What is the true meaning behind these lines By Guru Nanak
Jeena jhooth
marna Saach.
I would like to understand in depth.
What is the true Meaning behind these lines?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
You must be aware that there is a Saakhi connected with this statement ‘Jeena Jhooth, Marna Sach’, which you can hear in the enclosed video.
ਹੇਠਾਂ ਦਿੱਤਾ ਗੁਰੂ ਨਾਨਕ ਸਾਹਿਬ ਦਾ ਪੰਨਾ 1412 ਤੇ ਸਲੋਕ ਤੇ ਅਰਥ ਵੀ ਦੇਖਣ ਦੀ ਕ੍ਰਿਪਾਲਤਾ ਕਰਨੀ ਜੀ:
ਨਾਲਿ ਕਿਰਾੜਾ ਦੋਸਤੀ ਕੂੜੈ ਕੂੜੀ ਪਾਇ ॥ ਮਰਣੁ ਨ ਜਾਪੈ ਮੂਲਿਆ ਆਵੈ ਕਿਤੈ ਥਾਇ ॥੨੧॥ ਗਿਆਨ ਹੀਣੰ ਅਗਿਆਨ ਪੂਜਾ ॥ ਅੰਧ ਵਰਤਾਵਾ ਭਾਉ ਦੂਜਾ ॥੨੨॥ {ਪੰਨਾ 1412} ਅਰਥਾਤ ਹੇ ਭਾਈ! ਜੇ ਹਰ ਵੇਲੇ ਮਾਇਆ ਦੀਆਂ ਗਿਣਤੀਆਂ ਗਿਣਨ ਵਾਲੇ ਮਨੁੱਖ ਨਾਲ ਦੋਸਤੀ ਬਣਾਈ ਜਾਏ, (ਤਾਂ ਉਸ ਕਿਰਾੜ ਦੇ ਅੰਦਰਲੇ) ਮਾਇਆ ਦੇ ਮੋਹ ਦੇ ਕਾਰਨ (ਉਸ ਦੀ ਦੋਸਤੀ ਦੀ) ਪਾਂਇਆਂ ਭੀ ਇਤਬਾਰ-ਜੋਗ ਨਹੀਂ ਹੁੰਦੀ। ਹੇ ਮੂਲਿਆ! (ਮਾਇਆ ਦੇ ਮੋਹ ਵਿਚ ਫਸਿਆ ਹੋਇਆ ਮਨੁੱਖ ਸਦਾ ਮੌਤ ਤੋਂ ਬਚੇ ਰਹਿਣ ਦੇ ਉਪਰਾਲੇ ਕਰਦਾ ਰਹਿੰਦਾ ਹੈ, ਪਰ ਉਸ ਨੂੰ ਇਹ ਗੱਲ) ਸੁੱਝਦੀ ਹੀ ਨਹੀਂ ਕਿ ਮੌਤ ਕਿਸੇ ਭੀ ਥਾਂ ਤੇ (ਕਿਸੇ ਭੀ ਵੇਲੇ) ਆ ਸਕਦੀ ਹੈ।21।
Gurbani is teaching us that the friendship with a person, who is always involved in worldly affairs and makes all efforts to live, for all times to come, is not helpful because no one can live for all times to come (Jeena Jhoot) and the death is bound to come at any place, at any time (Marna Saach) i.e. even moneyed person can’t escape from death.
Please read below a Shabad of Bhagat Kabir ji and its meanings;
ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਐਸੋ ਇਹੁ ਸੰਸਾਰੁ ਪੇਖਨਾ ਰਹਨੁ ਨ ਕੋਊ ਪਈਹੈ ਰੇ ॥ ਸੂਧੇ ਸੂਧੇ ਰੇਗਿ ਚਲਹੁ ਤੁਮ ਨਤਰ ਕੁਧਕਾ ਦਿਵਈਹੈ ਰੇ ॥੧॥ ਰਹਾਉ ॥ ਬਾਰੇ ਬੂਢੇ ਤਰੁਨੇ ਭਈਆ ਸਭਹੂ ਜਮੁ ਲੈ ਜਈਹੈ ਰੇ ॥ ਮਾਨਸੁ ਬਪੁਰਾ ਮੂਸਾ ਕੀਨੋ ਮੀਚੁ ਬਿਲਈਆ ਖਈਹੈ ਰੇ ॥੧॥ ਧਨਵੰਤਾ ਅਰੁ ਨਿਰਧਨ ਮਨਈ ਤਾ ਕੀ ਕਛੂ ਨ ਕਾਨੀ ਰੇ ॥ ਰਾਜਾ ਪਰਜਾ ਸਮ ਕਰਿ ਮਾਰੈ ਐਸੋ ਕਾਲੁ ਬਡਾਨੀ ਰੇ ॥੨॥ ਹਰਿ ਕੇ ਸੇਵਕ ਜੋ ਹਰਿ ਭਾਏ ਤਿਨ੍ਹ੍ਹ ਕੀ ਕਥਾ ਨਿਰਾਰੀ ਰੇ ॥ ਆਵਹਿ ਨ ਜਾਹਿ ਨ ਕਬਹੂ ਮਰਤੇ ਪਾਰਬ੍ਰਹਮ ਸੰਗਾਰੀ ਰੇ ॥੩॥ ਪੁਤ੍ਰ ਕਲਤ੍ਰ ਲਛਿਮੀ ਮਾਇਆ ਇਹੈ ਤਜਹੁ ਜੀਅ ਜਾਨੀ ਰੇ ॥ ਕਹਤ ਕਬੀਰੁ ਸੁਨਹੁ ਰੇ ਸੰਤਹੁ ਮਿਲਿਹੈ ਸਾਰਿਗਪਾਨੀ ਰੇ ॥੪॥੧॥ {ਪੰਨਾ 855}
ਅਰਥ: ਹੇ ਜਿੰਦੇ! ਇਹ ਜਗਤ ਅਜਿਹਾ ਵੇਖਣ ਵਿਚ ਆ ਰਿਹਾ ਹੈ, ਕਿ ਇੱਥੇ ਕੋਈ ਭੀ ਜੀਵ ਸਦਾ-ਥਿਰ ਨਹੀਂ ਰਹੇਗਾ। ਸੋ, ਤੂੰ ਸਿੱਧੇ ਰਾਹੇ ਤੁਰੀਂ, ਨਹੀਂ ਤਾਂ ਬੁਰਾ ਧੱਕਾ ਵੱਜਣ ਦਾ ਡਰ ਹੈ (ਭਾਵ, ਇਸ ਭੁਲੇਖੇ ਵਿਚ ਕਿ ਇੱਥੇ ਸਦਾ ਬਹਿ ਰਹਿਣਾ ਹੈ, ਕੁਰਾਹੇ ਪੈਣ ਦਾ ਬੜਾ ਖ਼ਤਰਾ ਹੁੰਦਾ ਹੈ) ।੧।
ਹੇ ਜਿੰਦੇ! ਬਾਲਕ ਹੋਵੇ, ਬੁੱਢਾ ਹੋਵੇ, ਚਾਹੇ ਜੁਆਨ ਹੋਵੇ, ਮੌਤ ਸਭਨਾਂ ਨੂੰ ਹੀ ਇੱਥੋਂ ਲੈ ਜਾਂਦੀ ਹੈ। ਮਨੁੱਖ ਵਿਚਾਰਾ ਤਾਂ, ਮਾਨੋ, ਚੂਹਾ ਬਣਾਇਆ ਗਿਆ ਹੈ ਜਿਸ ਨੂੰ ਮੌਤ-ਰੂਪ ਬਿੱਲਾ ਖਾ ਜਾਂਦਾ ਹੈ।੨।
ਹੇ ਜਿੰਦੇ! ਮਨੁੱਖ ਧਨਵਾਨ ਹੋਵੇ ਭਾਵੇਂ ਕੰਗਾਲ, ਮੌਤ ਨੂੰ ਕਿਸੇ ਦਾ ਲਿਹਾਜ਼ ਨਹੀਂ ਹੈ। ਮੌਤ ਰਾਜੇ ਤੇ ਪਰਜਾ ਨੂੰ ਇੱਕ-ਸਮਾਨ ਮਾਰ ਲੈਂਦੀ ਹੈ, ਇਹ ਮੌਤ ਹੈ ਹੀ ਐਸੀ ਡਾਢੀ।੩।
ਪਰ ਜੋ ਬੰਦੇ ਪ੍ਰਭੂ ਦੀ ਭਗਤੀ ਕਰਦੇ ਹਨ ਤੇ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹਨਾਂ ਦੀ ਗੱਲ (ਸਾਰੇ ਜਹਾਨ ਨਾਲੋਂ) ਨਿਰਾਲੀ ਹੈ। ਉਹ ਨਾਹ ਜੰਮਦੇ ਹਨ ਨਾਹ ਮਰਦੇ ਹਨ, ਕਿਉਂਕਿ, ਹੇ ਜਿੰਦੇ! ਉਹ ਪਰਮਾਤਮਾ ਨੂੰ ਸਦਾ ਆਪਣਾ ਸੰਗੀ-ਸਾਥੀ ਜਾਣਦੇ ਹਨ।
ਸੋ, ਹੇ ਪਿਆਰੀ ਜਿੰਦ! ਪੁੱਤਰ, ਵਹੁਟੀ, ਧਨ-ਪਦਾਰਥ-ਇਹਨਾਂ ਦਾ ਮੋਹ ਛੱਡ ਦੇਹ। ਕਬੀਰ ਆਖਦਾ ਹੈ-ਹੇ ਸੰਤ ਜਨੋ! ਮੋਹ ਛੱਡਿਆਂ ਪਰਮਾਤਮਾ ਮਿਲ ਪੈਂਦਾ ਹੈ (ਤੇ ਮੌਤ ਦਾ ਡਰ ਮੁੱਕ ਜਾਂਦਾ ਹੈ) ।੪।੧।
ਸ਼ਬਦ ਦਾ ਭਾਵ: ਮੌਤ ਹਰੇਕ ਜੀਵ ਨੂੰ ਇੱਥੋਂ ਲੈ ਜਾਂਦੀ ਹੈ। ਸਦਾ ਕਿਸੇ ਨੇ ਭੀ ਇੱਥੇ ਬੈਠ ਨਹੀਂ ਰਹਿਣਾ। ਜੀਵਨ ਦੇ ਠੀਕ ਰਾਹੇ ਤੁਰੋ, ਪ੍ਰਭੂ ਦਾ ਸਿਮਰਨ ਕਰੋ, ਮੌਤ ਦਾ ਡਰ ਮੁੱਕ ਜਾਇਗਾ।
it makes very clear that one shouldn’t have a wrong perception that anyone is going to live in this world for all times to come i.e. maarna saach, jeena jhooth.
i like to very very much
my name is Harman