What is the actual meaning of the shabad “Mittee Muslaman Ki Pedhe Pae Kumiyar” (Ang 466)?
What is the actual meaning of the shabad “Mittee Muslaman Ki Pedhe Pae Kumiyar” (Ang 466)?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰਰਿਤ ਕੁਲਵਿੰਦਰ ਸਿੰਘ ਜੀ, ਇਕ ਦਰੁਸਤੀ ਕਰ ਲੈਣਾ ਜੀ:
ਇਹ ਵਾਲਾ ਸਲੋਕ ਪਹਿਲੇ ਪਾਤਸ਼ਾਹ ਗੁਰੂ ਨਾਨਕ ਸਾਹਿਬ ਦਾ ਹੈ ਜੀ ਸੋਧ ਕਰ ਲੈਣਾ, ਕਲ ਮੈ ਆਪਣਾ ਰਪਲਾਈ ਡੀਲੀਟ ਕਰ ਦੇਵਾਂਗਾ।
ਇਕ ਦਝਹਿ ਇਕ ਦਬੀਅਹਿ ਇਕਨਾ ਕੁਤੇ ਖਾਹਿ ॥ ਇਕਿ ਪਾਣੀ ਵਿਚਿ ਉਸਟੀਅਹਿ ਇਕਿ ਭੀ ਫਿਰਿ ਹਸਣਿ ਪਾਹਿ ॥ ਨਾਨਕ ਏਵ ਨ ਜਾਪਈ ਕਿਥੈ ਜਾਇ ਸਮਾਹਿ ॥2॥16॥ (ਪੰਨਾ 648)
ਸਤਿਕਾਰ ਯੋਗ ਜਸਮੀਤ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦਾ ਸਲੋਕ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 466 ਤੇ ਸੁਸ਼ੋਭਿਤ ਹੈ, ਦਾ ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾ ਹੈ।
ਗੁਰੁ ਸਾਹਿਬ ਇਸ ਸਲੋਕ ਵਿਚ ਸਮਝਾ ਰਹੇ ਹਨ ਕਿ ਇਸਲਾਮ ਦੇ ਵਿਚ ਵਿਚਾਰ ਹੈ ਕਿ ਮਰਨ ਦੇ ਪਿਛੋਂ ਜਿਨ੍ਹਾਂ ਮਨੁੱਖਾਂ ਦਾ ਸਰੀਰ ਸਾੜਿਆ ਜਾਂਦਾ ਹੈ, ਉਹ ਸਾਰੇ ਨਰਕ (ਦੋਜ਼ਖ਼) ਵਿਚ ਪਾਏ ਜਾਂਦੇ ਹਨ ਪਰ ਸੋਚਣ ਵਾਲੀ ਗੱਲ ਇਹ ਹੈ ਕਿ ਜਿਸ ਮਿਟੀ ਵਿਚ ਮੁਸਲਮਾਨ ਆਪਣੇ ਮੁਰਦੇ ਦੱਬਦੇ ਹਨ, ਜੇ ਘੁਮਿਆਰ ਦੇ ਵੱਸ ਪੈ ਜਾਵੇ ਤਾਂ ਉਹ ਇਸ ਦੇ ਮਿੱਟੀ ਦੇ ਬਰਤਨ ਪਕਾਉਣ ਵਾਸਤੇ ਭੱਠੀ ਵਿਚ ਪਾਉਂਦਾ ਹੈ ਤਾਂ ਮਿੱਟੀ ਅੱਗ ਵਿਚ ਪੈਣ ਕਰਕੇ ਰੋਂਦੀ ਹੈ ਤੇ ਪੁਕਾਰ ਕਰਦੀ ਹੈ। ਗੁਰੂ ਸਾਹਿਬ ਦੀ ਸਿੱਖਿਆ ਇਹ ਹੈ ਕਿ ਮੁਰਦੇ ਨੂੰ ਸਾੜਣ ਜਾਂ ਦੱਬਣ ਦੇ ਨਾਲ ਸ੍ਵਰਗ ਜਾਂ ਨਰਕ ਦਾ ਕੋਈ ਸਬੰਧ ਨਹੀਂ ਹੈ ਤੇ ਉਹ ਕਰਤਾ ਜਿਸ ਨੇ ਇਹ ਸ੍ਰਿਸ਼ਟੀ ਰਚੀ ਹੈ, ਉਹ ਹੀ ਅਸਲ ਭੇਦ ਨੂੰ ਜਾਣਦਾ ਹੈ।
ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਸੋਰਠਿ ਕੀ ਵਾਰ ਮ: 3 ਵਿਚ ਵੀ ਇਹ ਹੀ ਸਿੱਖਿਆ ਦਿੰਦੇ ਹਨ:-
ਇਕ ਦਝਹਿ ਇਕ ਦਬੀਅਹਿ ਇਕਨਾ ਕੁਤੇ ਖਾਹਿ ॥ ਇਕਿ ਪਾਣੀ ਵਿਚਿ ਉਸਟੀਅਹਿ ਇਕਿ ਭੀ ਫਿਰਿ ਹਸਣਿ ਪਾਹਿ ॥ ਨਾਨਕ ਏਵ ਨ ਜਾਪਈ ਕਿਥੈ ਜਾਇ ਸਮਾਹਿ ॥2॥16॥ (ਪੰਨਾ 648)
ਗੁਰੁ ਸਾਹਿਬ ਦੀ ਸਿੱਖਿਆ ਦਾ ਭਾਵ ਹੈ ਕਿ ਜਦੋਂ ਜੀਵਾਤਮਾ ਆਪਣਾ ਸਰੀਰ-ਚੋਲਾ ਛੱਡ ਜਾਏ, ਤਾਂ ਉਸ ਸਰੀਰ ਨੂੰ ਦੱਬਣ ਜਾਂ ਸਾੜਨ ਆਦਿਕ ਕਿਸੇ ਕਿਰਿਆ ਦਾ ਕੋਈ ਅਸਰ ਜੀਵਾਤਮਾ ਉੱਤੇ ਨਹੀਂ ਪੈ ਸਕਦਾ। ਜਿਤਨਾ ਚਿਰ ਜੀਵਾਤਮਾ ਸਰੀਰ ਵਿਚ ਰਹਿੰਦੀ ਸੀ, ਤਦੋਂ ਤੱਕ ਹੀ ਮਨੁੱਖ ਦੇ ਕੀਤੇ ਹੋਏ ਕਰਮਾਂ ਅਨੁਸਾਰ ਹੀ ਉਸ ਦੇ ਸੰਸਕਾਰ ਬਣਦੇ ਹਨ ਤੇ ਉਹ ਗੁਰਮੁਖ ਜਾਂ ਮਨਮੁਖ ਬਣਦਾ ਹੈ ਤੇ ਜਾਂ ਤਾਂ ਆਪਣੇ ਰਤਨ ਜਨਮ ਨੂੰ ਸਫ਼ਲ ਕਰ ਲੈਂਦਾ ਹੈ ਜਾਂ ਬਰਬਾਦ ਕਰ ਕੇ ਚਲਾ ਜਾਂਦਾ ਹੈ।
ਤੁਹਾਨੂੰ ਪਤਾ ਹੀ ਹੈ ਕਿ ਗੁਰਬਾਣੀ ਸ੍ਵਰਗ ਜਾਂ ਨਰਕ ਨੂੰ ਮੰਨਦੀ ਨਹੀਂ ਹੈ ਤੇ ਮਨੁੱਖ ਨੇ ਇਸ ਜਨਮ ਵਿਚ ਹੀ ਵਿਕਾਰਾਂ ਕੋਲੋਂ ਛੁਟਕਾਰਾ ਪਾ ਕੇ, ਸਚਿਆਰ ਮਨੁੱਖ ਬਣ ਕੇ, ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਰੂਪ ਹਨ, ਨਾਲ ਜੁੜ ਕੇ, ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਤੇ ਪਹੁੰਚਣਾ ਹੈ। ਆਖ਼ਰੀ ਮੰਜ਼ਿਲ ਇਸੇ ਜੀਵਨ ਵਿਚ ਮੁਕਤ ਹੋਣ ਦੀ ਹੈ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
———————-
ਮਃ ੧ ॥ ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਹ੍ਹਿਆਰ ॥ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥ ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥ ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥ {ਪੰਨਾ 466}
ਅਰਥ: (ਮੁਸਲਮਾਨ ਇਹ ਖ਼ਿਆਲ ਕਰਦੇ ਹਨ ਕਿ ਮਰਨ ਤੋਂ ਪਿਛੋਂ ਜਿਨ੍ਹਾਂ ਦਾ ਸਰੀਰ ਸਾੜਿਆ ਜਾਂਦਾ ਹੈ, ਉਹ ਦੋਜ਼ਕ ਦੀ ਅੱਗ ਵਿਚ ਸੜਦੇ ਹਨ, ਪਰ) ਉਸ ਥਾਂ ਦੀ ਮਿੱਟੀ ਭੀ ਜਿੱਥੇ ਮੁਸਲਮਾਨ ਮੁਰਦੇ ਦੱਬਦੇ ਹਨ (ਕਈ ਵਾਰੀ) ਕੁਮ੍ਹਿਆਰ ਦੇ ਵੱਸ ਪੈ ਜਾਂਦੀ ਹੈ (ਭਾਵ, ਉਹ ਮਿੱਟੀ ਚੀਕਣੀ ਹੋਣ ਕਰਕੇ ਕੁਮ੍ਹਿਆਰ ਲੋਕ ਕਈ ਵਾਰੀ ਉਹ ਮਿੱਟੀ ਭਾਂਡੇ ਬਣਾਣ ਲਈ ਲੈ ਆਉਂਦੇ ਹਨ) ; (ਕੁਮ੍ਹਿਆਰ ਉਸ ਮਿੱਟੀ ਨੂੰ) ਘੜ ਕੇ (ਉਸ ਦੇ) ਭਾਂਡੇ ਤੇ ਇੱਟਾਂ ਬਣਾਉਂਦਾ ਹੈ, (ਤੇ ਆਵੀ ਵਿਚ ਪੈ ਕੇ, ਉਹ ਮਿੱਟੀ, ਮਾਨੋ) ਸੜਦੀ ਹੋਈ ਪੁਕਾਰ ਕਰਦੀ ਹੈ, ਸੜ ਕੇ ਵਿਚਾਰੀ ਰੋਂਦੀ ਹੈ ਤੇ ਉਸ ਵਿਚੋਂ ਅੰਗਿਆਰੇ ਝੜ ਝੜ ਕੇ ਡਿਗਦੇ ਹਨ, (ਪਰ ਨਿਜਾਤ ਜਾਂ ਦੋਜ਼ਕ ਦਾ ਮੁਰਦਾ ਸਰੀਰ ਦੇ ਸਾੜਨ ਜਾਂ ਦੱਬਣ ਨਾਲ ਕੋਈ ਸੰਬੰਧ ਨਹੀਂ ਹੈ) , ਹੇ ਨਾਨਕ! ਜਿਸ ਕਰਤਾਰ ਨੇ ਜਗਤ ਦੀ ਮਾਇਆ ਰਚੀ ਹੈ, ਉਹ (ਅਸਲ ਭੇਦ ਨੂੰ) ਜਾਣਦਾ ਹੈ।2।