What name should I call God with ? other then waheguru? is waheguru there in guru granth sahib,?
What name should I call God with ? other then waheguru? is waheguru there in guru granth sahib,?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
You can call your beloved by any name. It is the feeling and devotion that matter, and not the name.
ਗੁਰੂ ਗ੍ਰੰਥ ਸਾਹਿਬ ਵਿਚ God ਨੂੰ ਬਹੁਤ ਸਾਰੇ ਨਾਵਾਂ ਨਾਲ ਪੁਕਾਰਿਆ ਗਿਆ ਹੈ। ਗੁਰੂ ਗ੍ਰੰਥ ਸਾਹਿਬ ਦੇ ਆਰੰਭ ਵਿਚ ਕਰਤਾ ਪੁਰਖੁ (Karta Purakh) ਵੀ ਕਿਹਾ ਗਿਆ ਹੈ। ਅਕਾਲਪੁਰਖ ਵੀ ਕਿਹਾ ਜਾਂਦਾ ਹੈ। ਹੋਰ ਵੀ ਬਹੁਤ ਸਾਰੇ ਨਾਮ ਦਿੱਤੇ ਗਏ ਹਨ। ਬਾਣੀ ਆਪ ਪੜ੍ਹਨ ਦੀ ਕ੍ਰਿਪਾਲਤਾ ਕਰੋ ਜੀ। ਸਭ ਕੁੱਝ ਤੁਹਾਡੇ ਸਾਹਮਣੇ ਆ ਜਾਵੇਗਾ। ਵਾਹਿਗੁਰੂ ਸ਼ਬਦ ਵੀ ਭੱਟਾਂ ਦੇ ਸਵਈਆਂ ਵਿਚ ਆਉਂਦਾ ਹੈ। ਕਿਸੇ ਵੀ ਗੁਰੂ ਸਾਹਿਬ ਜਾਂ ਭਗਤ ਦੀ ਬਾਣੀ ਵਿਚ ਨਹੀਂ। ਗੁਰੂ ਗ੍ਰੰਥ ਸਾਹਿਬ ਵਿਚ ਆਣ ਵਾਲੇ ਸ਼ਬਦ, ਨਾਮ/ਨਾਮੁ ਦਾ ਕੀ ਅਰਥ ਹੈ? ਹੇਠਾਂ ਪੜ੍ਹਨ ਦੀ ਕ੍ਰਿਪਾਲਤਾ ਕਰੋ ਜੀ:
ਸ਼ਬਦ ਨਾਮੁ/ਨਾਮੁ ਗੁਰੂ ਗ੍ਰੰਥ ਸਾਹਿਬ ਵਿਚ 4500 ਤੋਂ ਵੱਧ ਵਾਰ ਆਉਂਦਾ ਹੈ। ਕੀ ਤੁਹਾਨੂੰ ਪਤਾ ਹੈ ਕਿ ਇਸ ਦਾ ਅਰਥ ‘ਅਕਾਲਪੁਰਖ’ ਤੇ ‘ਅਕਾਲਪੁਰਖ ਦਾ ਨਾਮ’ ਭੀ ਹੈ? ਸੁਖਮਨੀ ਸਾਹਿਬ ਦੀ ਨੋਵੀਂ ਅਸਟਪਦੀ ਦੀ ਪੰਜਵੀਂ ਪਉੜੀ ਵਿਚ ਗੁਰੂ ਅਰਜਨ ਸਾਹਿਬ ਫੁਰਮਾਉਂਦੇ ਹਨ:-
ਨਾਮ ਕੇ ਧਾਰੇ ਸਗਲੇ ਜੰਤ ॥ ਨਾਮ ਕੇ ਧਾਰੇ ਖੰਡ ਬ੍ਰਹਮੰਡ ॥ ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ ॥ ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥ ਨਾਮ ਕੇ ਧਾਰੇ ਆਗਾਸ ਪਾਤਾਲ ॥ ਨਾਮ ਕੇ ਧਾਰੇ ਸਗਲ ਆਕਾਰ ॥ ਨਾਮ ਕੇ ਧਾਰੇ ਪੁਰੀਆ ਸਭ ਭਵਨ ॥ ਨਾਮ ਕੈ ਸੰਗਿ ਉਧਰੇ ਸੁਨਿ ਸ੍ਰਵਨ ॥ ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥ ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ ॥੫॥ {ਪੰਨਾ 284}
ਪਦ ਅਰਥ = ਨਾਮ = ਅਕਾਲ ਪੁਰਖ। ਧਾਰੇ = ਟਿਕਾਏ ਹੋਏ, ਆਸਰੇ।
ਅਰਥ: ਸਾਰੇ ਜੀਆ ਜੰਤ ਅਕਾਲ ਪੁਰਖ ਦੇ ਆਸਰੇ ਹਨ, ਜਗਤ ਦੇ ਸਾਰੇ ਭਾਗ (ਹਿੱਸੇ) ਭੀ ਪ੍ਰਭੂ ਦੇ ਟਿਕਾਏ ਹੋਏ ਹਨ।
ਵੇਦ, ਪੁਰਾਣ ਸਿਮ੍ਰਿਤੀਆਂ ਪ੍ਰਭੂ ਦੇ ਅਧਾਰ ਤੇ ਹਨ, ਗਿਆਨ ਦੀਆਂ ਗੱਲਾਂ ਸੁਣਨਾ ਤੇ ਸੁਰਤਿ ਜੋੜਨੀ ਭੀ ਅਕਾਲ ਪੁਰਖ ਦੇ ਆਸਰੇ ਹੀ ਹੈ।
ਸਾਰੇ ਅਕਾਸ਼ ਪਤਾਲ ਪ੍ਰਭੂ-ਆਸਰੇ ਹਨ, ਸਾਰੇ ਸਰੀਰ ਹੀ ਪ੍ਰਭੂ ਦੇ ਆਧਾਰ ਤੇ ਹਨ।
ਤਿੰਨੇ ਭਵਨ ਤੇ ਚੌਦਹ ਲੋਕ ਅਕਾਲ ਪੁਰਖ ਦੇ ਟਿਕਾਏ ਹੋਏ ਹਨ, ਜੀਵ ਪ੍ਰਭੂ ਵਿਚ ਜੁੜ ਕੇ ਤੇ ਉਸ ਦਾ ਨਾਮ ਕੰਨੀਂ ਸੁਣ ਕੇ ਵਿਕਾਰਾਂ ਤੋਂ ਬਚਦੇ ਹਨ।
ਜਿਸ ਨੂੰ ਮੇਹਰ ਕਰ ਕੇ ਆਪਣੇ ਨਾਮ ਵਿਚ ਜੋੜਦਾ ਹੈ, ਹੇ ਨਾਨਕ! ਉਹ ਮਨੁੱਖ (ਮਾਇਆ ਦੇ ਅਸਰ ਤੋਂ ਪਰਲੇ) ਚਉਥੇ ਦਰਜੇ ਵਿਚ ਅੱਪੜ ਕੇ ਉੱਚੀ ਅਵਸਥਾ ਪ੍ਰਾਪਤ ਕਰਦਾ ਹੈ।5।
ਨੋਟ: ਲਫ਼ਜ਼ ‘ਨਾਮ’ ਦਾ ਅਰਥ “ਅਕਾਲ ਪੁਰਖ” ਹੈ, ਤੇ “ਅਕਾਲ ਪੁਰਖ ਦਾ ਨਾਮ” ਭੀ।