅਮਰਦਾਸ ਜੀ ਨੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਹਿੰਦੂ ਸੰਸਕਾਰ ਉਨ੍ਹਾਂ ਨੇ ਗ੍ਰਹਿਣ ਕੀਤੇ ਸਨ, ਉਹ ਮਿਟਾ ਦਿੱਤੇ ਤੇ ਕਿਰਪਾ ਦੇ ਪਾਤਰ ਬਣ ਗਏ ਅਰਥਾਤ ਉਨ੍ਹਾਂ ਨੇ ਆਪਣਾ ਪਿੱਛਲਾ ਜਨਮ ਮਿਟਾ ਦਿੱਤਾ ਤੇ ਗੁਰੂ ਦੇ ਘਰ ਵਿਚ ਨਵਾਂ ਜਨਮ ਲੈ ਲਿਆ। ਇਸ ਵਿਚਾਰ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਗੁਰਸਿੱਖੀ ਅਨੁਸਾਰ ਜਨਮ ਤੋਂ ਲੈ ਕੇ ਹੁਣ ਤੱਕ ਦਾ ਸਮਾਂ ਹੀ ਪਿੱਛਲਾ ਜਨਮ ਹੈ।
ਇਸੇ ਤਰ੍ਹਾਂ ਅਸੀਂ ਵੀ ਗੁਰਸ਼ਬਦ ਦੀ ਰੋਸ਼ਨੀ ਵਿਚ ਆਪਣੇ ਜੀਵਨ ਨੂੰ ਬਦਲਣ ਦਾ ਉਪਰਾਲਾ ਕਰ ਸਕਦੇ ਹਾਂ ਤੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਮੰਦੇ ਸੰਸਕਾਰ ਗ੍ਰਹਿਣ ਕੀਤੇ ਹਨ, ਉਹ ਮਿਟਾ ਕੇ ਇਸੇ ਜੀਵਨ ਵਿਚ ਗੁਰੂ ਸਾਹਿਬ ਦੇ ਘਰ ਵਿਚ ਨਵਾਂ ਜਨਮ ਲੈ ਕੇ, ਆਪਣੇ ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਸਚਿਆਰ/ਗੁਣਵਾਨ ਮਨੁੱਖ (ਗੁਰਮੁਖ) ਬਣ ਕੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਉੱਚੀ ਆਤਮਿਕ ਅਵਸਥਾ (ਆਤਮਿਕ ਅਡੋਲਤਾ ਤੇ ਆਤਮਿਕ ਆਨੰਦ) ਪ੍ਰਾਪਤ ਕਰ ਸਕਦੇ ਹਾਂ ਤੇ ਇਸੇ ਜੀਵਨ ਵਿਚ ਆਤਮਿਕ ਤੌਰ ਤੇ ਜੀਵਨ ਮੁਕਤ ਹੋ ਸਕਦੇ ਹਾਂ ਕਿਉਂਕਿ ਮਰ ਕੇ ਮੁਕਤ ਹੋਣਾ ਗੁਰਸਿੱਖੀ ਸਿਧਾਂਤ ਨਹੀਂ ਹੈ।