What is the biggest Shakti / Strength in Sikhism?
What is the biggest Shakti / Strength in Sikhism?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
It is to give humans ETERNAL LIFE, NEVER DIE SPIRITUAL DEATH.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਸਿੱਖੀ ਦੀ ਸਭ ਤੋਂ ਵੱਡੀ ਸ਼ਕਤੀ ਕੀ ਹੈ?
ਦਾਸ ਦੀ ਸਮਝ ਅਨੁਸਾਰ, ਸਿੱਖੀ ਕਹੋ ਜਾਂ ਗੁਰਬਾਣੀ ਕਹੋ, ਇੱਕ ਜੀਵਨ ਜਾਚ ਸਿਖਾਉਂਦੀ ਹੈ, ਜਿਸ ਤੇ ਚੱਲ ਕੇ ਮਨੁੱਖ/ਸਿੱਖ ਜੀਵਨ ਮੁਕਤ ਹੋ ਸਕਦਾ ਹੈ ਜੋ ਹੋਰ ਕੋਈ ਧਰਮ ਨਹੀਂ ਸਿਖਾਉਂਦਾ।
ਦਾਸ ਤੁਹਾਨੂੰ ਸਨਿਮਰਤਾ ਸਹਿਤ ਬੇਨਤੀ ਕਰਦਾ ਹੈ ਕਿ ਪ੍ਰੋਫੈਸਰ ਸਾਹਿਬ ਸਿੰਘ ਜੀ ਦੁਆਰਾ ਲਿਖਤ ਗੁਰਮਤਿ ਸਿਧਾਂਤ, ‘ਕਿਵ ਕੂੜੇ ਤੁਟੈ ਪਾਲਿ’, ਜੋ ਉਨ੍ਹਾਂ ਨੇ ਸਾਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਟੀਕਾ, ਦਸ ਪੋਥੀਆਂ ਵਿਚ ਕਰਨ ਤੋਂ ਬਾਅਦ ਦਸਵੀਂ ਪੋਥੀ ਵਿਚ ਆਪਣੀ ਸਮਝ ਅਨੁਸਾਰ ਲਿਖਿਆ, ਦੇ ਅੰਤ ਵਿਚ ਦਿੱਤੀ ਸੰਖੇਪ ਜਿਹੀ ਵਿਚਾਰ ‘ਗੁਰਮਤਿ ਦੀ ਪਟੜੀ’ ਨੂੰ ਧਿਆਨ ਨਾਲ ਪੜ੍ਹੋ ਜੀ।
“ਗੁਰਮਤਿ ਦੀ ਪਟੜੀ”
“ਗ੍ਰਿਹਸਤ ਵਿਚ ਰਹਿੰਦਿਆਂ, ਕਿਰਤ-ਕਾਰ ਕਰਦਿਆਂ ਮਨੁੱਖ ਨੇ ਅੰਮ੍ਰਿਤ ਵੇਲੇ ਉੱਠ ਕੇ ਸਤਸੰਗ ਵਿਚ ਜਾ ਕੇ ਪਰਮਾਤਮਾ ਦੀ ਯਾਦ ਵਿਚ ਨਿੱਤ ਜੁੜਨਾ ਹੈ। ਕਿਰਤ-ਕਾਰ ਵਿਚ ਕਮਾਈ ਸਦਾ ਹੱਕ ਦੀ ਕਰਨੀ ਹੈ, ਤੇ, ਉਸ ਵਿਚ ਲੋੜਵੰਦਿਆਂ ਦੀ ਸੇਵਾ ਭੀ ਕਰਦੇ ਰਹਿਣਾ ਹੈ, ਸੇਵਾ ਭੀ ਕਰਨੀ ਹੈ ਨਿਰਮਾਣ ਰਹਿ ਕੇ। ਦਿਨ ਵੇਲੇ ਭੀ ਜਦੋਂ ਸਬੱਬ ਬਣੇ, ਭਲੇ ਮਨੁੱਖਾਂ ਦੀ ਸੁਹਬਤ ਕਰਨੀ ਹੈ। ਕੁਸੰਗ ਤੋਂ ਬਚਣਾ ਹੈ। ਕਿਸੇ ਨੂੰ ਕੋਈ ਤਕਲੀਫ਼ ਦੇਣੀ ਜਾਂ ਕਿਸੇ ਦਾ ਨੁਕਸਾਨ ਕਰਨਾ ਤਾਂ ਕਿਤੇ ਰਿਹਾ, ਕਿਸੇ ਦਾ ਦਿਲ ਭੀ ਕਦੇ ਕੋਈ ਖਰ੍ਹਵਾ ਬੋਲ ਵਰਤ ਕੇ ਨਹੀਂ ਦੁਖਾਣਾ। ਦੂਜੇ ਵਲੋਂ ਹੋਈ ਵਧੀਕੀ ਨੂੰ ਜਰਨਾ ਹੈ, ਬੁਰਾਈ ਕਰਨ ਵਾਲੇ ਭੀ ਭਲਾਈ ਹੀ ਕਰਨੀ ਹੈ। ਪਰਮਾਤਮਾ ਦੀ ਯਾਦ ਦੀ ਇਤਨੀ ਆਦਤ ਪਕਾਣੀ ਹੈ ਕਿ ਤੁਰਦਿਆਂ ਫਿਰਦਿਆਂ ਸੁੱਤਿਆਂ ਜਾਗਦਿਆਂ ਹਰ ਵੇਲੇ ਇਹ ਯਾਦ ਮਨ ਵਿਚ ਟਿਕੀ ਰਹੇ। ਇਸ ਯਾਦ ਦੀ ਬਰਕਤਿ ਨਾਲ ਮਨ ਨੂੰ ਸਦਾ ਵਿਕਾਰਾਂ ਵਲੋਂ ਰੋਕਦੇ ਰਹਿਣਾ ਹੈ। ਇਸ ਤਰ੍ਹਾਂ ਅੰਦਰ ਪੁਰਾਣੇ ਟਿਕੇ ਹੋਏ ਭੈੜੇ ਸੰਸਕਾਰ ਸਹਜੇ ਸਹਜੇ ਮਿਟਦੇ ਮਿਟਦੇ ਉੱਕਾ ਹੀ ਮਿਟ ਜਾਣਗੇ, ਆਚਰਨ ਇਤਨਾ ਉੱਚਾ ਹੋ ਜਾਏਗਾ ਕਿ ਜੀਵਾਤਮਾ ਤੇ ਪਰਮਾਤਮਾ ਇਕ-ਰੂਪ ਹੋ ਜਾਏਗਾ। ਬੱਸ! ਇਹ ਹੀ ਹੈ ਮੁਕਤੀ। ਮੁਕਤੀ ਤੋਂ ਭਾਵ ਹੈ ਵਿਕਾਰਾਂ ਵਲੋਂ ਮੁਕੰਮਲ ਆਜ਼ਾਦੀ। ਜਿਹੜਾ ਮਨੁੱਖ ਇਸ ਅਵਸਥਾ ਤੇ ਅੱਪੜ ਗਿਆ, ਉਸ ਦੀ ਪਰਮਾਤਮਾ ਨਾਲੋਂ ਵਿੱਥ ਮੁਕ ਗਈ। ਉਸ ਨੂੰ ਆਪਣੇ ਅੰਦਰ ਤੇ ਬਾਹਰ ਹਰ ਥਾਂ ਹਰੇਕ ਜੀਵ ਵਿਚ ਉਹ ਸਿਰਜਣਹਾਰ ਪ੍ਰਭੂ ਹੀ ਦਿੱਸ ਪਿਆ। ਉਹ ਕਦੇ ਲੁਕ ਕੇ ਭੀ ਕੋਈ ਵਿਕਾਰ ਨਹੀਂ ਕਰ ਸਕਦਾ। ਲੁਕੇ ਕਿਸ ਤੋਂ? ਵੇਖਣ ਵਾਲਾ ਤਾਂ ਉਸ ਨੂੰ ਆਪਣੇ ਹੀ ਅੰਦਰ ਬੈਠਾ ਪ੍ਰਤੱਖ ਦਿੱਸਦਾ ਹੈ। ਸੁਖ ਆਵੇ ਚਾਹੇ ਦੁੱਖ ਆਵੇ, ਉਸ ਨੂੰ ਸਭ ਪਰਮਾਤਮਾ ਦੀ ਰਜ਼ਾ ਵਿਚ ਆਇਆ ਦਿੱਸਦਾ ਹੈ, ਤੇ ਰਜ਼ਾ ਉਸ ਨੂੰ ਮਿੱਠੀ ਲੱਗਣ ਲੱਗ ਪੈਂਦੀ ਹੈ।
ਜੀਵਨ -ਸਫਰ ਦੀ ਇਸ ਪਟੜੀ ਉਤੇ ਮਨੁੱਖ ਨੂੰ ਗੁਰੂ ਤੋਰਦਾ ਹੈ, ਆਪਣੇ ਉਪਦੇਸ਼ ਦੀ ਰਾਹੀਂ, ਆਪਣੀ ਬਾਣੀ ਦੀ ਰਾਹੀਂ, ਆਪਣੇ ਜੀਵਨ-ਪੂਰਨਿਆਂ ਦੀ ਰਾਹੀਂ। ਤੇ, ਗੁਰੂ ਮਿਲਦਾ ਹੈ ਪਰਮਾਤਮਾ ਦੀ ਮਿਹਰ ਨਾਲ।”
ਦਾਸ ਦੀ ਸਮਝ ਅਨੁਸਾਰ, ਜੇ ਮਨੁੱਖ/ਸਿੱਖ ਗੁਰੂ ਗ੍ਰੰਥ ਸਾਹਿਬ ਦੀ ਉੱਪਰ ਦਿੱਤੀ ਸੰਖੇਪ ਜਿਹੀ ਸਿੱਖਿਆ ਅਨੁਸਾਰ ਅਪਣੇ ਜੀਵਨ ਨੂੰ ਢਾਲ ਲਏ ਤਾਂ ਜੀਵਨ ਮੁਕਤ ਹੋ ਸਕਦਾ ਹੈ। ਇਹ ਹੀ ਸਿੱਖੀ ਦੀ ਸਭ ਤੋਂ ਵੱਡੀ ਸ਼ਕਤੀ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ