What prayer, if any, do we say when we are about to have a meal?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਦਵਿੰਦਰ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਭੋਜਨ ਕਰਨ ਦੇ ਵਕਤ ਕੀ ਪ੍ਰਾਰਥਨਾ ਕਰਨੀ ਚਾਹੀਦੀ ਹੈ?
ਆਮ ਤੌਰ ਤੇ ਸਿੱਖਾਂ ਵਿਚ ਭੋਜਨ ਛੱਕਣ ਵੇਲੇ ਗੁਰਬਾਣੀ ਦੀ ਪੰਕਤੀ ‘ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ’ ਪੜ੍ਹਨ ਦਾ ਰਿਵਾਜ ਪ੍ਰਚਲਿਤ ਹੈ। ‘ਤੂ ਦਾਤਾ ਦਾਤਾਰ’ ਗੁਰਬਾਣੀ ਵਿਚ ਤਿੰਨ ਜਗ੍ਹਾਂ ਤੇ ਵੱਖ ਵੱਖ ਸੰਦਰਭ ਵਿਚ ਆਇਆ ਹੈ। ਤਿੰਨਾਂ ਤੁੱਕਾਂ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ। ਅਰਥ ਬਹੁਤ ਸਪੱਸ਼ਟ ਹਨ।
ਦਾਸ ਦੀ ਸਮਝ ਅਨੁਸਾਰ ਜੇ ਅਸੀਂ ਭੋਜਨ ਛੱਕਣ ਵੇਲੇ ਇੰਨਾ ਹੀ ਕਹਿੰਦੇ ਹਾਂ ਕਿ ‘ਦਾਤਾ ਤੁਹਾਡਾ ਸ਼ੁਕਰ ਹੈ ‘ ਤਾਂ ਇਹ ਵੀ ਸਾਡੀ ਪ੍ਰਰਾਥਨਾ ਹੋ ਜਾਂਦੀ ਹੈ। ਵੈਸੇ ਤਾਂ ਸਾਨੂੰ ਪਰਮਾਤਮਾ ਦਾ ਸ਼ੁਕਰਾਨਾ ਹਰ ਸਾਂਸ ਵਿਚ ਕਰਨਾ ਬਣਦਾ ਹੈ ਕਿਉਂਕਿ ਉਸ ਨੇ ਸਾਨੂੰ ਇੰਨੀਆਂ ਦਾਤਾਂ ਦਿੱਤੀਆਂ ਹਨ, ਜਿਨ੍ਹਾਂ ਦੀ ਅਸੀਂ ਗਿਣਤੀ ਵੀ ਨਹੀਂ ਕਰ ਸਕਦੇ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
————————–
ਪਉੜੀ ॥ ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥ ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥ ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥ {ਪੰਨਾ 652}
ਅਰਥ: ਹੇ ਹਰੀ! ਰਾਤ ਦਿਨੇ ਅੰਮ੍ਰਿਤ ਵੇਲੇ (ਭਾਵ, ਹਰ ਵੇਲੇ) ਤੂੰ ਹੀ ਗਾਵਣ-ਜੋਗ ਹੈਂ; ਸਾਰੇ ਜੀਵ ਜੰਤ ਤੇਰਾ ਹੀ ਨਾਮ ਸਿਮਰਦੇ ਹਨ; ਤੂੰ ਦਾਤਾਂ ਦੇਣ ਵਾਲਾ ਦਾਤਾਰ ਹੈਂ ਤੇਰਾ ਹੀ ਦਿੱਤਾ ਹੋਇਆ ਖਾਂਦੇ ਹਨ, ਤੇ ਭਗਤਾਂ ਦੀ ਸੰਗਤਿ ਵਿਚ ਆਪਣੇ ਪਾਪ ਦੂਰ ਕਰਦੇ ਹਨ। ਹੇ ਦਾਸ ਨਾਨਕ! ਉਹਨਾਂ ਭਗਤ ਜਨਾਂ ਤੋਂ) ਸਦਾ ਸਦਕੇ ਹੋ, ਸਦਕੇ ਹੋ।੨੫।
ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥ ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ {ਪੰਨਾ 691}
ਅਰਥ: ਹੇ ਪ੍ਰਭੂ! ਤੂੰ ਮਾਇਆ ਦੀ ਕਾਲਖ ਤੋਂ ਰਹਿਤ ਹੈਂ, ਤੇਰਾ ਨਾਮ ਹੀ ਨਿਆਸਰਿਆਂ ਦਾ ਆਸਰਾ ਹੈ। ਤੂੰ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ, ਤੂੰ ਸਭਨਾਂ ਦੇ ਦੁੱਖ ਨਾਸ ਕਰਨ ਵਾਲਾ ਹੈਂ। ਹੇ (ਸਭ ਜੀਵਾਂ ਦੇ) ਦੁੱਖ ਨਾਸ ਕਰਨ ਵਾਲੇ, ਸਭ ਦੇ ਪੈਦਾ ਕਰਨ ਵਾਲੇ, ਸਾਰੇ ਸੁਖਾਂ ਦੇ ਮਾਲਕ-ਪ੍ਰਭੂ! ਜੇਹੜਾ ਮਨੁੱਖ ਗੁਰੂ ਦੀ ਸਰਨ ਆਉਂਦਾ ਹੈ, ਉਸ ਨੂੰ ਤੂੰ ਇਸ ਬੜੇ ਔਖੇ ਸੰਸਾਰ-ਸਮੁੰਦਰ ਤੋਂ ਇਕ ਛਿਨ ਵਿਚ ਪਾਰ ਲੰਘਾ ਦੇਂਦਾ ਹੈਂ। ਹੇ ਪ੍ਰਭੂ! ਗੁਰੂ ਦਾ ਦਿੱਤਾ ਗਿਆਨ-ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈਂਦਾ ਹੈ, ਉਸ ਨੂੰ ਤੂੰ ਸਭ ਥਾਵਾਂ ਵਿਚ ਵਿਆਪਕ ਦਿੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ-ਹੇ ਸਾਰੇ ਦੁੱਖਾਂ ਦੇ ਨਾਸ ਕਰਨ ਵਾਲੇ! ਮੇਹਰ ਕਰ) ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂ।੨।
ਥਰ ਥਰ ਕੰਪੈ ਜੀਅੜਾ ਥਾਨ ਵਿਹੂਣਾ ਹੋਇ ॥ ਥਾਨਿ ਮਾਨਿ ਸਚੁ ਏਕੁ ਹੈ ਕਾਜੁ ਨ ਫੀਟੈ ਕੋਇ ॥ ਥਿਰੁ ਨਾਰਾਇਣੁ ਥਿਰੁ ਗੁਰੂ ਥਿਰੁ ਸਾਚਾ ਬੀਚਾਰੁ ॥ ਸੁਰਿ ਨਰ ਨਾਥਹ ਨਾਥੁ ਤੂ ਨਿਧਾਰਾ ਆਧਾਰੁ ॥ ਸਰਬੇ ਥਾਨ ਥਨੰਤਰੀ ਤੂ ਦਾਤਾ ਦਾਤਾਰੁ ॥ ਜਹ ਦੇਖਾ ਤਹ ਏਕੁ ਤੂ ਅੰਤੁ ਨ ਪਾਰਾਵਾਰੁ ॥ ਥਾਨ ਥਨੰਤਰਿ ਰਵਿ ਰਹਿਆ ਗੁਰ ਸਬਦੀ ਵੀਚਾਰਿ ॥ ਅਣਮੰਗਿਆ ਦਾਨੁ ਦੇਵਸੀ ਵਡਾ ਅਗਮ ਅਪਾਰੁ ॥੩੪॥ {ਪੰਨਾ 934}
ਅਰਥ: (ਜਦੋਂ ਇਹ) ਨਿਮਾਣੀ ਜਿੰਦ (ਗੋਪਾਲ ਦਾ) ਸਹਾਰਾ ਗੰਵਾ ਬੈਠਦੀ ਹੈ ਤਾਂ ਥਰਥਰ ਕੰਬਦੀ ਹੈ; (ਹਰ ਵੇਲੇ ਸਹਿਮੀ ਰਹਿੰਦੀ ਹੈ) (ਪਰ ਜਿਸ ਨੂੰ, ਹੇ ਗੋਪਾਲ) ਸਹਾਰਾ ਦੇਣ ਵਾਲਾ ਤੇ ਆਦਰ ਦੇਣ ਵਾਲਾ ਤੂੰ ਸੱਚਾ ਆਪ ਹੈਂ ਉਸ ਦਾ ਕਾਜ (ਜ਼ਿੰਦਗੀ ਦਾ ਮਨੋਰਥ) ਨਹੀਂ ਵਿਗੜਦਾ, (ਉਸ ਦੇ ਸਿਰ ਉਤੇ ਤੂੰ) ਪ੍ਰਭੂ ਕਾਇਮ ਹੈਂ, ਗੁਰੂ ਰਾਖਾ ਹੈ, ਤੇਰੇ ਗੁਣਾਂ ਦੀ ਵੀਚਾਰ ਉਸ ਦੇ ਹਿਰਦੇ ਵਿਚ ਟਿਕੀ ਹੋਈ ਹੈ; ਉਸ ਦੇ ਵਾਸਤੇ ਦੇਵਤਿਆਂ ਮਨੁੱਖਾਂ ਤੇ ਨਾਥਾਂ ਦਾ ਭੀ ਤੂੰ ਹੀ ਨਾਥ ਹੈਂ; ਤੂੰ ਹੀ ਨਿਆਸਰਿਆਂ ਦਾ ਆਸਰਾ ਹੈਂ।
(ਹੇ ਗੋਪਾਲ!) ਤੂੰ ਹਰ ਥਾਂ ਮੌਜੂਦ ਹੈਂ, ਤੂੰ ਦਾਤਿਆਂ ਦਾ ਦਾਤਾ ਹੈਂ; ਮੈਂ ਜਿਧਰ ਤੱਕਦਾ ਹਾਂ ਤੂੰ ਹੀ ਤੂੰ ਹੈਂ, ਤੇਰਾ ਅੰਤ ਤੇਰਾ ਉਰਲਾ ਪਾਰਲਾ ਬੰਨਾ ਲੱਭਿਆ ਨਹੀਂ ਜਾ ਸਕਦਾ। (ਹੇ ਪਾਂਡੇ!) ਸਤਿਗੁਰੂ ਦੇ ਸ਼ਬਦ ਦੀ ਵਿਚਾਰ ਵਿਚ (ਜੁੜਿਆਂ) ਹਰ ਥਾਂ ਉਹ ਗੋਪਾਲ ਹੀ ਮੌਜੂਦ (ਦਿੱਸਦਾ ਹੈ) ; ਨਾਹ ਮੰਗਿਆਂ ਭੀ ਉਹ (ਹਰੇਕ ਜੀਵ ਨੂੰ) ਦਾਨ ਦੇਂਦਾ ਹੈ, ਉਹ ਸਭ ਤੋਂ ਵੱਡਾ ਹੈ, ਅਗੰਮ ਹੈ ਤੇ ਬੇਅੰਤ ਹੈ। 34।
thank you very much
it is simple expression of gratitude for what we have. This gives us sense of contentment, that we are happy with what we have, do not crave for more. This makes us feel humble too.
thank you sir