ਸਿੱਖ ਨਵਾਂ ਸਾਲ ਕਦੋਂ ਮਨਾਉਂਦੇ ਹਨ?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਿੱਖ ਨਵਾਂ ਸਾਲ ਕਦੋਂ ਮਨਾਉਂਦੇ ਹਨ?
I believe Sikhs celebrate the New Year on the first day of the month of Chet in the Nanakshahi calendar, typically around March 14th or 15th in the Gregorian calendar. Scholars, however, can provide a more precise answer.
Respected Sherdill ji,
Waheguru ji ka Khalsa, Waheguru ji ki Fateh!
In response to your question, dear Lovi Virk has rightly replied that the Sikhs celebrate the New Year on the first day of the month of Chet, in the Nanakshahi calendar, typically around March 14th or 15th in the Gregorian calendar.
However, as understood by the undersigned, as per Gurbani, there is no old year and no new year, because the time always remains the same, for the reason that the same sun, moon and stars have always been appearing and same is the earth and same is the air, which has been flowing. The Gurbani teaches us:-
ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥ ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ ॥੧॥ (ਪੰਨਾ 902-03)
ਅਰਥ: ਸਤਜੁਗ ਤ੍ਰੇਤਾ ਦੁਆਪੁਰ ਆਦਿਕ ਸਾਰੇ ਹੀ ਸਮਿਆਂ ਵਿਚ) ਉਹੀ ਚੰਦ੍ਰਮਾ ਚੜ੍ਹਦਾ ਆਇਆ ਹੈ, ਉਹੀ ਤਾਰੇ ਚੜ੍ਹਦੇ ਆ ਰਹੇ ਹਨ, ਉਹੀ ਸੂਰਜ ਚਮਕਦਾ ਆ ਰਿਹਾ ਹੈ, ਉਹੀ ਧਰਤੀ ਹੈ ਤੇ ਉਹੀ ਹਵਾ ਝੁਲਦੀ ਆ ਰਹੀ ਹੈ।1।
Therefore, the Gurbani doesn’t subscribe to the theory of the Yugs also, which is a theory of Hinduism.
According to Hinduism, the age of Yugs have been fixed (Satyug – 17, 28,000 years, Treta – 12, 96,000 years, Dwapar – 8,64,000 years and Kalyug – 4, 32, 000 years) but according to Gurbani, a person’s mind gets into a different Yug, depending on its condition. If it remains in the state of righteousness and contentment, it will always remain in Satyug but if it remains indulgent in falsehood, deceit and defrauding, then it will always remain in Kalyug.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
ਚੇਤ ਦਾ ਮਹੀਨਾ
ਚੇਤ ਦੇ ਮਹੀਨੇ ਬਾਰੇ, ਪਹਿਲੇ ਸਰੀਰ ਗੁਰੂ ਨਾਨਕ ਸਾਹਿਬ ਤੇ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ, ਆਪਣੀ ਬਾਰਹਮਾਹਾ ਦੀ ਬਾਣੀ ਵਿਚ ਦੋਂਨੋਂ ਗੁਰੂ ਸਾਹਿਬ ਬਾਹਰ ਦੇ ਮੌਸਮ ਦੀ ਸਿਰਫ਼ ਉਦਾਹਰਣ ਦੇ ਰਹੇ ਹਨ, ਅੱਸਲ ਗੱਲ ਤਾਂ ਮਨੁੱਖ ਦੇ ਮਨ ਵਿਚ ਬਦਲਦੇ ਮੌਸਮ ਦੀ ਗੱਲ ਕਰ ਰਹੇ ਹਨ ਤੇ ਵਿਕਾਰਾਂ ਵਿਚ ਨਾਂਹ ਫ਼ਸਣ ਤੇ ਆਤਮਿਕ ਮੌਤ ਤੋਂ ਬੱਚਣ ਲਈ ਅਕਾਲਪੁਰਖ ਤੇ ਗੁਰੂ, ਜੋ ਇੱਕ ਦੂਜੇ ਦਾ ਰੂਪ ਹਨ, ਨਾਲ ਜੁੜ ਕੇ ਆਤਮਿਕ ਆਨੰਦ ਲੈਣ ਤੇ ਜੀਵਨ ਮੁਕਤ ਹੋਣ ਦੀ ਗੱਲ ਕਰ ਰਹੇ ਹਨ ਕਿਉਂਕਿ ਮਰ ਕੇ ਮੁਕਤ ਹੋਣਾ ਸਿੱਖੀ ਸਿਧਾਂਤ ਨਹੀਂ ਹੈ।
———————-
ਤੁਖਾਰੀ ਛੰਤ ਮਹਲਾ 1 ਬਾਰਹਮਾਹਾ
ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥ ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥ ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ ॥ ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥ ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥ ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥ {ਪੰਨਾ 1108}
ਅਰਥ: ਚੇਤ (ਦਾ ਮਹੀਨਾ) ਚੰਗਾ ਲੱਗਦਾ ਹੈ, (ਚੇਤ ਵਿਚ) ਬਸੰਤ (ਦਾ ਮੌਸਮ ਭੀ) ਪਿਆਰਾ ਲੱਗਦਾ ਹੈ, (ਇਸ ਮਹੀਨੇ) ਖੁਲ੍ਹੀ ਜੂਹ ਵਿਚ ਬਨਸਪਤੀ ਨੂੰ ਫੁੱਲ ਲੱਗ ਪੈਂਦੇ ਹਨ, ਤੇ (ਫੁੱਲਾਂ ਉਤੇ ਬੈਠੇ ਹੋਏ) ਭਵਰ ਸੋਹਣੇ ਲੱਗਦੇ ਹਨ। (ਮੇਰੇ ਹਿਰਦੇ ਦਾ ਕੌਲ-ਫੁੱਲ ਭੀ ਖਿੜ ਪਏ, ਜੇ) ਮੇਰਾ ਪਤੀ-ਪ੍ਰਭੂ ਹਿਰਦੇ-ਘਰ ਵਿਚ ਆ ਵੱਸੇ।
ਜਿਸ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਹਿਰਦੇ-ਘਰ ਵਿਚ ਨਾਹ ਆ ਵੱਸੇ, ਉਸ ਜੀਵ-ਇਸਤ੍ਰੀ ਨੂੰ ਆਤਮਕ ਆਨੰਦ ਨਹੀਂ ਆ ਸਕਦਾ, ਉਸ ਦਾ ਸਰੀਰ (ਪ੍ਰਭੂ ਤੋਂ) ਵਿਛੋੜੇ ਦੇ ਕਾਰਨ (ਕਾਮਾਦਿਕ ਵੈਰੀਆਂ ਦੇ) ਹੱਲਿਆਂ ਨਾਲ ਕਮਜ਼ੋਰ ਹੋ ਜਾਂਦਾ ਹੈ। (ਚੇਤਰ ਦੇ ਮਹੀਨੇ) ਕੋਇਲ ਅੰਬ ਦੇ ਰੁੱਖ ਉਤੇ ਮਿੱਠੇ ਬੋਲ ਬੋਲਦੀ ਹੈ (ਵਿਜੋਗਣ ਨੂੰ ਇਹ ਬੋਲ ਮਿੱਠੇ ਨਹੀਂ ਲੱਗਦੇ, ਚੋਭਵੇਂ ਦੁਖਦਾਈ ਲੱਗਦੇ ਹਨ, ਤੇ ਵਿਛੋੜੇ ਦਾ) ਦੁੱਖ ਉਸ ਪਾਸੋਂ ਹਿਰਦੇ ਵਿਚ ਸਹਾਰਿਆ ਨਹੀਂ ਜਾਂਦਾ।
ਹੇ ਮਾਂ! ਮੇਰਾ ਮਨ-ਭੌਰਾ (ਅੰਦਰਲੇ ਖਿੜੇ ਹੋਏ ਹਿਰਦੇ-ਕਮਲ ਨੂੰ ਛੱਡ ਕੇ ਦੁਨੀਆ ਦੇ ਰੰਗ-ਤਮਾਸ਼ਿਆਂ ਦੇ) ਫੁੱਲਾਂ ਤੇ ਡਾਲੀਆਂ ਉਤੇ ਭਟਕਦਾ ਫਿਰਦਾ ਹੈ। ਇਹ ਆਤਮਕ ਜੀਵਨ ਨਹੀਂ ਹੈ, ਇਹ ਤਾਂ ਆਤਮਕ ਮੌਤ ਹੈ।
ਹੇ ਨਾਨਕ! ਚੇਤਰ ਦੇ ਮਹੀਨੇ ਵਿਚ (ਬਸੰਤ ਦੇ ਮੌਸਮ ਵਿਚ) ਜੀਵ-ਇਸਤ੍ਰੀ ਅਡੋਲ ਅਵਸਥਾ ਵਿਚ ਟਿਕ ਕੇ ਆਤਮਕ ਆਨੰਦ ਮਾਣਦੀ ਹੈ, ਜੇ ਜੀਵ-ਇਸਤ੍ਰੀ (ਆਪਣੇ ਹਿਰਦੇ-) ਘਰ ਵਿਚ ਪ੍ਰਭੂ-ਪਤੀ ਨੂੰ ਲੱਭ ਲਏ।
ਭਾਵ: ਬਸੰਤ ਦਾ ਮੌਸਮ ਸੁਹਾਵਣਾ ਹੁੰਦਾ ਹੈ। ਹਰ ਪਾਸੇ ਫੁੱਲ ਖਿੜੇ ਹੁੰਦੇ ਹਨ, ਕੋਇਲ ਅੰਬ ਉਤੇ ਬੈਠੀ ਮਿੱਠੇ ਬੋਲ ਬੋਲਦੀ ਹੈ। ਪਰ ਪਤੀ ਤੋਂ ਵਿਛੁੜੀ ਨਾਰ ਨੂੰ ਇਹ ਸਭ ਕੁਝ ਚੋਭਵਾਂ ਲੱਗਦਾ ਹੈ। ਜਿਸ ਮਨੁੱਖ ਦਾ ਮਨ ਅੰਦਰਲੇ ਹਿਰਦੇ-ਕੌਲ-ਫੁੱਲ ਨੂੰ ਛੱਡ ਕੇ ਦੁਨੀਆ ਦੇ ਰੰਗ ਤਮਾਸ਼ਿਆਂ ਵਿਚ ਭਟਕਦਾ ਫਿਰਦਾ ਹੈ, ਉਸ ਦਾ ਇਹ ਜੀਊਣ ਅਸਲ ਵਿਚ ਆਤਮਕ ਮੌਤ ਹੈ। ਆਤਮਕ ਆਨੰਦ ਤਦੋਂ ਹੀ ਹੈ ਜਦੋਂ ਪਰਮਾਤਮਾ ਹਿਰਦੇ ਵਿਚ ਆ ਵੱਸੇ।
———————————–
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥ {ਪੰਨਾ 133}
ਅਰਥ: ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ (ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ।
ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ। (ਪਰ) ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ।
ਨਾਨਕ ਦਾ ਮਨ (ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ। ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੀ ਚਰਨੀਂ ਲੱਗਾਂਗਾ।2।