Which Guru started the religious traditions of cremation in Sikhism?
Which Guru started the religious traditions of cremation in Sikhism?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਗੁਰੂ ਅਮਰਦਾਸ ਜੀ ਨੇ
ਸਤਿਕਾਰ ਯੋਗ ਵੀਰ ਰਣਬੀਰ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਜੋ ਸਵਾਲ ਦਾ ਜਵਾਬ ਦਿੱਤਾ ਹੈ ਇਸ ਬਾਰੇ ਦਾਸ ਤੁਹਾਡਾ ਧਿਆਨ, ਗੁਰੂ ਗ੍ਰੰਥ ਸਾਹਿਬ ਵਿਚ, ਬਾਬਾ ਸੁੰਦਰ ਜੀ, ਜੋ ਤੀਜੇ ਗੁਰੂ ਸਰੀਰ, ਗੁਰੂ ਅਮਰਦਾਸ ਸਾਹਿਬ ਦੇ ਪੜੋਤੜੇ ਸਨ, ਦੁਆਰਾ ਰਾਮਕਲੀ ਰਾਗ ਵਿੱਚ ਲਿਖੀ ਹੋਈ ਬਾਣੀ ‘ਸਦੁ’ ਵੱਲ ਦਿਵਾਉਣਾ ਚਾਹੁੰਦਾ ਹੈ, ਜਿਸ ਵਿਚ ਉਨ੍ਹਾਂ ਨੇ ਗੁਰੂ ਸਾਹਿਬ ਦੇ ਅੰਤਿਮ ਵੇਲੇ ਦੇ ਹਾਲਾਤ ਦਰਜ ਕੀਤੇ ਹਨ। ‘ਸਦੁ’ ਦਾ ਭਾਵ ਹੈ ‘ਰੱਬ ਵੱਲੋਂ ਗੁਰੂ ਅਮਰਦਾਸ ਜੀ ਨੂੰ ਆਇਆ ਹੋਇਆ ਸੱਦਾ’।
ਇਸ ਬਾਣੀ ਦੀਆਂ ਦੋ ਤੁੱਕਾਂ ਤੇ ਅਰਥ ਹੇਠਾਂ ਦਿੱਤੇ ਹਨ, ਜਿਨ੍ਹਾਂ ਤੋਂ ਸਪੱਸ਼ਟ ਹੈ ਕਿ ਤੀਜੇ ਗੁਰੂ ਸਰੀਰ, ਗੁਰੂ ਅਮਰਦਾਸ ਸਾਹਿਬ ਨੇ ਸਸਕਾਰ ਕਰਨ ਦੀਆਂ ਕੋਈ ਰਵਾਇਤਾਂ ਨਹੀਂ ਚਲਾਈਆਂ:-
ਸਤਿਗੁਰਿ ਭਾਣੈ ਆਪਣੈ ਬਹਿ ਪਰਵਾਰੁ ਸਦਾਇਆ ॥ ਮਤ ਮੈ ਪਿਛੈ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ ॥ ਮਿਤੁ ਪੈਝੈ ਮਿਤੁ ਬਿਗਸੈ ਜਿਸੁ ਮਿਤ ਕੀ ਪੈਜ ਭਾਵਏ ॥ ਤੁਸੀ ਵੀਚਾਰਿ ਦੇਖਹੁ ਪੁਤ ਭਾਈ ਹਰਿ ਸਤਿਗੁਰੂ ਪੈਨਾਵਏ ॥ ਸਤਿਗੁਰੂ ਪਰਤਖਿ ਹੋਦੈ ਬਹਿ ਰਾਜੁ ਆਪਿ ਟਿਕਾਇਆ ॥ ਸਭਿ ਸਿਖ ਬੰਧਪ ਪੁਤ ਭਾਈ ਰਾਮਦਾਸ ਪੈਰੀ ਪਾਇਆ ॥੪॥ {ਪੰਨਾ 923}
ਅਰਥ: ਗੁਰੂ (ਅਮਰਦਾਸ ਜੀ) ਨੇ ਬੈਠ ਕੇ ਆਪਣੀ ਮਰਜ਼ੀ ਨਾਲ (ਸਾਰੇ) ਪਰਵਾਰ ਨੂੰ ਸੱਦ ਘੱਲਿਆ; (ਤੇ ਆਖਿਆ-) ‘ਮਤਾਂ ਮੇਰੇ ਪਿਛੋਂ ਕੋਈ ਰੋਵੇ, ਮੈਨੂੰ ਉਹ (ਰੋਣ ਵਾਲਾ) ਉੱਕਾ ਹੀ ਚੰਗਾ ਨਹੀਂ ਲੱਗਣਾ। ਜਿਸ ਮਨੁੱਖ ਨੂੰ ਆਪਣੇ ਮਿਤ੍ਰ ਦੀ ਵਡਿਆਈ (ਹੁੰਦੀ) ਚੰਗੀ ਲੱਗਦੀ ਹੈ, ਉਹ ਖ਼ੁਸ਼ ਹੁੰਦਾ ਹੈ (ਜਦੋਂ) ਉਸ ਦੇ ਮਿਤ੍ਰ ਨੂੰ ਆਦਰ ਮਿਲਦਾ ਹੈ। ਤੁਸੀ ਭੀ, ਹੇ ਮੇਰੇ ਪੁਤਰੋ ਤੇ ਭਰਾਵੋ! (ਹੁਣ) ਵਿਚਾਰ ਕੇ ਵੇਖ ਲਵੋ ਕਿ ਅਕਾਲ ਪੁਰਖ ਗੁਰੂ ਨੂੰ ਆਦਰ ਦੇ ਰਿਹਾ ਹੈ (ਇਸ ਵਾਸਤੇ ਤੁਸੀ ਭੀ ਖ਼ੁਸ਼ ਹੋਵੋ) । ‘
(ਇਹ ਉਪਦੇਸ਼ ਦੇ ਕੇ, ਫਿਰ) ਗੁਰੂ (ਅਮਰਦਾਸ ਜੀ) ਨੇ ਸਰੀਰਕ ਜਾਮੇ ਵਿਚ ਹੁੰਦਿਆਂ ਹੀ ਬੈਠ ਕੇ ਆਪ ਗੁਰਿਆਈ ਦੀ ਗੱਦੀ (ਭੀ) ਥਾਪ ਦਿੱਤੀ, (ਅਤੇ) ਸਾਰੇ ਸਿੱਖਾਂ ਨੂੰ, ਸਾਕਾਂ-ਅੰਗਾਂ ਨੂੰ, ਪੁਤ੍ਰਾਂ ਨੂੰ, ਅਤੇ ਭਰਾਵਾਂ ਨੂੰ (ਗੁਰੂ) ਰਾਮਦਾਸ ਜੀ ਦੀ ਚਰਨੀਂ ਲਾ ਦਿੱਤਾ।4।
ਅੰਤੇ ਸਤਿਗੁਰੁ ਬੋਲਿਆ ਮੈ ਪਿਛੈ ਕੀਰਤਨੁ ਕਰਿਅਹੁ ਨਿਰਬਾਣੁ ਜੀਉ ॥ ਕੇਸੋ ਗੋਪਾਲ ਪੰਡਿਤ ਸਦਿਅਹੁ ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ॥ ਹਰਿ ਕਥਾ ਪੜੀਐ ਹਰਿ ਨਾਮੁ ਸੁਣੀਐ ਬੇਬਾਣੁ ਹਰਿ ਰੰਗੁ ਗੁਰ ਭਾਵਏ ॥ ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿ ਸਰਿ ਪਾਵਏ ॥ ਹਰਿ ਭਾਇਆ ਸਤਿਗੁਰੁ ਬੋਲਿਆ ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥ ਰਾਮਦਾਸ ਸੋਢੀ ਤਿਲਕੁ ਦੀਆ ਗੁਰ ਸਬਦੁ ਸਚੁ ਨੀਸਾਣੁ ਜੀਉ ॥੫॥ {ਪੰਨਾ 923}
ਅਰਥ: ਜੋਤੀ ਜੋਤਿ ਸਮਾਣ ਵੇਲੇ ਗੁਰੂ ਅਮਰਦਾਸ ਜੀ ਨੇ ਆਖਿਆ: (ਹੇ ਭਾਈ!) ‘ਮੇਰੇ ਪਿੱਛੋਂ ਨਿਰੋਲ ਕੀਰਤਨ ਕਰਿਓ, ਕੇਸੋ ਗੋਪਾਲ (ਅਕਾਲ ਪੁਰਖ) ਦੇ ਪੰਡਿਤਾਂ ਨੂੰ ਸੱਦ ਘੱਲਿਓ, ਜੋ (ਆ ਕੇ) ਅਕਾਲ ਪੁਰਖ ਦੀ ਕਥਾ ਵਾਰਤਾ-ਰੂਪ ਪੁਰਾਣ ਪੜ੍ਹਨ। (ਚੇਤਾ ਰੱਖਿਓ, ਮੇਰੇ ਪਿੱਛੋਂ) ਅਕਾਲ ਪੁਰਖ ਦੀ ਕਥਾ (ਹੀ) ਪੜ੍ਹਨੀ ਚਾਹੀਦੀ ਹੈ, ਅਕਾਲ ਪੁਰਖ ਦਾ ਨਾਮ ਹੀ ਸੁਣਨਾ ਚਾਹੀਦਾ ਹੈ, ਬੇਬਾਣ ਭੀ ਗੁਰੂ ਨੂੰ (ਕੇਵਲ) ਅਕਾਲ ਪੁਰਖ ਦਾ ਪਿਆਰ ਹੀ ਚੰਗਾ ਲੱਗਦਾ ਹੈ। ਗੁਰੂ (ਤਾਂ) ਪਿੰਡ ਪਤਲਿ, ਕਿਰਿਆ, ਦੀਵਾ ਅਤੇ ਫੁੱਲ = ਇਹਨਾਂ ਸਭਨਾਂ ਨੂੰ ਸਤਸੰਗ ਤੋਂ ਸਦਕੇ ਕਰਦਾ ਹੈ। ‘ ਅਕਾਲ ਪੁਰਖ ਨੂੰ ਪਿਆਰੇ ਲੱਗੇ ਹੋਏ ਗੁਰੂ ਨੇ (ਉਸ ਵੇਲੇ) ਇਉਂ ਆਖਿਆ।
ਸਤਿਗੁਰੂ ਨੂੰ ਸੁਜਾਣ ਅਕਾਲ ਪੁਰਖ ਮਿਲ ਪਿਆ। ਗੁਰੂ ਅਮਰਦਾਸ ਜੀ ਨੇ ਸੋਢੀ (ਗੁਰੂ) ਰਾਮਦਾਸ ਜੀ ਨੂੰ (ਗੁਰਿਆਈ ਦਾ) ਤਿਲਕ (ਅਤੇ) ਗੁਰੂ ਦਾ ਸ਼ਬਦ-ਰੂਪ ਸੱਚੀ ਰਾਹਦਾਰੀ ਬਖ਼ਸ਼ੀ।5।
ਤੁਸੀਂ ਦੇਖ ਸਕਦੇ ਹੋ ਕਿ ਗੁਰੂ ਸਾਹਿਬ ਨੇ ਸਿੱਖਾਂ ਨੂੰ ਰੋਣ ਧੋਣ ਤੇ ਕਰਮਕਾਂਡਾਂ ਤੋਂ ਬੱਚਣ ਦੀ ਸਿੱਖਿਆ ਦਿੱਤੀ ਤੇ ਸਸਕਾਰ ਆਦਿ ਦੀਆਂ ਕੋਈ ਰਵਾਇਤਾਂ ਨਹੀਂ ਚਲਾਈਆਂ।
ਜੇਕਰ ਦਾਸ ਕੋਈ ਗ਼ਲਤ ਗੱਲ ਕਰ ਰਿਹਾ ਹੈ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
Please see the details, under the heading ‘ਮਿਰਤਕ ਸੰਸਕਾਰ’, at pages 25-26 of the ‘Sikh Rehat Maryada’, by clicking on the link below:-
https://sgpc.net/?page_id=653