Where do our ancestors come from in Sikh religion?
Where do our ancestors come from in Sikh religion?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
all human beings are created by the Almighty right from beginning till now
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ 15 ਵੀਂ ਸਦੀ ਵਿੱਚ ਜਦੋਂ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਤਾਂ ਉਸ ਸਮੇਂ ਭਾਰਤ ਦੀ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਹਾਲਤ ਬੜੀ ਤਰਸਯੋਗ ਸੀ । ਮੁਸਲਮਾਨ ਸ਼ਾਸਕ ਵਰਗ ਨਾਲ ਸੰਬੰਧਿਤ ਸਨ । ਉਹ ਹਿੰਦੂਆਂ ਨਾਲ ਬਹੁਤ ਨਫ਼ਰਤ ਕਰਦੇ ਸਨ ਅਤੇ ਉਨ੍ਹਾਂ ‘ਤੇ ਭਾਰੀ ਅੱਤਿਆਚਾਰ ਕਰਦੇ ਸਨ | ਧਰਮ ਕੇਵਲ ਇੱਕ ਬਾਹਰੀ ਦਿਖਾਵਾ ਬਣ ਕੇ ਰਹਿ ਗਿਆ ਸੀ । ਲੋਕ ਅਗਿਆਨਤਾ ਦੇ ਹਨੇਰੇ ਵਿੱਚ ਭਟਕ ਰਹੇ ਸਨ । ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਖ਼ਰਾਬ ਸੀ। ਗੁਰੂ ਨਾਨਕ ਦੇਵ ਜੀ ਨੇ ਲੋਕਾਂ ਵਿੱਚ ਪ੍ਰਚਲਿਤ ਅੰਧ-ਵਿਸ਼ਵਾਸਾਂ ਨੂੰ ਦੂਰ ਕਰਨ ਲਈ ਅਤੇ ਉਨ੍ਹਾਂ ਵਿੱਚ ਨਵੀਂ ਜਾਗ੍ਰਿਤੀ ਲਿਆਉਣ ਦੇ ਉਦੇਸ਼ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਵਿਦੇਸ਼ਾਂ ਦੀਆਂ ਯਾਤਰਾਵਾਂ ਕੀਤੀਆਂ । ਇਨ੍ਹਾਂ ਯਾਤਰਾਵਾਂ ਦੌਰਾਨ ਗੁਰੂ ਜੀ ਨੇ ਲੋਕਾਂ ਨੂੰ ਇੱਕ ਪਰਮਾਤਮਾ ਦੀ ਪੂਜਾ ਕਰਨ, ਆਪਸੀ ਭਾਈਚਾਰੇ, ਇਸਤਰੀਆਂ ਨੂੰ ਪੁਰਸ਼ਾਂ ਦੇ ਬਰਾਬਰ ਅਧਿਕਾਰ ਦੇਣ ਬਾਰੇ, ਸੱਚਾ ਤੇ ਪਵਿੱਤਰ ਜੀਵਨ ਬਤੀਤ ਕਰਨ ਅਤੇ ਅੰਧ-ਵਿਸ਼ਵਾਸਾਂ ਨੂੰ ਛੱਡਣ ਦਾ ਪ੍ਰਚਾਰ ਕੀਤਾ ।
ਗੁਰੂ ਜੀ ਜਿੱਥੇ ਵੀ ਗਏ ਉਨ੍ਹਾਂ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਲੋਕਾਂ ‘ਤੇ ਡੂੰਘਾ ਪ੍ਰਭਾਵ ਪਾਇਆ। ਗੁਰੂ ਜੀ ਨੇ ਸ਼ਾਸਕ ਵਰਗ ਤੇ ਉਨ੍ਹਾਂ ਦੇ ਕਰਮਚਾਰੀਆਂ ਦੁਆਰਾ ਕੀਤੇ ਜਾ ਰਹੇ ਅਨਿਆਂ ਵਿਰੁੱਧ ਆਵਾਜ਼ ਉਠਾਈ । ਉਨ੍ਹਾਂ ਨੇ ਸੰਗਤ ਤੇ ਪੰਗਤ ਨਾਂ ਦੀਆਂ ਦੋ ਸੰਸਥਾਵਾਂ ਦੀ ਨੀਂਹ ਰੱਖੀ । ਗੁਰੂ ਜੀ ਦੇ ਜਿਊਂਦਿਆਂ ਹੀ ਇੱਕ ਨਵਾਂ ਧਾਰਮਿਕ ਭਾਈਚਾਰਾ ਹੋਂਦ ਵਿੱਚ ਆ ਚੁੱਕਾ ਸੀ ਜਿਸ ਨੂੰ ਅਸੀਂ ਸਿੱਖੀ ਕਹਿੰਦੇ ਹਾਂ ਤੇ ਇਹ ਭਾਈਚਾਰਾ ਅੱਗਲੇ ਗੁਰੂ ਸਰੀਰਾਂ ਗੁਰੂ ਅੰਗਦ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਤੱਕ ਹੋਰ ਵੱਡਾ ਹੁੰਦਾ ਚੱਲਾ ਗਿਆ।
ਜਿਸ ਅਨਿਆਂ ਦੇ ਖਿਲਾਫ਼ ਪਹਿਲੇ ਗੁਰੂ ਸਰੀਰ ਨੇ ਅਵਾਜ਼ ਉਠਾਈ ਸੀ, ਦੱਸਵੇਂ ਗੁਰੂ ਸਰੀਰ ਗੁਰੂ ਗੋਬਿੰਦ ਸਿੰਘ ਸਾਹਿਬ ਤੱਕ ਪਹੁੰਚਣ ਤੱਕ ਉਸ ਭਾਈਚਾਰੇ ਦੇ ਹੱਥ ਵਿਚ ਸ਼ਮਸ਼ੀਰ ਆ ਗਈ ਸੀ। ਜਿਨ੍ਹਾਂ ਨਿਮਾਣਿਆਂ ਤੇ ਨਿਤਾਣਿਆਂ ਨੂੰ ਕੋਈ ਪੁੱਛਦਾ ਨਹੀਂ ਸੀ, ਉਨ੍ਹਾਂ ਨੇ ਜ਼ੁਲਮ ਦੇ ਖਿਲਾਫ਼ ਗੁਰੂ ਸਾਹਿਬਾਨ ਦੀ ਸਿੱਖਿਆ ਤੇ ਚੱਲ ਕੇ ਡੱਟ ਕੇ ਮੁਕਾਬਲਾ ਕੀਤਾ ਤੇ ਬਹੁਤ ਕੁਰਬਾਨੀਆਂ ਦਿੱਤੀਆਂ। ਇਹ ਸਿਲਸਿਲਾ ਗੁਰੂ ਸਾਹਿਬ ਦੇ ਜੋਤੀ ਜੋਤ ਸਮਾਉਣ ਤੇ ਖ਼ਤਮ ਨਹੀਂ ਹੋ ਗਿਆ ਬਲਕਿ ਬਾਬਾ ਬੰਦਾ ਸਿੰਘ ਬਹਾਦੁਰ, ਜੋ ਕਿ ਸਿਰਫ਼ ਸਾਢੇ ਸਤ ਸਾਲ ਸਿੱਖੀ ਜੀਵਨ ਜੀਵਿਆ, ਨੇ ਅੱਗੇ ਵਧਾਇਆ ਤੇ ਪਹਿਲਾ ਖ਼ਾਲਸਾ ਰਾਜ ਕਾਇਮ ਹੋਇਆ।
ਬਾਬਾ ਬੰਦਾ ਸਿੰਘ ਬਹਾਦੁਰ ਦੀ ਅਦੁੱਤੀ ਸ਼ਹਾਦਤ ਤੋਂ ਬਾਅਦ ਸਿੱਖ ਉਦੋਂ ਤੱਕ ਘੋੜਿਆਂ ਤੇ ਰਹੇ ਜਦੋਂ ਤੱਕ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਕਾਇਮ ਨਹੀਂ ਹੋ ਗਿਆ। ਇਸ ਰਾਜ ਤੇ ਅੰਗਰੇਜ਼ ਕਬਜ਼ਾ ਨਾਂਹ ਕਰ ਸਕਦੇ ਜੇ ਧਿਆਨ ਸਿੰਘ ਡੋਗਰਾ, ਤੇਜਾ ਸਿੰਘ ਤੇ ਲਾਲ ਸਿੰਘ ਪੂਰਬੀਏ ਗ਼ਦਾਰੀਆਂ ਨਾਂਹ ਕਰਦੇ।
ਆਪਣੇ ਸਵਾਲ ਦੇ ਜਵਾਬ ਵਿਚ ਤੁਸੀਂ ਹੁਣ ਅੰਦਾਜ਼ਾ ਲਗਾਓ ਕਿ ਸਾਡੇ ਵੱਡੇ ਵੱਡੇਰੇ ਕਿਥੋਂ ਆਏ ਸਨ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ