What is the best institute for studying Sikhism for higher studies?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਬਾਨੀ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਕਿ ਸਿੱਖੀ ਬਾਰੇ ਉੱਚੇਰੀ ਪੜ੍ਹਾਈ ਕਰਨ ਲਈ ਕਿਹੜਾ ਚੰਗਾ ਇੰਸਟੀਚਿਊਟ ਹੈ?
ਦਾਸ ਨੂੰ ਨਹੀਂ ਪਤਾ ਕਿ ਕਿ ਤੁਸੀਂ ਕਿਸ ਉਦੇਸ਼ ਨਾਲ ਇਹ ਪੜ੍ਹਾਈ ਕਰਨਾ ਚਾਹੁੰਦੇ ਹੋ? ਜੇ ਤੁਸੀਂ ਕਿਸੇ ਦੁਨਿਆਵੀ ਉਦੇਸ਼ ਨਾਲ ਇਹ ਕਰਨਾ ਚਾਹੁੰਦੇ ਹੋ ਤਾਂ ਇਹ ਖੋਜ ਤੁਹਾਨੂੰ ਆਪਣੀ ਸੁੱਖ ਸੁਵਿਧਾ ਅਨੁਸਾਰ ਕਰਨੀ ਪਵੇਗੀ।
ਪਰ ਜੇ ਤੁਸੀਂ ਇਹ ਪੜ੍ਹਾਈ ਆਪਣੀ ਆਤਮਿਕ ਅਵਸਥਾ ਉੱਚੀ ਚੁੱਕਣ ਲਈ ਕਰਨਾ ਚਾਹੁੰਦੇ ਹੋ ਤਾਂ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਤੋਂ ਵੱਡੀ ਕੋਈ ਯੂਨੀਵਰਸਿਟੀ ਜਾਂ ਇੰਸਟੀਚਿਊਟ ਨਹੀਂ ਹੈ। ਇਸ ਵਿਚ ਦਾਖ਼ਲ ਹੋਣ ਲਈ ਨਾਂਹ ਤੁਹਾਨੂੰ ਕਿਧਰੇ ਜਾਣਾ ਪਵੇਗਾ ਤੇ ਨਾਂਹ ਹੀ ਕੋਈ ਫ਼ੀਸ ਦੇਣੀ ਪਵੇਗੀ।
ਗੁਰਬਾਣੀ ਵਿਚੋਂ ਸਿਰਫ਼ ਇੱਕ ਗਉੜੀ ਰਾਗ ਵਿਚ ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਸਾਹਿਬ ਦੀ ਵਾਰ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 642 ਤੋਂ 654 ਤੇ ਸੁਸ਼ੋਭਿਤ ਹੈ, ਵਿਚੋਂ ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਸਾਹਿਬ ਦੇ ਇੱਕ ਸਲੋਕ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ:
ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ {ਪੰਨਾ 650}
ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।
ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ {ਪੰਨਾ 650}
ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧।
ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਚ ਪੜ੍ਹਾਈ ਤੁਹਾਨੂੰ ਆਪ ਹੀ ਕਰਨੀ ਪਵੇਗੀ ਤੇ ਨਾਲ ਹੀ ਆਪਣਾ ਜੀਵਨ ਬਦਲਣਾ ਪਵੇਗਾ। ਗੁਰਮੁਖ ਬਣ ਕੇ ਔਗੁਣ/ਵਿਕਾਰ ਛੱਡਣੇ ਪੈਣਗੇ ਤੇ ਗੁਰੂ ਆਪਣੇ ਉਪਦੇਸ਼ ਨਾਲ ਤੁਹਾਨੂੰ ਰਸਤਾ ਦਿਖਾਏਗਾ ਤੇ ਤੁਸੀਂ ਆਪਣੀ ਆਤਮਿਕ ਅਵਸਥਾ ਨੂੰ ਉੱਚਾ ਚੁੱਕ ਕੇ ਇਸ ਸੰਸਾਰ ਸਮੁੰਦਰ ਵਿਚੋਂ ਪਾਰ ਹੋ ਜਾਓਗੇ ਅਰਥਾਤ ਜੀਵਨ ਮੁਕਤ ਹੋ ਜਾਓਗੇ। ਦਾਸ ਇਸ ਉੱਦਮ ਵਿਚ ਤੁਹਾਡੀ ਕੋਈ ਮੱਦਦ ਕਰ ਸਕਦਾ ਹੋਵੇ ਤਾਂ ਦੱਸਣਾ ਜੀ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ