What is the meaning of Nirmal heardaa?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
In my perspective, it is a kind and pure heart full of virtues that has imbibed the wisdom of Guru.
Respected Baani Kaur ji,
Waheguru ji ka Khalsa, Waheguru ji ki Fateh!
You have asked a question as to ‘What is Nirmal hirdaa?
As understood by the undersigned, Nirmal hirdaa means Pavitar/Shudh hirdaa (ਪਵਿੱਤਰ ਹਿਰਦਾ/ਸ਼ੁਧ ਹਿਰਦਾ). Four stanza from relevant Shabads from Guru Granth Sahib and their meanings are given below, which affirm this.
If you have any further questions, please do ask. If you find any deficiencies, please point out the same for improvement in future.
Regards,
Your Brother
———————-
ਦੇਖਾ ਦੇਖੀ ਸਭ ਕਰੇ ਮਨਮੁਖਿ ਬੂਝ ਨ ਪਾਇ ॥ ਜਿਨ ਗੁਰਮੁਖਿ ਹਿਰਦਾ ਸੁਧੁ ਹੈ ਸੇਵ ਪਈ ਤਿਨ ਥਾਇ ॥ ਹਰਿ ਗੁਣ ਗਾਵਹਿ ਹਰਿ ਨਿਤ ਪੜਹਿ ਹਰਿ ਗੁਣ ਗਾਇ ਸਮਾਇ ॥ ਨਾਨਕ ਤਿਨ ਕੀ ਬਾਣੀ ਸਦਾ ਸਚੁ ਹੈ ਜਿ ਨਾਮਿ ਰਹੇ ਲਿਵ ਲਾਇ ॥੫॥੪॥੩੭॥ {ਪੰਨਾ 27-28}
ਅਰਥ: ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਭ ਕੁਝ ਵਿਖਾਵੇ ਦੀ ਖ਼ਾਤਰ ਕਰਦਾ ਹੈ, ਉਸ ਨੂੰ ਸਹੀ ਜੀਵਨ ਜੀਊਣ ਦੀ ਸਮਝ ਨਹੀਂ ਆਉਂਦੀ। (ਪਰ) ਗੁਰੂ ਦੇ ਸਨਮੁਖ ਹੋ ਕੇ ਜਿਨ੍ਹਾਂ ਮਨੁੱਖਾਂ ਦਾ ਹਿਰਦਾ ਪਵ੍ਰਿਤ ਹੋ ਜਾਂਦਾ ਹੈ, ਉਹਨਾਂ ਦੀ ਘਾਲ-ਕਮਾਈ (ਪ੍ਰਭੂ ਦੇ ਦਰ ਤੇ) ਕਬੂਲ ਹੋ ਜਾਂਦੀ ਹੈ, ਉਹ ਮਨੁੱਖ ਹਰੀ ਦੇ ਗੁਣ ਗਾ ਕੇ ਹਰੀ ਦੇ ਚਰਨਾਂ ਵਿਚ ਲੀਨ ਹੋ ਕੇ ਨਿੱਤ ਹਰੀ ਦੇ ਗੁਣ ਗਾਂਦੇ ਹਨ ਤੇ ਪੜ੍ਹਦੇ ਹਨ।
ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜੀ ਰੱਖਦੇ ਹਨ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਹੀ ਉਹਨਾਂ ਦੀ ਜੀਭ ਤੇ ਸਦਾ ਚੜ੍ਹੀ ਰਹਿੰਦੀ ਹੈ।5।4। 37।
———————-
ਕਹੁ ਨਾਨਕ ਜਿਸੁ ਕਿਰਪਾ ਧਾਰੈ ॥ ਹਿਰਦਾ ਸੁਧੁ ਬ੍ਰਹਮੁ ਬੀਚਾਰੈ ॥੪॥੧੦੭॥ {ਪੰਨਾ 201}
ਅਰਥ: (ਪਰ) ਹੇ ਨਾਨਕ! ਆਖ– (ਬ੍ਰਾਹਮਣ ਦੇ ਭੀ ਕੀਹ ਵੱਸ?) ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ ਉਹ ਪਰਮਾਤਮਾ ਦੇ ਗੁਣ ਆਪਣੇ ਹਿਰਦੇ ਵਿਚ ਵਸਾਂਦਾ ਹੈ (ਜਿਸ ਦੀ ਬਰਕਤਿ ਨਾਲ) ਉਸ ਦਾ ਹਿਰਦਾ ਪਵਿੱਤਰ ਹੋ ਜਾਂਦਾ ਹੈ (ਤੇ ਉਹ ਕਿਸੇ ਨਾਲ ਠੱਗੀ-ਫ਼ਰੇਬ ਨਹੀਂ ਕਰਦਾ) ।4। 107।
————————
ਕੋਈ ਗਾਵੈ ਰਾਗੀ ਨਾਦੀ ਬੇਦੀ ਬਹੁ ਭਾਤਿ ਕਰਿ ਨਹੀ ਹਰਿ ਹਰਿ ਭੀਜੈ ਰਾਮ ਰਾਜੇ ॥ ਜਿਨਾ ਅੰਤਰਿ ਕਪਟੁ ਵਿਕਾਰੁ ਹੈ ਤਿਨਾ ਰੋਇ ਕਿਆ ਕੀਜੈ ॥ ਹਰਿ ਕਰਤਾ ਸਭੁ ਕਿਛੁ ਜਾਣਦਾ ਸਿਰਿ ਰੋਗ ਹਥੁ ਦੀਜੈ ॥ ਜਿਨਾ ਨਾਨਕ ਗੁਰਮੁਖਿ ਹਿਰਦਾ ਸੁਧੁ ਹੈ ਹਰਿ ਭਗਤਿ ਹਰਿ ਲੀਜੈ ॥੪॥੧੧॥੧੮॥ {ਪੰਨਾ 450}
ਅਰਥ: (ਹੇ ਭਾਈ!) ਕੋਈ ਮਨੁੱਖ ਰਾਗ ਗਾ ਕੇ, ਕੋਈ ਸੰਖ ਆਦਿਕ ਸਾਜ ਵਜਾ ਕੇ, ਕੋਈ ਧਰਮ ਪੁਸਤਕਾਂ ਪੜ੍ਹ ਕੇ ਕਈ ਤਰੀਕਿਆਂ ਨਾਲ ਪਰਮਾਤਮਾ ਦੇ ਗੁਣ ਗਾਂਦਾ ਹੈ ਪਰ ਪਰਮਾਤਮਾ ਇਸ ਤਰ੍ਹਾਂ ਪ੍ਰਸੰਨ ਨਹੀਂ ਹੁੰਦਾ (ਕਿਉਂਕਿ) ਕਰਤਾਰ (ਹਰੇਕ ਮਨੁੱਖ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਅੰਦਰਲੇ ਰੋਗਾਂ ਉਤੇ ਬੇਸ਼ੱਕ ਹੱਥ ਦਿੱਤਾ ਜਾਏ (ਅੰਦਰਲੇ ਵਿਕਾਰਾਂ ਨੂੰ ਲੁਕਾਣ ਦਾ ਜਤਨ ਕੀਤਾ ਜਾਏ, ਤਾਂ ਭੀ ਪਰਮਾਤਮਾ ਪਾਸੋਂ ਲੁਕੇ ਨਹੀਂ ਰਹਿ ਸਕਦੇ) । ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਦਾ ਹਿਰਦਾ ਪਵਿਤ੍ਰ ਹੋ ਜਾਂਦਾ ਹੈ, ਉਹੀ ਪਰਮਾਤਮਾ ਦੀ ਭਗਤੀ ਕਰਦੇ ਹਨ, ਉਹੀ ਹਰੀ ਦਾ ਨਾਮ ਲੈਂਦੇ ਹਨ।4।11। 18।
—————————-
ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਕਮਤੇ ਰਾਮ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥ ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥ ਗੁਰੁ ਪੂਰਾ ਨਾਨਕਿ ਸੇਵਿਆ ਮੇਰੀ ਜਿੰਦੁੜੀਏ ਜਿਨਿ ਪੈਰੀ ਆਣਿ ਸਭਿ ਘਤੇ ਰਾਮ ॥੩॥ {ਪੰਨਾ 540-541}
ਅਰਥ: ਹੇ ਮੇਰੀ ਸੋਹਣੀ ਜਿੰਦੇ! ਜੇਹੜੇ ਕੰਮ ਅਸੀ ਕਰਦੇ ਹਾਂ, ਜੇਹੜੇ ਬੋਲ ਅਸੀ ਬੋਲਦੇ ਹਾਂ) ਪਰਮਾਤਮਾ ਉਹ ਸਭ ਕੁਝ ਸਦਾ ਵੇਖਦਾ ਰਹਿੰਦਾ ਹੈ, ਤੇ, ਸੁਣਦਾ ਰਹਿੰਦਾ ਹੈ। ਜਿਸ ਮਨੁੱਖ ਨੇ (ਸਾਰੀ ਉਮਰ) ਪਾਪ ਕਮਾਏ ਹੁੰਦੇ ਹਨ, ਉਹ ਡਰਦਾ ਹੈ। (ਪਰ) ਹੇ ਮੇਰੀ ਸੋਹਣੀ ਜਿੰਦੇ! ਜਿਸ (ਮਨੁੱਖ) ਦਾ ਅੰਦਰਲਾ ਹਿਰਦਾ ਪਵਿਤ੍ਰ ਹੈ, ਉਸ ਮਨੁੱਖ ਨੇ ਸਾਰੇ ਡਰ ਲਾਹ ਦਿੱਤੇ ਹੁੰਦੇ ਹਨ। ਜੇਹੜਾ ਮਨੁੱਖ ਨਿਰਭਉ ਪਰਮਾਤਮਾ ਦੇ ਨਾਮ ਵਿਚ ਗਿੱਝ ਜਾਂਦਾ ਹੈ, (ਕਾਮਾਦਿਕ) ਸਾਰੇ ਕੁਪੱਤੇ ਵੈਰੀ ਬੇਸ਼ਕ ਪਏ ਝਖਾਂ ਮਾਰਨ (ਉਸ ਮਨੁੱਖ ਦਾ ਕੁਝ ਵਿਗਾੜ ਨਹੀਂ ਸਕਦੇ। ਹੇ ਮੇਰੀ ਸੋਹਣੀ ਜਿੰਦੇ! ਨਾਨਕ ਨੇ ਉਸ ਪੂਰੇ ਗੁਰੂ ਦੀ ਸਰਨ ਲਈ ਹੈ ਜਿਸ ਨੇ ਸਾਰੇ (ਕੁਪੱਤੇ ਦੁਸ਼ਟ, ਸਰਨ ਆਏ ਮਨੁੱਖ ਦੇ) ਪੈਰਾਂ ਵਿਚ ਲਿਆ ਕੇ ਰੱਖ ਦਿੱਤੇ ਹਨ।੩।
in my perspective,it is a kind and pure heart full of virtues that has imbibed the wisdom of guru