In Sikhism, which individuals or spiritual figures are traditionally revered and referred to as saints, embodying the values and teachings of the faith?
In Sikhism, which individuals or spiritual figures are traditionally revered and referred to as saints, embodying the values and teachings of the faith?
Share

ਸਤਿਕਾਰ ਯੋਗ ਜਸਮੀਤ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹਾਂ ਕਿ ਸੰਤ ਲਫ਼ਜ਼ ਗੁਰਬਾਣੀ ਵਿਚ ਬਹੁਤ ਵਾਰ ਆਇਆ ਹੈ ਪਰ ਇਹ ਕਿਸੇ ਭੇਖ (Dress, ਬਾਣੇ) ਦਾ ਨਾਮ ਨਹੀਂ ਹੈ, ਪਰ ਇੱਕ ਅਵਸਥਾ ਹੈ, ਜਿਸ ਦਾ ਪੰਜਵੇਂ ਗੁਰੂ ਸਰੀਰ, ਗੁਰੂ ਅਰਜਨ ਸਾਹਿਬ ਆਪਣੇ ਹੇਠ ਲਿੱਖੇ ਸ਼ਬਦ, ਜੋ ਕਿ ਸਾਰੰਗ ਰਾਗ ਵਿਚ ਹੈ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1222 ਤੇ ਸੁਸ਼ੋਭਿਤ ਹੈ, ਵਿਚ ਬਿਆਨ ਕਰ ਰਹੇ ਹਨ:-
ਸਾਰਗ ਮਹਲਾ ੫ ॥ ਹਰਿ ਹਰਿ ਸੰਤ ਜਨਾ ਕੀ ਜੀਵਨਿ ॥ ਬਿਖੈ ਰਸ ਭੋਗ ਅੰਮ੍ਰਿਤ ਸੁਖ ਸਾਗਰ ਰਾਮ ਨਾਮ ਰਸੁ ਪੀਵਨਿ ॥੧॥ ਰਹਾਉ ॥ ਸੰਚਨਿ ਰਾਮ ਨਾਮ ਧਨੁ ਰਤਨਾ ਮਨ ਤਨ qਭੀਤਰਿ ਸੀਵਨਿ ॥ ਹਰਿ ਰੰਗ ਰਾਂਗ ਭਏ ਮਨ ਲਾਲਾ ਰਾਮ ਨਾਮ ਰਸ ਖੀਵਨਿ ॥੧॥ ਜਿਉ ਮੀਨਾ ਜਲ ਸਿਉ ਉਰਝਾਨੋ ਰਾਮ ਨਾਮ ਸੰਗਿ ਲੀਵਨਿ ॥ ਨਾਨਕ ਸੰਤ ਚਾਤ੍ਰਿਕ ਕੀ ਨਿਆਈ ਹਰਿ ਬੂੰਦ ਪਾਨ ਸੁਖ ਥੀਵਨਿ ॥੨॥੬੮॥੯੧॥ {ਪੰਨਾ 1222}
ਅਰਥ: ਹੇ ਭਾਈ! ਪਰਮਾਤਮਾ ਦੇ ਭਗਤ ਆਤਮਕ ਜੀਵਨ ਦੇਣ ਵਾਲੇ ਸੁਖਾਂ ਦੇ ਸਮੁੰਦਰ ਹਰਿ-ਨਾਮ ਦਾ ਰਸ (ਸਦਾ) ਪੀਂਦੇ ਰਹਿੰਦੇ ਹਨ, ਇਹੀ ਉਹਨਾਂ ਵਾਸਤੇ ਦੁਨੀਆ ਵਾਲੇ ਵਿਸ਼ੇ ਭੋਗਾਂ ਦਾ ਸੁਆਦ ਹੈ– ਇਹ ਹੈ ਜ਼ਿੰਦਗੀ ਸੰਤ ਜਨਾਂ ਦੀ।1। ਰਹਾਉ।
ਹੇ ਭਾਈ! ਸੰਤ ਜਨ ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਦੇ ਹਨ, ਨਾਮ-ਰਤਨ ਇਕੱਠੇ ਕਰਦੇ ਹਨ, ਅਤੇ ਆਪਣੇ ਮਨ ਵਿਚ ਹਿਰਦੇ ਵਿਚ (ਉਹਨਾਂ ਨੂੰ) ਪ੍ਰੋ ਰੱਖਦੇ ਹਨ। ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੀਜ ਕੇ ਉਹਨਾਂ ਦਾ ਮਨ ਗੂੜ੍ਹੇ ਰੰਗ ਵਾਲਾ ਹੋਇਆ ਰਹਿੰਦਾ ਹੈ, ਉਹ ਹਰਿ-ਨਾਮ ਦੇ ਰਸ ਨਾਲ ਮਸਤ ਰਹਿੰਦੇ ਹਨ।1।
ਹੇ ਭਾਈ! ਜਿਵੇਂ ਮੱਛੀ ਪਾਣੀ ਨਾਲ ਲਪਟੀ ਰਹਿੰਦੀ ਹੈ (ਪਾਣੀ ਤੋਂ ਬਿਨਾ ਜੀਊ ਨਹੀਂ ਸਕਦੀ) ਤਿਵੇਂ ਸੰਤ ਜਨ ਹਰਿ-ਨਾਮ ਵਿਚ ਲੀਨ ਰਹਿੰਦੇ ਹਨ। ਹੇ ਨਾਨਕ! ਸੰਤ ਜਨ ਪਪੀਹੇ ਵਾਂਗ ਹਨ (ਜਿਵੇਂ ਪਪੀਹਾ ਸ੍ਵਾਂਤੀ ਨਛੱਤ੍ਰ ਦੀ ਵਰਖਾ ਦੀ ਬੂੰਦ ਪੀ ਕੇ ਤ੍ਰਿਪਤ ਹੁੰਦਾ ਹੈ, ਤਿਵੇਂ ਸੰਤ ਜਨ) ਪਰਮਾਤਮਾ ਦੇ ਨਾਮ ਦੀ ਬੂੰਦ ਪੀ ਕੇ ਸੁਖੀ ਹੁੰਦੇ ਹਨ।2। 68। 91।
ਤੁਸੀਂ ਦੇਖ ਸਕਦੇ ਹੋ ਕਿ ਗੁਰੂ ਸਾਹਿਬ ਨੇ ਸੰਤ ਪਰਮਾਤਮਾ ਦੇ ਭਗਤਾਂ ਨੂੰ ਕਿਹਾ ਹੈ, ਜੋ ਕਿ ਮਾਇਕ ਪਦਾਰਥਾਂ ਦੇ ਮੋਹ ਵਿਚ ਨਹੀਂ ਫੱਸਦੇ ਬਲਕਿ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਰੂਪ ਹਨ, ਨਾਲ ਹਰ ਵਕਤ ਜੁੜੇ ਰਹਿ ਕੇ ਆਤਮਿਕ ਅਡੋਲਤਾ (spiritual equipoise) ਤੇ ਆਤਮਿਕ ਆਨੰਦ (spiritual bliss) ਦੀ ਅਵਸਥਾ ਵਿਚ ਲੀਨ ਰਹਿੰਦੇ ਹਨ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
In Sikhism, the individual who has imbibed the message of Shabad Guru and lives life according to that is revered the most.