What is the meaning of ਸੋ ਦਰੁ | So Dar?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਹੈਪੀ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਦਰੁ ਦਾ ਅਰਥ ਹੈ ਦਰਵਾਜ਼ਾ ਤੇ ਸੋ ਦਰੁ ਦਾ ਅਰਥ ਹੈ ਉਹ ਦਰਵਾਜ਼ਾ।
ਸੋ ਦਰੁ ਲਫ਼ਜ਼ ਗੁਰੂ ਗ੍ਰੰਥ ਸਾਹਿਬ ਵਿਚ ਤਿੰਨ ਜਗ੍ਹਾਂ ਤੇ ਆਉਂਦਾ ਹੈ।
ਪਹਿਲਾਂ ਪੰਨਾ 6 ਤੇ ਜਪੁ ਬਾਣੀ ਵਿਚ, ਫ਼ਿਰ ਪੰਨਾ 8 ਤੇ ਸਿੱਖਾਂ ਦੁਆਰਾ ਬਣਾਈ ਗਈ ਰਹਿਰਾਸ ਦੇ ਆਰੰਭ ਵਿਚ ਤੇ ਆਖ਼ਿਰ ਵਿਚ ਪੰਨਾ 347 ਤੇ ਜਿੱਥੇ ਆਸਾ ਰਾਗ ਦਾ ਆਰੰਭ ਹੁੰਦਾ ਹੈ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
———————
ਜਪੁ ਬਾਣੀ
ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ (ਪੰਨਾ 6)
ਅਰਥ: ਉਹ ਦਰ = ਘਰ ਬੜਾ ਹੀ ਅਸਚਰਜ ਹੈ ਜਿੱਥੇ ਬਹਿ ਕੇ, (ਹੇ ਨਿਰੰਕਾਰ!) ਤੂੰ ਸਾਰੇ ਜੀਵਾਂ ਦੀ ਸੰਭਾਲ ਕਰ ਰਿਹਾ ਹੈਂ।
————–
ਸਿੱਖਾਂ ਦੁਆਰਾ ਬਣਾਈ ਗਈ ਰਹਿਰਾਸ
ਸੋ ਦਰੁ ਰਾਗੁ ਆਸਾ ਮਹਲਾ ੧ ੴ ਸਤਿਗੁਰ ਪ੍ਰਸਾਦਿ ॥
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ (ਪੰਨਾ 8)
ਅਰਥ: (ਹੇ ਪ੍ਰਭੂ!) ਤੇਰਾ ਉਹ ਘਰ ਅਤੇ (ਉਸ ਘਰ ਦਾ) ਉਹ ਦਰਵਾਜ਼ਾ ਬੜਾ ਹੀ ਅਸਚਰਜ ਹੋਵੇਗਾ, ਜਿੱਥੇ ਬੈਠ ਕੇ ਤੂੰ ਸਾਰੇ ਜੀਵਾਂ ਦੀ ਸੰਭਾਲ ਕਰ ਰਿਹਾ ਹੈਂ।
——————–
ਆਸਾ ਰਾਗ ਦਾ ਆਰੰਭ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੧ ਘਰੁ ੧ ਸੋ ਦਰੁ ॥
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮ੍ਹ੍ਹਾਲੇ।। (ਪੰਨਾ 347)
ਅਰਥ: ਉਹ ਦਰ-ਘਰ ਬੜਾ ਹੀ ਅਸਚਰਜ ਹੈ, ਜਿਥੇ ਬੈਠ ਕੇ (ਹੇ ਨਿਰੰਕਾਰ!) ਤੂੰ ਸਾਰੇ ਜੀਵਾਂ ਦੀ ਸੰਭਾਲ ਕਰ ਰਿਹਾ ਹੈਂ।