When can we listen to SALOK MOHALLA 9 path?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Whenever you have time. Read or listen with meaning.
ਸਤਿਕਾਰ ਯੋਗ ਇੰਦਰਜੀਤ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਸਵਾਲ ਪੁੱਛਿਆ ਹੈ ਕਿ ਨੋਵੇਂ ਮਹਲੇ ਦੇ ਸਲੋਕਾਂ ਦਾ ਪਾਠ ਕਦੋਂ ਸੁਣਿਆ ਜਾ ਸਕਦਾ ਹੈ?
ਸਤਿਕਾਰ ਯੋਗ ਵਿਦਵਾਨ ਵੀਰ ਕੰਡੋਲਾ ਜੀ ਨੇ ਅੱਗੇ ਹੀ ਬਹੁਤ ਸੁਹਣਾ ਸੰਖੇਪ ਵਿਚ ਜਵਾਬ ਦਿੱਤਾ ਹੈ।
ਦਾਸ ਦੀ ਸਨਿਮਰਤਾ ਸਹਿਤ ਬੇਨਤੀ ਹੈ ਕਿ ਹੇਠ ਲਿੱਖੀ ਤੁੱਕ ਦਾ ਮੂਲ ਪਾਠ ਤੇ ਅਰਥ ਪੜ੍ਹਨਾ ਤੇ ਵਿਚਾਰਨਾ ਜੀ। ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਜਾਵੇਗਾ। ਗੱਲ ਤਾਂ ਪਰਮਾਤਮਾ ਨੂੰ ਹਰ ਸਮੇਂ ਆਪਣੇ ਮਨ ਵਿਚ ਵਸਾਉਣ ਦੀ ਹੈ। ਇਸ ਲਈ ਤੁਸੀਂ ਕੋਈ ਵੀ ਪਾਠ ਕਦੇ ਵੀ ਕਰ ਸਕਦੇ ਹੋ। ਕੋਈ ਬੰਦਿਸ਼ ਨਹੀ ਹੈ।
ਆਦਰ ਸਹਿਤ,
ਆਪ ਦਾ ਵੀਰ
———————
ਸਿਰੀਰਾਗੁ ਮਹਲਾ ੩ ॥ ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥ ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ ॥ ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥ ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥੧॥ ਮੇਰੇ ਮਨ ਹਰਿ ਕਾ ਨਾਮੁ ਧਿਆਇ ॥ ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨਿ ਆਇ ॥੧॥ ਰਹਾਉ ॥ (ਪੰਨਾ 35)
ਅਰਥ: ਜੇ (ਭਗਤੀ ਕਰਨ ਵਾਸਤੇ) ਕੋਈ ਖ਼ਾਸ ਵੇਲਾ ਕੋਈ ਖ਼ਾਸ ਵਕਤ ਨਿਯਤ ਕਰਨਾ ਵਿਚਾਰਦੇ ਰਹੀਏ, ਤਾਂ ਕਿਸੇ ਵੇਲੇ ਭੀ ਭਗਤੀ ਨਹੀਂ ਹੋ ਸਕਦੀ। ਹਰ ਵੇਲੇ ਹੀ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਿਹਾਂ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਈਦਾ ਹੈ ਤੇ ਸਦਾ-ਥਿਰ ਰਹਿਣ ਵਾਲੀ ਸੋਭਾ ਮਿਲਦੀ ਹੈ। ਉਹ ਕਾਹਦੀ ਭਗਤੀ ਹੋਈ ਜੇ ਇਕ ਖਿਨ ਭਰ ਭੀ ਪਿਆਰਾ ਪਰਮਾਤਮਾ ਵਿੱਸਰ ਜਾਏ? ਜੇ ਇਕ ਸਾਹ ਭੀ ਪਰਮਾਤਮਾ ਦੀ ਯਾਦ ਤੋਂ ਖ਼ਾਲੀ ਨਾਹ ਜਾਏ ਤਾਂ ਸਦਾ-ਥਿਰ ਪ੍ਰਭੂ ਦੇ ਨਾਲ ਜੁੜਿਆਂ ਮਨ ਸ਼ਾਂਤ ਹੋ ਜਾਂਦਾ ਹੈ, ਸਰੀਰ (ਭੀ) ਸ਼ਾਂਤ ਹੋ ਜਾਂਦਾ ਹੈ।1।
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰ। ਸਦਾ-ਥਿਰ ਰਹਿਣ ਵਾਲੀ ਪ੍ਰਭੂ-ਭਗਤੀ ਤਦੋਂ ਹੀ ਹੋ ਸਕਦੀ ਹੈ ਜਦੋਂ (ਸਿਮਰਨ ਦੀ ਬਰਕਤਿ ਨਾਲ) ਪਰਮਾਤਮਾ ਮਨੁੱਖ ਦੇ ਮਨ ਵਿਚ ਆ ਵੱਸੇ।1। ਰਹਾਉ।