ਬਾਬਾ ਪੈਧਾ ਸਚ ਖੰਡ ਨਾਨਿਧਿ ਨਾਮ ਗਰੀਬੀ ਪਾਈ ॥
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Respected Narinderjit Bajwa ji,
Waheguru ji ka Khalsa, Waheguru ji ki Fateh!
You have quoted one Pangti, from 24th Pauri of 1st Vaar, written by Bhai Gurdas ji and desired to know what is Sachkhand?
As understood by the undersigned Sachkhand is not a place as people generally think off but is a mental state in which the person is one with Akalpurakh. First Guru Person Guru Nanak Sahib in 37th Pauri of Jap Bani guides us as to what is Sachkhand?
The 37th Pauri and its meanings are given below.
You will note that the 37th Pauri starts with Karam Khand and concludes at Sachkhand, which is indicative of the fact that unless one improves his/her deeds, he/she can’t achieve the mental state of being one with Akalpurakh (Sachkhand).
This is what Fifth Guru Person Guru Arjan Sahib also says in Sukhmani Sahib, when he says:-
ਸਰਬ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥
ਅਰਥ: (ਹੇ ਮਨ!) ਪ੍ਰਭੂ ਦਾ ਨਾਮ ਜਪ (ਤੇ) ਪਵਿਤ੍ਰ ਆਚਰਣ (ਬਣਾ) = ਇਹ ਧਰਮ ਸਾਰੇ ਧਰਮਾਂ ਨਾਲੋਂ ਚੰਗਾ ਹੈ।
So, the prerequisite to reach the mental state of Sachkhand (Being one with Akalpurakh) is to change one’s life, have a good character and get rid of vices to become eligible to reach the stage of emancipation in this life itself (ਜੀਵਨ ਮੁਕਤ) as Sikhism doesn’t subscribe to the theory of emancipation after death.
Hope it helps. If you have any further questions, please do ask. If you find any deficiencies, please point out the same for improvement in future.
Regards,
Your Brother
——————————-
ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥
ਅਰਥ: ਬਖ਼ਸ਼ਸ਼ ਵਾਲੀ ਅਵਸਥਾ ਦੀ ਬਨਾਵਟ ਬਲ ਹੈ, (ਭਾਵ, ਜਦੋਂ ਮਨੁੱਖ ਉੱਤੇ ਅਕਾਲ ਪੁਰਖ ਦੀ ਮਿਹਰ ਦੀ ਅਰਥ: (ਹੇ ਮਨ!) ਪ੍ਰਭੂ ਦਾ ਨਾਮ ਜਪ (ਤੇ) ਪਵਿਤ੍ਰ ਆਚਰਣ (ਬਣਾ) = ਇਹ ਧਰਮ ਸਾਰੇ ਧਰਮਾਂ ਨਾਲੋਂ ਚੰਗਾ ਹੈ। ਹੁੰਦੀ ਹੈ, ਤਾਂ ਉਸ ਦੇ ਅੰਦਰ ਅਜਿਹਾ ਬਲ ਪੈਦਾ ਹੁੰਦਾ ਹੈ ਕਿ ਵਿਸ਼ੇ-ਵਿਕਾਰ ਉਸ ਉੱੰਤੇ ਆਪਣਾ ਪਰਭਾਵ ਨਹੀਂ ਪਾ ਸਕਦੇ) , ਕਿਉਂਕਿ ਉਸ ਅਵਸਥਾ ਵਿਚ (ਮਨੁੱਖ ਦੇ ਅੰਦਰ) ਅਕਾਲ ਪੁਰਖ ਤੋਂ ਬਿਨਾ ਕੋਈ ਦੂਜਾ ਉੱਕਾ ਹੀ ਨਹੀਂ ਰਹਿੰਦਾ। ਉਸ ਅਵਸਥਾ ਵਿਚ (ਜੋ ਮਨੁੱਖ ਹਨ ਉਹ) ਜੋਧੇ, ਮਹਾਂਬਲੀ ਤੇ ਸੂਰਮੇ ਹਨ, ਉਹਨਾਂ ਦੇ ਰੋਮ ਰੋਮ ਵਿਚ ਅਕਾਲ ਪੁਰਖ ਵੱਸ ਰਿਹਾ ਹੈ।
ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ।।
ਅਰਥ: ਉਸ (ਬਖ਼ਸ਼ਸ਼) ਅਵਸਥਾ ਵਿਚ ਅੱਪੜੇ ਹੋਏ ਮਨੁੱਖਾਂ ਦਾ ਮਨ ਨਿਰੋਲ ਅਕਾਲ ਪੁਰਖ ਦੀ ਵਡਿਆਈ ਵਿਚ ਪਰੋਤਾ ਰਹਿੰਦਾ ਹੈ, (ਉਹਨਾਂ ਦੇ ਸਰੀਰ ਅਜਿਹੇ ਕੰਚਨ ਦੀ ਵੰਨੀ ਵਾਲੇ ਹੋ ਜਾਂਦੇ ਹਨ ਕਿ) ਉਹਨਾਂ ਦੇ ਸੋਹਣੇ ਰੂਪ ਵਰਣਨ ਨਹੀਂ ਕੀਤੇ ਜਾ ਸਕਦੇ (ਉਹਨਾਂ ਦੇ ਮੂੰਹ ਉੱਤੇ ਨੂਰ ਹੀ ਨੂਰ ਲਿਸ਼ਕਦਾ ਹੈ) । (ਇਸ ਅਵਸਥਾ ਵਿਚ) ਜਿਨ੍ਹਾਂ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ, ਉਹ ਆਤਮਕ ਮੌਤ ਨਹੀਂ ਮਰਦੇ ਤੇ ਮਾਇਆ ਉਹਨਾਂ ਨੂੰ ਠੱਗ ਨਹੀਂ ਸਕਦੀ।
ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥
ਅਰਥ: ਉਸ ਅਵਸਥਾ ਵਿਚ ਕਈ ਭਵਣਾਂ ਦੇ ਭਗਤ ਜਨ ਵੱਸਦੇ ਹਨ, ਜੋ ਸਦਾ ਖਿੜੇ ਰਹਿੰਦੇ ਹਨ, (ਕਿਉਂਕਿ) ਉਹ ਸੱਚਾ ਅਕਾਲ ਪੁਰਖ ਉਹਨਾਂ ਦੇ ਮਨ ਵਿਚ (ਮੌਜੂਦ) ਹੈ।
ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥
ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥੩੭॥ {ਪੰਨਾ 8}
ਅਰਥ: ਉਸ ਅਵਸਥਾ ਵਿਚ (ਭਾਵ, ਅਕਾਲ ਪੁਰਖ ਨਾਲ ਇੱਕ-ਰੂਪ ਹੋਣ ਵਾਲੀ ਅਵਸਥਾ ਵਿਚ) ਮਨੁੱਖ ਨੂੰ ਬੇਅੰਤ ਖੰਡ, ਮੰਡਲ ਤੇ ਬੇਅੰਤ ਬ੍ਰਹਿਮੰਡ (ਦਿੱਸਦੇ ਹਨ, ਇਤਨੇ ਬੇਅੰਤ ਕਿ) ਜੇ ਕੋਈ ਮਨੁੱਖ ਇਸ ਦਾ ਕਥਨ ਕਰਨ ਲੱਗੇ, ਤਾਂ ਉਹਨਾਂ ਦੇ ਓੜਕ ਨਹੀਂ ਪੈ ਸਕਦੇ। ਉਸ ਅਵਸਥਾ ਵਿਚ ਬੇਅੰਤ ਭਵਣ ਤੇ ਅਕਾਰ ਦਿੱਸਦੇ ਹਨ (ਜਿਨ੍ਯ੍ਯਾਂ ਸਭਨਾਂ ਵਿਚ) ੇ ਉਸੇ ਤਰ੍ਯ੍ਯਾਂ ਕਾਰ ਚੱਲ ਰਹੀ ਹੈ ਜਿਵੇਂ ਅਕਾਲ ਪੁਰਖ ਦਾ ਹੁਕਮ ਹੁੰਦਾ ਹੈ (ਭਾਵ, ਇਸ ਅਵਸਥਾ ਵਿਚ ਅੱਪੜ ਕੇ ਮਨੁੱਖ ਨੂੰ ਹਰ ਥਾਂ ਅਕਾਲ ਪੁਰਖ ਦੀ ਰਜ਼ਾ ਵਰਤਦੀ ਦਿੱਸਦੀ ਹੈ) । (ਉਸ ਨੂੰ ਪਰਤੱਖ ਦਿਸੱਦਾ ਹੈ ਕਿ) ਅਕਾਲ ਪੁਰਖ ਵੀਚਾਰ ਕਰਕੇ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ ਤੇ ਖੁਸ਼ ਹੁੰਦਾ ਹੈ। ਹੇ ਨਾਨਕ! ਇਸ ਅਵਸਥਾ ਦਾ ਕਥਨ ਕਰਨਾ ਬਹੁਤ ਹੀ ਔਖਾ ਹੈ (ਭਾਵ, ਇਹ ਅਵਸਥਾ ਬਿਆਨ ਨਹੀਂ ਹੋ ਸਕਦੀ, ਅਨੁਭਵ ਹੀ ਕੀਤੀ ਜਾ ਸਕਦੀ ਹੈ) । 37।
ਭਾਵ: ਪਰਮਾਤਮਾ ਨਾਲ ਇੱਕ-ਰੂਪ ਹੋ ਚੁਕਣ ਵਾਲੀ ਆਤਮਕ ਅਵਸਥਾ ਵਿਚ ਅਪੜੇ ਜੀਵ ਉੱਤੇ ਪਰਮਾਤਮਾ ਦੀ ਬਖ਼ਸ਼ਸ਼ ਦਾ ਦਰਵਾਜ਼ਾ ਖੁਲ੍ਹਦਾ ਹੈ, ਉਸ ਨੂੰ ਸਭ ਆਪਣੇ ਹੀ ਆਪਣੇ ਦਿੱਸਦੇ ਹਨ, ਹਰ ਪਾਸੇ ਪ੍ਰਭੂ ਹੀ ਨਜ਼ਰੀਂ ਆਉਂਦਾ ਹੈ। ਅਜਿਹੇ ਮਨੁੱਖ ਦੀ ਸੁਰਤ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਜੁੜੀ ਰਹਿਂਦੀ ਹੈ, ਹੁਣ ਮਾਇਆ ਇਸ ਨੂੰ ਠੱਗ ਨਹੀਂ ਸਕਦੀ, ਆਤਮਾ ਬਲਵਾਨ ਹੋ ਜਾਂਦੀ ਹੈ, ਪ੍ਰਭੂ ਨਾਲੋਂ ਵਿੱਥ ਨਹੀਂ ਪੈ ਸਕਦੀ। ਹੁਣ ਉਸ ਨੂੰ ਪਰਤੱਖ ਜਾਪਦਾ ਹੈ ਕਿ ਬੇਅੰਤ ਕੁਦਰਤ ਰਚ ਕੇ ਪ੍ਰਭੂ ਸਭ ਨੂੰ ਆਪਣੀ ਰਜ਼ਾ ਵਿਚ ਤੋਰ ਰਿਹਾ ਹੈ, ਤੇ ਸਭ ਉਤੇ ਮਿਹਰ ਦੀ ਨਜ਼ਰ ਕਰ ਰਿਹਾ ਹੈ। 37।
Thanks a lot